News: ਪੰਜਾਬ

ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਹੋਇਆ ਸ਼ੁਰੂ ਡਿਪਟੀ ਕਮਿਸ਼ਨਰ

Monday, March 1 2021 10:27 AM
ਫਾਜ਼ਿਲਕਾ, 1 ਮਾਰਚ: ਕੋਵਿਡ -19 ਟੀਕਾਕਰਨ ਦਾ ਤੀਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ। ਸ: ਸੰਧੂ ਨ...

 ਪੈਰਾਮਾਊਂਟ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

Thursday, January 21 2021 08:06 AM
ਚੀਮਾਂ ਮੰਡੀ,21 ਜਨਵਰੀ (ਜਗਸੀਰ ਲੌਂਗੋਵਾਲ) - ਸਥਾਨਕ ਪੈਰਾਮਾਊਂਟ ਪਬਲਿਕ ਸਕੂਲ ਕੈਂਪਸ ਵਿਖੇ ਸਾਹਿਬ-ਏ-ਕਮਾਲ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ 354ਵਾਂ ਪ੍ਰਕਾਸ਼ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਪੰਜਾਬੀ ਅਧਿਆਪਕ ਸ਼ਿੰਦਰਪਾਲ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੁੱਢਲੇ ਜੀਵਨ ਅਤੇ ਕੌਮ ਲਈ ਦਿੱਤੀ ਸ਼ਹਾਦਤ ਬਾਰੇ ਜਾਗਰੂਕ ਕਰਵਾਇਆ।ਇਸ ਮੌਕੇ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਦੁਆਰਾ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦ...

ਮਹਿਲਾਵਾਂ ਤੇ ਨੌਜਵਾਨਾਂ ਨੂੰ ਦੇਵਾਂਗੇ ਅਹਿਮ ਜ਼ਿੰਮੇਵਾਰੀਆਂ: ਦਰਸ਼ਨ ਕਾਂਗੜਾ

Thursday, January 21 2021 08:01 AM
ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) - ਪਿਛਲੇ 21 ਸਾਲਾਂ ਤੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਦਲਿਤਾਂ ਦੀ ਭਲਾਈ ਹਿੱਤ ਕੰਮ ਕਰਦੀ ਆ ਰਹੀ ਪੰਜਾਬ ਦੀ ਪ੍ਰਸਿਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੀ ਸੂਬਾ ਕਮੇਟੀ ਅਤੇ ਜਿਲ੍ਹਾ ਕਮੇਟੀਆਂ ਭੰਗ ਕਰ ਦਿਤੀਆਂ ਗਈਆਂ ਹਨ ਜਿਸ ਦਾ ਐਲਾਨ ਸੰਗਠਨ ਦੇ ਸੂਬਾ ਪ੍ਰਧਾਨ ਅਤੇ ਫਾਊਂਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋ ਕੀਤਾ ਗਿਆ ਉਹ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਸੰਗਠਨ ਦੀ ਸੂਬਾ ਕਮੇਟੀ ਅਤੇ ਜਿਲ੍ਹਾ ਕਮੇਟੀਆਂ ਭੰਗ ਕੀਤੀਆਂ...

ਲੁਟੇਰਿਆਂ ਨਾਲ ਮੁਕਾਬਲੇ ਵਿੱਚ ਜ਼ਖ਼ਮੀ ਹੋਮ-ਗਾਰਡ ਦੇ ਜਵਾਨ ਸਰਬਜੀਤ ਸਿੰਘ ਨੂੰ ਤਰੱਕੀ ਦੇਣ ਦੀ ਕੀਤੀ ਮੰਗ

Thursday, January 21 2021 07:54 AM
ਚੋਹਲਾ ਸਾਹਿਬ/ਤਰਨਤਾਰਨ,21 ਜਨਵਰੀ - ਬੀਤੇ ਸੋਮਵਾਰ ਪੱਟੀ ਨੇੜੇ ਲੁਟੇਰਿਆਂ ਅਤੇ ਪੁਲਿਸ ਦਰਮਿਆਨ ਹੋਏ ਮੁਕਾਬਲੇ ਵਿੱਚ ਚੱਲੀ ਗੋਲੀ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹੋਮ-ਗਾਰਡ ਦੇ ਜਵਾਨ ਸਰਬਜੀਤ ਸਿੰਘ ਪੁੱਤਰ ਸੁਖਦੇਵ ਰਾਜ ਵਾਸੀ ਚੋਹਲਾ ਸਾਹਿਬ ਵਲੋਂ ਜਿਸ ਬਹਾਦਰੀ ਨਾਲ ਲੁਟੇਰਿਆਂ ਦਾ ਮੁਕਾਬਲਾ ਕੀਤਾ ਗਿਆ ਉਸਦੀ ਇਲਾਕੇ ਵਿੱਚ ਖੂਬ ਪ੍ਰਸੰਸਾ ਹੋ ਰਹੀ ਹੈ ਅਤੇ ਹੋਮ ਗਾਰਡ ਦੇ ਇਸ ਜਵਾਨ ਦੀ ਬਹਾਦਰੀ ਨੂੰ ਦੇਖਦੇ ਹੋਏ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰਾਂ ਵਲੋਂ ਪੰਜਾਬ ਸਰਕਾਰ ਕੋਲੋਂ ਇਸ ਜਵਾਨ ਨੂੰ ਤਰੱਕੀ ਦੇ ਸਨਮਾਨਿਤ ਕਰਨ ਮੰਗ ਕੀਤੀ ਗਈ ਹੈ। ਗੋਲੀ ਲ...

ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

Thursday, January 21 2021 07:44 AM
ਚੋਹਲਾ ਸਾਹਿਬ/ਤਰਨਤਾਰਨ, 21 ਜਨਵਰੀ - ਜਿਲ੍ਹਾ ਖੇਡ ਅਫਸਰ ਗੁਰਬਾਸ ਸਿੰਘ ਅਤੇ ਬਲਾਕ ਖੇਡ ਇੰਚਾਰਜ ਮੈਡਮ ਕੁਲਵਿੰਦਰ ਕੌਰ ਵੱਲੋਂ ਨਛੱਤਰ ਸਿੰਘ ਮਾਹਲਾ ਗਰਾਊਂਡ ਸੁਪਰਵਾਈਜ਼ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਰਾਹੀਂ ਵਾਲੀਵਾਲ,ਫੁੱਟਬਾਲ,;ਕ੍ਰਿਕਟ ਅਤੇ ਬੈਡਮੈਟਨ ਦੇ ਖਿਡਾਰੀਆਂ ਨੂੰ ਖੇਡਾਂ ਦੇ ਸਮਾਨ ਦੀ ਵੰਡ ਕੀਤੀ ਗਈ।ਇਸ ਸਮੇਂ ਗਰਾਊਂਡ ਸੁਪਰਵਾਈਜ਼ਰ ਨਛੱਤਰ ਸਿੰਘ ਮਾਹਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅੰਤਰਰਾਸ਼ਟਰੀ ਖੇਡ ਸਟੇਡੀਅਮ ਵਿੱਚ ਕੋਈ ਵੀ ਕੋਚ ਨਹੀਂ ਹੈ ਜਿਸ ਕਾਰਨ ਖਡਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹ...

ਪਹਿਲੇ ਪੜਾਅ 'ਚ ਡਾਕਟਰਾਂ ਤੇ ਸਿਹਤ ਕਰਮੀਆਂ ਦੀ ਸਫਲਤਾ ਪੂਰਵਕ ਕੀਤੀ ਜਾ ਰਹੀ ਹੈ ਵੈਕਸੀਨ - ਡਿਪਟੀ ਕਮਿਸ਼ਨਰ

Thursday, January 21 2021 07:40 AM
ਲੁਧਿਆਣਾ, 21 ਜਨਵਰੀ - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਲਾਈਵ ਸੈਸ਼ਨ ਦੋਰਾਨ ਵਸਨੀਕਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵੈਕਸੀਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ। ਉਨ੍ਹਾਂ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਪਹਿਲੇ ਪੜਾਅ ਤਹਿਤ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸਫਲਤਾ ਪੂਰਵਕ ਵੈਕਸੀਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨੇਸ਼ਨ ਦੌਰਾਨ ਲੁਧਿਆਣਾ ਜ਼...

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਰੀਆਂ ਵਾਰਡਾਂ ਤੋਂ ਉਮੀਦਵਾਰਾਂ ਦੇ ਨਾਮ ਦਾ ਕੀਤਾ ਐਲਾਨ

Thursday, January 21 2021 07:36 AM
ਜੰਡਿਆਲਾ ਗੁਰੂ 21 ਜਨਵਰੀ- ਸੂਬੇ ਚ ਨਗਰ ਕੌਂਸਲ ਦੀਆਂ ਚੋਣਾਂ ਦੇ ਹੋਏ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨਾਲ ਸਲਾਹ ਮਸ਼ਵਰਾ ਕਰਕੇ ਸ. ਲਖਬੀਰ ਸਿੰਘ ਲੋਧੀਨੰਗਲ ਵਿਧਾਇਕ( ਜਿਲ੍ਹਾ ਅਬਜਰਵਰ) ਅਤੇ ਹਲਕਾ ਇੰਚਾਰਜ ਸ. ਮਲਕੀਅਤ ਸਿੰਘ ਏ.ਆਰ. ਸਾਬਕਾ ਵਿਧਾਇਕ,ਸਾਬਕਾ ਨਗਰ ਕੌਂਸਲ ਪ੍ਰਧਾਨ ਰਵਿੰਦਰ ਪਾਲ ਸਿੰਘ ਕੁੱਕੂ ਵਲੋਂ ਨਗਰ ਕੌਂਸਲ ਜੰਡਿਆਲਾ ਗੁਰੂ ਲਈ ਉਮੀਦਵਾਰ ਐਲਾਨੇ ਗਏ।ਇਸ ਦੌਰਾਨ ਸ. ਲਖਬੀਰ ਸਿੰਘ ਲੋਧੀਨੰਗਲ (ਜਿਲਾ ਅਬਜਰਵਰ) ਅਤੇ ...

ਕਿਸਾਨੀ ਸੰਘਰਸ਼ 'ਚ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ 20 ਲੱਖ ਰੁਪਏ ਮੁਆਵਜ਼ਾ ਰਾਸ਼ੀ - ਡਿਪਟੀ ਕਮਿਸ਼ਨਰ

Thursday, January 21 2021 07:32 AM
ਲੁਧਿਆਣਾ, 21 ਜਨਵਰੀ - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਇੱਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਬਦਕਿਸਮਤੀ ਨਾਲ ਜਿਨ੍ਹਾਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂ...

ਪੋਲਟਰੀ ਫਾਰਮ ਦੇ ਕਾਮਿਆਂ ਨੂੰ "ਬਰਡ ਫਲੂ" ਬਿਮਾਰੀ ਤੋਂ ਸੁਚੇਤ ਕੀਤਾ

Thursday, January 21 2021 07:28 AM
ਭਗਤਾ ਭਾਈ,21 ਜਨਵਰੀ ( ) ਪੰਜਾਬ ਸਰਕਾਰ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ ਰਾਜਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਭਗਤਾ ਭਾਈ ਖੇਤਰ ਵਿੱਚ ਸਥਿੱਤ ਪੋਲਟਰੀ ਫਾਰਮ ਦੇ ਮਾਲਕਾਂ ਅਤੇ ਕੰਮ ਕਰਦੇ ਕਾਮਿਆਂ ਨੂੰ "ਬਰਡ ਫਲੂ" ਬਿਮਾਰੀ ਤੋਂ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ । ਸਿਹਤ ਬਲਾਕ ਭਗਤਾ ਭਾਈ ਕਾ ਦੇ ਬਲਾਕ ਐਜ਼ੂਕੇਟਰ ਸੰਜੀਵ ਸ਼ਰਮਾ ਨੇ ਦੱਸਿਆ ਕਿ "ਬਰਡ ਫਲੂ" ਬਿਮਾਰੀ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇਸ ਲਈ ਪੋਲਟਰੀ ਫਾਰਮਾਂ ਦੇ ਮਾਲਕਾਂ ਅਤੇ ਕੰਮ ਕਰਦੇ ਕਾਮਿਆ...

ਦਿੱਲੀ ਦੇ ਟਿਕਰੀ ਬਾਰਡਰ ’ਤੇ ਡਟੇ ਦੋ ਹੋਰ ਕਿਸਾਨ ਸ਼ਹੀਦ

Tuesday, January 12 2021 11:26 AM
ਦੋਦਾ, 12 ਜਨਵਰੀ ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਮੁਕਤਸਰ ਦੇ ਬਲਾਕ ਦੋਦਾ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ ’ਤੇ ਦਿਲ ਦੀ ਹਰਕਤ ਬੰਦ ਹੋਣ ਕਾਰਨ ਮੌਤ ਹੋ ਗਈ। ਕਿਸਾਨ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਅਬੂਲ ਖੁਰਾਣਾ ਪਿੰਡ ਦੇ ਇਕ ਹੋਰ ਕਿਸਾਨ ਦੀ ਐਤਵਾਰ ਰਾਤ ਨੂੰ ਟਿਕਰੀ ਸਰਹੱਦ ਦੇ ਵਿਰੋਧ ਪ੍ਰਦਰਸ਼ਨ ਵਿਚ ਸਿਹਤ ਖਰਾਬ ਹੋਣ ਕਾਰਨ ਇਲਾਜ ਦੌਰਾਨ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋ ਗਈ।...

ਪੰਜਾਬ ਲਈ ਕਰੋਨਾ ਵੈਕਸੀਨ ਦੀਆਂ 2.04 ਲੱਖ ਖੁਰਾਕਾਂ ਪੁੱਜੀਆਂ

Tuesday, January 12 2021 11:20 AM
ਲੁਧਿਆਣਾ, 12 ਜਨਵਰੀ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ ਬਣਾਏ ਟੀਕੇ ਕੋਵਿਸ਼ੀਲਡ ਦੀ ਪਹਿਲੀ ਖੇਪ ਮੰਗਲਵਾਰ ਨੂੰ ਪੰਜਾਬ ਪਹੁੰਚੀ। ਪਹਿਲੀ ਖੇਪ ਵਿਚ 2.04 ਲੱਖ ਖੁਰਾਕਾਂ ਹਨ। ਇਹ ਖੇਪ ਬਾਅਦ ਦੁਪਹਿਰ 1 ਵਜੇ ਦੇ ਕਰੀਬ ਮੁਹਾਲੀ ਦੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ। ਏਅਰਪੋਰਟ ਦੇ ਸੀਈਓ ਅਜੇ ਭਾਰਦਵਾਜ ਨੇ ਵੈਕਸੀਨ ਪਹੁੰਚਣ ਦੀ ਪੁਸ਼ਟੀ ਕੀਤੀ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਹਵਾਈ ਅੱਡੇ ਤੋਂ ਟੀਕਿਆਂ ਦੀ ਖੇਪ ਸਖਤ ਸੁਰੱਖਿਆ ਅਧੀਨ ਸੈਕਟਰ 24, ਚੰਡੀਗੜ੍ਹ ਦੇ ਆਪਣੇ ਟੀਕਾ ਭੰਡਾਰ ਵਿੱਚ ਭੇਜ ਰ...

ਪੰਜਾਬ: 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ 9 ਅਪਰੈਲ ਤੋਂ

Tuesday, January 12 2021 11:16 AM
ਮੁਹਾਲੀ, 12 ਜਨਵਰੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਬਾਰਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਅਪਰੈਲ ਤੱਕ ਕਰਵਾਈ ਜਾਵੇਗੀ ਅਤੇ ਦਸਵੀਂ ਦੀ ਸਾਲਾਨਾ ਪ੍ਰੀਖਿਆ 9 ਅਪਰੈਲ ਤੋਂ 1 ਮਈ ਤੱਕ ਲਈ ਜਾਵੇਗੀ। ਪ੍ਰੀਖਿਆਵਾਂ ਵਿੱਚ ਤਕਰੀਬਨ ਸਵਾ 6 ਲੱਖ ਵਿਦਿਆਰਥੀ ਬੈਠਣਗੇ। ਬੋਰਡ ਮੈਨੇਜਮੈਂਟ ਕਰੋਨਾ ਮਹਾਮਾਰੀ ਅਤੇ ਹੋਰ ਸੰਭਾਵਿਤ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਪ...

ਪੰਜਾਬ ਕਾਂਗਰਸ ਨੇ ਟਿਕਟਾਂ ਦੇ ਚਾਹਵਾਨਾਂ ਲਈ ਅਰਜੀਆਂ ਦੇਣ ਦੀ ਮਿਆਦ ਵਧਾਈ : ਮਾਈ ਰੂਪ ਕੌਰ

Tuesday, January 12 2021 10:58 AM
ਅਮਰਗੜ੍ਹ,12 ਜਨਵਰੀ(ਹਰੀਸ਼ ਅਬਰੋਲ) ਪੰਜਾਬ 'ਚ ਆਉਂਦੀਆਂ ਨਗਰ ਨਿਗਮਾਂ ਅਤੇ ਨਗਰਪਾਲਿਕਾਵਾਂ ਦੀਆਂ ਚੋਣਾਂ ਸਬੰਧੀ ਅਰਜ਼ੀਆਂ ਦੇਣ ਦੀ ਮਿਆਦ ਵਧਾ ਦਿੱਤੀ ਗਈ ਹੈ,ਇਸ ਸੰਬੰਧੀ ਚੋਣ ਕਮੇਟੀ ਦੇ ਮੈਂਬਰ ਮਾਈ ਰੂਪ ਕੌਰ ਬਾਗੜੀਆਂ ਨੇ ਆਪਣੇ ਗ੍ਰਹਿ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਕਾਂਗਰਸ ਭਵਨ ਵਿਖੇ ਕਾਂਗਰਸ ਪਾਰਟੀ ਦੁਆਰਾ ਗਠਿਤ ਸੂਬਾ ਪੱਧਰੀ ਚੋਣ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਦੀ ਰਹਿਨੁਮਾਈ ਹੇਠ ਹੋਈ।ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਦਫ਼ਤਰ ਇੰਚਾਰਜ ਪੀਪੀਸੀਸ...

 ਹਰਿਆਣਾ ਸਰਕਾਰ ਨੇ ਰਾਜ ਪੱਧਰ 'ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ

Tuesday, January 12 2021 10:23 AM
ਚੰਡੀਗੜ੍ਹ, 12 ਜਨਵਰੀ ਹਰਿਆਣਾ ਦੇ ਸਿਖਿਆ ਮੰਤਰੀ ਕੰਵਰਪਾਲ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਰਾਜ ਪੱਧਰ 'ਤੇ ਕਾਲਜ ਵਿਦਿਆਰਥੀਆਂ ਦੇ ਲਈ ਸਾਲਾਨਾ ਸਟਾਰਟ ਅੱਪ ਮੁਕਾਬਲੇ ਦੀ ਸ਼ੁਰੂਆਤ ਕੀਤੀ ਹੈ। ਸੂਬਾ ਪੱਧਰ 'ਤੇ ਜੇਤੂ ਵਿਦਿਆਰਥੀ ਨੂੰ ਪੰਚ ਲੱਖ ਦੀ ਰਕਮ ਪੁਰਸਕਾਰ ਵਜੋ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਸਟਾਰਟ ਅੱਪ ਮੁਕਾਬਲੇ ਦੇ ਤਹਿਤ ਰਾਜ ਦਾ ਹਰੇਕ ਕਾਲਜ ਆਪਣੇ ਵਧੀਆ ਸਟਾਰਟ ਅੱਪ ਵਿਚਾਰਾਂ ਨੂੰ ਮੁੱਖ ਦਫਤਰ ਨੂੰ ਭੇਜੇਗਾ। ਇਸ ਦੇ ਬਾਅਦ ਰਾਜ ਪੱਧਰ ਦੀ ਕਮੇਟੀ ਪੰਚ ਸਟਾਰਟ ਅੱਪ ਨੂੰ ਸ਼ਾਟ ਲਿਸਟ ਕਰੇਗੀ। ਇਸ ਮੁਕਾਬਲੇ ...

ਹਰਿਆਣਾ ਸਰਕਾਰ ਨੇ ਚੰਡੀਗੜ੍ਹ ਵਿਚ ਹਰਿਆਣਾ ਸਿਵਲ ਸਕੱਤਰੇਤ ਵਿਚ ਕੰਮ ਕਰ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਫੈਮਿਲੀ ਡਿਟੇਲਸ ਨੂੰ ਅਪੱਡੇਟ ਕਰਨ ਲਈ ਸਕੱਤਰੇਤ ਦੇ ਗਰਾਊਂਡ ਫਲੋਰ 'ਤੇ ਅੱਜ ਤੋਂ ਇਕ ਕੈਂਪ ਸ਼ੁਰੂ ਕੀਤਾ

Tuesday, January 12 2021 10:22 AM
ਚੰਡੀਗੜ੍ਹ, 11 ਜਨਵਰੀ ( ) - ਹਰਿਆਣਾ ਸਰਕਾਰ ਨੇ ਚੰਡੀਗੜ੍ਹ ਵਿਚ ਹਰਿਆਣਾ ਸਿਵਲ ਸਕੱਤਰੇਤ ਵਿਚ ਕੰਮ ਕਰ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਫੈਮਿਲੀ ਡਿਟੇਲਸ ਨੂੰ ਅਪੱਡੇਟ ਕਰਨ ਲਈ ਸਕੱਤਰੇਤ ਦੇ ਗਰਾਊਂਡ ਫਲੋਰ 'ਤੇ ਅੱਜ ਤੋਂ ਇਕ ਕੈਂਪ ਸ਼ੁਰੂ ਕੀਤਾ ਹੈ। ਇਹ ਕੈਂਪ 15 ਜਨਵਰੀ, 2021 ਤਕ ਚੱਲੇਗਾ। ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਸਕੱਤਰੇਤ ਦੇ ਸੰਯੁਕਤ ਸਕੱਤਰ, ਉੱਪ ਸਕੱਤਰ, ਸੁਪਰਡੈਂਟ, ਡਿਪਟੀ ਸੁਪਰਡੈਂਟ, ਵਿਸ਼ੇਸ਼ ਸੀਨੀਅਰ ਸਕੱਤਰ...

E-Paper

Calendar

Videos