Arash Info Corporation

ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਤੇ ਮਾਨ ਸਿੰਘ ਗਰਚਾ ਪਰਿਵਾਰ ਸਮੇਤ ਢੀਂਡਸਾ ਨਾਲ ਤੁਰੇ

12

March

2020

ਲੁਧਿਆਣਾ, 12 ਮਾਰਚ -ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਲੁਧਿਆਣਾ ਵਿਖੇ ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ,ਸੀਨੀਅਰ ਅਕਾਲੀ ਆਗੂ ਮਾਨ ਸਿੰਘ ਗਰਚਾ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਨੂੰ ਪਰਿਵਾਰ ਸਮੇਤ ਆਪਣੇ ਨਾਲ ਤੋਰਨ ਦਾ ਐਲਾਨ ਕਰਦਿਆਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਵਿਚ ਬੈਠੇ ਕਈ ਆਗੂ ਘੁਟਣ ਮਹਿਸੂਸ ਕਰ ਰਹੇ ਹਨ,ਜੋ ਛੇਤੀ ਹੀ ਆਪਣੀ ਆਤਮਾ ਦੀ ਆਵਾਜ਼ ਸੁਣ ਕੇ ਬਾਦਲ ਪਰਿਵਾਰ ਨੂੰ ਅਲਵਿਦਾ ਆਖਣਗੇ। ਉਨਾਂ ਕਿਹਾ ਕਿ ਸੁਖਬੀਰ ਪੈਸੇ ਅਤੇ ਅਸੀਂ ਲੋਕਾਂ ਦੀ ਸ਼ਕਤੀ ਨਾਲ ਅੱਗੇ ਵੱਧ ਰਹੇ ਹਾਂ । ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਕੈਬਨਿਟ ਮੰਤਰੀ, ਹਰਜਿੰਦਰ ਸਿੰਘ ਬੌਬੀ ਗਰਚਾ, ਭਾਈ ਪਰਮਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।