ਰੂਪਨਗਰ: ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

19

August

2019

ਰੂਪਨਗਰ: ਪਿਛਲੇ ਦਿਨ ਤੋਂ ਪੈ ਰਹੀ ਭਾਰੀ ਬਾਰਿਸ਼ ਅਤੇ ਭਾਖੜਾ ਡੈਮ ਵਿੱਚੋਂ ਛੱਡੇ ਗਏ ਪਾਣੀ ਕਰਬ ਰੂਪਨਗਰ ਜ਼ਿਲ੍ਹੇ ‘ਚ ਹੜ੍ਹ ਜਿਹੇ ਹਾਲਾਤ ਬਣੇ ਹੋਏ ਹਨ। ਜ਼ਿਲ੍ਹੇ ‘ਚ ਹਰ ਪਾਸੇ ਪਾਣੀ-ਪਾਣੀ ਹੋਇਆ ਪਿਆ ਤੇ ਬਹੁਤ ਸਾਰੇ ਲੋਕ ਬੇਘਰ ਹੋ ਗਏ ਹਨ। ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੂਪਨਗਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ, ਜਿਥੇ ਉਹਨਾਂ ਨੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਜ਼ਿੰਦਗੀ ਨੂੰ ਲੀਹਾਂ ‘ਤੇ ਲਿਆਉਣ ਲਈ ਸਰਕਾਰ ਵੱਲੋਂ ਉਚਿੱਤ ਕਦਮ ਚੁੱਕੇ ਜਾਣਗੇ ਅਤੇ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।ਮਿਲੀ ਜਾਣਕਾਰੀ ਮੁਤਾਬਕ ਸੂਬੇ ਲਈ ਕੈਪਟਨ ਅਮਰਿੰਦਰ ਸਿੰਘ ਨੇ 100 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਹ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਮਿਲੇ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਰੂਪਨਗਰ ਹੈੱਡਵਰਕਸ ਤੋਂ 2.40 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜ਼ੋਰਦਾਰ ਬਾਰਿਸ਼ ਦੇ ਕਾਰਨ ਐਤਵਾਰ ਨੂੰ 6 ਲੋਕਾਂ ਦੀ ਮੌਤ ਹੋ ਗਈ।