ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਰੋਮੀ ਨੂੰ ਕੀਤਾ ਜਾ ਸਕਦਾ ਭਾਰਤ ਦੇ ਹਵਾਲੇ , ਹਾਂਗਕਾਂਗ ਅਦਾਲਤ ਨੇ ਸੁਣਾਇਆ ਫ਼ੈਸਲਾ

20

November

2019

ਹਾਂਗਕਾਂਗ : ਹਾਂਗਕਾਂਗ ਦੀ ਇੱਕ ਅਦਾਲਤ ਨੇ ਕਿਹਾ ਹੈ ਕਿ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਦੇ ਹਵਾਲੇ ਕੀਤਾ ਜਾ ਸਕਦਾ ਹੈ।ਅਦਾਲਤ ਵੱਲੋਂ ਦਿੱਤੇ ਗਏ ਫ਼ੈਸਲੇ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਇੰਟਰਪੋਲ ਦੀ ਰਿਕਵੈਸਟ ਤੇ ਅਤੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਸੂਤਰਾਂ ਅਨੁਸਾਰ ਰਮਨਜੀਤ ਸਿੰਘ ਰੋਮੀ ਇਸ ਫੈਸਲੇ ਦੇ ਖਿਲਾਫ ਹਾਈ ਕੋਰਟ ਵਿੱਚ ਅਪੀਲ ਕਰ ਸਕਦੇ ਹਨ। ਰਮਨਜੀਤ ਸਿੰਘ ਰੋਮੀ ਕੋਲ ਅਜੇ ਵੀ ਇਸ ਫੈਸਲੇ ਨੂੰ ਚੈਲੇਂਜ ਕਰਨ ਲਈ ਰਾਹ ਖੁੱਲ੍ਹਾ ਹੈ। ਸੂਤਰਾਂ ਨੇ ਇਹ ਵੀ ਆਖਿਆ ਹੈ ਕਿ ਜੇ ਰਮਨਦੀਪ ਰੋਮੀ ਅਪੀਲ ਨਹੀਂ ਕਰਦੇ ਤਾਂ ਪੰਦਰਾਂ ਦਿਨਾਂ ਤੱਕ ਰੋਮੀ ਨੂੰ ਭਾਰਤ ਲਿਆਂਦਾ ਜਾ ਸਕਦਾ ਹੈ।