ਜ਼ਿਮਨੀ ਚੋਣਾਂ 2019 ਦੇ ਨਤੀਜੇ: ਫਗਵਾੜਾ ‘ਚ 8ਵੇਂ ਗੇੜ ਦੀ ਗਿਣਤੀ ਪੂਰੀ, ਜਾਣੋ ਕੌਣ ਚੱਲ ਰਿਹੈ ਅੱਗੇ !

24

October

2019

ਫਗਵਾੜਾ: ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਚੋਣ ਕਮਿਸ਼ਨ ਵੱਲੋਂ ਗਿਣਤੀ ਨੂੰ ਮੱਦੇਨਜ਼ਰ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਫਗਵਾੜਾ ਜ਼ਿਮਨੀ ਚੋਣ ਦੀ ਵੋਟਿੰਗ ਦੀ ਗਿਣਤੀ ਵੀ ਸ਼ੁਰੂ ਹੋ ਚੁੱਕੀ ਹੈ। ਇਥੇ ਗਿਣਤੀ ਦੇ 8 ਰਾਊਂਡ ਪੂਰੇ ਹੋ ਚੁੱਕੇ ਹਨ, ਜਿੱਥੇ ਕਾਂਗਰਸ ਪਾਰਟੀ ਹੀ ਲੀਡ ਕਰ ਰਹੀ ਹੈ। ਜਿਸ ਦੌਰਾਨ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਕੁੱਲ 10788 ਵੋਟਾਂ ਨਾਲੋਂ ਅੱਗੇ ਚੱਲ ਰਹੇ ਹਨ। ਜਦਕਿ ਭਾਜਪਾ ਦੇ ਰਾਜੇਸ਼ ਬੱਗਾ ਦੂਜੇ ਨੰਬਰ ‘ਤੇ ਹਨ ਅਤੇ ਬਸਪਾ ਪਾਰਟੀ ਦੇ ਉਮੀਦਵਾਰ ਤੀਜੇ ਨੰਬਰ ‘ਤੇ ਹਨ। ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ।