News: ਰਾਜਨੀਤੀ

ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ

Friday, January 24 2020 07:19 AM
ਕਾਠਮੰਡੂ, 24 ਜਨਵਰੀ - ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਪਾਲ ਦੇ ਕਾਠਮੰਡੂ 'ਚ 2 ਤੋਂ 4 ਅਪ੍ਰੈਲ ਤੱਕ ਹੋਣ ਵਾਲੇ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਰਾਸ਼ਟਰਪਤੀ ਕੋਵਿੰਦ ਨੇ 22 ਬੱਚਿਆਂ ਨੂੰ ਦਿੱਤੇ ਕੌਮੀ ਵੀਰਤਾ ਪੁਰਸਕਾਰ, ਜਾਣੋ- ਇਨ੍ਹਾਂ ਬੱਚਿਆਂ ਦੀ ਬਹਾਦੁਰੀ ਦੀਆਂ ਕਹਾਣੀਆਂ

Wednesday, January 22 2020 08:42 AM
ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2020 ਦੀ ਵੰਡ ਕੀਤੀ ਗਈ। ਇਸ ਤਹਿਤ ਕੁੱਲ 22 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਪਾਉਣ ਵਾਲੇ 22 ਬੱਚਿਆਂ 'ਚੋਂ 10 ਕੁੜੀਆਂ ਤੇ 12 ਮੁੰਡੇ ਹਨ। ਜੰਮੂ ਕਸ਼ਮੀਰ ਤੇ ਕਰਨਾਟਕ ਦੇ ਬੱਚੇ ਹਨ ਸ਼ਾਮਲ ਸਨਮਾਨਿਤ ਵੀਰ ਬੱਚਿਆਂ 'ਚ ਦੋ ਜੰਮੂ ਕਸ਼ਮੀਰ ਤੇ ਇਕ ਕਰਨਾਟਕ ਦਾ ਕਿਸ਼ੋਰ ਹੈ। ਕਰਨਾਟਕ 'ਚ ਭਿਆਨਕ ਹੜ੍ਹ ਦੌਰਾਨ ਐਂਬਲੂਸ ਨੂੰ ਰਾਹ ਦੱਸਣ 'ਤੇ ਇਸ ਬਾਲਕ, ਵੇਂਕਟੇਸ਼ ਨੂੰ ਸਨਮਾਨਿਤ ਕੀਤਾ ਗਿਆ ਹੈ। ਕੁਪਵਾੜਾ ਨਿਵਾਸੀ 16 ਸਾਲਾ ਸਰਤਾਜ ਮੋਹਦਿਨ...

ਨਾਗਰਿਕਤਾ ਸੋਧ ਕਾਨੂੰਨ ਸਬੰਧੀ ਦਾਇਰ 144 ਪਟੀਸ਼ਨਾਂ ‘ਤੇ ਸੁਣਵਾਈ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬਾਹਰ ਧਰਨੇ ’ਤੇ ਬੈਠੀਆਂ ਔਰਤਾਂ

Wednesday, January 22 2020 08:38 AM
ਨਵੀਂ ਦਿੱਲੀ : ਦੇਸ਼ ਭਰ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਸੁਪਰੀਮ ਕੋਰਟ ਅੱਜ ਨਾਗਰਿਕਤਾ ਸੋਧ ਕਾਨੁੰਨ (CAA) ਦੇ ਸਮਰਥਨ ਅਤੇ ਇਸ ਦੇ ਵਿਰੁੱਧ ਦਾਇਰ ਕੀਤੀਆਂ ਕੁੱਲ 144 ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ। ਇਨ੍ਹਾਂ ਵਿੱਚੋਂ ਇੱਕ ਪਟੀਸ਼ਨ ਕੇਂਦਰ ਸਰਕਾਰ ਨੇ ਵੀ ਦਾਇਰ ਕੀਤੀ ਹੈ। ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਮੰਗਲਵਾਰ ਦੀ ਸ਼ਾਮ ਨੂੰ ਕੁੱਝ ਔਰਤਾਂ ਸੁਪਰੀਮ ਕੋਰਟ ਦੇ ਬਾਹਰ ਧਰਨੇ ’ਤੇ ਬੈਠ ਗਈਆਂ ਹਨ। ਇਸ ਦੌਰਾਨ ਧਰਨੇ ‘ਤੇ ਬੈਠੀਆਂ ਔਰਤਾਂ ਨੇ ਹੱਥਾਂ ‘ਚ ਬੈਨਰ ਅਤੇ ਪੋਸਟਰ ਵੀ ਫੜ੍ਹੇ ਹੋਏ ਹਨ। ਪ੍ਰਦਰਸ਼ਨਕਾਰੀਆਂ ਨੂੰ ਸੁਪਰੀਮ ਕੋਰਟ ਦੇ ਸਾਹਮਣੇ ...

ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਰਾਹਤ, ਰੋਕ ਲਾਉਣ ਤੋਂ ਇਨਕਾਰ ,ਜਾਣੋਂ ਹੁਣ ਕਦੋਂ ਹੋਵੇਗੀ ਸੁਣਵਾਈ

Wednesday, January 22 2020 08:37 AM
ਨਵੀਂ ਦਿੱਲੀ : ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਦਾਇਰ 144 ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਇਸ ਦੌਰਾਨ ਚੀਫ ਜਸਟਿਸ ਐੱਸ.ਏ. ਬੋਬੜੇ ਦੀ ਪ੍ਰਧਾਨਗੀ ‘ਚ ਤਿੰਨ ਜੱਜਾਂ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਰਾਹਤ ਦਿੰਦਿਆਂ ਸੀ.ਏ.ਏ. ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਨੇ ਕਿਹਾ ਕਿ ਅਸੀਂ ਕੇਂਦਰ ਦੀ ਪੂਰੀ ਗੱਲ ਸੁਣੇ ਬਿਨਾਂ ਕੋਈ ਇਕ ਤਰਫ਼ਾ ਫ਼ੈਸਲਾ ਨਹੀਂ ਦੇ ਸਕਦੇ। ਕੋਰਟ ਨੇ ਕਿਹਾ ਕਿ 4 ਹਫਤਿਆਂ ਮਗਰੋਂ ਮੁੜ ਸੁਣਵਾਈ ਹੋਵੇਗੀ। ਕੋਰਟ ਨੇ ਕੇਂਦਰ ਸਰਕਾਰ ਨੂੰ 4 ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਨੂੰ ਕਿਹਾ ਹੈ। ਸੰਵਿਧਾਨਕ...

ਫਿਰੋਜ਼ਪੁਰ ਜੇਲ੍ਹ ਬਣੀ ਮੋਬਾਈਲ ਫੋਨਾਂ ਦਾ ਸ਼ੋਅਰੂਮ, ਜੇਲ੍ਹ ‘ਚ ਮੁੜ ਬਰਾਮਦ ਹੋਏ 4 ਮੋਬਾਈਲ

Thursday, January 16 2020 07:34 AM
ਫਿਰੋਜ਼ਪੁਰ: ਪੰਜਾਬ ਦੀਆਂ ਜੇਲ੍ਹਾਂ ‘ਚੋਂ ਲਗਾਤਾਰ ਮੋਬਾਈਲ ਫੋਨ ਮਿਲ ਰਹੇ ਹਨ। ਇੰਝ ਜਾਪਦਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਮੋਬਾਈਲਾਂ ਦੀਆਂ ਦੁਕਾਨਾਂ ਬਣ ਚੁੱਕੀਆਂ ਹਨ। ਅੱਜ ਮੁੜ ਤੋਂ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ 4 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।ਇਸ ਦੇ ਨਾਲ ਹੀ 8 ਗ੍ਰਾਮ ਹੈਰੋਇਨ ਸਮੇਤ ਜਰਦਾ ਅਤੇ ਬੀੜੀਆਂ ਦੇ 6 ਬੰਡਲ ਵੀ ਮਿਲੇ ਹਨ।ਮਿਲੀ ਜਾਣਕਾਰੀ ਮੁਤਾਬਕ ਇਹ ਮੋਬਾਈਲ ਰਿਪੇਅਰ ਦੇ ਕੰਮ ਲਈ ਲਿਜਾਈ ਗਈ ਵੈਲਡਿੰਗ ਮਸ਼ੀਨ ‘ਚੋਂ ਬਰਾਮਦ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਵੀ ਫਿਰੋਜ਼ਪੁਰ ਜੇਲ੍ਹ ‘ਚੋਂ 7 ਮੋਬਾਇਲ ਮਿਲੇ ਸਨ, ਜੋ ਜੇਲ੍ਹ ਪ੍...

ਪ੍ਰਧਾਨ ਮੰਤਰੀ ਮੋਦੀ ਨੇ ਸੈਨਾ ਦਿਵਸ ਮੌਕੇ ਸਾਰੇ ਜਵਾਨਾਂ ਨੂੰ ਦਿੱਤੀਆਂ ਵਧਾਈਆਂ

Wednesday, January 15 2020 07:07 AM
ਨਵੀਂ ਦਿੱਲੀ, 15 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 72ਵੇਂ ਸੈਨਾ ਦਿਵਸ ਮੌਕੇ ਅੱਜ ਸਾਰੇ ਫੌਜੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ''ਭਾਰਤ ਦੀ ਸੈਨਾ ਮਾਂ ਭਾਰਤੀ ਦੀ ਆਨ-ਬਾਨ ਅਤੇ ਸ਼ਾਨ ਹੈ। ਸੈਨਾ ਦਿਵਸ ਮੌਕੇ ਮੈਂ ਦੇਸ਼ ਦੇ ਸਾਰੇ ਫੌਜੀਆਂ ਦੀ ਅਜਿੱਤ ਦਲੇਰੀ, ਬਹਾਦਰੀ ਅਤੇ ਤਾਕਤ ਨੂੰ ਸਲਾਮ ਕਰਦਾ ਹਾਂ।''...

ਸ੍ਰੀ ਮੁਕਤਸਰ ਸਾਹਿਬ: ਮੇਲਾ ਮਾਘੀ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Wednesday, January 15 2020 07:00 AM
ਸ੍ਰੀ ਮੁਕਤਸਰ ਸਾਹਿਬ: 40 ਮੁਕਤਿਆਂ ਦੀ ਪਵਿੱਤਰ ਯਾਦ ਵਿਚ ਲੱਗਣ ਵਾਲੇ ਇਤਿਹਾਸਕ ਜੋੜ ਮੇਲੇ ਮੇਲਾ ਮਾਘੀ ਦੇ ਸਬੰਧੀ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ ਤੇ ਗੁਰੂ ਚਰਨਾਂ ‘ਚ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਬਣਾਇਆ। ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 4 ਤੋਂ ਆਰੰਭ ਹੋਇਆ। ਇਸ ਦੌਰਾਨ ਨੌਜਵਾਨਾਂ ਨੇ ਗੱਤਕਾ ਦੇ ਜੌਹਰ ਦਿਖਾਏ।ਫੌਜੀ ਬੈਂਡ ਦੀਆਂ ਧੁਨਾ...

ਹੁਸ਼ਿਆਰਪੁਰ: ਪੁਲਿਸ ਨੂੰ ਚਕਮਾ ਦੇ ਕੇ ਕੈਦੀ ਹਰਪ੍ਰੀਤ ਸਿੰਘ ਹੋਇਆ ਫਰਾਰ

Tuesday, January 14 2020 07:03 AM
ਹੁਸ਼ਿਆਰਪੁਰ: ਮੱਧ ਪ੍ਰਦੇਸ਼ ਦੇ ਆਰਮੀ ਕੈਂਪ ਤੋਂ ਹਥਿਆਰ ਚੋਰੀ ਕਰਨ ਵਾਲਾ ਕੈਦੀ ਅੱਜ ਪੁਲਿਸ ਨੂੰ ਚਕਮਾ ਦੇ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਤੋਂ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਸਵੇਰੇ 4 ਵਜੇ ਦੇ ਕਰੀਬ ਪੁਲਿਸ ਬਾਥਰੂਮ ਜਾਣ ਦਾ ਬਹਾਨਾ ਲਾ ਕੇ ਫਰਾਰ ਹੋ ਗਿਆ। ਕੈਦੀ ਦੀ ਪਹਿਚਾਣ ਹਰਪ੍ਰੀਤ ਸਿੰਘ ਫੌਜੀ ਵਜੋਂ ਹੋਈ ਹੈ, ਜਿਸ ਨੂੰ ਸੱਟ ਲੱਗਣ ਕਾਰਨ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੁਲਜ਼ਮ ਨੂੰ 2 ਰਾਇਫਲ ਅਤੇ ਕਾਰਤੂਸ ਸਣੇ ਗ੍ਰਿਫਤਾਰ ਕੀਤਾ ਸੀ।...

ਸਰਕਾਰ ਜੰਮੂ-ਕਸ਼ਮੀਰ ਦੇ 20-25 ਨੇਤਾਵਾਂ ਨੂੰ ਕੁਝ ਪੜਾਵਾਂ 'ਚ ਛੱਡ ਦੇਵੇਗੀ- ਰਾਮ ਮਾਧਵ

Saturday, January 11 2020 06:42 AM
ਗਾਂਧੀਨਗਰ, 11 ਜਨਵਰੀ- ਗੁਜਰਾਤ ਦੇ ਵਡੋਦਰਾ 'ਚ ਬੋਲਦਿਆਂ ਭਾਜਪਾ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ 2 ਪ੍ਰਮੁੱਖ ਪਾਬੰਦੀਆਂ ਸਨ। ਇਨ੍ਹਾਂ 'ਚੋਂ ਇੱਕ ਇੰਟਰਨੈੱਟ ਸੇਵਾਵਾਂ ਹਨ, ਜਿਹੜੀਆਂ ਕਿ ਬਹਾਲ ਹੋਣ ਵਾਲੀਆਂ ਹਨ। ਉੱਥੇ ਹੀ ਦੂਜੀ ਪਾਬੰਦੀ ਦੇ ਤਹਿਤ ਨੇਤਾਵਾਂ ਨੂੰ ਹਿਰਾਸਤ 'ਚ ਰੱਖਿਆ ਗਿਆ ਸੀ। ਮਾਧਵ ਨੇ ਦੱਸਿਆ ਕਿ ਸਰਕਾਰ 20-25 ਨੇਤਾਵਾਂ ਨੂੰ ਕੁਝ ਪੜਾਵਾਂ 'ਚ ਛੱਡ ਦੇਵੇਗੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਹੁਣ ਦੇਸ਼ ਦੇ ਕਿਸੇ ਵੀ ਹੋਰ ਹਿੱਸੇ ਦੇ ਵਾਂਗ ਹੈ।...

ਕੇਂਦਰੀ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ, 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ‘ਆਮ ਬਜਟ’

Thursday, January 9 2020 07:39 AM
ਨਵੀਂ ਦਿੱਲੀ: ਕੇਂਦਰੀ ਬਜਟ ਸੈਸ਼ਨ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ 3 ਅਪ੍ਰੈਲ ਤੱਕ ਚੱਲੇਗਾ। ਇਸ ਦੌਰਾਨ, ਵਿੱਤੀ ਸਾਲ 2020-21 ਦਾ ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਦਾ ਬਜਟ ਇਜਲਾਸ ਦੋ ਹਿੱਸਿਆਂ ‘ਚ ਹੋਵੇਗਾ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ ਅਤੇ ਦੂਜਾ ਪੜਾਅ 2 ਮਾਰਚ ਤੋਂ 3 ਅਪ੍ਰੈਲ ਤੱਕ ਚੱਲੇਗਾ।...

ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ, ਪੰਜਾਬ ਸਰਕਾਰ ਨੇ ਰੋਕੀਆਂ ਤਨਖਾਹਾਂ ਰਿਲੀਜ਼ ਕਰਨ ਦਾ ਲਿਆ ਫੈਸਲਾ

Thursday, January 9 2020 07:38 AM
ਚੰਡੀਗੜ੍ਹ: ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ ਹੋਇਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਰੋਕੀਆਂ ਤਨਖਾਹਾਂ ਰਿਲੀ਼ਜ ਕਰਨ ਦਾ ਫੈਸਲਾ ਲਿਆ ਹੈ। ਫਿਲਹਾਲ ਬਾਕੀ ਸਾਰੀਆਂ ਅਦਾਇਗੀਆਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ।ਤੁਹਾਨੂੰ ਦੱਸ ਦੇਈਏ ਕਿ ਪੀਟੀਸੀ ਨਿਊਜ਼ ਨੇ ਪ੍ਰਮੁੱਖਤਾ ਨਾਲ ਤਨਖਾਹਾਂ ਰੋਕੇ ਜਾਣ ਦਾ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਅੱਜ ਸਰਕਾਰ ਨੇ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਸਨ। ਸੂਤਰਾਂ ਅਨੁਸਾਰ ਅੱਜ ਸਵੇਰੇ ਵਿੱਤ ਵਿ...

ਅਮਰੀਕੀ ਏਅਰਬੇਸ ‘ਤੇ ਇਰਾਨੀ ਹਮਲੇ ਮਗਰੋਂ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਇਹ ਸਲਾਹ

Wednesday, January 8 2020 07:26 AM
ਨਵੀਂ ਦਿੱਲੀ: ਇਰਾਕ ‘ਚ ਅਮਰੀਕੀ ਏਅਰਬੇਸ ‘ਤੇ ਇਰਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਗਲੇ ਸੂਚਨਾ ਤੱਕ ਇਰਾਕ ਦੀਆਂ ਸਾਰੀਆਂ ਗੈਰ-ਜ਼ਰੂਰੀ ਯਾਤਰਾ ਤੋਂ ਬਚਣ। ਵਿਦੇਸ਼ ਮੰਤਰਾਲੇ ਨੇ ਇਰਾਕ ਯਾਤਰਾ ਟਾਲਣ ਦੀ ਸਲਾਹ ਦਿੱਤੀ ਹੈ।ਇਰਾਕ ’ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਅਮਰੀਕਾ ਅਤੇ ਈਰਾਨ ਦਰਮਿਆਨ ਜਾਰੀ ਖਿਚੋਂਤਾਣ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਜਹਾਜ਼ ਕੰਪਨੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ।...

JNU ਹਿੰਸਾ: ਦਿੱਲੀ ਪੁਲਿਸ ਵੱਲੋਂ ਮਾਮਲੇ ‘ਚ ਪਹਿਲੀ FIR ਦਰਜ

Monday, January 6 2020 07:58 AM
ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਹੋਏ ਹਮਲੇ ‘ਚ ਦਿੱਲੀ ਪੁਲਿਸ ਨੇ ਪਹਿਲੀ FIR ਦਰਜ ਕਰ ਲਈ ਹੈ। ਇਸ ਦੀ ਜਾਣਕਾਰੀ ਦੱਖਣੀ-ਪੱਛਮੀ ਦਿੱਲੀ ਦੇ ਡੀ.ਸੀ.ਪੀ. ਦਵਿੰਦਰ ਆਰੀਆ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਜੇ.ਐਨ.ਯੂ. ਹਿੰਸਾ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਗਿਆ ਤੇ ਸੀ.ਸੀ.ਟੀ.ਵੀ. ਫੁਟੇਜ ਤੇ ਸੋਸ਼ਲ ਮੀਡੀਆ ਨੂੰ ਮਾਮਲੇ ਦੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਜਵਾਹਰ ਲਾਲ ਯੂਨੀਵਰਸਿਟੀ (ਜੇ.ਐਨ.ਯੂ) ‘ਚ ਮਾਸਕ ਪਹਿਨੀ ਕੁੱਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਜੇ.ਐਨ.ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ...

Cyber War : ਕਮਾਂਡਰ ਸੁਲੇਮਾਨੀ ਦੀ ਹੱਤਿਆ ਤੋਂ ਬਾਅਦ ਈਰਾਨੀ ਹੈਕਰਾਂ ਨੇ ਕੀਤੀ ਅਮਰੀਕੀ ਵੈੱਬਸਾਈਟ ਹੈਕ

Sunday, January 5 2020 07:27 AM
ਵਾਸ਼ਿੰਗਟਨ : ਅਮਰੀਕਾ ਤੇ ਈਰਾਨ ਵਿਚਕਾਰ ਤਣਾਅ ਦੀ ਸਥਿਤੀ ਹੈ। ਇਕ ਪਾਸੇ ਜਿੱਥੇ ਜ਼ਮੀਨੀ ਸੰਘਰਸ਼ ਚੱਲ ਰਿਹਾ ਹੈ, ਉੱਥੇ ਹੀ ਦੂਸਰੇ ਪਾਸੇ ਈਰਾਨ ਹੁਣ ਅਮਰੀਕਾ 'ਤੇ ਸਾਈਬਰ ਹਮਲੇ ਕਰ ਰਿਹਾ ਹੈ। ਨਿਊਜ਼ ਏਜੰਸੀ ਏਐੱਫਪੀ ਮੁਤਾਬਿਕ, ਈਰਾਨ ਦੇ ਹੈਕਰਜ਼ ਹੋਣ ਦਾ ਦਾਅਵਾ ਕਰਨ ਵਾਲੇ ਸਮੂਹ ਨੇ ਸ਼ਨਿਚਰਵਾਰ ਨੂੰ ਇਕ ਵੱਡੀ ਅਮਰੀਕੀ ਏਜੰਸੀ ਦੀ ਵੈੱਬਸਾਈਟ ਹੈਕ ਕੀਤੀ ਹੈ। ਈਰਾਨੀ ਹੈਕਰਜ਼ ਨੇ ਸਰਕਾਰੀ ਵੈੱਬਸਾਈਟ ਹੈਕ ਕਰ ਕੇ ਇਸ 'ਤੇ ਚੋਟੀ ਦੇ ਫ਼ੌਜੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਵਾਲੇ ਸੁਨੇਹੇ ਪੋਸਟ ਕੀਤੇ ਹਨ। ਫੈਡਰਲ ਡਿਪਾਜ਼ਿਟਰੀ ਲਾਇਬ੍ਰੇਰੀ ਪ੍ਰੋਗਰਾ...

ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਕਤਲ ਮਾਮਲਾ : ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

Friday, January 3 2020 07:12 AM
ਚੰਡੀਗੜ੍ਹ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਦੇ ਨੇੜਲੇ ਪਿੰਡ ਉਮਰਪੁਰਾ ਦੇ ਸਾਬਕਾ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕੱਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ,ਜਿਸ ਤੋਂ ਬਾਅਦ ਇਹ ਮਾਮਲਾ ਭਖ ਗਿਆ ਹੈ। ਜਿਸ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਇਹ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਹੋਵੇਗੀ।ਇਸ ਮੀਟਿੰਗ ਵਿੱਚ ਸਾਬਕਾ ਅਕਾਲੀ ਸਰਪੰਚ ਗੁਰਦੀਪ ਸਿੰਘ ਦੇ ਕਤਲ ਮਾਮਲੇ ‘ਤੇ ਚਰਚਾ ਦੀ ਹੋਣ ਦੀ ਸੰਭਾਵਨਾ ਹੈ ਅਤੇ ਪੰਜਾਬ ਸਰਕਾਰ ਨੂੰ ਘੇਰਨ ਲਈ ਰਣਨੀਤੀ ਉਲੀਕੀ ਜਾਵੇਗ...

E-Paper

Calendar

Videos