ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਜਾਰੀ, ਜਾਣੋ ਕਿੰਨੀ ਮਿਲੀ ਰਾਹਤ

16

November

2018

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਵੀਰਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 18 ਪੈਸੇ ਪ੍ਰਤੀ ਲੀਟਰ ਘੱਟ ਹੋ ਕੇ 77.10 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ ਅਤੇ ਡੀਜ਼ਲ 18 ਪੈਸੇ ਪ੍ਰਤੀ ਲੀਟਰ ਘਟ ਕੇ 71.93 ਰੁਪਏ ਪ੍ਰਤੀ ਲੀਟਰ ਹੋ ਗਿਆ। ਉੱਧਰ ਮੁੰਬਈ 'ਚ ਪੈਟਰੋਲ ਦੀਆਂ ਕੀਮਤਾਂ 'ਚ ਕਮੀ ਦਰਜ ਕੀਤੀ ਗਈ, ਜਿਸ ਦੇ ਬਾਅਦ ਇਥੇ ਪੈਟਰੋਲ ਦੀ ਕੀਮਤ 82.62 ਰੁਪਏ, ਉੱਧਰ ਡੀਜ਼ਲ ਦੀ ਕੀਮਤ 75.36 ਰੁਪਏ ਪ੍ਰਤੀ ਹੋ ਗਈ। ਹੁਣ ਤੱਕ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 5.73 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 3.76 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋ ਚੁੱਕੀ ਹੈ। ਕੱਚੇ ਤੇਲ ਦੀ ਕੀਮਤ 'ਚ ਪਿਛਲੇ 20 ਦਿਨ ਕਮੀ ਹੋ ਰਹੀ ਹੈ। ਇਸ ਦਾ ਫਾਇਦਾ ਤੇਲ ਕੰਪਨੀਆਂ ਨੂੰ ਮਿਲ ਰਿਹਾ ਹੈ। ਪੈਟਰੋਲ ਦੀ ਕੀਮਤ ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦਿੱਲੀ 'ਚ ਪੈਟਰੋਲ ਦੀ ਕੀਮਤ 71.10 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ ਇਹ 82.62 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 79.04 ਰੁਪਏ ਪ੍ਰਤੀ ਲੀਟਰ, ਹਰਿਆਣਾ 'ਚ 75.96 ਰੁਪਏ ਪ੍ਰਤੀ ਲੀਟਰ, ਹਿਮਾਚਲ 'ਚ 75.80 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 80.07 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਸ਼ਹਿਰ ਪੈਟਰੋਲ ਦੀਆਂ ਕੀਮਤਾਂ (ਰੁਪਏ 'ਚ) ਜਲੰਧਰ 82.28 ਅੰਮ੍ਰਿਤਸਰ 82.88 ਲੁਧਿਆਣਾ 82.75 ਪਟਿਆਲਾ 82.68 ਪੰਜਾਬ 'ਚ ਪੈਟਰੋਲ ਦੀਆਂ ਕੀਮਤਾਂ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਅੱਜ ਪੈਟਰੋਲ 82.28 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ। ਅੰਮ੍ਰਿਤਸਰ 'ਚ ਪੈਟਰੋਲ 82.88 ਰੁਪਏ, ਲੁਧਿਆਣਾ 'ਚ 82.75 ਰੁਪਏ ਅਤੇ ਪਟਿਆਲਾ 'ਚ 82.68 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਵਰਣਨਯੋਗ ਹੈ ਕਿ ਚਾਰ ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰਿਕਾਰਡ ਉੱਚ ਪੱਧਰ 'ਤੇ ਜਾਣ ਦੇ ਬਾਅਦ ਕੇਂਦਰ ਸਰਕਾਰ ਨੇ ਤੇਲ ਦੀ ਮਹਿੰਗਾਈ ਨਾਲ ਲੋਕਾਂ ਨੂੰ ਰਾਹਤ ਦਿਵਾਉਣ ਦੇ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਸੀ। ਸਰਕਾਰ ਨੇ ਤੇਲ 'ਤੇ ਐਕਸਾਈਜ਼ ਡਿਊਟੀ 'ਚ 1.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ, ਜਦੋਂਕਿ ਇਕ ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਬੋਝ ਤੇਲ ਕੰਪਨੀਆਂ ਨੂੰ ਉਠਾਉਣ ਨੂੰ ਕਿਹਾ ਸੀ।