ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

12

August

2019

ਪੰਚਕੂਲਾ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ। ਬੀਤੇ ਦਿਨ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਚੱਲ ਕੇ ਬੀਤੀ ਰਾਤ ਗੁਰਦੁਆਰਾ ਸ੍ਰੀ ਨਾਢਾ ਸਾਹਿਬ (ਪੰਚਕੂਲਾ) ਪਹੁੰਚਿਆ। ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ। ਜਿਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ (ਪੰਚਕੂਲਾ) ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ, ਜੋ ਕਿ ਨਰਾਇਣਗੜ੍ਹ, ਸਢੌਰਾ ਹੁੰਦੇ ਹੋਏ ਰਾਤ ਦਾ ਵਿਸ਼ਰਾਮ ਯਮੁਨਾ ਨਗਰ (ਗੁਰਦੁਆਰਾ ਸ੍ਰੀ ਕਪਾਲ ਮੋਚਨ ਸਾਹਿਬ, ਹਰਿਆਣਾ) ਵਿਖੇ ਹੋਵੇਗਾ। ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ।