ਪਵਿੱਤਰ ਵੇਈਂ ਦੀ ਦੁਰਦਰਸ਼ਾ ਤੋਂ ਦੁਖੀ ਸੰਤ ਬਲਬੀਰ ਸੀਚੇਵਾਲ ਨੇ ਠੁਕਰਾਇਆ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਣ ਵਾਲਾ ਸਰਕਾਰੀ ਸਨਮਾਨ

13

November

2019

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਆਈ.ਕੇ. ਗੁਜਰਾਲ ਯੂਨੀਵਰਸਿਟੀ ‘ਚ 550 ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਜਾਣਾ ਸੀ , ਜਿਨ੍ਹਾਂ ਨੇ ਵੱਖ-ਵੱਖ ਕੰਮਾਂ ਰਾਹੀਂ ਕੌਮ ਦਾ ਨਾਂ ਉੱਚਾ ਕੀਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਇਸ ਸਮਾਗਮ ‘ਚ ਸਨਮਾਨਤ ਕੀਤਾ ਜਾਣਾ ਸੀ ਪਰ ਉਨ੍ਹਾਂ ਨੇ ਸਨਮਾਨ ਲੈਣ ਤੋਂ ਸਾਫ਼ ਨਾਂਹ ਕਰ ਦਿੱਤੀ। ਦਰਅਸਲ ‘ਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੀ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਤਰਸਯੋਗ ਸਥਿਤੀ ਪ੍ਰਤੀ ਸਰਕਾਰ ਦੀ ਉਦਾਸੀਨਤਾ ਕਾਰਨ ਉਨ੍ਹਾਂ ਦਾ ਜਮੀਰ ਐਵਾਰਡ ਸਵੀਕਾਰ ਕਰਨ ਦੀ ਮਨਜ਼ੂਰੀ ਨਹੀਂ ਦਿੰਦਾ। ਉਹ 10 ਸਾਲਾਂ ਤੋਂ ਬਾਬਾ ਨਾਨਕ ਦੀ ਕਾਲੀ ਵੇਈਂ ਨੂੰ ਨਿਰਮਲ ਬਣਾਉਣ ਲਈ ਜੂਝ ਰਹੇ ਹਨ। ਉਨ੍ਹਾਂ ਨੇ ਸਰਕਾਰੀ ਸਨਮਾਨ ਠੁਕਰਾ ਦਿੱਤਾ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਾਲੀ ਵੇਈਂ ਦੀ ਤਰਸਯੋਗ ਸਥਿਤੀ ਪ੍ਰਤੀ ਸਰਕਾਰ ਦੀ ਉਦਾਸੀਨਤਾ ਕਾਰਨ ਉਨ੍ਹਾਂ ਦਾ ਜਮੀਰ ਐਵਾਰਡ ਸਵੀਕਾਰ ਕਰਨ ਦੀ ਮਨਜ਼ੂਰੀ ਨਹੀਂ ਦਿੰਦਾ। ਉਹ 10 ਸਾਲਾਂ ਤੋਂ ਬਾਬਾ ਨਾਨਕ ਦੀ ਕਾਲੀ ਵੇਈਂ ਨੂੰ ਨਿਰਮਲ ਬਣਾਉਣ ਲਈ ਜੂਝ ਰਹੇ ਹਨ ਪਰ ਪੰਜਾਬ ਸਰਕਾਰ ਕੋਈ ਵੀ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਨੂੰ ਉਮੀਦ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਰਕਾਰ ਪਵਿੱਤਰ ਕਾਲੀ ਵੇਈਂ ਵਿਚ ਗੰਦਗੀ ਡਿੱਗਣ ਤੋਂ ਰੋਕੇਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ, ਭੁਲਾਣਾ ਦੀਆਂ ਕਾਲੋਨੀਆਂ ਅਤੇ ਕਪੂਰਥਲਾ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਗੰਦਗੀ ਲਗਾਤਾਰ ਕਾਲੀ ਵੇਈਂ ਵਿਚ ਡਿੱਗ ਰਹੀ ਹੈ।