News: ਪੰਜਾਬ

ਕਾਂਗਰਸ ਦੇ ਕਾਟੋ ਕਲੇਸ਼ 'ਤੇ ਦਲਜੀਤ ਸਿੰਘ ਚੀਮਾ ਦਾ ਤਨਜ

Wednesday, September 29 2021 06:26 AM
ਚੰਡੀਗੜ੍ਹ, 29 ਸਤੰਬਰ - ਟਵੀਟ ਕਰ ਕੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਅੱਜ ਦੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਦੀ ਕਿਰਪਾਲਤਾ ਕਰਨ। ਉੱਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵਲ ਕੂਚ ਕੀਤਾ ਜਾਵੇਗਾ। ਹੁਣ ਤੱਕ ਦੀਆਂ ਖ਼ਬਰਾਂ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ। 10 ਵਜੇ ਦੀ ਤਾਜਾ ਸਥਿਤੀ ਮੌਕੇ 'ਤੇ ਦੱਸੀ ਜਾਵੇਗੀ।...

ਅਸਤੀਫ਼ਾ ਨਾਮਨਜ਼ੂਰ ਕਰਨ ਦੀ ਬਜਾਏ ਠੋਸ ਫ਼ੈਸਲਾ ਲਵੇ ਕਾਂਗਰਸ ਪਾਰਟੀ - ਦਲਜੀਤ ਸਿੰਘ ਚੀਮਾ

Wednesday, September 29 2021 06:26 AM
ਐੱਸ.ਏ.ਐੱਸ.ਨਗਰ, 29 ਸਤੰਬਰ - ਸਾਬਕਾ ਸਿੱਖਿਆ ਮੰਤਰੀ ਪੰਜਾਬ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਨਾਮਨਜ਼ੂਰ ਕਰਨ ਦੀ ਬਜਾਏ ਕਾਂਗਰਸ ਪਾਰਟੀ ਨੂੰ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ |

ਹੱਕ - ਸੱਚ ਦੀ ਲੜਾਈ ਲੜਦਾ ਰਹਾਂਗਾ - ਸਿੱਧੂ

Wednesday, September 29 2021 06:25 AM
ਚੰਡੀਗੜ੍ਹ, 29 ਸਤੰਬਰ - ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਵੀਡੀਓ ਸੰਦੇਸ਼ ਵਿਚ ਕਿਹਾ ਹੈ ਕਿ ਉਹ ਹੱਕ - ਸੱਚ ਦੀ ਲੜਾਈ ਲੜਦੇ ਰਹਿਣਗੇ | ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਨਿੱਜੀ ਨਹੀਂ ਮੁੱਦਿਆਂ ਦੀ ਲੜਾਈ ਲੜੀ ਹੈ ਅਤੇ ਨੈਤਿਕਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦਾ ਕਹਿਣਾ ਹੈ ਕਿ ਦਾਗ਼ੀ ਲੀਡਰਾਂ ਅਤੇ ਅਫ਼ਸਰਾਂ ਨੂੰ ਦੋਬਾਰਾ ਲਿਆਂਦਾ ਗਿਆ ਹੈ |...

ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਮੈਂ ਬੇਹੱਦ ਦੁਖੀ - ਮਨੀਸ਼ ਤਿਵਾੜੀ

Wednesday, September 29 2021 06:24 AM
ਚੰਡੀਗੜ੍ਹ,29 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਪੰਜਾਬ ਦੇ ਸੰਸਦ ਮੈਂਬਰ ਹੋਣ ਦੇ ਨਾਤੇ ਪੰਜਾਬ ਵਿਚ ਵਾਪਰ ਰਹੀਆਂ ਘਟਨਾਵਾਂ ਤੋਂ ਉਹ ਬਹੁਤ ਦੁਖੀ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਸ਼ਾਂਤੀ ਬੜੀ ਮੁਸ਼ਕਿਲ ਨਾਲ ਜਿੱਤੀ ਗਈ ਸੀ | ਉਨ੍ਹਾਂ ਦਾ ਕਹਿਣਾ ਹੈ ਕਿ ਅੱਤਵਾਦ ਨਾਲ ਲੜਨ ਤੋਂ ਬਾਅਦ ਪੰਜਾਬ ਵਿਚ ਸ਼ਾਂਤੀ ਲਿਆਉਣ ਲਈ 25000 ਲੋਕਾਂ ਨੇ, ਜਿਨ੍ਹਾਂ ਵਿਚੋਂ ਬਹੁਤ ਸਾਰੇ ਕਾਂਗਰਸੀ ਸਨ ਉਨ੍ਹਾਂ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਸੀ |...

ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਕੈਬਨਿਟ ਮੰਤਰੀ ਪਰਗਟ ਸਿੰਘ ਤੇ ਰਾਜਾ ਵੜਿੰਗ ਸਿੱਧੂ ਦੇ ਘਰ ਮੌਜੂਦ

Wednesday, September 29 2021 06:23 AM
ਪਟਿਆਲਾ , 29 ਸਤੰਬਰ - ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਕੈਬਨਿਟ ਮੰਤਰੀ ਪਰਗਟ ਸਿੰਘ ਤੇ ਰਾਜਾ ਵੜਿੰਗ ਸਿੱਧੂ ਦੇ ਘਰ ਮੌਜੂਦ। ਜਾਣਕਾਰੀ ਮਿਲ ਰਹੀ ਕਿ ਕੁਝ ਸਮਾਂ ਰੁਕਣ ਤੋਂ ਬਾਅਦ ਪਰਗਟ ਸਿੰਘ ਤੇ ਰਾਜਾ ਵੜਿੰਗ ਇੱਥੋਂ ਨਿਕਲ ਚੁੱਕੇ। ਸਿੱਧੂ ਨੇ ਕੱਲ੍ਹ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ।...

ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ

Tuesday, September 28 2021 07:41 AM
ਬੰਗਾ,28 ਸਤੰਬਰ - ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ। ਪੰਜਾਬੀ ਆਪ ਸਰਕਾਰ ਚਲਾਉਣਾ ਜਾਣਦੇ ਨੇ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਹੀ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਕਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ। ਉਨ੍ਹਾਂ ਆਖਿਆ ਕਿ ਕੁਝ ਤਾਕਤਾਂ ਮੁੜ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ ਅਤੇ ਦੇਸ਼ ਦੀ ਵਾਗਡੋਰ ਸਰਮਾਏਦਾਰਾਂ ਦੇ ...

ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ

Tuesday, September 28 2021 07:40 AM
ਚੰਡੀਗੜ੍ਹ, 28 ਸਤੰਬਰ - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ ਕਿਸਾਨ ਅੰਦੋਲਨ ਦੇ ਪੱਖ ਵਿਚ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੈ |...

ਨਵੀਂ ਸਰਕਾਰ ਵਿਚ ਵਿਭਾਗਾਂ ਦੀ ਹੋਈ ਵੰਡ

Tuesday, September 28 2021 07:39 AM
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ਮੰਤਰਾਲਾ | ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ ਅਤੇ ਅਨੁਸੂਚਿਤ ਮਹਿਕਮਾ, ਇਸਦੇ ਨਾਲ ਹੀ ਓ. ਪੀ. ਸੋਨੀ ਨੁੰ ਸਿਹਤ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਟਰਾਂਸਪੋਰਟ ਵਿਭਾਗ ਮਿਲਿਆ ਹੈ | ਆਈ. ਟੀ. ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਕੋਟਲੀ ਨੂੰ ਦਿੱਤਾ ਗਿਆ ਹੈ, ਪਰਗਟ ਸਿੰਘ ਨੂੰ ਉਚੇਰੀ ਸਿੱਖਿਆ ਅਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੁੰ ਤਕਨੀਕੀ ਸਿੱਖਿਆ ਮਹਿਕਮਾ ਦਿੱਤਾ ਗਿਆ ਹੈ |...

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ

Tuesday, September 28 2021 07:38 AM
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ | ਉਹ ਸ਼ਾਮ 3.30 ਵਜੇ ਰਵਾਨਾ ਹੋਣਗੇ |

ਲੁਧਿਆਣਾ ਜਾਮਾ ਮਸਜਿਦ ਦੇ ਸਾਹਮਣੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ

Monday, September 27 2021 09:39 AM
ਲੁਧਿਆਣਾ, 27 ਸਤੰਬਰ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਮਜਲਿਸ ਅਹਿਰਾਰ ਇਸਲਾਮ ਹਿੰਦ ਵੱਲੋਂ ਫੀਲਡ ਗੰਜ ਚੌਂਕ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ਼ ਮੁਜਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਕਿਸਾਨ ਭਰਾਵਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਵੱਲੋਂ ਨਜ਼ਰ ਅੰਦਾਜ ਕਰਣਾ ਅਤੇ ਗੱਲਬਾਤ ਤੱਕ ਖ਼ਤਮ ਕਰਣਾ ਸ਼ਰਮ ਦੀ ਗੱਲ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਸੱਤਾ ਦਾ ਮਤੱਲਬ ਇਹ ਨਹੀਂ ਕੀ ਜਨਤਾ ਦੀ ਅਵਾਜ ਨੂੰ ਨਜ਼ਰ ਅੰਦਾਜ ਕਰ ਦਿੱਤਾ ਜਾਵ...

ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ

Monday, September 27 2021 08:48 AM
ਟਾਂਡਾ/ਦੋਰਾਹਾ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ।

ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ

Monday, September 27 2021 08:46 AM
ਫ਼ਿਰੋਜ਼ਪੁਰ, 27 ਸਤੰਬਰ - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਫ਼ਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 7 'ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ ਚੱਕਾ ਜਾਮ ਕੀਤਾ ਗਿਆ ਹੈ। ਜਿਸ ਵਿਚ ਸੈਂਕੜੇ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ।...

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ

Monday, September 27 2021 08:45 AM
ਖੰਨਾ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ ਹਾਈਵੇ ਜੀ.ਟੀ. ਰੋਡ 'ਤੇ ਸਵੇਰੇ ਕਰੀਬ ਸਾਢੇ 6 ਵਜੇ ਹੀ ਧਰਨਾ ਲਾ ਕੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ।

ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ

Monday, September 27 2021 08:45 AM
ਜਲੰਧਰ, 27 ਸਤੰਬਰ - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ।

ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ

Monday, September 27 2021 08:44 AM
ਭੋਗਪੁਰ, 27 ਸਤੰਬਰ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

E-Paper

Calendar

Videos