Arash Info Corporation

ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕਾ-ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

07

February

2020

ਮੋਗਾ, 7 ਫਰਵਰੀ- ਮੋਗਾ ਦੇ ਰਹਿਣ ਵਾਲੇ ਇੱਕ ਲੜਕਾ ਅਤੇ ਲੜਕੀ ਨੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੋਹਾਂ ਨੇ ਇੱਕ ਨਹਿਰ ਦੇ ਕਿਨਾਰੇ ਇੱਕ ਦਰਖ਼ਤ ਨਾਲ ਫਾਹਾ ਲਿਆ। ਲੜਕਾ ਅਤੇ ਲੜਕੀ ਦੀ ਉਮਰ ਕ੍ਰਮਵਾਰ 25 ਸਾਲ ਅਤੇ 28 ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਦੋਹਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।