ਮਹਾਰਾਸ਼ਟਰ ‘ਚ ਸ਼ਿਵ ਸੈਨਾ ਵੱਲੋਂ ਭਾਜਪਾ ਨੂੰ ਝਟਕਾ , ਰਾਜਪਾਲ ਨੇ ਸ਼ਿਵ ਸੈਨਾ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ

11

November

2019

ਮੁੰਬਈ : ਮਹਾਰਾਸ਼ਟਰ ਵਿੱਚ ਸਰਕਾਰ ਬਣਨ ਨੂੰ ਲੈ ਕੇ ਸੰਕਟ ਹੋਰ ਡੂੰਘਾ ਹੋ ਗਿਆ ਹੈ ਅਤੇ ਸਰਕਾਰ ਬਣਾਉਣ ਨੂੰ ਲੈ ਕੇ ਹਲਚਲ ਇਕ ਵਾਰ ਫਿਰ ਤੇਜ਼ ਹੋ ਗਈ ਹੈ। ਮਹਾਰਾਸ਼ਟਰ ਵਿਚ ਹਰ ਪਲ ਸਿਆਸੀ ਸਮੀਕਰਨ ਬਦਲ ਰਹੇ ਹਨ। ਸ਼ਿਵ ਸੈਨਾ ਦੇ ਪ੍ਰਮੁੱਖ ਸ਼ਰਦ ਪਵਾਰ ਨੇ ਮੋਦੀ ਸਰਕਾਰ (ਐਨਡੀਏ) ਤੋਂ ਵੱਖ ਹੋਣ ਦੀ ਸ਼ਿਵ ਸੈਨਾ ਵੱਲੋਂ ਤਿਆਰੀ ਕਰ ਲਈ ਗਈ ਹੈ। ਇਸ ਤਹਿਤ ਸ਼ਿਵ ਸੈਨਾ ਸੰਸਦ ਮੈਂਬਰ ਤੇ ਮੋਦੀ ਕੈਬਨਿਟ ਮੰਤਰੀ ਅਰਵਿੰਦ ਸਾਂਵਤ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੌਰਾਨ ਬੀਜੇਪੀ ਦੇ ਸਰਕਾਰ ਬਣਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਰਾਜ ਵਿੱਚ ਇੱਕ ਨਵੀਂ ਰਾਜਨੀਤਿਕ ਸਥਿਤੀ ਪੈਦਾ ਹੋ ਰਹੀ ਹੈ, ਜਿਥੇ ਕਾਂਗਰਸ ਦੇ ਸਮਰੱਥਨ ਨਾਲ ਸ਼ਿਵ ਸੈਨਾ-ਐਨਸੀਪੀ (ਰਾਸ਼ਟਰਵਾਦੀ ਕਾਂਗਰਸ ਪਾਰਟੀ) ਦੀ ਸਰਕਾਰ ਬਣਨ ਦੀ ਸੰਭਾਵਨਾ ਹੈ। ਐਨਸੀਪੀ. ਨੇ ਐਨ.ਡੀ.ਏ. ਤੋਂ ਵੱਖ ਹੋਣ ਦੀ ਸਥਿਤੀ ਵਿਚ ਹੀ ਸ਼ਿਵ ਸੈਨਾ ਨੂੰ ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਸਮਰਥਨ ਦੇਣ ਦੀ ਸ਼ਰਤ ਰੱਖੀ ਸੀ।ਭਾਜਪਾ ਤੋਂ ਬਾਅਦ ਸ਼ਿਵਸੇਨਾ ਮਹਾਰਾਸ਼ਟਰ ‘ਚ ਦੂਜੀ ਸਭ ਤੋਂ ਵੱਡੀ ਪਾਰਟੀ ਹੈ। ਇਸ ਤੋਂ ਪਹਿਲਾਂ ਦੇਵੇਂਦਰ ਫਡਨਵੀਸ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਰਾਜ ‘ਚ ਸਰਕਾਰ ਬਣਾਉਣ ਨੂੰ ਲੈ ਕੇ ਅਸਮਰੱਥਤਾ ਪ੍ਰਗਟਾਈ ਸੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿੱਚ ਭਾਜਪਾ ਤੋਂ ਬਾਅਦ ਸ਼ਿਵਸੈਨਾ ਦੂਜੀ ਸਭ ਤੋਂ ਵੱਡੀ ਪਾਰਟੀ ਹੈ। ਇਸ ਤੋਂ ਪਹਿਲਾਂ ਦੇਵੇਂਦਰ ਫਡਨਵੀਸ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਰਾਜ ‘ਚ ਸਰਕਾਰ ਬਣਾਉਣ ਨੂੰ ਲੈ ਕੇ ਅਸਮਰੱਥਤਾ ਪ੍ਰਗਟਾਈ ਸੀ। ਜਿਸ ਤੋਂ ਬਾਅਦ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਭਾਰਤੀ ਜਨਤਾ ਪਾਰਟੀ ਤੋਂ ਬਾਅਦ ਸ਼ਿਵਸੈਨਾ ਤੋਂ ਸਰਕਾਰ ਬਣਾਉਣ ਬਾਰੇ ਪੁੱਛਿਆ ਹੈ।