ਫਿਰੋਜ਼ਪੁਰ ਨੇੜੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਖੋਹੇ 2 ਲੱਖ ਰੁਪਏ

16

April

2019

ਫ਼ਿਰੋਜ਼ਪੁਰ, 16 ਅਪ੍ਰੈਲ (ਪ.ਪ) - ਫਿਰੋਜ਼ਪੁਰ-ਮੱਲਾਂਵਾਲਾ ਸੜਕ 'ਤੇ ਪੈਂਦੇ ਪਿੰਡ ਆਰਿਫ ਕੇ ਵਿਖੇ ਸਥਿਤ ਪੈਟਰੋਲ ਪੰਪ ਤੋਂ ਅੱਜ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਪੰਪ ਦੇ ਕਰਿੰਦੇ ਦੀ ਕੁੱਟਮਾਰ ਕਰ ਕੇ 2 ਲੱਖ ਰੁਪਏ ਦੀ ਨਗਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਹੋਏ ਕੁੱਟਮਾਰ ਅਤੇ ਲੁੱਟ ਦਾ ਸ਼ਿਕਾਰ ਹੋਏ ਗਗਨ ਸਹਿਗਲ ਵਾਸੀ ਆਰਿਫ਼ ਨੇ ਦੱਸਿਆ ਕਿ ਉਹ ਪੈਟਰੋਲ ਪੰਪ ਤੋਂ ਹੋਈ ਵੱਟਤ 2 ਲੱਖ ਰੁਪਏ ਵਾਲਾ ਬੈਗ ਲੈ ਕੇ ਜਿਉਂ ਹੀ ਘਰੋਂ ਬਾਹਰ ਨਿਕਲਿਆ ਤਾਂ ਰਸਤੇ 'ਚ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਉਸ ਦੀ ਕੁੱਟ ਮਾਰ ਕੀਤੀ ਅਤੇ ਬੈਗ ਖੋਹ ਕੇ ਲੈ ਗਏ। ਉਨ੍ਹਾਂ ਨੇ ਦੱਸਿਆ ਕਿ ਹਮਲਾਵਰਾਂ 'ਚ ਬਲਕਾਰ ਸਿੰਘ, ਰਣਜੀਤ ਸਿੰਘ ਆਦਿ ਹੋਣ ਦੀ ਸ਼ੰਕਾ ਹੈ, ਜੋ ਉਸ ਨਾਲ ਕੁੱਝ ਸਮਾਂ ਪਹਿਲਾਂ ਹੀ ਝਗੜੇ ਸਨ। ਸੂਚਨਾ ਮਿਲਣ 'ਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਸੀ।