ਮਹਾਰਾਸ਼ਟਰ ਵਿਧਾਨ ਸਭਾ ਚੋਣਾਂ: ਮੁੱਖ ਮੰਤਰੀ ਦੇਵੇਂਦਰ ਫੜਨੀਵਾਸ ਨੇ ਪਰਿਵਾਰ ਸਮੇਤ ਪਾਈ ਵੋਟ

21

October

2019

ਨਾਗਪੁਰ: ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਮਹਾਰਾਸ਼ਟਰ ਵਿਧਾਨ ਸਭਾ ਲਈ ਮਤਦਾਨ ਜਾਰੀ ਹੈ। ਮਹਾਰਾਸ਼ਟਰ ‘ਚ ਭਾਜਪਾ-ਸ਼ਿਵ ਸੈਨਾ (ਐੱਨਡੀਏ) ਤੇ ਕਾਂਗਰਸ-ਐੱਨਸੀਪੀ ਗਠਜੋੜ ਵਿਚਾਲੇ ਪ੍ਰਮੁੱਖ ਮੁਕਾਬਲਾ ਹੈ। ਇਸ ਦੌਰਾਨ ਵੋਟਾਂ ਵੀ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ। ਇਸ ਦੇ ਤਹਿਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨੀਵਾਸ ਨੇ ਆਪਣੇ ਪਰਿਵਾਰ ਸਮੇਤ ਨਾਗਪੁਰ ਵਿਖੇ ਆਪਣੀ ਵੋਟ ਭੁਗਤਾਈ। ਤੁਹਾਨੂੰ ਦੱਸ ਦਈਏ ਕਿ ਸਵੇਰ ਤੋਂ ਹੀ ਲੋਕ ਵੋਟਾਂ ਭੁਗਤਾਉਣ ਲਈ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਮਹਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ 235 ਔਰਤਾਂ ਸਮੇਤ ਕੁੱਲ 3,237 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਉਥੇ ਵੋਟਿੰਗ ਲਈ ਕੁੱਲ 96,661 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਉੱਤੇ ਸਾਢੇ 6 ਲੱਖ ਕਰਮਚਾਰੀ ਤਾਇਨਾਤ ਕੀਤੇ ਗਏ ਹਨ।