ਦੇਸ਼ ਭਰ ‘ਚ ਈਦ ਦੀਆਂ ਰੌਣਕਾਂ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

12

August

2019

ਨਵੀਂ ਦਿੱਲੀ: ਮੁਸਲਿਮ ਭਾਈਚਾਰੇ ਵੱਲੋਂ ਦੇਸ਼ ਭਰ ‘ਚ ਈਦ ਉਲ ਜੂਹਾ (ਬਕਰੀਦ) ਤਿਉਹਾਰ ਮਨਾਇਆ ਜਾ ਰਿਹਾ ਹੈ। ਹਰ ਇੱਕ ਸ਼ਹਿਰ ‘ਚ ਈਦ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ਵਾਸੀਆਂ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰ ਲਿਖਿਆ ਕਿ “ਈਦ ਅਲ-ਅਧਾ ਦੇ ਮੌਕੇ ‘ਤੇ ਮੇਰੀਆਂ ਸ਼ੁੱਭਕਾਮਨਾਵਾਂ. ਮੈਂ ਆਸ ਕਰਦਾ ਹਾਂ ਕਿ ਇਹ ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੀ ਭਾਵਨਾ ਨੂੰ ਅੱਗੇ ਵਧਾਏਗਾ. ਈਦ ਮੁਬਾਰਕ!” ਉਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਈਦ – ਉਲ – ਜੂਹਾ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਉਨ੍ਹਾਂ ਨੇ ਲਿਖਿਆ ਕਿ, “ਈਦ – ਉਲ -ਜੂਹਾ ਦੇ ਮੌਕੇ ‘ਤੇ ਸਾਰੇ ਦੇਸ਼ਵਾਸੀਆਂ , ਖਾਸ ਤੌਰ ‘ਤੇ ਸਾਡੇ ਮੁਸਲਮਾਨ ਭਰਾਵਾਂ ਅਤੇ ਭੈਣਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ। ਈਦ – ਉਲ – ਜੁਹਾ ਪ੍ਰੇਮ , ਭਾਈਚਾਰੇ ਅਤੇ ਮਨੁੱਖ ਸੇਵਾ ਦਾ ਪ੍ਰਤੀਕ ਹੈ।” ਤੁਹਾਨੂੰ ਦੱਸ ਦਈਏ ਕਿ ਪੂਰੇ ਦੇਸ਼ ਵਿੱਚ ਈਦ – ਉਲ – ਜੂਹਾ ( ਬਕਰੀਦ ) ਮਨਾਈ ਜਾ ਰਹੀ ਹੈ। ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦੇਸ਼ ਦੇ ਸਾਰੇ ਮਸਜਿਦਾਂ ਅਤੇ ਈਦਗਾਹਾਂ ਵਿੱਚ ਨਮਾਜ਼ ਅਦਾ ਕੀਤੀ ਜਾ ਰਹੀ ਹੈ। ਇਸ ਮੌਕੇ ਉੱਤੇ ਜੰਮੂ – ਕਸ਼ਮੀਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਪ੍ਰਬੰਧ ਕੀਤੇ ਗਏ ਹਨ।