22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ

27

January

2020

ਨਵੀਂ ਦਿੱਲੀ, 26 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਵਿਚ 'ਖੇਲੋ ਇੰਡੀਆ' ਵਿਚ ਹਿੱਸਾ ਲੈਣ ਵਾਲੇ ਖਿਡਾਰੀਆ ਤੇ ਮੇਜ਼ਬਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਸ਼ਟਰੀ ਖੇਡਾਂ ਇੱਕ ਅਜਿਹਾ ਅਖਾੜਾ ਹਨ, ਜਿਨ੍ਹਾਂ ਵਿਚ ਖਿਡਾਰੀਆਂ ਨੂੰ ਵੱਖ ਵੱਖ ਸੂਬਿਆਂ ਦੇ ਸਭਿਆਚਾਰ ਜਾਣਨ ਦੇ ਨਾਲ ਨਾਲ ਆਪਣੇ ਜਜ਼ਬੇ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਦਾ ਹੈ। ਇਸ ਲਈ 'ਖੇਲੋ ਇੰਡੀਆ' ਦੀ ਤਰਜ਼ 'ਤੇ ਹਰ ਸਾਲ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਵਾਰ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ 22 ਫਰਵਰੀ ਤੋਂ ਇੱਕ ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ, ਜਿਨ੍ਹਾਂ ਲਈ 3000 ਖਿਡਾਰੀਆ ਨੇ ਕੁਆਲੀਫ਼ਾਈ ਕਰ ਲਿਆ ਹੈ।