07
August
2019

ਫਗਵਾੜਾ, 7 ਅਗਸਤ - ਭਾਜਪਾ ਦੀ ਦਿੱਗਜ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇਹਾਂਤ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ 'ਚ ਅੱਜ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।