News: ਪੰਜਾਬ

ਨਕਲੀ ਸੋਨੇ ਦੇ ਸਿੱਕਿਆਂ ਨਾਲ ਠੱਗੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ

Wednesday, March 17 2021 02:22 PM
ਕਰਨਾਲ, 16 ਮਾਰਚ ¬¬- ਪੁਲਿਸ ਨੇ ਸੋਨੇ ਅਤੇ ਚਾਂਦੀ ਦੇ ਨਕਲੀ ਸਿੱਕਿਆਂ ਨੂੰ ਅਸਲੀ ਦਸ ਕੇ ਠਗੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 95 ਸੋਨੇ ਦੇ ਨਕਲੀ ਸਿੱਕੇ, 4 ਚਾਂਦੀ ਦੇ ਨਕਲੀ ਸਿੱਕੇ, 12 ਮੋਬਾਈਲ ਫ਼ੋਨ, ਵੱਖ ਵੱਖ ਕੰਪਨੀਆਂ ਦੇ 20 ਸਿੰਮ ਕਾਰਡ ਅਤੇ 50 ਹਜਾਰ ਰੁਪਏ ਬਰਾਮਦ ਕੀਤੇ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਟੈਕਟਿਵ ਸਟਾਫ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਨੇ ਦਸਿਆ ਕਿ ਇਨ੍ਹਾਂ ਠੱਗਾਂ ਵਲੋ ਪਿਛਲੇ ਕਰੀਬ 15 ਸਾਲਾਂ ਵਿਚ ਦੇਸ਼ ਦੇ ਰਾਜਾਂ ਅੰਦਰ ਕਰੀਬ 50 ਠੱਗੀ ਦੀਆਂ ਵਾਰਦਾਤਾਂ ਨੂੰ ...

ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਨੌਜਵਾਨ ਰਣਜੀਤ ਸਿੰਘ ਨੂੰ ਮਿਲੀ ਜ਼ਮਾਨਤ

Wednesday, March 17 2021 02:21 PM
ਨਵੀਂ ਦਿੱਲੀ, 16 ਮਾਰਚ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕਮੇਟੀ ਦੇ ਯਤਨਾਂ ਸਦਕਾ ਅੱਜ ਨੌਜਵਾਨ ਰਣਜੀਤ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।ਇਥੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਰਣਜੀਤ ਸਿੰਘ ਨੁੰ 32 ਹੋਰ ਨੌਜਵਾਨਾਂ ਦੇ ਨਾਲ ਅਲੀਪੁਰ ਪੁਲਿਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 49/21 ਅਧੀਨ ਧਾਰਾ 307 ਤੇ ਹੋਰ ਸੰਗੀਨ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਜਿਹਨਾਂ ਵਿਚੋਂ 32 ਨੁੰ ਜ਼ਮਾਨਤ ਮਿਲ ਗਈ ਸੀ ਪਰ ਰਣਜੀਤ ਸਿੰਘ ਦੀ ਅੱਜ ਰੋਹਿਣੀ ਦੀ ਸੈਸ਼ਨ...

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਆਏ ਸਾਹਮਣੇ

Wednesday, March 17 2021 02:21 PM
ਫ਼ਾਜ਼ਿਲਕਾ, 16 ਮਾਰਚ - ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਨਵੇਂ ਮਾਮਲਿਆਂ ਦੇ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਿਤਾਂ ਦੇ ਸਰਗਰਮ ਕੇਸਾਂ ਦੀ ਗਿਣਤੀ 93 ਹੋ ਗਈ ਹੈ। ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿਚ ਹੁਣ ਤੱਕ 4057 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ ਅਤੇ ਇਸ ਵਿਚੋਂ 3890 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਮੰਦ ਹੋ ਗਏ ਹਨ। ਜ਼ਿਲ੍ਹੇ 'ਚ ਹੁਣ ਤੱਕ 74 ਲੋਕਾਂ ਦੀ ਕੋਰੋਨਾ ਪੀੜਿਤ ਹੋਣ ਕਾਰਨ ਮੌਤ ਹੋ ਚੁਕੀ ਹੈ।...

ਲਹਿਰਾਗਾਗਾ: ਸਹੁਰੇ ਪਰਿਵਾਰ ਨੇ ਨੂੰਹ ਕੁੱਟ ਕੁੱਟ ਕੇ ਮਾਰੀ

Tuesday, March 16 2021 07:21 AM
ਲਹਿਰਾਗਾਗਾ, 16 ਮਾਰਚ- ਨੇੜਲੇ ਪਿੰਡ ਲਦਾਲ ’ਚ ਵਿਆਹੁਤਾ ਦਲਿਤ ਔਰਤ ਨੂੰ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। ਥਾਣਾ ਸਦਰ ਦੇ ਮੁੱਖੀ ਇੰਸਪੈਕਟਰ ਵਿਜੈ ਪਾਲ ਨੇ ਦੱਸਿਆ ਕਿ 27 ਸਾਲ ਦੀ ਕੁਲਜੀਤ ਕੌਰ ਪੁੱਤਰੀ ਕਾਕਾ ਸਿੰਘ ਵਾਸੀ ਹੰਬਡਵਾਸ ਜਖੇਪਲ ਦਾ ਵਿਆਹ ਦਸ ਵਰ੍ਹੇ ਪਹਿਲਾਂ ਪਿੰਡ ਲਦਾਲ ਦੇ ਅਮਰੀਕ ਸਿੰਘ ਦੇ ਲੜਕੇ ਕੁਲਦੀਪ ਸਿੰਘ ਨਾਲ ਹੋਇਆ ਸੀ ਅਤੇ ਉਸ ਕੋਲ ਲੜਕਾ-ਲੜਕੀ ਪੈਦਾ ਹੋਏ ਪਰ ਕੁਲਦੀਪ ਸਿੰਘ ਦੇ ਕਿਸੇ ਹੋਰ ਔਰਤ ਨਾਲ ਕਥਿਤ ਨਾਲ ਸਬੰਧ ਹੋਣ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ। ਇਸੇ ਕਾਰਨ ਸਹੁਰਿਆਂ ਨੇ ਕੁਲਜੀਤ ਕੌਰ ਮਮਤਾ ਦੀ ਕ...

ਤੇਜ਼ ਰਫਤਾਰ ਕਾਰ ਦਰੱਖਤ 'ਚ ਵੱਜੀ- ਇਕ ਦੀ ਮੌਤ ਇਕ ਗੰਭੀਰ ਜ਼ਖਮੀ

Tuesday, March 16 2021 07:17 AM
ਗੁਰਦਾਸਪੁਰ, 16 ਮਾਰਚ- ਸਥਾਨਿਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਇਕ ਤੇਜ਼ ਰਫਤਾਰ ਆਲਟੋ ਕਾਰ ਦਰੱਖਤ ਨਾਲ ਟਕਰਾ ਗਈ| ਟੱਕਰ ਏਨੀ ਜ਼ਬਰਦਸਤ ਸੀ ਕੇ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਨਾਲ ਬੈਠਾ ਇਕ ਹੋਰ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ 108 ਦੀ ਮਦਦ ਨਾਲ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ|...

ਜਥੇਦਾਰ ਸਰੌਦ ਬਣੇ ਸ਼੍ਰੋਮਣੀ ਅਕਾਲੀ ਦਲ (ਡੀ) ਦੀ ਕੌਮੀ ਵਰਕਿੰਗ ਕਮੇਟੀ ਦੇ ਮੈਂਬਰ

Tuesday, March 16 2021 07:17 AM
ਕੁੱਪ ਕਲਾਂ ,16 ਮਾਰਚ - ਪਾਰਟੀ ਹਾਈਕਮਾਡ ਵਲੋਂ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਅਕਾਲੀ ਆਗੂ ਤੇ ਢੀਂਡਸਾ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਜਥੇਦਾਰ ਗੁਰਜੀਵਨ ਸਿੰਘ ਸਰੌਦ ਨੂੰ ਸ਼੍ਰੋਮਣੀ ਅਕਾਲੀ ਦਲ (ਡੀ) ਦੀ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ । ਜਥੇਦਾਰ ਸਰੌਦ ਨੇ ਢੀਂਡਸਾ ਪਰਿਵਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।...

ਅਜਨਾਲਾ ਪੁਲਸ ਵੱਲੋਂ ਫਿਰੌਤੀ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Tuesday, March 16 2021 07:15 AM
ਅਜਨਾਲਾ 16 ਮਾਰਚ-ਅਜਨਾਲਾ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਇੱਕ ਖਾਦ ਵਿਕਰੇਤਾ ਕੋਲੋਂ 55 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ ਅਜਨਾਲਾ ਸ੍ਰੀ ਵਿਪਨ ਕੁਮਾਰ ਨੇ ਦੱਸਿਆ ਕਿ 8 ਮਾਰਚ ਨੂੰ ਰਾਜਨ ਗਾਂਧੀ ਪੁੱਤਰ ਅਸ਼ੋਕ ਗਾਂਧੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ 6 ਮਾਰਚ ਨੂੰ ਮੇਰੇ ਮੋਬਾਈਲ ਫੋਨਾਂ ਤੇ 6 ਮੈਸੇਜ ਆਏ ਜਿਨ੍ਹਾਂ ...

ਕਿਸਾਨੀ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

Tuesday, March 16 2021 07:14 AM
ਹਰਸ਼ਾ ਛੀਨਾ, 16 ਮਾਰਚ- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਬੀਤੀ ਰਾਤ ਦਿੱਲੀ ਕਿਸਾਨ ਅੰਦੋਲਨ ਤੋਂ ਪਰਤੇ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੜਿਆਲ ਵਾਸੀ ਸ: ਜਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕੁਲਦੀਪ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਹ ਪਿੰਡ ਦੇ ਕਿਸਾਨੀ ਜਥੇ ਨਾਲ 19 ਫਰਵਰੀ ਨੂੰ ਦਿੱਲੀ ਕਿਸਾਨੀ ਅੰਦੋਲਨ ਵਿਚ ਗਿਆ ਸੀ, ਜਥੇ ਦੇ ਬਾਕੀ ਕਿਸਾਨ ਤਾਂ ਵਾਪਸ ਮੁੜ ਆਏ ਪਰ ਉਨ੍ਹਾਂ ਦਾ ਬੇ...

ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਦਿਹਾਂਤ

Monday, March 15 2021 06:47 AM
ਮਲੋਟ, 15 ਮਾਰਚ- ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਬਿਲਕੁਲ ਨੇੜਲੇ ਸਾਥੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਦਿਹਾਂਤ ਹੋ ਗਿਆ ਹੈ। ਜਥੇਦਾਰ ਕੋਲਿਆਂਵਾਲੀ ਮੇਦਾਂਤਾ ਹਸਪਤਾਲ ਦਿੱਲੀ ਵਿਖੇ ਜੇਰੇ ਇਲਾਜ ਸਨ ਅਤੇ ਉਨ੍ਹਾਂ ਨੇ ਅੱਜ ਤੜਕੇ ਆਖ਼ਰੀ ਸਾਹ ਲਏ। ਮਲੋਟ ਦੇ ਸਾਬਕਾ ਵਿਧਾਇਕ ਸ ਹਰਪ੍ਰੀਤ ਸਿੰਘ ਕੋਟਭਾਈ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੀ ਮ੍ਰਿਤਕ ਦੇਹ ਦੁਪਹਿਰ ਤੱਕ ਪਿੰਡ ਕੋਲਿਆਂਵਾਲੀ ਵਿਖੇ ਪਹੁੰਚਣ ਦੀ ਉਮੀਦ ਹੈ।...

ਸੜਕ ਹਾਦਸੇ ਵਿਚ ਇਕ ਦੀ ਮੌਤ ਤੇ ਕੁਝ ਜ਼ਖਮੀ

Monday, March 15 2021 06:46 AM
ਧਾਰੀਵਾਲ, 15 ਮਾਰਚ- ਪਿੰਡ ਸੋਹਲ ਦੇ ਨਜ਼ਦੀਕ ਕੌਮੀ ਸ਼ਾਹ ਮਾਰਗ 'ਤੇ ਇਕ ਬੱਸ ਵਲੋਂ ਗੰਨਾ ਲੈ ਕੇ ਜਾ ਰਹੀ ਟ੍ਰੈਕਟਰ ਟਰਾਲੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਗਈ, ਜਿਸ ਵਿਚ ਟ੍ਰੈਕਟਰ ਟਰਾਲੀ ਪਲਟਣ ਨਾਲ ਟ੍ਰੈਕਟਰ ਚਾਲਕ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਉਸਦੇ ਨਾਲ ਬੈਠਾ ਉਸਦਾ ਭਰਾ ਤੇ ਬਸ ਵਿਚ ਬੈਠੀਆਂ ਕੁਝ ਸਵਾਰੀਆਂ ਜਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਸਰਕਾਰੀ ਐਮਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਗੁਰਦਾਸਪੂਰ ਭੇਜਿਆ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬਸ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...

ਛੱਪੜ 'ਤੇ ਤੈਰਦੀ ਮਿਲੀ ਲਾਸ਼, ਪੁਲਿਸ ਕਾਰਵਾਈ 'ਚ ਜੁਟੀ

Monday, March 15 2021 06:46 AM
ਤਪਾ ਮੰਡੀ 15 ਮਾਰਚ - ਨੇੜਲੇ ਪਿੰਡ ਤਾਜੋਕੇ ਦੇ ਛੱਪੜ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ । ਤਪਾ ਪੁਲਿਸ ਨੂੰ ਸੂਚਨਾ ਮਿਲਦੇ ਹੀ ਡੀ ਐਸ ਪੀ ਬਲਜੀਤ ਸਿੰਘ ਬਰਾੜ ਤੇ ਇੰਸਪੈਕਟਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਛੱਪੜ ਕੋਲ ਪਹੁੰਚ ਕੇ ਕਾਰਵਾਈ 'ਚ ਜੁੱਟ ਗਏ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਛੱਪੜ 'ਤੇ ਇਕ ਵਿਅਕਤੀ ਦੀ ਲਾਸ਼ ਤੈਰਦੀ ਲੋਕਾਂ ਵੱਲੋਂ ਵੇਖੀ ਗਈ ਹੈ , ਜਿਸ ਨੂੰ ਬਾਹਰ ਕਢਵਾਇਆ ਗਿਆ ਅਤੇ ਮ੍ਰਿਤਕ ਦੀ ਪਹਿਚਾਣ ਕੀਤੀ ਜਾ ਰਹੀ ਹੈ , ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਪਿੰਡ ਅੰਦਰ ਕਈ ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਤਿੰਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਚਾਰ ਦਿਨਾਂ ’ਚ ਹੋਇਆ ਵਿਛੋੜਾ ਬੇਹੱਦ ਦੁਖਦਾਈ - ਗਿਆਨੀ ਹਰਪ੍ਰੀਤ ਸਿੰਘ

Monday, March 15 2021 06:46 AM
ਸ੍ਰੀ ਮੁਕਤਸਰ ਸਾਹਿਬ, 15 ਮਾਰਚ -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਦਿਆਲ ਸਿੰਘ ਕੋਲਿਆਂਵਾਲੀ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਪਿਛਲੇ 4 ਦਿਨਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਤਿੰਨ ਸ਼ੋ੍ਰਮਣੀ ਕਮੇਟੀ ਮੈਂਬਰਾਂ ਜਥੇ: ਕੋਲਿਆਂਵਾਲੀ, ਸੁਖਦਰਸ਼ਨ ਸਿੰਘ ਮਰਾੜ੍ਹ ਅਤੇ ਬਿੱਕਰ ਸਿੰਘ ਚੰਨੂੰ ਦੇ ਵਿਛੋੜੇ ਨੂੰ ਬੇਹੱਦ ਦੁਖਦਾਈ ਦੱਸਿਆ।...

ਅਕਾਲੀ ਦਲ ਦੀ ਅਮਰਕੋਟ ਰੈਲੀ ਚ ਸ਼ਾਮਲ ਹੋਣ ਲਈ ਪਿੰਡਾਂ ਤੋਂ ਕਾਫ਼ਲੇ ਰਵਾਨਾ ਹੋਣ ਲੱਗੇ

Monday, March 15 2021 06:45 AM
ਖੇਮਕਰਨ/ਅਮਰਕੋਟ, 15 ਮਾਰਚ - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੰਡੀ ਅਮਰਕੋਟ ਵਿਖੇ ਹੋਣ ਜਾ ਰਹੀ ਪੰਜਾਬ ਮੰਗਦਾ ਜਵਾਬ ਰੈਲੀ ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਨਾਲ ਆਮ ਜਨਤਾ ਬਹੁਤ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ।

ਅੰਮ੍ਰਿਤਸਰ ਵਿਚ ਮੈਡੀਕਲ ਅਫਸਰ ਉਪਰ ਹੋਏ ਹਮਲੇ ਵਿਰੁੱਧ ਪੰਜਾਬ ਵਿਚ ਪੀ ਸੀ ਐੱਮ ਐੱਸ ਡਾਕਟਰਾਂ ਵਲੋਂ ਹੜਤਾਲ

Monday, March 15 2021 06:44 AM
ਲੁਧਿਆਣਾ, 15 ਮਾਰਚ - ਪਿਛਲੇ ਦਿਨੀਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਚ ਡਿਊਟੀ 'ਤੇ ਤਾਇਨਾਤ ਇਕ ਮੈਡੀਕਲ ਅਫਸਰ ਉਪਰ ਹਮਲਾਵਰਾਂ ਵਲੋਂ ਕੀਤੇ ਜਾਨ ਲੇਵਾ ਹਮਲੇ ਵਿਰੁੱਧ ਰੋਸ ਵਜੋਂ ਪੰਜਾਬ ਦੇ ਸਮੂਹ ਮੈਡੀਕਲ ਅਫਸਰਾਂ ਵਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਕਰਕੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡੀਕਲ ਅਫਸਰ ਉਪਰ ਹੋਏ ਹਮਲੇ ਨੂੰ ਲੈ ਕੇ ਅੱਜ ਡਾਕਟਰਾਂ ਦੀ ਜਥੇਬੰਦੀ ਪੀ ਸੀ ਐੱਮ ਐੱਸ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਮੈਡੀਕਲ ਅਫਸਰਾਂ ਵਲੋਂ ਹੜਤਾਲ ਦੌਰਾਨ ਰੋਸ ਪ੍ਰਦਰਸ਼ਨ ਕਰਦਿ...

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪ੍ਰਦਰਸ਼ਨ

Monday, March 15 2021 06:44 AM
ਢਿਲਵਾਂ, 15 ਮਾਰਚ - ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਡਵੀਜ਼ਨ ਢਿਲਵਾਂ (ਕਪੂਰਥਲਾ) ਵੱਲੋਂ ਅੱਜ ਜੁਆਇੰਟ ਫੋਰਮ ਦੇ ਸੱਦੇ ਤੇ ਮੀਤ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਘਰ ਦੇ ਬਾਹਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆ ਵੱਖ-ਵੱਖ ਬੁਲਾਰਿਆਂ ਨੇ ਬਿਜਲੀ ਬੋਰਡ ਮੈਨੇਜਮੈਂਟ ਵਲੋਂ ਚੱਲ ਰਹੀਆਂ ਵੋਡਾਫੋਨ ਦੀਆਂ ਸਿੰਮਾਂ ਨੂੰ ਬਦਲ ਜਿਓ ਕੰਪਨੀ ਦੀਆਂ ਸਿੰਮਾਂ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਗਿਆ । ਉਨ੍ਹਾਂ ਸਰਕਾਰੀ ਬੈਂਕਾਂ ਨੂੰ ਤੋੜ ਕੇ...

E-Paper

Calendar

Videos