News: ਰਾਜਨੀਤੀ

ਪੰਜਾਬ ਸਮੇਤ ਉੱਤਰੀ ਭਾਰਤ ’ਚ ਠੰਡ ਨੇ ਠਾਰੇ ਲੋਕਾਂ ਦੇ ਹੱਡ , ਆਉਣ ਵਾਲੇ ਦਿਨਾਂ ‘ਚ ਹੋਰ ਵਧੇਗੀ ਠੰਡ

Tuesday, December 24 2019 07:43 AM
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਜਿਥੇ ਕੜਾਕੇ ਦੀਠੰਡ ਪੈ ਰਹੀ ਹੈ , ਉਥੇ ਹੀ ਸੰਘਣੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਇਸ ਠੰਡ ਦੇ ਕਹਿਰ ‘ਚ ਅੱਜ ਸੰਘਣੀ ਧੁੰਦ ਆਉਣ ਨਾਲ ਸੜਕਾਂ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ ਵ੍ਹੀਕਲਾਂ ਦੇ ਚਾਲਕਾਂ ਨੂੰ ਲਾਈਟਾਂ ਜਗਾ ਕੇ ਚੱਲਣਾ ਪਿਆ ਹੈ। ਇਸ ਧੁੰਦ ਕ...

ਨਾਗਰਿਕਤਾ ਸੋਧ ਕਾਨੂੰਨ ‘ਤੇ ਰੋਕ ਲਾਉਣ ਤੋਂ Supreme Court ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ

Wednesday, December 18 2019 07:14 AM
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ‘ਤੇ ਰੋਕ ਲਾਉਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ‘ਚ ਅਦਾਲਤ ਨੇ ਨਾਗਰਿਕਤਾ ਸੋਧਕਾਨੂੰਨ 2019 ਨੂੰ ਚੁਣੌਤੀ ਦੇਣ ਵਾਲੀਆਂ 59 ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਸਾਰੇ ਕੇਸਾਂ ਬਾਰੇ ਕੇਂਦਰ ਤੋਂ ਜਵਾਬ ਮੰਗੇ ਹਨ। ਇਸ ਦੇ ਨਾਲ ਹੀ ਪਟੀਸ਼ਨ ਦਾਇਰ ਕਰਨ ਵਾਲੇ ਵਕੀਲਾਂ ਨੇ ਮੰਗ ਕੀਤੀ ਸੀ ਕਿ ਉਸ ਸਮੇਂ ਤੱਕ ਸਿਟੀਜ਼ਨਸ਼ਿਪ ਸੋਧ ਐਕਟ ‘ਤੇ ਰੋਕ ਲਗਾਈ ਜਾਵੇ। ਹਾਲਾਂਕਿ, ਚੀਫ਼ ਜਸਟਿਸ ਨੇ ਸੀਏਏ ‘ਤੇ ਰੋਕ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਚੀਫ਼ ਜਸਟਿਸ ਐਸ...

ਕੁਲਦੀਪ ਲਈ ਵੱਧ ਤੋਂ ਵੱਧ ਸਜ਼ਾ ਦੀ ਮੰਗ, ਬਚਾਅ ਧਿਰ ਨੇ ਕਿਹਾ- ਵਿਧਾਇਕ ਦਾ ਜੀਵਨ ਜਨਤਾ ਨੂੰ ਸਮਰਪਿਤ ਰਿਹਾ

Tuesday, December 17 2019 07:50 AM
ਨਵੀਂ ਦਿੱਲੀ : ਸਾਲ 2017 'ਚ ਹੋਏ ਉਨਾਵ ਜਬਰ ਜਨਾਹ ਮਾਮਲੇ 'ਚ ਮੰਗਲਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਅਹਿਮ ਸੁਣਵਾਈ ਹੋਵੇਗੀ ਜਿਸ 'ਚ ਦੋਸ਼ੀ ਸਾਬਿਤ ਹੋਏ ਯੂਪੀ ਦੇ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀ ਸਜ਼ਾ 'ਤੇ ਬਹਿਸ ਸ਼ੁਰੂ ਹੋ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇ ਸਜ਼ਾ 'ਤੇ ਬਹਿਸ ਪੂਰੀ ਹੋ ਗਈ ਤਾਂ ਮੰਗਲਵਾਰ ਨੂੰ ਹੀ ਸਜ਼ਾ ਦਾ ਐਲਾਨ ਹੋ ਸਕਦਾ ਹੈ। Unnao Case Hearing Live - ਸਜ਼ਾ 'ਤੇ ਬਹਿਸ ਦੌਰਾਨ ਪੀੜਤ ਨਾਬਲਿਗ ਲੜਕੀ ਦੇ ਵਕੀਲ ਨੇ ਦੋਸ਼ੀ ਲਈ ਵੱਧ ਤੋਂ ਵੱਧ ਸਜ਼ਾ ਦੀ ਮੰਗ ਕੀਤੀ ਹੈ। ਪਾਕਸੋ ਤਹਿਤ ਇਸ ਮਾਮਲੇ 'ਚ ਵੱਧ ਸਜ਼ਾ 'ਚ...

2 ਦਿਨ ਬਾਅਦ ਦਿੱਲੀ ਪੁਲਿਸ ਦਾ ਖੁਲਾਸਾ, ਪ੍ਰਦਰਸ਼ਨਕਾਰੀਆਂ ਨੇ ਸੁੱਟੇ ਸਨ ਪੈਟਰੋਲ ਬੰਬ

Tuesday, December 17 2019 07:48 AM
ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਸ਼ਾਂਤੀਪੂਰਨ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਇਸ ਪ੍ਰਦਰਸ਼ਨ 'ਚ ਟੀਚਰਸ ਸਟਾਫ ਤੇ ਵਿਦਿਆਰਥੀ ਸ਼ਾਮਲ ਹਨ। ਦਿੱਲੀ ਦੇ ਸ਼ਾਹੀਨ ਬਾਗ 'ਚ ਵੀ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਚਲਦਿਆਂ ਹੀ ਦਿੱਲ਼ੀ ਪੁਲਿਸ ਨੇ ਸੰਭਾਵਿਤ ਬਵਾਲ ਦੇ ਮੱਦੇਨਜ਼ਰ ਮੰਗਲਵਾਰ ਨੂੰ ਵੀ ਕਈ ਥਾਂ ਰੂਟ ਡਾਇਵਰਟ ਕੀਤਾ ਹੈ। CAB Delhi Protest Live - ਇਸ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ। ਡੀਸੀਪੀ ਕੁਮਾਰ ਗਿਆਨੇਸ਼ ਮੁਤਾਬਿਕ, 'ਪ੍ਰਦਰਸ਼ਨ ਦੌਰਾਨ ਪੁਲਿਸ 'ਤੇ ਪੈਟਰੋਲ...

ਭਾਰਤੀ ਸੈਨਾ ਦੇ ਲੈਫਟੀਨੈਂਟ ਜਨਰਲ ਮਨੋਜ ਮੁਕੁੰਦ ਨਰਵਾਨੇ ਹੋਣਗੇ ਨਵੇਂ ਸੈਨਾ ਮੁਖੀ

Tuesday, December 17 2019 07:38 AM
ਨਵੀਂ ਦਿੱਲੀ : ਭਾਰਤੀ ਸੈਨਾ ਦੇ ਲੈਫਟੀਨੈਂਟ ਜਨਰਲ ਮਨੋਜ ਮੁਕੁੰਦ ਨਰਵਾਨੇ ਅਗਲੇ ਭਰਤੀ ਸੈਨਾਮੁਖੀ ਹੋਣਗੇ। ਲੈਫਟੀਨੈਂਟ ਜਨਰਲ ਮਨੋਜ ਮੁਕੁੰਦ ਨਰਵਾਨੇ 18ਵੇਂ ਆਰਮੀ ਚੀਫ਼ ਹੋਣਗੇ। ਮੌਜੂਦਾ ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਹਨ ਤੇ ਉਹ 31 ਦਸੰਬਰ ਨੂੰ ਸੇਵਾ ਮੁਕਤ ਹੋਣਗੇ ,ਇਸ ਤੋਂ ਬਾਅਦ ਹੀ ਜਨਰਲ ਨਰਵਾਣ 31 ਦਸੰਬਰ ਨੂੰ ਅਹੁਦਾ ਸੰਭਾਲਣਗੇ। ਉਹਨਾਂ ਨੇ ਜੰਮੂ ਕਸ਼ਮੀਰ ਵਿੱਚ ਇੱਕ ਰਾਸ਼ਟਰੀ ਰਾਈਫਲਜ਼ ਬਟਾਲੀਅਨ ਅਤੇ ਪੂਰਬੀ ਮੋਰਚੇ ‘ਤੇ ਇੱਕ ਪੈਦਲ ਬ੍ਰਿਗੇਡ ਦੀ ਵੀ ਕਮਾਂਡ ਦਿੱਤੀ ਹੈ। ਉਹਨਾਂ ਨੂੰ ਜੂਨ 1980 ਵਿੱਚ 7 ਵੀਂ ਬਟਾਲੀਅਨ, ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ...

ਕਰਜ਼ੇ ਕਾਰਨ ਪੰਜਾਬ ’ਚ ਸੱਥਰ ਵਿਛਣੇ ਜਾਰੀ, ਆੜ੍ਹਤੀਆਂ ਵੱਲੋਂ ਤੰਗ-ਪਰੇਸ਼ਾਨ ਕਰਨ ‘ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Monday, December 16 2019 07:07 AM
ਤਰਨਤਾਰਨ: ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਤਰਨਤਾਰਨ ਰੋਡ ‘ਤੇ ਪੈਂਦੇ ਪਿੰਡ ਚਾਟੀਵਿੰਡ ਦੇ ਇੱਕ ਕਿਸਾਨ ਵੱਲੋਂ ਆੜ੍ਹਤੀਆਂ ਵਲੋਂ ...

ਦਰਸ਼ਕਾਂ ਦੇ ਦਿਲਾਂ ‘ਚ ਘਰ ਬਣਾਉਣ ਲਈ ਰਿਲੀਜ਼ ਹੋਇਆ ਅੱਜ ਦੀਪਿਕਾ ਪਾਦੂਕੋਣ ਦੀ ਫ਼ਿਲਮ ‘ਛਪਕ’ ਦਾ ਟ੍ਰੇਲਰ

Wednesday, December 11 2019 07:51 AM
ਮੁੰਬਈ : ਅਦਾਕਾਰਾ ਦੀਪਿਕਾ ਪਾਦੂਕੋਣ ਦੀ ਸਭ ਤੋਂ ਇੰਤਜ਼ਾਰਤ ਫਿਲਮ ‘ਛਪਕ’ ਦਾ ਟ੍ਰੇਲਰ ਜਾਰੀ ਹੋ ਗਿਆ ਹੈ। ਉਹ ਕਹਿੰਦੇ ਹਨ ‘ ਇਹ ਸਿਰਫ ਟ੍ਰੇਲਰ ਹੈ,ਪਿਕਚਰ ਅਜੇ ਬਾਕੀ ਏ ਮੇਰੇ ਦੋਸਤ’। ਤੁਸੀਂ ‘ਛਪਕ’ ਦੇ ਟ੍ਰੇਲਰ ਨੂੰ ਦੇਖ ਕੇ ਨਿਸ਼ਚਤ ਤੌਰ ‘ਤੇ ਇਸ ਗੱਲ ਨੂੰ ਯਾਦ ਕਰੋਗੇ। ਇਹ 2 ਮਿੰਟ 19 ਸੈਕਿੰਡ ਦਾ ਟ੍ਰੇਲਰ ਦੇਖਣ ਤੋਂ ਬਾਅਦ ਤੁਹਾਡੇ ਰੌਂਗਟੇ ਖੜੇ ਹੋ ਜਾਣਗੇ। ਦੀਪਿਕਾ ਦੀ ਅਦਾਕਾਰੀ ਉਸ ਦੀ ਦਿੱਖ ਅਤੇ ਐਸਿਡ ਸਰਵਾਈਵਰ ਨਾਲ ਜੁੜੀ ਇਹ ਕਹਾਣੀ ਤੁਹਾਨੂੰ ਅੰਦਰ ਤੱਕ ਹਿਲਾ ਦੇਵੇਗੀ।ਇਸ ਫ਼ਿਲਮ ਵਿੱਚ ਦੀਪਿਕਾ ਪਾਦੂਕੋਣ ਨੇ ਤੇਜ਼ਾਬ ਪੀੜਤ ਲੜਕੀ ਦੇ ਕਿਰਦਾਰ ਵਿੱਚ ਢਲਦ...

ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ 2019 ਨੂੰ ਲੋਕ ਸਭਾ ‘ਚ ਪੇਸ਼ ਕਰਨ ਦਾ ਰੱਖਿਆ ਪ੍ਰਸਤਾਵ ,ਵੋਟਿੰਗ ਤੋਂ ਬਾਅਦ ਹੋਇਆ ਪੇਸ਼

Monday, December 9 2019 11:22 AM
ਨਵੀਂ ਦਿੱਲੀ : ਨਾਗਰਿਕਤਾ ਸੋਧ ਬਿੱਲ 2019 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ‘ਚ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਹੈ। ਜਿਸ ਤੋਂ ਬਾਅਦ ਲੋਕ ਸਭਾ ‘ਚ ਇਸ ਨੂੰ ਪੇਸ਼ ਕੀਤੇ ਜਾਣ ਨੂੰ ਲੈ ਕੇ ਵੋਟਿੰਗ ਕਰਾਈ ਗਈ ਹੈ।ਇਹ ਬਿਲ 2014 ਤੇ 2019 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਦਾ ਚੋਣ ਵਾਅਦਾ ਸੀ। ਇਸ ਦੌਰਾਨ ਇਸ ਬਿੱਲ ਦੇ ਪੱਖ 293 ਮੈਂਬਰਾਂ ਨੇ ਵੋਟ ਕੀਤੀ ਹੈ। ਉੱਥੇ ਹੀ ਇਸ ਬਿੱਲ ਦੇ ਵਿਰੋਧ ‘ਚ 82 ਵੋਟਾਂ ਪਈਆਂ ਹਨ। ਇਸ ਵੋਟਿੰਗ ਤੋਂ ਬਾਅਦ ਇਹ ਬਿੱਲ ਲੋਕ ਸਭਾ ‘ਚ ਪੇਸ਼ ਹੋ ਗਿਆ ਹੈ। ਇਸ ਬਿਲ ਨੂੰ ਪੇਸ਼ ਕਰਦਿਆਂ ਹੀ ਸਦਨ ’ਚ ਕਾਂਗਰਸ ਪਾਰਟੀ ਦੇ...

ਉਨਾਵ ਗੈਂਗਰੇਪ ਪੀੜਤਾ ਨੇ ਦਿੱਲੀ ਦੇ ਹਸਪਤਾਲ ‘ਚ ਤੋੜਿਆ ਦਮ , ਜਿਊਣਾ ਚਾਹੁੰਦੀ ਸੀ ਪੀੜਤਾ

Saturday, December 7 2019 07:00 AM
ਨਵੀਂ ਦਿੱਲੀ : ਉਨਾਵ ਗੈਂਗਰੇਪ ਦੀ ਪੀੜਤਾ ਨੇ ਸ਼ੁੱਕਰਵਾਰ ਦੇਰ ਰਾਤ ਕਰੀਬ 11.40 ਵਜੇ ਦਿੱਲੀ ਦੇਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ ਹੈ। ਸਫਦਰਜੰਗ ਹਸਪਤਾਲ ਵਿੱਚ ਵਿਭਾਗ ਦੇ ਮੁਖੀ ਡਾ: ਸ਼ਲਭ ਕੁਮਾਰ ਦੇ ਹਵਾਲੇ ਨਾਲ ਦੱਸਿਆ, ਪੀੜਤ ਨੂੰ ਰਾਤ 11.10 ਵਜੇ ਦਿਲ ਦਾ ਦੌਰਾ ਪਿਆ ਤੇ ਅਸੀਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅਸੀਂ ਇਸ ‘ਚ ਸਫਲ ਨਹੀਂ ਹੋ ਸਕੇ ਤੇ ਪੀੜਤ ਲੜਕੀ 11:40 ਵਜੇ ਦਮ ਤੌੜ ਗਈ। ਜਿੱਥੇ ਇੱਕ ਪਾਸੇ ਪੂਰਾ ਦੇਸ਼ ਹੈਦਰਾਬਾਦ ਦੀ ਮਹਿਲਾ ਨਾਲ ਜਬਰ -ਜਨਾਹ ਕਰਕੇ ਸਾੜਨ ਵਾਲ਼ੇ ਚਾਰਾਂ ਦੋਸ਼ੀਆਂ ਨੂੰ ਪੁਲਿਸ ਦੁਆਰਾ ਐਨਕਾਊਂਟਰ ‘ਚ ਮਾਰੇ ਜਾਨ ਦੀ ਖੁਸ਼ੀ...

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਸੁਵਿਧਾ ਫੀਸ ਵਸੂਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ ਅਮਰਿੰਦਰ ਸਿੰਘ

Monday, December 2 2019 06:55 AM
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਸੁਵਿਧਾ ਫੀਸ ਵਸੂਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਕੈਪਟਨ ਅਮਰਿੰਦਰ ਸਿੰਘ ਸ਼ਰਧਾਲੂਆਂ ਤੋਂ ਪੈਸਾ ਵਸੂਲਣ ਸਬੰਧੀ ਸੇਵਾ ਕੇਂਦਰਾਂ ਦੀ ਸ਼ਿਕਾਇਤ ਸਿੱਧੇ ਤੌਰ ’ਤੇ ਮੁੱਖ ਮੰਤਰੀ ਦਫ਼ਤਰ ਨੂੰ ਕੀਤੀ ਜਾਵੇ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਸੇਵਾ ਕੇਂਦਰਾਂ ਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਕੋਈ ਵੀ ਪੈਸਾ ਨਹੀਂ ਵਸੂਲਿਆ ਜਾ ਰਿਹਾ ਹੈ...

ਅਮਨ ਅਰੋੜਾ ਦਾ ਵੱਡਾ ਬਿਆਨ, 40 ਨਾਰਾਜ਼ ਕਾਂਗਰਸੀਆਂ ਨੂੰ ‘ਆਪ’ ਵਿਧਾਇਕਾਂ ਨੂੰ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ (Exclusive)

Saturday, November 30 2019 06:23 AM
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲੇ ਪਟਿਆਲਾ ਦੇ ਚਾਰ ਕਾਂਗਰਸੀ ਵਿਧਾਇਕਾਂ ਵਲੋਂ ਆਪਣੀ ਸਰਕਾਰ ਦੇ ਖਿਲਾਫ ਮੋਰਚਾ ਖੋਲਿਆ ਹੈ। ਜਿਸ ਦਾ ਸਮਰਥਨ ਹੁਣ 40 ਨਾਰਾਜ਼ ਕਾਂਗਰਸੀਆਂ ਵੱਲੋਂ ਵੀ ਦੇਣ ਦੀ ਚਰਚਾ ਚੱਲ ਪਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਅੱਜ ਵੱਡਾ ਬਿਆਨ ਦੇ ਦਿੱਤਾ ਹੈ। ਦਰਅਸਲ, ਉਹਨਾਂ ਨੇ 40 ਨਾਰਾਜ਼ ਕਾਂਗਰਸੀਆਂ ਨੂੰ 19 ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ। ਅਰੋੜਾ ਨੇ ਕਿਹਾ ਕਿ ਬਾਗ਼ੀ ਕਾਂਗਰਸੀ ਅਤੇ 19 ਆਪ ਦੇ ਵਿਧਾਇਕ ਰਲ...

ਮਹਾਰਾਸ਼ਟਰ ‘ਚ ਭਾਜਪਾ ਦੇ ਭਵਿੱਖ ਬਾਰੇ ਸੁਪਰੀਮ ਕੋਰਟ ‘ਚ ਅੱਜ ਹੋ ਸਕਦਾ ਫ਼ੈਸਲਾ , ਜਾਣੋਂ ਪੂਰਾ ਮਾਮਲਾ

Monday, November 25 2019 07:02 AM
ਮੁੰਬਈ : ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ 10:30 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਇਹ ਫ਼ੈਸਲਾ ਮਹਾਰਾਸ਼ਟਰ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਭਵਿੱਖ ਵੀ ਤੈਅ ਕਰੇਗਾ। ਭਾਜਪਾ ਨੂੰ ਅੱਜ ਜਸਟਿਸ ਐਨਵੀ ਰਮਨਾ, ਅਸ਼ੋਕ ਭੂਸ਼ਣ ਅਤੇ ਸੰਜੀਵ ਖੰਨਾ ਦੇ ਬੈਂਚ ਅੱਗੇ ਵਿਧਾਇਕਾਂ ਦਾ ਸਮਰਥਨ ਪੱਤਰ ਪੇਸ਼ ਕਰਨਾ ਹੋਵੇਗਾ ,ਜਿਸ ‘ਤੇ ਬੈਂਚ ਸੁਣਵਾਈ ਕਰੇਗਾ। ਕਾਂਗਰਸ-ਐਨਸੀਪੀ-ਸ਼ਿਵ ਸੈਨਾ ਨੇ ਆਪਣੀ ਪਟੀਸ਼ਨ ਵਿੱਚ ਫਲੋਰ ਟੈਸਟ ਦੀ ਮੰਗ ਕੀਤੀ ਹੈ। ਦਰਅਸਲ ‘ਚ ਮਹਾਰਾਸ਼ਟਰ ‘ਚ ਸਨਿੱਚਰਵਾਰ ਸਵੇਰੇ ਅਚਾਨਕ ਭਾਜਪਾ ਦੀ ਅਗਵਾਈ ਹੇਠ ਦੇਵੇਂਦਰ ਫੜਨਵੀਸ ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 26 ਨਵੰਬਰ ਨੂੰ ਹੋਵੇਗਾ , ਮੁੱਖ ਮੰਤਰੀ ਰਹਿਣਗੇ ਗ਼ੈਰ -ਹਾਜ਼ਰ

Monday, November 25 2019 07:01 AM
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸੰਵਿਧਾਨ ਦਿਵਸ ਮੌਕੇ ‘ਤੇ 26 ਨਵੰਬਰ ਨੂੰ ਆਪਣੇ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿਖੇ ਸੰਵਿਧਾਨ ਦਿਵਸ ਦੇ ਯਾਦਗਾਰੀ ਸਮਾਗਮ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਇਸ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ਼ੈਰ ਹਾਜ਼ਰ ਰਹਿਣਗੇ ਕਿਉਂਕਿ ਉਹ ਇਸ ਵੇਲੇ ਵਿਦੇਸ਼ ਦੌਰੇ ‘ਤੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦੀ ਗ਼...

ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦਾ ਕਤਲ ਇੱਕ ਮੰਤਰੀ, ਗੈਗਸਟਰ ਅਤੇ ਪੁਲਿਸ ਦੇ ਗਿਰੋਹ ਵੱਲੋਂ ਕੀਤਾ ਸਿਆਸੀ ਕਤਲ ਹੈ : ਬਿਕਰਮ ਮਜੀਠੀਆ

Friday, November 22 2019 07:23 AM
ਚੰਡੀਗੜ੍ਹ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਡੇਰਾ ਬਾਬਾ ਨਾਨਕ ਵਿਚ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਬੇਰਹਿਮੀ ਨਾਲ ਕੀਤਾ ਕਤਲ, ਇੱਕ ਮੰਤਰੀ, ਗੈਂਗਸਟਰ ਅਤੇ ਪੁਲਿਸ ਦੇ ਗਿਰੋਹ ਵੱਲੋਂ ਮਿਲ ਕੇ ਕੀਤਾ ਗਿਆ ਸਿਆਸੀ ਕਤਲ ਹੈ। ਉਹਨਾਂ ਦੱਸਿਆ ਕਿ ਇਹ ਕਤਲ 2004 ਵਿਚ ਵਾਪਰੀ ਉਸ ਘਟਨਾ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ, ਜਿਸ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਦਸਤਾਰ ਉੱਤਰ ਗਈ ਸੀ। ਉਨ੍ਹਾਂ ਮੰਤਰੀ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪੁੱਛਿਆ ਕ...

ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਟੁੱਟੇ ਸੁਪਨੇ , ਅਮਰੀਕਾ ਨੇ 150 ਭਾਰਤੀਆਂ ਨੂੰ ਡਿਪੋਰਟ ਕਰਕੇ ਭੇਜਿਆ ਵਾਪਸ

Thursday, November 21 2019 07:40 AM
ਨਵੀਂ ਦਿੱਲੀ : ਅਮਰੀਕਾ ਨੇ ਭਾਰੀ ਗਿਣਤੀ ਵਿੱਚ ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਸ ਭਾਰਤ ਭੇਜ ਦਿੱਤਾ ਹੈ।ਅਮਰੀਕਾ ਨੇ 150 ਭਾਰਤੀ ਨਾਗਰਿਕਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ। ਇਨ੍ਹਾਂ ਵਿੱਚ ਉਹ ਲੋਕ ਸ਼ਾਮਲ ਹਨ ,ਜਿਨ੍ਹਾਂ ਨੇ ਵੀਜ਼ਾ ਨਿਯਮਾਂ ਦਾ ਉਲੰਘਣਾ ਕੀਤੀ ਸੀ ਜਾਂ ਫਿਰ ਨਾਜਾਇਜ਼ ਤਰੀਕੇ ਨਾਲ ਅਮਰੀਕਾ ਗਏ ਸਨ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਨੇ ਕਰੀਬ 150 ਭਾਰਤੀਆਂ ਨੂੰ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਗ਼ੈਰਕਾਨੂੰਨੀ ਤੌਰ ‘ਤੇ ਦੇਸ਼ ਵਿੱਚ ਦਾਖ਼ਲ ਹੋਣ ਕਾਰਨ ਡਿਪੋਰਟ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਲਿਆਉਣ ਵਾਲਾ ਵ...

E-Paper

Calendar

Videos