ਵਿਧਾਨ ਸਭਾ ਸੈਸ਼ਨ 'ਚ ਕਿਸਾਨੀ ਅਤੇ ਬੇਰੁਜ਼ਗਾਰੀ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ- ਚੀਮਾ

12

February

2019

ਸੰਗਰੂਰ, 12 ਫਰਵਰੀ - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋ ਰਹੇ ਇਜਲਾਸ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਬੇਰੁਜ਼ਗਾਰੀ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੌਕਰੀਆਂ ਖੋਹ ਰਹੇ ਹਨ ਅਤੇ ਹੱਕ ਮੰਗਦੇ ਅਧਿਆਪਕਾਂ 'ਤੇ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕਰਵਾ ਰਹੇ ਹਨ। ਚੀਮਾ ਦਾ ਕਹਿਣਾ ਹੈ ਕਿ ਸੈਸ਼ਨ ਦੌਰਾਨ ਵਪਾਰੀਆਂ, ਮੁਲਾਜ਼ਮਾਂ, ਦਲਿਤਾਂ, ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਜਾਵੇਗਾ।