Arash Info Corporation

ਲੱਖਾਂ ਰੁਪਏ ਦੇ ਨਕਲੀ ਨੋਟਾਂ ਸਣੇ ਪੰਜ ਗ੍ਰਿਫ਼ਤਾਰ

04

April

2019

ਪਟਨਾ, 4 ਅਪ੍ਰੈਲ- ਬਿਹਾਰ ਦੇ ਸਾਰਨ ਜ਼ਿਲ੍ਹੇ ਦੇ ਬਨਿਆਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਭਖੁਰਾ ਭਿਠੀ ਤੋਂ ਪੁਲਿਸ ਨੇ 5 ਲੱਖ, 23 ਹਜ਼ਾਰ ਰੁਪਏ ਦੇ ਨਕਲੀ ਨੋਟਾਂ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪਿੰਡ 'ਚ ਸਥਿਤ ਇੱਕ ਟਿਕਾਣੇ 'ਤੇ ਬੀਤੀ ਰਾਤ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੌਕੇ ਤੋਂ 5 ਲੱਖ, 23 ਹਜ਼ਾਰ ਰੁਪਏ ਦੇ ਜਾਅਲੀ ਨੋਟ, ਪ੍ਰਿੰਟਰ, ਪੇਪਰ ਆਦਿ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਲੋਕਾਂ ਨੇ ਦੱਸਿਆ ਕਿ ਜਾਅਲੀ ਨੋਟਾਂ ਦੀ ਵਰਤੋਂ ਲੋਭ ਸਭਾ ਚੋਣਾਂ ਸਮੇਂ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਇਹ ਲੋਕ ਇੱਕ ਮਹੀਨੇ ਤੋਂ ਜਾਅਲੀ ਨੋਟਾਂ ਦੇ ਕਾਰੋਬਾਰ 'ਚ ਸ਼ਾਮਲ ਸਨ ਅਤੇ ਇਨ੍ਹਾਂ ਨੋਟਾਂ ਨੂੰ ਪੱਛਮੀ ਬੰਗਾਲ ਤੇ ਆਸਾਮ ਭੇਜਿਆ ਜਾਣਾ ਸੀ।