Arash Info Corporation

ਸਾਬਕਾ ਐਸ ਜੀ ਪੀ ਸੀ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਕੱਤਰ ਮੁੜ ਅਕਾਲੀ ਦਲ 'ਚ ਹੋਏ ਸ਼ਾਮਲ

08

April

2019

ਬਾਦਲ , 8 ਅਪ੍ਰੈਲ , 2019 : ਪਟਿਆਲੇ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਇੱਕ ਤਕੜਾ ਹੁਲਾਰਾ ਮਿਲਿਆ ਜਦੋਂ ਸਮਾਣਾ ਹਲਕੇ ਦੇ ਸੀਨੀਅਰ ਆਗੂ ਅਤੇ ਸਾਬਕਾ ਐਸ ਜੀ ਪੀ ਮੈਂਬਰ ਕੁਲਦੀਪ ਸਿੰਘ ਨੱਸੂ ਪੁਰ ਕਾਂਗਰਸ ਛੱਡ ਕੇ ਮੁੜ ਅਕਾਲੀ ਦਲ ਵਿਚ ਵਾਪਸ ਆ ਗਏ .ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿਚ ਉਹ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ . ਉਨ੍ਹਾਂ ਦੇ ਨਾਲ ਗੁਰਦਿਆਲ ਸਿੰਘ ਰੰਧਾਵਾ ਵੀ ਮੁੜ ਦਲ ਵਿਚ ਵਾਪਸ ਆ ਗਏ . ਇਸ ਮੌਕੇ ਸੁਰਜੀਤ ਸਿੰਘ ਰੱਖੜਾ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ। ਉਹ ਇਸ ਵੇਲੇ ਪੰਜਾਬ ਕਾਂਗਰਸ ਦੇ ਸਕੱਤਰ ਸਨ . 2015 ਵਿਚ ਉਨ੍ਹਾਂ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ 2016 ਵਿਚ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਸਨ .