News: ਰਾਜਨੀਤੀ

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਰੋਮੀ ਨੂੰ ਕੀਤਾ ਜਾ ਸਕਦਾ ਭਾਰਤ ਦੇ ਹਵਾਲੇ , ਹਾਂਗਕਾਂਗ ਅਦਾਲਤ ਨੇ ਸੁਣਾਇਆ ਫ਼ੈਸਲਾ

Wednesday, November 20 2019 07:21 AM
ਹਾਂਗਕਾਂਗ : ਹਾਂਗਕਾਂਗ ਦੀ ਇੱਕ ਅਦਾਲਤ ਨੇ ਕਿਹਾ ਹੈ ਕਿ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਦੇ ਹਵਾਲੇ ਕੀਤਾ ਜਾ ਸਕਦਾ ਹੈ।ਅਦਾਲਤ ਵੱਲੋਂ ਦਿੱਤੇ ਗਏ ਫ਼ੈਸਲੇ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਇੰਟਰਪੋਲ ਦੀ ਰਿਕਵੈਸਟ ਤੇ ਅਤੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਸੂਤਰਾਂ ਅਨੁਸਾਰ ਰਮਨਜੀਤ ਸਿੰਘ ਰੋਮੀ ਇਸ ਫੈਸਲੇ ਦੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਕਰ ਸਕਦੇ ਹਨ। ਰਮਨਜੀਤ ਸਿੰਘ ਰੋਮੀ ਕੋਲ ਅਜੇ ਵੀ ਇਸ ਫੈਸਲੇ ਨੂੰ ਚੈਲੇਂਜ ਕਰਨ ਲਈ ਰਾਹ ਖੁੱਲ੍ਹਾ ਹੈ। ਸੂਤਰਾਂ ਨ...

ਸੁਖਬੀਰ ਬਾਦਲ ਨੇ ਕਰਤਾਰਪੁਰ ਲਾਂਘੇ ਲਈ ਪਾਸਪੋਰਟ ਅਤੇ 20 ਡਾਲਰ ਫ਼ੀਸ ਹਟਾਉਣ ਲਈ ਇਮਰਾਨ ਖਾਨ ਨੂੰ ਕੀਤੀ ਅਪੀਲ

Wednesday, November 20 2019 07:18 AM
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਹੈ ਕਿ ਉਹ ਕਰਤਾਰਪੁਰ ਲਾਂਘੇ ਦੇ ਇਸਤੇਮਾਲ ਲਈ ਪਾਸਪੋਰਟ ਦੀ ਛੋਟ ਦੇ ਕੀਤੇ ਐਲਾਨ ਨੂੰ ਲਾਗੂ ਕਰਨ ਦਾ ਨਿਰਦੇਸ਼ ਦੇਣ ਅਤੇ ਨਾਲ ਹੀ ਸ਼ਰਧਾਲੂਆਂ ਕੋਲੋਂ ਲਈ ਜਾਂਦੀ 20 ਡਾਲਰ ਸਰਵਿਸ ਫੀਸ ਨੂੰ ਵੀ ਹਟਾ ਦੇਣ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਹੈ ਕਿ ਭਾਵੇਂਕਿ ਇਮਰਾਨ ਖਾਨ ਨੇ ਐਲਾਨ ਕੀਤਾ ਸੀ ਕਿ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਲਾਂਘੇ ਦੇ ਇਸਤੇਮਾਲ ਲਈ ਪਾਸਪੋਰਟ ਦੀ ਲੋੜ ਨਹੀਂ ਪਵੇਗੀ ਅਤੇ ਇਸ...

ਪ੍ਰੇਮ ਸਿੰਘ ਚੰਦੂਮਾਜਰਾ ਨੇ ਰੋਪੜ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰਾਂ ਨੂੰ ਗੈਰਕਾਨੂੰਨੀ ਰੇਤ ਮਾਈਨਿੰਗ ਕਰ ਰਹੇ ਕਾਂਗਰਸੀ ਆਗੂਆਂ ਖ਼ਿਲਾਫ ਕਾਰਵਾਈ ਕਰਨ ਲਈ ਕਿਹਾ

Wednesday, November 20 2019 07:13 AM
:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਨੰਗਲ, ਖਰੜ ਅਤੇ ਜ਼ੀਰਕਪੁਰ-ਡੇਰਾ ਬੱਸੀ ਖੇਤਰਾਂ ਵਿਚ ਗੈਰਕਾਨੂੰਨੀ ਰੇਤ ਮਾਈਨਿੰਗ ਕਾਂਗਰਸੀ ਆਗੂਆਂ ਵੱਲੋਂ ਕਰਵਾਈ ਜਾ ਰਹੀ ਹੈ। ਪਾਰਟੀ ਦੇ ਰੋਪੜ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰਾਂ ਨੂੰ ਇਹਨਾਂ ਆਗੂਆਂ ਦੀ ਸ਼ਨਾਖਤ ਕਰਕੇ ਉਹਨਾਂ ਖ਼ਿਲਾਫ ਕਾਰਵਾਈ ਕਰਨ ਲਈ ਆਖਿਆ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਸਾਂਸਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਾਲ ਹੀ ਵਿਚ ਛੱਤ ਪਿੰਡ ‘ਚੋਂ ਮਿਲੀ ਖੁਦਾਈ ਕਰਨ ਵਾਲੀ ਆਧੁਨਿਕ ਮਸ਼ੀਨ ਅਤੇ ਜ਼ੀਰਕਪੁਰ-ਡੇਰਾ ਬੱਸੀ ਖੇਤਰ ਵਿਚੋਂ ਜ਼ਿਲ੍ਹਾ ਪ੍ਰਸਾਸ਼ਨ ਨੂੰ ਗ...

ਸਬਰੀਮਾਲਾ ਮੰਦਿਰ ‘ਚ ਔਰਤਾਂ ਦੇ ਪ੍ਰਵੇਸ਼ ਦਾ ਮਾਮਲਾ, ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

Thursday, November 14 2019 08:11 AM
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਿਰ ‘ਚ ਔਰਤਾਂ ਦੇ ਪ੍ਰਵੇਸ਼ ਮਾਮਲੇ ‘ਤੇ ਸੁਣਵਾਈ ਕਰਦਿਆਂ ਮਾਮਲਾ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਜਿਸ ਦੌਰਾਨ ਹੁਣ ਹੁਣ 7 ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ ਆਪਣਾ ਪਿਛਲਾ ਫੈਸਲਾ ਪਲਟਦੇ ਹੋਏ ਇਹ ਮਾਮਲਾ ਵੱਡੀ ਬੈਂਚ ਨੂੰ ਸੌਂਪਿਆ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਨਵਾਂ ਫੈਸਲਾ ਆਉਣ ਤੱਕ ਮੰਦਿਰ ‘ਚ ਔਰਤਾਂ ਦਾ ਪ੍ਰਵੇਸ਼ ਜਾਰੀ ਰਹੇਗਾ। ਆਪਣੇ ਫੈਸਲੇ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਪਰੰਪਰਾਵਾਂ ਧਰਮ ਦੇ ਸਭ ਤੋਂ ਵਧ ਸਵੀਕਾਰੇ ਨਿਯਮਾਂ ਅਨੁਸਾਰ ਹੋਣੀਆਂ ਚਾਹੀਦੀਆਂ ਹਨ।...

‘ਚੌਕੀਦਾਰ ਚੋਰ ਹੈ’ ਬਿਆਨ ‘ਤੇ SC ਨੇ ਰਾਹੁਲ ਗਾਂਧੀ ਦਾ ਮੁਆਫੀਨਾਮਾ ਕੀਤਾ ਮਨਜ਼ੂਰ

Thursday, November 14 2019 08:11 AM
ਨਵੀਂ ਦਿੱਲੀ: ‘ਚੌਕੀਦਾਰ ਚੋਰ ਹੈ’ ਬਿਆਨ ‘ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਮੁਆਫ਼ੀ ਮਨਜ਼ੂਰ ਕਰ ਲਈ ਹੈ। ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਰਜ ਮਾਣਹਾਨੀ ਮਾਮਲੇ ‘ਚ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਆਫ਼ੀ ਨੂੰ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਕੋਰਟ ਨੇ ਸਾਫ਼ ਕਹਿ ਦਿੱਤਾ ਕਿ ਹੁਣ ਰਾਹੁਲ ਵਿਰੁੱਧ ਕੋਈ ਮਾਣਹਾਨੀ ਦਾ ਕੇਸ ਨਹੀਂ ਚੱਲੇਗਾ।ਰਾਹੁਲ ਦੀ ਮੁਆਫ਼ੀ ਨੂੰ ਮਨਜ਼ੂਰ ਕਰਦੇ ਹੋਏ ਕੋਰਟ ਨੇ ਕਿਹਾ ਕਿ ਭਵਿੱਖ ‘ਚ ਅਜਿਹੇ ਮਾਮਲਿਆਂ ‘ਚ ਲੋਕ ਸਾਵਧਾਨ ਰਹਿਣ। ਤੁਹਾਨੂੰ ਦੱਸ ਦਈਏ ਕਿ ਰਾਹੁਲ ਗਾਂਧੀ ਦੇ ‘ਚੌਕੀਦਾਰ ਚੋਰ ਹੈ’ ਬਿ...

ਜਵਾਹਰ ਲਾਲ ਨਹਿਰੂ ਜਯੰਤੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ

Thursday, November 14 2019 08:10 AM
ਨਵੀਂ ਦਿੱਲੀ: ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਅੱਜ 130ਵੀਂ ਜਯੰਤੀ ਹੈ। ਜਿਸ ਦੌਰਾਨ ਅੱਜ ਉਹਨਾਂ ਨੂੰ ਜਿਥੇ ਪੂਰਾ ਦੇਸ਼ ਯਾਦ ਕਰ ਰਿਹਾ ਹੈ, ਉਥੇ ਹੀ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸ਼ਰਧਾਂਜਲੀ ਦਿੱਤੀ ਹੈ। ਪੀ.ਐੱਮ. ਮੋਦੀ ਨੇ ਵੀਰਵਾਰ ਸਵੇਰੇ ਟਵੀਟ ਕਰ ਕੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਪੰਡਤ ਨਹਿਰੂ ਦੀ ਅੱਜ ਯਾਨੀ ਵੀਰਵਾਰ ਨੂੰ 130ਵੀਂ ਜਯੰਤੀ ਹੈ, ਇਸ ਮੌਕੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਬ੍ਰਾਜ਼ੀਲ ਲਈ ਰਵਾਨਾ

Wednesday, November 13 2019 08:02 AM
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬ੍ਰਾਜ਼ੀਲ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਛੇਵੀਂ ਵਾਰ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ ਵਿਚ ਸੰਬੰਧਾਂ ਨੂੰ ਮਜ਼ਬੂਤ ਕਰਨਾ ਹੋਵੇਗਾ। ਦੱਸ ਦੇਈਏ ਕਿ ਇਸ ਵਾਰ ਸੰਮੇਲਨ ਦਾ ਵਿਸ਼ਾ ਹੈ ‘ਇਕ ਉੱਨਤ ਭਵਿੱਖ ਲਈ ਆਰਥਿਕ ਵਿਕਾਸ’. ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਮੋਦੀ ਨੇ ਸਭ ਤੋਂ ਪਹਿਲਾਂ 2014...

ਪਵਿੱਤਰ ਵੇਈਂ ਦੀ ਦੁਰਦਰਸ਼ਾ ਤੋਂ ਦੁਖੀ ਸੰਤ ਬਲਬੀਰ ਸੀਚੇਵਾਲ ਨੇ ਠੁਕਰਾਇਆ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਸਰਕਾਰੀ ਸਨਮਾਨ

Wednesday, November 13 2019 07:58 AM
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਆਈ.ਕੇ. ਗੁਜਰਾਲ ਯੂਨੀਵਰਸਿਟੀ ‘ਚ 550 ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਜਾਣਾ ਸੀ , ਜਿਨ੍ਹਾਂ ਨੇ ਵੱਖ-ਵੱਖ ਕੰਮਾਂ ਰਾਹੀਂ ਕੌਮ ਦਾ ਨਾਂ ਉੱਚਾ ਕੀਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਇਸ ਸਮਾਗਮ ‘ਚ ਸਨਮਾਨਤ ਕੀਤਾ ਜਾਣਾ ਸੀ ਪਰ ਉਨ੍ਹਾਂ ਨੇ ਸਨਮਾਨ ਲੈਣ ਤੋਂ ਸਾਫ਼ ਨਾਂਹ ਕਰ ਦਿੱਤੀ। ਦਰਅਸਲ ‘ਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੀ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਤਰਸਯੋਗ ...

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਕਾਰ ਬੰਬ ਧਮਾਕਾ ,ਸੱਤ ਲੋਕਾਂ ਦੀ ਮੌਤ ,ਕਈ ਜ਼ਖਮੀ

Wednesday, November 13 2019 07:36 AM
ਕਾਬੁਲ : ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਇੱਕ ਜ਼ਬਰਦਸਤ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ।ਗ੍ਰਹਿ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ। ਅਫ਼ਗ਼ਾਨਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਦੱਸਿਆ ਕਿ ਇਹ ਧਮਾਕਾ ਸਥਾਨਕ ਸਮੇਂ ਮੁਤਾਬਕ ਸਵੇਰੇ 7.25 ਵਜੇ ਕਾਬੁਲ ਸ਼ਹਿਰ ਦੇ ਕਾਸਬਾ ਇਲਾਕੇ ‘ਚ ਹੋਇਆ ਹੈ। ਇਸ ਧਮਾਕੇ ਤੋਂ ਬਾਅਦ ਪੀੜਤਾਂ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਕਾਰਨ ਇਲਾਕੇ ‘ਚ ਕਈ ਵਾਹਨ ਵੀ ਨੁਕਸਾਨੇ ਗਏ ਹਨ। ਹਾਲਾਂਕਿ ਅਜੇ ਤੱਕ ਕ...

ਮਹਾਰਾਸ਼ਟਰ ‘ਚ ਸ਼ਿਵ ਸੈਨਾ ਵੱਲੋਂ ਭਾਜਪਾ ਨੂੰ ਝਟਕਾ , ਰਾਜਪਾਲ ਨੇ ਸ਼ਿਵ ਸੈਨਾ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ

Monday, November 11 2019 06:52 AM
ਮੁੰਬਈ : ਮਹਾਰਾਸ਼ਟਰ ਵਿੱਚ ਸਰਕਾਰ ਬਣਨ ਨੂੰ ਲੈ ਕੇ ਸੰਕਟ ਹੋਰ ਡੂੰਘਾ ਹੋ ਗਿਆ ਹੈ ਅਤੇ ਸਰਕਾਰ ਬਣਾਉਣ ਨੂੰ ਲੈ ਕੇ ਹਲਚਲ ਇਕ ਵਾਰ ਫਿਰ ਤੇਜ਼ ਹੋ ਗਈ ਹੈ। ਮਹਾਰਾਸ਼ਟਰ ਵਿਚ ਹਰ ਪਲ ਸਿਆਸੀ ਸਮੀਕਰਨ ਬਦਲ ਰਹੇ ਹਨ। ਸ਼ਿਵ ਸੈਨਾ ਦੇ ਪ੍ਰਮੁੱਖ ਸ਼ਰਦ ਪਵਾਰ ਨੇ ਮੋਦੀ ਸਰਕਾਰ (ਐਨਡੀਏ) ਤੋਂ ਵੱਖ ਹੋਣ ਦੀ ਸ਼ਿਵ ਸੈਨਾ ਵੱਲੋਂ ਤਿਆਰੀ ਕਰ ਲਈ ਗਈ ਹੈ। ਇਸ ਤਹਿਤ ਸ਼ਿਵ ਸੈਨਾ ਸੰਸਦ ਮੈਂਬਰ ਤੇ ਮੋਦੀ ਕੈਬਨਿਟ ਮੰਤਰੀ ਅਰਵਿੰਦ ਸਾਂਵਤ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੌਰਾਨ ਬੀਜੇਪੀ ਦੇ ਸਰਕਾਰ ਬਣਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਰਾਜ ਵਿੱਚ ਇੱਕ ਨਵੀਂ ਰਾਜ...

ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਜੀਵਨ ‘ਤੇ ਅਧਾਰਤ ਡਿਜੀਟਲ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

Monday, November 11 2019 06:47 AM
ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ। ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ। ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦ...

ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਇਆ ਜਾ ਰਿਹੈ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਵੇਗਾ ਸੰਪੰਨ , ਜਾਣੋਂ ਸੁਲਤਾਨਪੁਰ ਲੋਧੀ ਦਾ ਇਤਿਹਾਸ

Monday, November 11 2019 06:43 AM
ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ ‘ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ। ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ...

ਡੇਰਾ ਬਾਬਾ ਨਾਨਕ: ਗੁਰੂ ਜੀ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਸਕੋ ਦਾ ਉਪਦੇਸ਼ ਦਿੱਤਾ: PM ਮੋਦੀ

Saturday, November 9 2019 07:27 AM
ਡੇਰਾ ਬਾਬਾ ਨਾਨਕ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਸਿੱਖ ਸੰਗਤਾਂ ਦੀਆ ਅਰਦਾਸਾਂ ਪੂਰੀਆਂ ਹੋਣ ਜਾ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦਾ ਉਦਘਾਟਨ ਕਰਨਗੇ। ਲਾਂਘੇ ਦੇ ਉਦਘਾਟਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ PM ਮੋਦੀ ਨੇ ਦੁਨੀਆ ਭਰ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਇਸ ਸ਼ੁਭ ਅਵਸਰ...

Maharashtra Government Formation : ਗੜਕਰੀ ਬੋਲੇ-ਫੜਨਵੀਸ ਦੀ ਅਗਵਾਈ 'ਚ ਬਣੇ ਸਰਕਾਰ

Thursday, November 7 2019 07:34 AM
ਮੁੰਬਈ, Maharashtra Government Formation ਮਹਾਰਾਸ਼ਟਰ 'ਚ ਮੁੱਖ ਮੰਤਰੀ ਦਾ ਅਹੁਦੇ ਨੂੰ ਲੈ ਕੇ ਸ਼ਿਵਸੈਨਾ ਤੇ ਭਾਜਪਾ ਦੇ ਵਿਚਕਾਰ ਖਿੱਚੋਤਾਨ ਜਾਰੀ ਹੈ। ਗੜਕਰੀ ਨੇ ਇਸ ਨੂੰ ਲੈ ਕੇ ਕਿਹਾ ਕਿ ਜਲਦ ਹੀ ਕੋਈ ਫੈਸਲਾ ਹੋਵੇਗਾ। ਮਹਾਰਾਸ਼ਟਰ 'ਚ ਦਵਿੰਦਰ ਫੜਨਵੀਸ ਦੀ ਅਗਵਾਈ 'ਚ ਹੀ ਸਰਕਾਰ ਬਣਾਈ ਜਾਵੇ। ਆਰਐੱਸਐੱਸ ਤੇ ਮੋਹਨ ਭਾਗਵਤ ਜੀ ਦਾ ਇਸ ਨਾਲ ਕੋਈ ਸਬੰਧ ਨਹੀਂ ਹੈ। ਦੱਸ ਦਈਏ ਕਿ ਸੂਬੇ ਦੀ ਰਾਜਨੀਤੀ ਲਈ ਅਗਲੇ ਦੋ ਦਿਨ ਕਾਫ਼ੀ ਅਹਿਮ ਹੋਣ ਵਾਲੇ ਹਨ। ਸ਼ਨਿਚਰਵਾਰ (ਭਾਵ) 9 ਨਵੰਬਰ ਨੂੰ ਵਿਧਾਨ ਸਭਾ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ। ਨਵੀਂ ਸਰਕਾਰ ਦੇ ਗਠਨ ਦੀ ਉ...

ਅਮਿਤ ਸ਼ਾਹ ਨੇ ਲਾਂਚ ਕੀਤੀ, ਦੱਸੀ ਮੋਦੀ ਸਰਕਾਰ ਦੀ ਇਤਿਹਾਸਿਕ ਪ੍ਰਾਪਤੀ

Thursday, November 7 2019 07:32 AM
ਨਵੀਂ ਦਿੱਲੀ : ਗ੍ਰਹਿ ਮੰਤਰੀ ਨੇ ਕਰਤਾਰਪੁਰ ਲਾਂਘੇ ਦੀ ਇਕ ਵੀਡੀਓ ਤਿਆਰ ਕੀਤੀ ਹੈ। 75 ਸੈਕਿੰਡ ਦੀ ਵੀਡੀਓ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਵਾਈ ਵਾਲੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਦਿਖਾਇਆ ਹੈ। ਕਰਤਾਰਪੁਰ ਲਾਂਘਾ ਇਕ ਇਤਿਹਾਸਿਕ ਉਪਲਬਧਾ ਹੈ, ਜਿਸ ਨੂੰ ਇਤਿਹਾਸਿਕ ਪੰਨਿਆਂ 'ਚ ਵਿਸ਼ੇਸ਼ ਸਥਾਨ ਮਿਲੇਗਾ। ਸ੍ਰੀ ਗੁਰੂ ਨਾਨਕ ਦੇਵ ਦੇ ਪਵਿੱਤਰ ਬੋਲਾ ਨੂੰ ਲੋਕਾਂ ਤਕ ਪਹੁੰਚਾਉਣ ਲਈ ਮੋਦੀ ਸਰਕਾਰ ਨੇ ਇਹ ਵੀਡੀਓ ਲਾਂਚ ਕੀਤਾ ਹੈ। ਸ਼ਾਹ ਨੇ ਕਿਹਾ 550ਵੇਂ ਪ੍ਰਕਾਸ਼ ਪੁਰਬ ਮੌਕੇ 'ਤੇ ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਪੀਐੱਮ ਮੋਦੀ ਲੱਖਾਂ ਲੋਕਾਂ ਦੇ ਲੰਬੇ ਸੁਪਨਿ...

E-Paper

Calendar

Videos