Punjab assembly ਦਾ ਬਜਟ ਸ਼ੁਰੂ, ਸ਼੍ਰੋਅਦ ਵਿਧਾਇਕਾਂ ਦਾ ਬਿਜਲੀ ਦੇ ਮੁੱਦੇ 'ਤੇ ਪ੍ਰਦਰਸ਼ਨ

20

February

2020

ਚੰਡੀਗੜ੍ਹ : ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਬਿਜਲੀ ਸਮੇਤ ਹੋਰ ਮੁੱਦਿਆਂ 'ਤੇ ਪੋਸਟਰਾਂ ਨਾਲ ਪ੍ਰਦਰਸ਼ਨ ਕੀਤਾ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਜਟ ਸੈਸ਼ਨ 28 ਫਰਵਰੀ ਤਕ ਚੱਲੇਗਾ। 25 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੂਬੇ ਦਾ ਬਜਟ ਪੇਸ਼ ਕਰੇਗੀ। ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ। ਪਹਿਲੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਪਹਿਲਾਂ ਵਿਛੜੀਆ ਰੂਹਾਂ ਤੇ ਪਿਛਲੇ ਸ਼ਨਿਚਰਵਾਰ ਨੂੰ ਸੰਗਰੂਰ ਦੇ ਲੋਗੋਂਵਾਲ ਪਿੰਡ 'ਚ ਸਕੂਲ ਵੈਨ 'ਚ ਅੱਗ ਲੱਗਣ ਨਾਲ ਚਾਰ ਬੱਚਿਆਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।ਦੂਜੇ ਪਾਸੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦੋਵੇਂ ਹੀ ਧਿਰਾਂ ਨੇ ਸੈਸ਼ਨ ਦੇ ਸਮੇਂ ਨੂੰ ਵਧਾਉਣ ਲਈ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਵੱਖ-ਵੱਖ ਮੰਗ ਪੱਤਰ ਸੌਂਪਿਆ। ਮਹਿੰਗੀ ਬਿਜਲੀ ਨੂੰ ਲੈ ਕੇ ਵਿਰੋਧੀ ਦੇ ਤੇਵਰ ਤਿੱਖੇ ਹੋਣ ਤੋਂ ਸਾਫ ਸੰਕੇਤ ਮਿਲ ਰਹੇ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਵੀਰਵਾਰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਵੀਰਵਾਰ ਨੂੰ ਗ਼ੈਰ ਸਰਕਾਰੀ ਕੰਮਕਾਰ ਦਿਨ ਹੋਣ ਕਾਰਨ ਕਈ ਅੱਧਾ ਦਰਜਨ ਵਿਧਾਇਕਾਂ ਵੱਲੋਂ ਪ੍ਰਾਈਵੇਟ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਏਸੇ ਤਰ੍ਹਾਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਤੇ ਜੈ ਕ੍ਰਿਸ਼ਨ ਰੋੜੀ ਵੱਲੋਂ ਥਰਮਲ ਪਲਾਂਟ ਬਣਾਂਵਾਲੀ (ਮਾਨਸਾ) ਤੋਂ ਬਠਿੰਡਾ ਰਿਫਾਇਨਰੀ ਤਕ ਕਿਸਾਨਾਂ ਦੇ ਖੇਤਾਂ ਵਿਚ ਲਾਏ ਜਾ ਰਹੇ ਬਿਜਲੀ ਖੰਭਿਆਂ ਦਾ ਮੁਆਵਜ਼ਾ ਦਿਵਾਉਣ, ਪ੍ਰਿੰਸੀਪਲ ਬੁੱਧ ਰਾਮ ਤੇ ਮਾਸਟਰ ਬਲਦੇਵ ਸਿੰਘ ਵੱਲੋਂ 1300 ਦੇ ਕਰੀਬ ਪ੍ਰਾਇਮਰੀ ਸਕੂਲ ਬੰਦ ਕਰਨ 'ਤੇ ਸਰਕਾਰ ਦਾ ਧਿਆਨ ਦਿਵਾਉਣ ਲਈ ਧਿਆਨ ਦਿਵਾਊ ਮਤਾ ਲਿਆਂਦਾ ਜਾ ਸਕਦਾ ਹੈ। ਉਧਰ ਜਿੱਥੇ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ਗਠਜੋੜ ਵੱਲੋਂ ਸਦਨ ਵਿਚ ਸਰਕਾਰ ਨੂੰ ਘੇਰਨ ਲਈ ਰਣਨੀਤੀ ਬਣਾਈ ਗਈ ਹੈ ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸਵੇਰੇ 10 ਵਜੇ ਵਿਧਾਨ ਸਭਾ ਵਿਚ ਬੁਲਾਈ ਹੈ।