ਪਟੇਲ ਮੈਮੋਰੀਅਲ ਮੈਨੇਜਮੈਂਟ ਸੁਸਾਇਟੀ ਨੇ ਸੰਭਾਲਿਆ ਕਾਰਜ

02

April

2019

ਰਾਜਪੁਰਾ 2 ਅਪ੍ਰੈਲ (ਗੁਰਪ੍ਰੀਤ ਬੱਲ) ਸਥਾਨਕ ਪਟੇਲ ਮੈਮੋਰੀਅਲ ਮੈਨੇਜਮੈਂਟ ਸੁਸਾਇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਵੱਲੋਂ ਅੱਜ ਪਟੇਲ ਕਾਲਜ ਵਿਖੇ ਆਪਣਾ ਕਾਰਜ ਸੰਭਾਲ ਲਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਸ. ਗੁਰਿੰਦਰ ਸਿੰਘ ਦੂਆ, ਵਾਈਸ ਪ੍ਰਧਾਨ ਸ੍ਰੀ. ਰਾਜੇਸ਼ ਆਨੰਦ, ਜਰਨਲ ਸੈਕਟਰੀ ਸ੍ਰੀ. ਸੁਰਿੰਦਰ ਕੌਸ਼ਲ, ਵਿੱਤ ਸੈਕਟਰੀ ਸ੍ਰੀਮਤੀ ਠਾਕਰੀ ਖੁਰਾਨਾ ਤੇ ਸੈਕਟਰੀ ਸ੍ਰੀ. ਵਿਨੇ ਕੁਮਾਰ ਨੇ ਆਪਣਾ ਕਾਰਜਭਾਲ ਸੰਭਾਲਿਆ। ਇਸ ਮੌਕੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਸੌਂਪਣ ਲਈ ਸਾਬਕਾ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ ਸ੍ਰੀ. ਪੀ. ਸੀ. ਭਟੇਜਾ, ਸ੍ਰੀ. ਮਹਿੰਦਰ ਸਹਿਗਲ, ਸ੍ਰੀਮਤੀ ਅਨੀਤਾ ਚਾਵਲਾ ਸਮੇਤ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਹਾਜ਼ਰ ਰਹੇ। ਇਸ ਮੌਕੇ ਨਵੇਂ ਨਿਯੁਕਤ ਹੋਏ ਪ੍ਰਧਾਨ ਸ. ਗੁਰਿੰਦਰ ਸਿੰਘ ਦੂਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਨਵੀਂ ਚੁਣੀ ਟੀਮ ਦਾ ਮਨੋਰਥ ਤੇ ਟੀਚਾ ਸੰਸਥਾ ਨੂੰ ਬੁਲੰਦੀਆਂ 'ਤੇ ਪਹੁੰਚਾਉਣਾ ਹੈ, ਜਿਸ ਲਈ ਉਹ ਦਿਨ-ਰਾਤ ਯਤਨ ਕਰਨਗੇ। ਉਨ੍ਹਾਂ ਨੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨਾਂ ਦਾ ਵੀ ਧੰਨਵਾਦ ਕੀਤਾ ਅਤੇ ਸਮੂਹ ਸਟਾਫ਼ ਨੂੰ ਇੱਕਜੁਟਤਾ ਨਾਲ ਕੰਮ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਗੁਰਮੀਤ ਸਿੰਘ ਨੇ ਕਾਲਜ ਦੇ ਸਟਾਫ਼ ਵੱਲੋਂ ਵਿਸ਼ਵਾਸ ਦਵਾਇਆ ਕਿ ਹਮੇਸ਼ਾਂ ਦੀ ਤਰ੍ਹਾਂ ਅੱਗੇ ਵੀ ਕਾਲਜ ਦੀ ਬਿਹਤਰੀ ਲਈ ਯਤਨਸ਼ੀਲ ਰਹਿਣਗੇ। ਦੱਸਣਯੋਗ ਹੈ ਕਿ ਪਟੇਲ ਮੈਮੋਰੀਅਲ ਮੈਨੇਜਮੈਂਟ ਸੁਸਾਇਟੀ ਅਧੀਨ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਪੀ.ਆਈ.ਐਮ.ਟੀ. ਅਤੇ ਪਟੇਲ ਪਬਲਿਕ ਸਕੂਲ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਸਮਾਜ ਵਿਚ ਸਿੱਖਿਆ ਦੇ ਪਸਾਰ ਕਰਕੇ ਵਡਮੁੱਲੇ ਯੋਗਦਾਨ ਪਾਉਣਾ ਹੈ।