ਗੱਦਾ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ

04

December

2018

ਬਰਨਾਲਾ, 4 ਦਸੰਬਰ- ਜ਼ਿਲ੍ਹਾ ਬਰਨਾਲਾ ਦੇ ਪਿੰਡ ਉਗੋਕੇ ਵਿਖੇ ਅੱਜ ਸਵੇਰੇ ਇੱਕ ਗੱਦਾ ਫ਼ੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਅੱਗ ਬੁਝਾਊ ਦਸਤੇ ਦੀਆਂ 8-9 ਗੱਡੀਆਂ ਮੌਕੇ ਤੇ ਪਹੁੰਚ ਚੁੱਕੀਆਂ ਹਨ । ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੇ ਨੁਕਸਾਨ ਦਾ ਸੰਭਾਵਨਾ ਹੈ ਹਾਲਾਂਕਿ ਜਾਨੀ ਨੁਕਸਾਨ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ।