‘ਸਟੈਚਿਊ ਆਫ ਯੂਨਿਟੀ’ ਪਹੁੰਚੇ PM ਮੋਦੀ, ਸਰਦਾਰ ਪਟੇਲ ਨੂੰ ਦਿੱਤੀ ਸ਼ਰਧਾਂਜਲੀ

31

October

2019

ਨਵੀਂ ਦਿੱਲੀ: ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 144ਵੀਂ ਜਯੰਤੀ ਹੈ।ਉਹਨਾਂ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਦੀਆਦ ਵਿਖੇ ਹੋਇਆ ਸੀ। ਸਰਦਾਰ ਪਟੇਲ ਦੀ ਜਯੰਤੀ ‘ਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗੁਜਰਾਤ ਦੇ ਕੇਵੜੀਆ ਸਥਿਤ ‘ਸਟੈਚਿਊ ਆਫ ਯੂਨਿਟੀ’ ਪਹੁੰਚੇ। ਜਿਥੇ ਉਹਨਾਂ ਨੇ ਸਰਦਾਰ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ‘ਏਕਤਾ ਦਿਵਸ ਪਰੇਡ’ ‘ ਦੀ ਸਲਾਮੀ ਲਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਏਕਤਾ ਦੀ ਸਹੁੰ ਚੁਕਾਈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ਪਰੇਡ ਦਾ ਨਿਰੀਖਣ ਕੀਤਾ। ਸਹੁੰ ਚੁਕਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਸਹੁੰ ਚੁਕਾਈ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਅੱਜ ਸਵੇਰੇ 8 ਵਜੇ ਤੋਂ ਬਾਅਦ ਸਟੈਚੂ ਆਫ ਯੂਨਿਟੀ ਪਹੁੰਚੇ। ਸਰਦਾਰ ਪਟੇਲ ਦੀ ਜਯੰਤੀ ‘ਤੇ ਗੁਜਰਾਤ ਸਮੇਤ ਦੇਸ਼ ਭਰ’ ਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।