ਜ਼ਿਮਨੀ ਚੋਣਾਂ 2019: ਜਾਣੋ, ਹੁਣ ਤੱਕ 4 ਹਲਕਿਆਂ ‘ਚ ਕਿੰਨ੍ਹੇ ਫ਼ੀਸਦ ਹੋਈ ਵੋਟਿੰਗ

21

October

2019

ਦਾਖਾ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਮੁਕੇਰੀਆਂ ਅਤੇ ਫਗਵਾੜਾ ‘ਚ ਸਵੇਰ ਤੋਂ ਹੀ ਲਗਾਤਾਰ ਵੋਟਿੰਗ ਜਾਰੀ ਹੈ। ਜਿਸ ਦੌਰਾਨ ਸਵੇਰ ਤੋਂ ਹੀ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਚਾਰੇ ਹਲਕਿਆਂ ‘ਚ ਹੁਣ ਤੱਕ ਦੀ ਵੋਟਿੰਗ ਸਾਹਮਣੇ ਆ ਚੁੱਕੀ ਹੈ। ਜਿਸ ਦੌਰਾਨ ਹੁਣ ਤੱਕ ਮੁਕੇਰੀਆਂ ‘ਚ 23.5 ਫ਼ੀਸਦ, ਫਗਵਾੜਾ ‘ਚ 17.5 ਫ਼ੀਸਦ, ਦਾਖਾ ਹਲਕੇ ‘ਚ 23.76 ਅਤੇ ਜਲਾਲਾਬਾਦ ਹਲਕੇ ‘ਚ 29 ਫ਼ੀਸਦ ਵੋਟਿੰਗ ਹੋ ਚੁੱਕੀ ਹੈ। ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ -ਭਾਜਪਾ , ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਹਨ। ਇਸ ਦੌਰਾਨ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿਚ ਕੁੱਲ 33 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।