ਫਿਰ ਚਰਚਾ ‘ਚ ਆਇਆ ‘ਨੀਟੂ ਸ਼ਟਰਾਂ ਵਾਲਾ’, ਗਿਣਤੀ ਕੇਂਦਰ ਦੇ ਬਾਹਰ ਪਾੜੇ ਕੱਪੜੇ

24

October

2019

ਫਗਵਾੜਾ: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਬੀਤੀ 21 ਅਕਤੂਬਰ ਨੂੰ ਹੋਈ ਵੋਟਿੰਗ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ।ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਇਸ ਵਾਰ ਪੰਜਾਬ ਦੇ 33 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ ‘ਚ ਬੰਦ ਹੈ, ਜਿਸ ਦਾ ਫੈਸਲਾ ਅੱਜ ਹੋ ਰਿਹਾ ਹੈ। ਇਸ ਦੌਰਾਨ ਫਗਵਾੜਾ ਤੋਂ ਚੋਣ ਲੜ੍ਹ ਰਹੇ ਆਜ਼ਾਦ ਉਮੀਦਵਾਰ ਨੀਟੂ ਸਟਰਾਂ ਵਾਲਾ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅੱਜ ਵੀ ਨੀਟੂ ਨੇ ਗਿਣਤੀ ਕੇਂਦਰ ਦੇ ਬਾਹਰ ਆਪਣੇ ਕੱਪੜੇ ਪਾੜ ਕੇ ਸਿਸਟਮ ਦੇ ਪ੍ਰਤੀ ਵਿਰੋਧ ਪ੍ਰਗਟ ਕੀਤਾ।ਪੱਤਰਕਾਰਾਂ ਵੱਲੋਂ ਜਦੋਂ ਪੁੱਛਿਆ ਗਿਆ ਤਾਂ ਉਸ ਨੇ ਕੱਪੜੇ ਕਿਉਂ ਪਾੜੇ ਤਾਂ ਉਸ ਨੇ ਜਵਾਬ ਦਿੱਤਾ ਕਿ ਸਾਡਾ ਦੇਸ਼ ਨੰਗਾ ਹੋ ਰਿਹਾ ਹੈ ਦੇਸ਼ ਵਾਸੀ ਰੋ ਰਹੇ ਹਨ। ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ।