ਕਿਸਾਨੀ ਅੰਦੋਲਨ ਸਬੰਧੀ ਸਿੱਖ ਵਿਦਵਾਨਾਂ, ਕਥਾ ਵਾਚਕਾਂ, ਰਾਗੀ ਅਤੇ ਗ੍ਰੰਥੀ ਸਿੰਘਾਂ ਦੀ ਅਹਿਮ ਮੀਟਿੰਗ

10

December

2020

ਲੁਧਿਆਣਾ 10 ਦਸੰਬਰ (ਕੁਲਦੀਪ ਸਿੰਘ) ਭਾਈ ਗੁਰਦਾਸ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਅੱਜ ਕਿਸਾਨ ਅੰਦੋਲਨ ਸਬੰਧੀ ਸਿੱਖ ਵਿਦਵਾਨਾਂ, ਕਥਾ ਵਾਚਕਾਂ, ਰਾਗੀ, ਗ੍ਰੰਥੀ ਸਿੰਘਾਂ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਮਹੱਤਵਪੂਰਨ ਮੀਟਿੰਗ ਹੋਈ। ਜਿਸ ਵਿੱਚ ਸਭ ਤੋਂ ਪਹਿਲਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਮੋਰਚੇ ਤੇ ਡਟੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੜ•ਦੀ ਕਲਾ ਲਈ ਅਰਦਾਸ ਕੀਤੀ ਗਈ। ਇਕਜੁਟਤਾ ਨਾਲ ਦੇਸ਼ ਦੀ ਕੇਂਦਰੀ ਸਰਕਾਰ ਨੂੰ ਇਹ ਸਪਸ਼ਟ ਕੀਤਾ ਗਿਆ ਕਿ ਚੱਲ ਰਹੇ ਦੇਸ਼ ਵਿਆਪੀ ਕਿਸਾਨੀ ਸੰਘਰਸ਼ ਨੂੰ ਕੇਵਲ ਸਿੱਖਾਂ ਨਾਲ ਜੋੜ ਕੇ ਨਾ ਦੇਖਿਆ ਜਾਵੇ ਬਲਕਿ ਇਹ ਤਾਂ ਸਮੁੱਚੀ ਮਾਨਵਤਾ ਨਾਲ ਸਬੰਧਤ ਮੁੱਦਾ ਹੈ । ਇਨ੍ਹਾਂ ਸਿੱਖ ਵਿਦਵਾਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਹ ਉਹੀ ਪੰਜਾਬ ਦੇ ਕਿਸਾਨ ਹਨ, ਜਿਨ੍ਹਾਂ ਨੇ ਭਾਰਤ ਦੇਸ਼ ਨੂੰ ਸੰਕਟ ਦੇ ਸਮੇਂ ਅਨਾਜ ਦੇ ਖੇਤਰ ਚ ਆਤਮ ਨਿਰਭਰ ਬਣਾਇਆ ਸੀ। ਕਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਖੇਤੀਬਾੜੀ ਦੀ ਬਦੌਲਤ ਹੀ ਦੇਸ਼ ਦੀ ਆਰਥਿਕਤਾ ਨੂੰ ਬਲ ਮਿਲਿਆ ਸੀ । ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜ਼ਿੱਦ ਛੱਡ ਕੇ ਕਿਸਾਨੀ ਦੀਆਂ ਮੰਗਾਂ ਨੂੰ ਮਨਜ਼ੂਰ ਕਰਦਿਆਂ ਹੋਇਆਂ ਦੋਵਾਂ ਨੂੰ ਖਤਮ ਕਰਵਾਏ। ਇਸ ਮੀਟਿੰਗ ਵਿੱਚ ਭਾਈ ਪਰਮਜੀਤ ਸਿੰਘ ਖਾਲਸਾ, ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ, ਗਿਆਨੀ ਰਛਪਾਲ ਸਿੰਘ, ਗਿਆਨੀ ਸਰਬਜੀਤ ਸਿੰਘ, ਗਿਆਨੀ ਹਰਜਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਗਿਆਨੀ ਹਰਜੀਤ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਭਾਈ ਧਰਮਿੰਦਰ ਸਿੰਘ, ਭਾਈ ਸਤਿੰਦਰ ਸਿੰਘ ਨਾਰੰਗ, ਭਾਈ ਬੇਅੰਤ ਸਿੰਘ ਡਾਬਾ, ਭਾਈ ਕਰਮਜੀਤ ਸਿੰਘ ਮੀਤ, ਭਾਈ ਮਨਪ੍ਰੀਤ ਸਿੰਘ, ਭਾਈ ਦਲਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਇੰਦਰਦੀਪ ਸਿੰਘ, ਭਾਈ ਹਰਪ੍ਰੀਤ ਸਿੰਘ ਭਾਮੀਆ ਅਤੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਮਹੱਤਵਪੂਰਣ ਹੋ ਗਏ ਹਨ।