Arash Info Corporation

ਲਾਲ ਸਿੰਘ ਹੋਣਗੇ ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਮੈਨਜਮੈਂਟ ਕਮੇਟੀ ਚੇਅਰਮੈਨ

05

April

2019

ਚੰਡੀਗੜ, 5 ਅਪਰੈਲ 2019 (ਪ.ਪ) : ਆਲ ਇੰਡਿਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ) ਨੇ ਆਉਂਦੀਆਂ ਲੋਕ ਸਭਾ ਚੋਣਾ-2019 ਵਾਸਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ. ਪੀ. ਸੀ. ਸੀ) ਦੀ ਚੋਣ ਪ੍ਰਬੰਧਨ ਕਮੇਟੀ ਲਈ ਹੇਠ ਲਿਖੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੀ.ਪੀ.ਸੀ.ਸੀ ਦੇ ਇਕ ਬੁਲਾਰੇ ਅਨੁਸਾਰ ਇਸ ਕਮੇਟੀ ਦੇ ਪ੍ਰਧਾਨ ਲਾਲ ਸਿੰਘ ਹੋਣਗੇ ਅਤੇ ਇਸ ਦੇ ਹੋਰ ਮੈਂਬਰਾਂ ਵਿੱਚ ਜੋਗਿੰਦਰ ਸਿੰਘ ਮਾਨ, ਪਰਪ੍ਰੀਤ ਕੌਰ ਬਰਾੜ ਅਤੇ ਇਮੂਨਲ ਰਹਿਮਤ ਮਸੀਹ ਸ਼ਾਮਲ ਹਨ। ਕੈਪਟਨ ਸੰਦੀਪ ਸੰਧੂ ਇਸ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।