Arash Info Corporation

ਮੋਗਾ: ਇੱਕ ਵਿਅਕਤੀ ਨੇ ਹਵਸ ਮਿਟਾਉਣ ਲਈ 66 ਸਾਲਾ ਬਜ਼ੁਰਗ ਨਾਲ ਕੀਤਾ ਜਬਰ-ਜ਼ਨਾਹ

27

September

2019

ਮੋਗਾ: ਪੰਜਾਬ ‘ਚ ਆਏ ਦਿਨ ਜ਼ਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ। ਆਪਣੀ ਹਵਸ ਮਿਟਾਉਣ ਲਈ ਸ਼ਰਾਰਤੀ ਅਨਸਰ ਬਜ਼ੁਰਗ ਮਹਿਲਾਵਾਂ ਨੂੰ ਵੀ ਸ਼ਿਕਾਰ ਬਣਾ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਵਿਅਕਤੀ ਵੱਲੋਂ 66 ਸਾਲਾ ਬਜ਼ੁਰਗ ਔਰਤ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ। ਪੀੜਤਾ ਅਨੁਸਾਰ ਜਦੋਂ ਉਹ ਘਰ ਵਿਚ ਇਕੱਲੀ ਸੀ ਤਾਂ ਦੋਸ਼ੀ ਪੌੜੀਆਂ ਰਾਹੀਂ ਘਰ ਵਿਚ ਦਾਖਲ ਹੋਇਆ, ਜਿਵੇਂ ਹੀ ਮੈਨੂੰ ਪਤਾ ਲੱਗਾ ਤਾਂ ਮੈਂ ਉਸ ਦਾ ਵਿਰੋਧ ਕੀਤਾ ਅਤੇ ਉਸ ਨਾਲ ਹੱਥੋਪਾਈ ਵੀ ਕੀਤੀ ਪਰ ਜਦੋਂ ਮੈਂ ਰੌਲਾ ਪਾਉਣ ਲੱਗੀ ਤਾਂ ਉਕਤ ਨੇ ਮੈਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ। ਜਿਸ ਤੋਂ ਬਾਅਦ ਉਸ ਨੇ ਜਬਰ-ਜਨਾਹ ਕੀਤਾ ਅਤੇ ਮਗਰੋਂ ਉਸ ਨੇ ਘਟਨਾ ਬਾਰੇ ਪਰਿਵਾਰਿਕ ਮੈਬਰਾਂ ਨੂੰ ਦੱਸਿਆ ਤੇ ਪਰਿਵਾਰਿਕ ਮੈਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਦੋਸ਼ੀ ਲਾਡੀ (28) ਜੋ ਦੋ ਬੱਚਿਆਂ ਦਾ ਪਿਤਾ ਹੈ, ਨੂੰ ਕਾਬੂ ਕਰ ਲਿਆ ਗਿਆ ਹੈ।