News: ਰਾਜਨੀਤੀ

ਨਿਰਭੈਆ ਮਾਮਲਾ : ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਟਲੀ ਸੁਣਵਾਈ

Friday, February 7 2020 08:18 AM
ਨਵੀਂ ਦਿੱਲੀ, 7 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਮਾਮਲੇ 'ਚ ਕੇਂਦਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ 11 ਫਰਵਰੀ ਤੱਕ ਲਈ ਟਲ ਗਈ ਹੈ। ਦੱਸ ਦਈਏ ਕਿ ਇਸ ਮਾਮਲੇ 'ਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਦੇ ਵਿਰੁੱਧ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਰਕਾਰ ਨੇ ਸੁਪਰੀਮ ਕੋਰਟ 'ਚ ਅਪੀਲ ਕੀਤੀ ਸੀ। ਦਿੱਲੀ ਹਾਈਕੋਰਟ ਨੇ 5 ਫਰਵਰੀ ਨੂੰ ਸੁਣਵਾਈ ਕਰਦਿਆਂ ਕਿਹਾ ਸੀ ਕਿ ਚਾਰਾਂ ਦੋਸ਼ੀਆਂ ਨੂੰ ਇਕੱਠਿਆਂ ਫਾਂਸੀ ਦਿੱਤੀ ਜਾਵੇਗੀ, ਨਾ ਕਿ ਵੱਖੋ-ਵੱਖ। ਨਾਲ ਹੀ ਅਦਾਲਤ ਨੇ ਚਾਰਾਂ ਦੋ...

ਬੱਸ ਦੀ ਲਪੇਟ 'ਚ ਆਏ ਵਿਅਕਤੀ ਦੀ ਲਾਸ਼ ਨੂੰ ਚੌਕ 'ਚ ਰੱਖ ਕੇ ਪਰਿਵਾਰ ਨੇ ਲਗਾਇਆ ਧਰਨਾ

Thursday, February 6 2020 06:53 AM
ਮੋਗਾ, 6 ਫਰਵਰੀ - ਕੁਝ ਦਿਨ ਪਹਿਲਾਂ ਮੋਗਾ ਦੇ ਮੁੱਖ ਚੌਕ 'ਚ ਸੀਤਾ ਰਾਮ ਨਾਂਅ ਦਾ ਪ੍ਰਵਾਸੀ ਮਜ਼ਦੂਰ ਇਕ ਨਿੱਜੀ ਬੱਸ ਦੀ ਲਪੇਟ 'ਚ ਆ ਗਿਆ ਸੀ। ਜਿਸ ਦੌਰਾਨ ਉਸ ਦੀ ਲੱਤਾਂ ਬੁਰੀ ਤਰਾਂ ਕੁਚਲੀਆਂ ਗਈਆਂ ਸੀ। ਸਿਵਲ ਹਸਪਤਾਲ ਮੋਗਾ ਤੋਂ ਉਸ ਨੂੰ ਫਰੀਦ ਕੋਟ ਦੇ ਮੈਡੀਕਲ ਕਾਲਜ 'ਚ ਰੈਫਰ ਕਰ ਦਿੱਤਾ ਗਿਆ ਸੀ ਜਿੱਥੇ ਉਸ ਨੇ ਦਮ ਤੋੜ ਦਿੱਤਾ। ਅੱਜ ਸਮੁਚੇ ਪਰਿਵਾਰ ਨੇ ਸਿੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਮੁੱਖ ਚੌਂਕ 'ਚ ਲਾਸ਼ ਰੱਖ ਕੇ ਇਨਸਾਫ ਲੈਣ ਲਈ ਧਰਨਾ ਲਗਾਇਆ। ਡੀ.ਐਸ.ਪੀ ਸਿਟੀ ਪਰਮਜੀਤ ਸਿੰਘ ਸੰਧੂ ਨੇ ਮੌਕੇ 'ਤੇ ਪਹੁੰਚ ਕੇ ਧਰਨਾਕਾਰੀਆ...

ਦਿੱਲੀ 'ਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਰਾਜ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ

Tuesday, February 4 2020 07:09 AM
ਨਵੀਂ ਦਿੱਲੀ, 4 ਫਰਵਰੀ- ਦਿੱਲੀ 'ਚ ਹਾਲ ਹੀ 'ਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ, ''ਗੋਲੀ ਚਲਾਉਣਾ ਬੰਦ ਕਰੋ'।

ਜਾਮੀਆ ਯੂਨੀਵਰਸਿਟੀ 'ਚ 15 ਦਸੰਬਰ ਨੂੰ ਹੋਈ ਹਿੰਸਾ ਦੇ ਮਾਮਲੇ ਹੁਣ 29 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

Tuesday, February 4 2020 07:09 AM
ਨਵੀਂ ਦਿੱਲੀ, 4 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ ਬੀਤੀ 15 ਦਸੰਬਰ ਨੂੰ ਹੋਈ ਹਿੰਸਾ ਦੇ ਮਾਮਲੇ 'ਤੇ ਦਿੱਲੀ ਪੁਲਿਸ ਨੇ ਕੇਂਦਰ ਸਰਕਾਰ, ਦਿੱਲੀ ਪੁਲਿਸ ਅਤੇ ਹੋਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਹੋਰ ਵਾਧੂ ਸਮਾਂ ਦੇ ਦਿੱਤਾ ਹੈ। ਮਾਮਲੇ ਦੀ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜਾਂਚ ਅਜੇ ਅਹਿਮ ਮੋੜ 'ਤੇ ਹੈ। ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਚਾਹੀਦਾ ਹੈ। ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ ਆਉਣ ਵਾਲੀ 29 ਅਪ੍ਰੈਲ ਨੂੰ ਹੋਵੇਗੀ।...

ਗੁਜਰਾਤ ਦੰਗਾ ਮਾਮਲੇ 'ਚ ਜ਼ਾਕੀਆ ਜਾਫ਼ਰੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਹੁਣ 14 ਅਪ੍ਰੈਲ ਨੂੰ ਹੋਵੇਗੀ ਸੁਣਵਾਈ

Tuesday, February 4 2020 07:05 AM
ਨਵੀਂ ਦਿੱਲੀ, 4 ਫਰਵਰੀ- ਸਾਲ 2002 ਦੇ ਗੁਜਰਾਤ ਦੰਗਿਆਂ 'ਚ ਜ਼ਾਕੀਆ ਜਾਫ਼ਰੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ 14 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਦੰਗਾ ਮਾਮਲੇ 'ਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਅਤੇ ਹੋਰਾਂ ਨੂੰ ਐੱਸ. ਆਈ. ਟੀ. ਕੋਲੋਂ ਕਲੀਨ ਚਿੱਟ ਮਿਲਣ ਦੇ ਵਿਰੁੱਧ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਾਕੀਆ ਜਾਫ਼ਰੀ ਨੇ ਪਟੀਸ਼ਨ ਦਾਇਰ ਕੀਤੀ ਸੀ।...

ਲੋਕ ਸਭਾ 'ਚ ਨਾਗਰਿਕਤਾ ਕਾਨੂੰਨ ਅਤੇ ਐੱਨ. ਪੀ. ਆਰ. ਵਿਰੁੱਧ ਹੰਗਾਮਾ, ਵਿਰੋਧੀ 'ਗੋਲੀ ਮਾਰਨਾ ਬੰਦ ਕਰੋ' ਦੇ ਨਾਅਰੇ

Monday, February 3 2020 07:38 AM
ਨਵੀਂ ਦਿੱਲੀ, 3 ਫਰਵਰੀ- ਸੰਸਦ ਦੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਲੋਕ ਸਭਾ ਦੀ ਕਾਰਵਾਈ ਜਾਰੀ ਹੈ। ਇਸੇ ਵਿਚਾਲੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਵਲੋਂ ਨਾਗਰਿਕਤਾ ਕਾਨੂੰਨ (ਸੀ. ਏ. ਏ.) ਅਤੇ ਐੱਨ. ਪੀ. ਆਰ. ਸਮੇਤ ਕਈ ਮੁੱਦਿਆਂ 'ਤੇ ਹੰਗਾਮਾ ਕੀਤਾ ਜਾ ਰਿਹਾ ਹੈ। ਸੀ. ਏ. ਏ. ਪ੍ਰਦਰਸ਼ਨਾਂ ਦੌਰਾਨ ਹੋਈ ਗੋਲੀਬਾਰੀ ਨੂੰ ਲੈ ਕੇ ਸੰਸਦ ਮੈਂਬਰ 'ਗੋਲੀ ਮਾਰਨਾ ਬੰਦ ਕਰੋ, ਦੇਸ਼ ਨੂੰ ਤੋੜਨਾ ਬੰਦ ਕਰੋ' ਦੇ ਨਾਅਰੇ ਲਗਾ ਰਹੇ ਹਨ।...

ਦਿੱਲੀ ਦੇ ਦਵਾਰਕਾ 'ਚ ਕੇਜਰੀਵਾਲ ਨੇ ਕੱਢਿਆ ਰੋਡ ਸ਼ੋਅ

Monday, February 3 2020 07:37 AM
ਨਵੀਂ ਦਿੱਲੀ, 3 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਵਾਰਕਾ 'ਚ ਰੋਡ ਸ਼ੋਅ ਕੱਢਿਆ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਲਈ ਵਿਨੇ ਕੁਮਾਰ ਇਸ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਹਨ।

ਬੋਰਵੈੱਲਾਂ 'ਚ ਬੱਚਿਆਂ ਦੇ ਡਿੱਗਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਸਣੇ ਸਾਰੇ ਸੂਬਿਆਂ ਨੂੰ ਜਾਰੀ ਕੀਤਾ ਨੋਟਿਸ

Monday, February 3 2020 07:35 AM
ਨਵੀਂ ਦਿੱਲੀ, 3 ਫਰਵਰੀ- ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਬੋਰਵੈੱਲਾਂ 'ਚ ਬੱਚਿਆਂ ਦੇ ਡਿੱਗਣ ਅਤੇ ਲਾਪਰਵਾਹੀ ਵਰਤਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਸਾਰੇ ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ।

ਹਾਈਕੋਰਟ ਤੋਂ ਡੀ.ਐਸ.ਪੀ. ਅਤੁਲ ਸੋਨੀ ਨੂੰ ਝਟਕਾ

Friday, January 31 2020 07:22 AM
ਚੰਡੀਗੜ੍ਹ, 31 ਜਨਵਰੀ - ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ.ਐਸ.ਪੀ ਸੋਨੀ 'ਤੇ ਆਪਣੀ ਪਤਨੀ 'ਤੇ ਗੋਲੀ ਚਲਾਉਣ ਦਾ ਦੋਸ਼ ਹੈ। ਸੋਨੀ ਦੀ ਜ਼ਮਾਨਤ ਅਰਜ਼ੀ ਮੁਹਾਲੀ ਕੋਰਟ ਨੇ ਰੱਦ ਕਰ ਦਿੱਤੀ ਸੀ, ਜਿਸ 'ਤੇ ਸੋਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ ਅਤੇ ਜਸਟਿਸ ਜੈ ਸ੍ਰੀ ਠਾਕੁਰ ਦੀ ਬੈਂਚ ਨੇ ਅੰਤ੍ਰਿਮ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਹਟਾ ਦਿੱਤੀ ਹੈ।...

ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ

Wednesday, January 29 2020 07:13 AM
ਨਵੀਂ ਦਿੱਲੀ, 29 ਜਨਵਰੀ- ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀ ਮੁਕੇਸ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਸ਼ਟਰਪਤੀ ਵਲੋਂ ਰਹਿਮ ਦੀ ਅਪੀਲ ਨੂੰ ਖ਼ਾਰਜ ਕੀਤੇ ਜਾਣ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਖ਼ਾਰਜ ਕਰ ਦਿੱਤਾ। ਸੁਪਰੀਮ ਕੋਰਟ ਦੇ ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਐੱਸ. ਏ. ਬੋਪੰਨਾ ਦੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫ਼ੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਖ਼ੁਦ ਨੂੰ ਸੰਤੁਸ਼ਟ ਕਰਨ ਲਈ ਰਾਸ਼ਟਰਪਤੀ ਕੋਲ ਭੇਜੇ ਗਏ ਸਾਰੇ ਦਸਤਾਵੇਜ਼ਾਂ ਨੂੰ ਦੇਖਿਆ। ਗ੍ਰਹਿ ਮੰਤਰਾਲੇ ਨੇ...

ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ

Wednesday, January 29 2020 07:05 AM
ਨਵੀਂ ਦਿੱਲੀ, 29 ਜਨਵਰੀ- ਬੈਡਮਿੰਟਨ 'ਚ ਭਾਰਤ ਲਈ ਕਈ ਵੱਡੀਆਂ ਜਿੱਤਾਂ ਹਾਸਲ ਕਰਨ ਵਾਲੀ ਸਾਇਨਾ ਨੇਹਵਾਲ ਅੱਜ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰੇਗੀ। ਸਾਇਨਾ ਹੁਣ ਤੋਂ ਥੋੜ੍ਹੀ ਦੇਰ ਬਾਅਦ ਭਾਜਪਾ 'ਚ ਸ਼ਾਮਲ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਾਇਨਾ ਦਿੱਲੀ ਸਥਿਤ ਭਾਜਪਾ ਦਫ਼ਤਰ 'ਚ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰੇਗੀ...

22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ

Monday, January 27 2020 06:55 AM
ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ ਖਿਡਾਰੀਆਂ ਨੂੰ ਵੱਖ ਵੱਖ ਸੂਬਿਆਂ ਦੇ ਸਭਿਆਚਾਰ ਜਾਣਨ ਦੇ ਨਾਲ ਨਾਲ ਆਪਣੇ ਜਜ਼ਬੇ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਦਾ ਹੈ। ਇਸ ਲਈ 'ਖੇਲੋ ਇੰਡੀਆ' ਦੀ ਤਰਜ਼ 'ਤੇ ਹਰ ਸਾਲ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਵਾਰ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ 22...

ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ

Saturday, January 25 2020 07:18 AM
ਹੁਸ਼ਿਆਰਪੁਰ, 25 ਜਨਵਰੀ - ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਬੰਦ ਦੌਰਾਨ ਜਿੱਥੇ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅ), ਅੰਬੇਡਕਰ ਫੋਰਸ, ਸ੍ਰੀ ਗੁਰੂ ਰਵਿਦਾਸ ਫੋਰਸ, ਭਗਵਾਨ ਵਾਲਮੀਕਿ ਧਰਮ ਰੱਖਿਆ ਸੰਘ, ਕ੍ਰਿਸਚੀਅਨ ਨੈਸ਼ਨਲ ਫ਼ਰੰਟ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਤੇ ਮੈਂਬਰਾਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਨੂੰ ਬੰਦ ਕਰਵਾਉਣ ਦਾ ਯਤਨ ਕੀਤਾ ਗਿਆ, ਉੱਥੇ ਭਾਜਪਾ ਅਤੇ ਹਿੰਦੂ ਜਥੇਬੰਦੀ ਦੇ ਆਗੂਆਂ ਨੇ ਬੰਦ ਕਰਵਾ ਰਹੀ...

Bank Strike from 31 Jan : ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਬੈਂਕ, ਤਨਖ਼ਾਹ ਮਿਲਣ 'ਚ ਦੇਰੀ ਸਮੇਤ ਪੈਣਗੇ ਇਹ ਪ੍ਰਭਾਵ

Friday, January 24 2020 07:20 AM
ਨਵੀਂ ਦਿੱਲੀ : ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਬੈਨਰ ਹੇਠ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (United Forum of Bank Unions) ਨੇ 31 ਜਨਵਰੀ ਤੋਂ ਦੋ ਦਿਨਾ ਹੜਤਾਲ ਦਾ ਸੱਦਾ ਦਿੱਤਾ ਹੈ। ਯੂਐੱਫਬੀਯੂ ਨੌਂ ਟਰੇਡ ਯੂਨੀਅਨਜ਼ ਦੀ ਨੁਮਾਇੰਦਗੀ ਕਰਦਾ ਹੈ। ਆਉਣ ਵਾਲੇ ਦਿਨਾਂ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਜਾ ਰਹੀ ਹੈ। ਐਸੋਸੀਏਸ਼ਨ ਨੇ ਇਸ ਦਾ ਐਲਾਨ ਕਰ ਦਿੱਤਾ ਹੈ। ਇਹ ਹੜਤਾਲ ਜਨਵਰੀ ਦੇ ਆਖ਼ਰੀ ਹਫ਼ਤੇ ਤੇ ਫਰਵਰੀ ਦੇ ਸ਼ੁਰੂ 'ਚ ਹੋਵੇਗੀ। ਇਸ ਤੋਂ ਇਲਾਵਾ ਬੈਂਕ ਮੁਲਾਜ਼ਮ ਮਾਰਚ 'ਚ ਵੀ ਤਿੰਨ ਦਿਨਾਂ ਦੀ ਹੜਤਾਲ ਕਰਨਗੇ। ਅਜਿਹੇ ਵਿਚ ਅਗਲੇ...

ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ

Friday, January 24 2020 07:19 AM
ਕਾਠਮੰਡੂ, 24 ਜਨਵਰੀ - ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਪਾਲ ਦੇ ਕਾਠਮੰਡੂ 'ਚ 2 ਤੋਂ 4 ਅਪ੍ਰੈਲ ਤੱਕ ਹੋਣ ਵਾਲੇ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

E-Paper

Calendar

Videos