ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਬ੍ਰਾਜ਼ੀਲ ਲਈ ਰਵਾਨਾ

13

November

2019

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 11ਵੇਂ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਦੋ ਦਿਨਾਂ ਲਈ ਦੱਖਣੀ ਅਮਰੀਕੀ ਦੇਸ਼ ਬ੍ਰਾਜ਼ੀਲ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਛੇਵੀਂ ਵਾਰ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ ਵਿਚ ਸੰਬੰਧਾਂ ਨੂੰ ਮਜ਼ਬੂਤ ਕਰਨਾ ਹੋਵੇਗਾ। ਦੱਸ ਦੇਈਏ ਕਿ ਇਸ ਵਾਰ ਸੰਮੇਲਨ ਦਾ ਵਿਸ਼ਾ ਹੈ ‘ਇਕ ਉੱਨਤ ਭਵਿੱਖ ਲਈ ਆਰਥਿਕ ਵਿਕਾਸ’. ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਮੋਦੀ ਨੇ ਸਭ ਤੋਂ ਪਹਿਲਾਂ 2014 ਵਿਚ ਬ੍ਰਾਜ਼ੀਲ ਦੇ ਸ਼ਹਿਰ ਫੋਰਟਾਲੇਜ਼ਾ ਦਾ ਦੌਰਾ ਕੀਤਾ ਸੀ।