ਜ਼ੀਰਕਪੁਰ ਨਗਰ ਕੌਂਸਲ ਵੱਲੋਂ 9 ਪ੍ਰਾਪਰਟੀ ਮਾਲਕਾਂ ਨੂੰ ਨੋਟਿਸ

06

October

2018

ਜ਼ੀਰਕਪੁਰ ਨਗਰ ਕੌਂਸਲ ਨੇ ਚੰਡੀਗੜ੍ਹ ਹਵਾਈ ਅੱਡੇ ਦੇ 100 ਮੀਟਰ ਘੇਰੇ ਵਿੱਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਲਈ 9 ਪ੍ਰਾਪਰਟੀ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਉਨ੍ਹਾਂ ਨੂੰ ਸੋਮਵਾਰ ਤੱਕ ਨਾਜਾਇ ਜ਼ੀਰਕਪੁਰ, ਜ਼ ਉਸਾਰੀ ਢਾਹੁਣ ਦਾ ਸਮਾਂ ਦਿੱਤਾ ਗਿਆ ਹੈ। ਇਸੇ ਦੌਰਾਨ ਕੌਂਸਲ ਵੱਲੋਂ ਨਾਜਾਇਜ਼ ਉਸਾਰੀਆਂ ਸਬੰਧੀ ਨਿਸ਼ਾਨਦੇਹੀ ਕਰਨ ਲਈ ਸਰਵੇ ਅੱਜ ਵੀ ਚਾਲੂ ਰਿਹਾ। ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਸਰਵੇ ਦਾ ਕੰਮ ਛੇਤੀ ਪੂਰਾ ਹੋ ਜਾਏਗਾ। ਉਨ੍ਹਾਂ ਪੁਸ਼ਟੀ ਕੀਤੀ ਕਿ 9 ਪ੍ਰਾਪਰਟੀ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਸੋਮਵਾਰ ਤੱਕ ਨਾਜਾਇਜ਼ ਉਸਾਰੀਆਂ ਢਾਹੁਣ ਲਈ ਸਮਾਂ ਦਿੱਤਾ ਗਿਆ ਹੈ। ਜੇਕਰ ਸੋਮਵਾਰ ਤੱਕ ਉਸਾਰੀਆਂ ਨਹੀਂ ਢਾਹੀਆਂ ਗਈਆਂ ਤਾਂ ਕੌਂਸਲ ਵੱਲੋਂ ਢਾਹ ਦਿੱਤੀ ਜਾਣਗੀਆਂ। ਇਨ੍ਹਾਂ ਨਾਜਾਇਜ਼ ਉਸਾਰੀਆਂ ਵਿੱਚ ਤਾਜ਼ੀ ਬਣੀਆਂ ਦੁਕਾਨਾਂ ਤੇ ਹੋਰ ਉਸਾਰੀਆਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਵਾਈ ਅੱਡੇ ਦੇ 100 ਮੀਟਰ ਦੇ ਘੇਰੇ ਵਿੱਚ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੇ ਹੁਕਮ ਦਿੱਤੇ ਹਨ ਤੇ ਕੇਸ ਦੀ ਅਗਲੀ ਸੁਣਵਾਈ 16 ਅਕਤੂਬਰ ਨੂੰ ਹੇਵੇਗੀ। ਇਸੇ ਦੌਰਾਨ ਹਵਾਈ ਅੱਡੇ ਦੀ ਕੰਧ ਨਾਲ ਜੁੜਦੇ ਪਿੰਡ ਭਬਾਤ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹਵਾਈ ਅੱਡੇ ਦੀ ਕੰਧ ਨਾਲ ਦਰਜਨਾਂ ਲੋਕਾਂ ਨੇ ਆਪਣੇ ਘਰ, ਦੁਕਾਨਾਂ ਤੇ ਹੋਰ ਉਸਾਰੀਆਂ ਕੀਤੀ ਹੋਈਆਂ ਹਨ ਜਿਨ੍ਹਾਂ ’ਤੇ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ।