News: ਰਾਜਨੀਤੀ

ਜਲਦ ਆਉਣ ਵਾਲਾ ਹੈ ਰਾਫੇਲ ਡੀਲ 'ਤੇ ਵੱਡਾ ਫੈਸਲਾ, ਜਾਣੋ ਕੀ ਹੈ ਪੂਰਾ ਮਾਮਲਾ

Thursday, November 7 2019 07:31 AM
ਨਵੀਂ ਦਿੱਲੀ : ਸੁਪਰੀਮ ਕੋਰਟ ਰਾਫੇਲ ਡੀਲ ਮਾਮਲੇ ਵਿਚ ਜਲਦ ਵੱਡਾ ਫੈਸਲਾ ਸੁਣਾ ਸਕਦੀ ਹੈ। ਸਾਬਕਾ ਕੇਂਦਰੀ ਮੰਤਰੀਆਂ ਅਰੁਣ ਸ਼ੌਰੀ, ਯਸ਼ਵੰਤ ਸਿਨਹਾ ਅਤੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਰਾਫੇਲ ਸੌਦੇ ਵਿਚ ਮੋਦੀ ਸਰਕਾਰ ਨੂੰ ਕਲੀਨ ਚਿੱਟ ਮਿਲਣ ਤੋਂ ਬਾਅਦ ਸੁਪਰੀਮ ਕੋਰਟ ਵਿਚ ਸਮੂਹਿਕ ਤੌਰ 'ਤੇ ਇਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਤੇ ਚੀਫ਼ ਜਸਟਿਸ ਰੰਜਨ ਗੋਗੋਈ ਸੇਵਾਮੁਕਤੀ ਤੋਂ ਪਹਿਲਾਂ ਫੈਸਲਾ ਸੁਣਾ ਸਕਦੇ ਹਨ। ਇਸ ਮੁੜ ਵਿਚਾਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਰਾਫੇਲ ਦੇ ਤਾਜ਼ਾ ਫੈਸਲੇ ਵਿਚ ਕਈ ਗਲਤੀਆਂ ਸਨ। ਇਹ ਫੈਸਲਾ ਸਰਕਾਰ ਦੇ ਗਲਤ ਦਾਅਵਿਆਂ 'ਤੇ ਅਧਾਰਤ ਹ...

ਸੁਲਤਾਨਪੁਰ ਲੋਧੀ: ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ, ਦੇਖੋ ਅਲੌਕਿਕ ਤਸਵੀਰਾਂ

Thursday, November 7 2019 07:27 AM
ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਉਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਵਿਦੇਸ਼ਾਂ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਦੀ ਦੇਖ ਰੇਖ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਨੂੰ ਅੰਦਰੋਂ ਅਤੇ ਬਾਹਰੋਂ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਉਹਨਾਂ ਇਹ ਵੀ ਕਿਹਾ ਗੁਰੂ ਸਾਹਿਬ ਜੀਦੇ 550 ਵੇਂ ਪ...

ਪੰਜਾਬ ਵਿਧਾਨ ਸਭਾ ਇਜਲਾਸ : ਡਾ. ਮਨਮੋਹਨ ਸਿੰਘ ਨੇ ਪਹਿਲੀ ਬੈਠਕ ਨੂੰ ਕੀਤਾ ਸੰਬੋਧਨ, ਜਾਣੋ ਕੀ ਬੋਲੇ

Wednesday, November 6 2019 07:44 AM
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ।ਇਸ ਖ਼ਾਸ ਇਜਲਾਸ ਵਿੱਚ ਉੱਪ-ਰਾਸ਼ਟਰਪਤੀ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਸੂਬਿਆਂ ਦੇ ਰਾਜਪਾਲ ਤੇ ਵਿਧਾਇਕ ਮੌਜੂਦ ਹਨ। ਇਸ ਦੌਰਾਨ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸੈਸ਼ਨ ਦੀ ਪਹਿਲੀ ਬੈਠਕ ਨੂੰ ਸੰਬੋਧਨ ਕੀਤਾ।ਇਸ ਮੌ...

ਅੱਜ ਤੋਂ ਸ਼ੁਰੂ ਹੋਵੇਗਾ ਹਰਿਆਣਾ ਦੀ ਭਾਜਪਾ-ਜੇਜੇਪੀ ਗਠਜੋੜ ਸਰਕਾਰ ਦਾ ਪਹਿਲਾਂ ਵਿਧਾਨ ਸਭਾ ਸੈਸ਼ਨ

Monday, November 4 2019 06:56 AM
ਚੰਡੀਗੜ੍ਹ : ਹਰਿਆਣਾ ਦੀ ਭਾਜਪਾ-ਜੇਜੇਪੀ ਗਠਜੋੜ ਸਰਕਾਰ ਦਾ ਪਹਿਲਾਂ ਵਿਧਾਨ ਸਭਾ ਸੈਸ਼ਨ ਅੱਜ ਸ਼ੁਰੂ ਹੋ ਰਿਹਾ ਹੈ। ਇਸ 3 ਦਿਨਾਂਸੈਸ਼ਨ ਦੌਰਾਨ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਹਰਿਆਣਾ ਵਿਧਾਨ ਸਭਾ ਸੈਸ਼ਨ 6 ਨਵੰਬਰ ਤੱਕ ਚੱਲੇਗਾ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਸਤਿਆਦੇਵ ਨਰਾਇਣ ਆਰੀਆ ਵੱਲੋਂ ਪ੍ਰੋ-ਟੇਮ ਸਪੀਕਰ ਨੂੰ ਸਹੁੰ ਚੁਕਾਈ ਜਾਵੇਗੀ ਅਤੇ ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਮਗਰੋਂ ਪ੍ਰੋ-ਟੇਮ ਸਪੀਕਰ ਸਾਰੇ 90 ਵਿਧਾਇਕਾਂ ਨੂੰ ਅਹੁਦੇ ਦੀ ਸਹੁੰ ਚੁਕਾਏਗਾ ਅ...

ਆਸਟਰੇਲੀਆ ਪਹੁੰਚੀ ਪੰਜਾਬਣ ਨੂੰ ਏਅਰਪੋਰਟ ਤੋਂ ਹੀ ਕੀਤਾ ਡਿਪੋਰਟ, ਜਾਣੋ ਪੂਰਾ ਮਾਮਲਾ

Sunday, November 3 2019 07:50 AM
ਮੈਲਬੋਰਨ: ਵਿਸਟਰ ਵੀਜ਼ਾ ‘ਤੇ ਆਸਟ੍ਰੇਲੀਆ ਗਈ 23 ਸਾਲਾ ਪੰਜਾਬਣ ਲੜਕੀ ਨੂੰ ਅਵਲੋਨ ਏਅਰਪੋਰਟ ‘ਤੇ ਡਿਪੋਰਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਲੜਕੀ ਆਸਟ੍ਰੇਲੀਆ ਆਪਣੇ ਅੰਕਲ ਆਂਟੀ ਦੇ ਕੋਲ ਵਿਸਟਰ ਵੀਜ਼ਾ ‘ਤੇ ਆਈ ਸੀ। ਜਿਵੇਂ ਉਹ ਅਵਲੋਨ ਏਅਰਪੋਰਟ ‘ਤੇ ਪਹੁੰਚੀ ਤਾਂ ਬਾਰਡਰ ਫੋਰਸ ਦੇ ਅਧਿਕਾਰੀਆਂ ਨੇ ਉਸ ਦਾ ਬੈਗ ਚੈੱਕ ਕੀਤਾ, ਜਿਸ ‘ਚ ਕੁਝ ਖਾਣ ਪੀਣ ਦਾ ਸਾਮਾਨ ਮਿਲਿਆ, ਪਰ ਉਸ ਨੇ ਇਸ ਬਾਰੇ ਅਧਿਕਾਰੀਆਂ ਨੂੰ ਇਤਲਾਹ ਦੇ ਦਿੱਤੀ ਸੀ। ਇਸ ਦੌਰਾਨ ਉਸ ਤੋਂ ਕੁਝ ਸਵਾਲ ਵੀ ਪੁਛੇ ਗਏ, ਪਰ ਉਹ ਸਹੀ ਜਵਾਬ ਨਹੀਂ ਦੇ ਸਕੀ। ਅਧਿਕਾਰੀਆਂ ਨੇ ਇਹ ਵ...

ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਮਿਲਿਆ ਸ਼ੱਕੀ ਬੈਗ , ਦਿੱਲੀ ਪੁਲਿਸ ਨੂੰ ਪਈਆਂ ਭਾਜੜਾਂ

Friday, November 1 2019 07:15 AM
ਨਵੀਂ ਦਿੱਲੀ : ਰਾਜਧਾਨੀ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ’ਤੇਇਕ ਸ਼ੱਕੀ ਬੈਗ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ਬਰ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿਚ ਹੜਕੰਪ ਮੱਚ ਗਿਆ ਹੈ। ਜਿਸ ਕਾਰਨ ਟਰਮੀਨਲ 3 ‘ਤੇ ਸੁਰੱਖਿਆ ਏਜੰਸੀਆਂ ਵੱਲੋਂ ਏਅਰਪੋਰਟ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਘਟਨਾ ਸਥਾਨ ਉੱਤੇ CISF ਅਤੇ ਦਿੱਲੀ ਪੁਲਿਸ ਦੇ ਜਵਾਨ ਮੌਜੂਦ ਹਨ। ਇਸ ਦੌਰਾਨ ਬੰਬ ਨਕਾਰਾ ਕਰਨ ਵਾਲੇ ਦਸਤੇ ਅਤੇ ਕੁੱਤਿਆਂ ਦੇ ਸਕੁਐਡ ਦੀ ਮਦਦ ਵੀ ਲਈ ਜਾ ਰਹੀ ਹੈ। ਪੁਲਿਸ ਨੂੰ ਰਾਤੀਂ ਲਗਭਗ ਦੋ ਕੁ ਵਜੇ ਸ਼ੱਕੀ ਬੈਗ ਮਿਲਣ ਦੀ ਜਾਦਕਾਰੀ ਮਿਲੀ ਸੀ।...

ਸ਼੍ਰੋਮਣੀ ਅਕਾਲੀ ਦਲ ਵੱਲੋਂ ਗਲਤ ਹਲਫਨਾਮਾ ਭਰ ਕੇ ਪੰਜਾਬ ਦੇ ਹਿੱਤਾਂ ਅਤੇ ਚੰਡੀਗੜ੍ਹ ਉੱਤੇ ਇਸ ਦਾ ਅਧਿਕਾਰ ਵੇਚਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ

Friday, November 1 2019 07:14 AM
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੰਦਰ ਇੱਕ ਗਲਤ ਹਲਫਨਾਮਾ ਦਾਇਰ ਕਰਕੇ ਪੰਜਾਬ ਦੇ ਹਿੱਤਾਂ ਅਤੇ ਚੰਡੀਗੜ੍ਹ ਉੱਤੇ ਇਸ ਦਾ ਅਧਿਕਾਰ ਵੇਚਣ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਇਸ ਹਲਫਨਾਮੇ ਵਿਚ ਚੰਡੀਗੜ੍ਹ ਨੂੰ ਸੂਬੇ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ ਗਿਆ ਹੈ। ਇਸ ਗਲਤ ਹਲਫਨਾਮੇ ਨੂੰ ਤੁਰੰਤ ਵਾਪਸ ਲੈਣ ਅਤੇ ਇਸ ਨੂੰ ਦਾਇਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਇੱਕ ਵੱਡੀ ਗਲਤੀ ਹੈ ਜਾਂ ਫਿਰ ਕਾਂਗਰਸ ਸਰ...

‘ਸਟੈਚਿਊ ਆਫ ਯੂਨਿਟੀ’ ਪਹੁੰਚੇ PM ਮੋਦੀ, ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ

Thursday, October 31 2019 08:06 AM
ਨਵੀਂ ਦਿੱਲੀ: ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 144ਵੀਂ ਜਯੰਤੀ ਹੈ।ਉਹਨਾਂ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਦੀਆਦ ਵਿਖੇ ਹੋਇਆ ਸੀ। ਸਰਦਾਰ ਪਟੇਲ ਦੀ ਜਯੰਤੀ ‘ਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗੁਜਰਾਤ ਦੇ ਕੇਵੜੀਆ ਸਥਿਤ ‘ਸਟੈਚਿਊ ਆਫ ਯੂਨਿਟੀ’ ਪਹੁੰਚੇ। ਜਿਥੇ ਉਹਨਾਂ ਨੇ ਸਰਦਾਰ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ‘ਏਕਤਾ ਦਿਵਸ ਪਰੇਡ’ ‘ ਦੀ ਸਲਾਮੀ ਲਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਏਕਤਾ ਦੀ...

ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਅਮਿਤ ਸ਼ਾਹ ਸਮੇਤ ਕਈ ਦਿੱਗਜਾਂ ਨੇ ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ

Thursday, October 31 2019 07:57 AM
ਨਵੀਂ ਦਿੱਲੀ: ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 144ਵੀਂ ਜਯੰਤੀ ਹੈ।ਉਹਨਾਂ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਦੀਆਦ ਵਿਖੇ ਹੋਇਆ ਸੀ। ਸਰਦਾਰ ਪਟੇਲ ਦੀ ਜਯੰਤੀ ‘ਤੇ ਅੱਜ ਦੇਸ਼ਵਾਸੀ ਉਹਨਾਂ ਨੂੰ ਯਾਦ ਕਰ ਰਹੇ ਹਨ। ਉਥੇ ਹੀ ਸਿਆਸੀ ਦਿੱਗਜਾਂ ਵੱਲੋਂ ਵੀ ਸਰਦਾਰ ਪਟੇਲ ਨੂੰ ਯਾਦ ਕੀਤਾ ਗਿਆ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਦੀਪ ਪੁਰੀ ਅਤੇ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੱਤੀ। ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ...

ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਅੱਤਵਾਦੀਆਂ ਨੇ 5 ਗੈਰ-ਕਸ਼ਮੀਰੀ ਮਜ਼ਦੂਰਾਂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Wednesday, October 30 2019 07:19 AM
ਸ਼੍ਰੀਨਗਰ : ਜੰਮੂ-ਕਸ਼ਮੀਰ ਵਿੱਚ ਆਪਣੇ ਮਨਸੂਬਿਆਂ ਵਿੱਚ ਅਸਫਲ ਹੋ ਰਹੇ ਅੱਤਵਾਦੀ ਵਾਦੀ ਵਿੱਚ ਦਹਿਸ਼ਤ ਫੈਲਾਉਣ ਦੇ ਲਈ ਹੁਣ ਗੈਰ-ਪ੍ਰਾਂਤਕ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਵਿਚ ਸੇਬ ਵਪਾਰੀ, ਟਰੱਕ ਡਰਾਈਵਰਾਂ ਤੋਂ ਲੈ ਕੇ ਮਜ਼ਦੂਰ ਸ਼ਾਮਲ ਹਨ।ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅੱਤਵਾਦੀਆਂ ਨੇ ਬੀਤੀ ਰਾਤ ਪੰਜ ਗੈਰ-ਕਸ਼ਮੀਰੀ ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਅੱਤਵਾਦੀਆਂ ਨੇ ਪੁਲਵਾਮਾ ਜ਼ਿਲ੍ਹੇ ਵਿੱਚ ਛੱਤੀਸਗੜ੍ਹ ਦੇ ਇੱਕ ਭੱਠਾ ਮਜ਼ਦੂਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਟਾਰਸੂ ਖੇਤਰ ਵਿ...

550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Wednesday, October 30 2019 07:18 AM
ਚੰਡੀਗੜ੍ਹ : ਹਲਕਾ ਦਾਖਾ ਦੀ ਜ਼ਿਮਨੀ ਚੋਣ ‘ਚ ਜਿੱਤ ਹਾਸਲ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਦੇ ਤੌਰ ‘ਤੇ ਸਹੁੰ ਚੁੱਕੀ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਨਵੇਂ ਚੁਣੇ ਗਏ ਵਿਧਾਇਕ ਮਨਪ੍ਰੀਤ ਇਆਲੀ ਨੂੰ ਆਪਣੇ ਚੈਂਬਰ ‘ਚ ਸਹੁੰ ਚੁਕਾਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 6 ਨਵੰਬਰ ਨੂੰ ਕਰਵਾਇਆ ਜਾਵੇਗਾ। ਇਹ ਇਜਲਾਸ ਸਿਰਫ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱ...

ਕਰਨਾਟਕ ਦੇ ਉਡੂਪੀ 'ਚ ਭਾਰੀ ਬਾਰਿਸ਼, ਗੋਆ 'ਚ ਰੈੱਡ ਅਲਰਟ ਜਾਰੀ

Saturday, October 26 2019 07:21 AM
ਬੈਂਗਲੁਰੂ : ਕਰਨਾਟਕ ਦੇ ਉਡੂਪੀ ਦੇ ਕੁਝ ਹਿੱਸਿਆਂ 'ਚ ਅੱਜ ਸਵੇਰੇ ਕਾਫੀ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਗੋਆ, ਕਰਨਾਟਕ ਤੇ ਦੱਖਣੀ ਕੋਂਕਣ ਦੇ ਤਟੀਅ ਜ਼ਿਲ੍ਹਿਆਂ 'ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਸੀ। ਗੋਆ ਸਰਕਾਰ ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ ਕਿਉਂਕਿ ਮੌਸਮ ਵਿਭਾਗ ਨੇ ਚੱਕਰਵਰਤੀ ਤੂਫ਼ਾਨ ਕਿਆਰ ਨੂੰ ਲੈ ਕੇ ਵੀ ਚਿਤਾਵਨੀ ਜਾਰੀ ਕੀਤੀ ਸੀ। ਮੌਸਮ ਵਿਭਾਗ ਮੁਤਾਬਿਕ, ਅਗਲੇ 12 ਤੋਂ 36 ਘੰਟਿਆਂ 'ਚ ਗੰਭੀਰ ਚੱਕਰਵਰਤੀ ਤੂਫ਼ਾਨ 'ਚ ਬਦਲ ਸਕਦਾ ਹੈ।...

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ, ਕਾਂਗਰਸ ਆਗੂ ਮਨੀਸ਼ ਤਿਵਾੜੀ ਨੇ PMModi ਨੂੰ ਕੀਤੀ ਅਪੀਲ

Saturday, October 26 2019 07:20 AM
ਨਵੀਂ ਦਿੱਲੀ : ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਦੇ ਸੁਪਰੀਮ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਪੱਤਰ 'ਚ ਮਨੀਸ਼ ਤਿਵਾੜੀ ਨੇ ਲਿਖਿਆ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਬ੍ਰਿਟਿਸ਼ ਸਾਮਰਾਜਵਾਦ ਖ਼ਿਲਾਫ਼ ਉਨ੍ਹਾਂ ਦੇ ਅਵਿਸ਼ਵਾਸਯੋਗ ਵਿਰੋਧ ਨੇ ਦੇਸ਼ਭਗਤਾਂ ਦੀ ਇਕ ਪੂਰੀ ਪੀੜ੍ਹੀ ਨੂੰ ਪ੍ਰੇਰਿਤ ਕੀਤਾ। ...

ਹੁਣ ਹਰਿਆਣਾ ‘ਚ BJP-JJP ਦੀ ਬਣੇਗੀ ਸਰਕਾਰ , ਜਾਣੋਂ ਕਿਸ ਪਾਰਟੀ ਦਾ ਹੋਵੇਗਾ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ

Saturday, October 26 2019 07:19 AM
ਹਰਿਆਣਾ : ਹਰਿਆਣਾ ਵਿੱਚਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਗਠਜੋੜ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਸਨ ,ਜੋ ਹੁਣ ਖ਼ਤਮ ਹੋ ਗਈਆਂ ਹਨ। ਹਰਿਆਣਾ ਵਿੱਚ ਹੁਣ ਭਾਜਪਾ ਅਤੇ ਜੇਜੇਪੀ ਵਿਚਾਲੇ ਗੱਠਜੋੜ ਹੋ ਗਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਦੋਵਾਂ ਧਿਰਾਂ ਨੇ ਫ਼ੈਸਲਾ ਕੀਤਾ ਹੈ ਕਿ ਹਰਿਆਣਾ ਵਿੱਚ ਜੇਜੇਪੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਇਸ ਦੇ ਇਲਾਵਾ ਕਈ ਆਜ਼ਾਦ ਵਿਧਾਇਕਾਂ ਨੇ ਵੀ ਇਸ ਗੱਠਜੋੜ ਦਾ ਸਮਰੱਥਨ ਕੀਤਾ ਹੈ। ਜਾਣਕਾਰੀ ਅਨੁਸਾਰ ਹਰਿਆਣਾ ਵਿੱਚ ਹੁਣ ਭਾਜਪਾ ਅਤੇ ਜੇਜੇਪੀ ਗੱਠਜੋੜ ਸੂਬੇ ਵਿੱਚ ਭਾਜਪਾ ਦ...

Dhanteras 2019 Date and Muhurat : ਅੱਜ ਹੈ ਧਨਤੇਰਸ, ਜਾਣੋ ਕਿਸ ਮਹੂਰਤ 'ਚ ਕਰੀਏ ਖ਼ਰੀਦਦਾਰੀ

Friday, October 25 2019 06:23 AM
ਨਵੀਂ ਦਿੱਲੀ : Dhanteras 2019 Date and Muhurat : ਦੀਵਾਲੀ ਦਾ ਤਿਉਹਾਰ ਧਨਤੇਰਸ ਤੋਂ ਸ਼ੁਰੂ ਹੁੰਦਾ ਹੈ। ਹਰ ਸਾਲ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਤ੍ਰਿਓਦਸ਼ੀ ਨੂੰ ਧਨਤੇਰਸ ਮਨਾਈ ਜਾਂਦੀ ਹੈ ਜੋ ਇਸ ਸਾਲ 25 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਹੈ। ਇਸ ਦਿਨ ਦੇਵਤਿਆਂ ਦੇ ਵੈਦ ਧਨਵੰਤਰੀ ਦੀ ਪੂਜਾ ਦਾ ਵਿਧਾਨ ਹੈ। ਇਨ੍ਹਾਂ ਦੀ ਪੂਜਾ ਨਾਲ ਵਿਅਕਤੀ ਨੂੰ ਅਰੋਗ ਤੇ ਨਿਰੋਗੀ ਜੀਵਨ ਦਾ ਅਸ਼ੀਰਵਾਦ ਪ੍ਰਾਪਤ ਹੁੰਦਾ ਹੈ। ਧਨਵੰਤਰੀ ਨੂੰ ਭਗਵਾਨ ਵਿਸ਼ਨੂੰ ਦਾ ਹੀ ਅਵਤਾਰ ਮੰਨਿਆ ਜਾਂਦਾ ਹੈ। ਇਸ ਕਰਕੇ ਮਨਾਈ ਜਾਂਦੀ ਹੈ ਧਨਤੇਰਸ ਪੁਰਾਤਨ ਮਾਨਤਾਵਾਂ ਅਨੁਸਾਰ ਸਮੁੰਦਰ ਮੰਥਨ ਵੇ...

E-Paper

Calendar

Videos