ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਅਲੌਕਿਕ ਆਤਿਸ਼ਬਾਜੀ ਦਾ ਨਜ਼ਾਰਾ ,ਦੇਖੋ ਤਸਵੀਰਾਂ

16

October

2019

ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅੱਜ 385 ਵਾਂ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। ਇਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਜਲੌ ਸਜਾਏ ਗਏ। ਇਸ ਦੌਰਾਨ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਅਲੌਕਿਕਆਤਿਸ਼ਬਾਜ਼ੀ ਹੋਈ ਹੈ , ਜੋ ਦੇਖਣਯੋਗ ਹੈ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਸੰਗਤਾਂ ਨੇ ਇੱਕ ਲੱਖ ਦੇਸੀ ਘਿਓ ਦੇ ਦੀਵੇ ਬਾਲੇ ਹਨ , ਜੋ ਇਹ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰ ਰਹੇ ਹਨ , ਜਿਸ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਖ਼ੂਬਸੂਰਤੀ ਹੋਰ ਵੱਧ ਗਈ ਹੈ। ਇਸ ਦੇ ਨਾਲ ਹੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਹੈ। ਇਸ ਤੋਂ ਇਲਾਵਾ ਪੂਰੇ ਦਰਬਾਰ ਸਾਹਿਬ ਨੂੰ ਦੇਸੀ ਤੇ ਵਿਦੇਸ਼ੀਫੁੱਲਾਂ ਅਤੇ ਦੀਪਮਾਲਾ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।