ਮਹਾਰਾਸ਼ਟਰ ‘ਚ ਭਾਜਪਾ ਦੇ ਭਵਿੱਖ ਬਾਰੇ ਸੁਪਰੀਮ ਕੋਰਟ ‘ਚ ਅੱਜ ਹੋ ਸਕਦਾ ਫ਼ੈਸਲਾ , ਜਾਣੋਂ ਪੂਰਾ ਮਾਮਲਾ

25

November

2019

ਮੁੰਬਈ : ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ 10:30 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਇਹ ਫ਼ੈਸਲਾ ਮਹਾਰਾਸ਼ਟਰ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਭਵਿੱਖ ਵੀ ਤੈਅ ਕਰੇਗਾ। ਭਾਜਪਾ ਨੂੰ ਅੱਜ ਜਸਟਿਸ ਐਨਵੀ ਰਮਨਾ, ਅਸ਼ੋਕ ਭੂਸ਼ਣ ਅਤੇ ਸੰਜੀਵ ਖੰਨਾ ਦੇ ਬੈਂਚ ਅੱਗੇ ਵਿਧਾਇਕਾਂ ਦਾ ਸਮਰਥਨ ਪੱਤਰ ਪੇਸ਼ ਕਰਨਾ ਹੋਵੇਗਾ ,ਜਿਸ ‘ਤੇ ਬੈਂਚ ਸੁਣਵਾਈ ਕਰੇਗਾ। ਕਾਂਗਰਸ-ਐਨਸੀਪੀ-ਸ਼ਿਵ ਸੈਨਾ ਨੇ ਆਪਣੀ ਪਟੀਸ਼ਨ ਵਿੱਚ ਫਲੋਰ ਟੈਸਟ ਦੀ ਮੰਗ ਕੀਤੀ ਹੈ। ਦਰਅਸਲ ‘ਚ ਮਹਾਰਾਸ਼ਟਰ ‘ਚ ਸਨਿੱਚਰਵਾਰ ਸਵੇਰੇ ਅਚਾਨਕ ਭਾਜਪਾ ਦੀ ਅਗਵਾਈ ਹੇਠ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਰਾਸਟਰਵਾਦੀ ਕਾਂਗਰਸ ਪਾਰਟੀ ਦੇ ਅਜੀਤ ਪਵਾਰ ਨੂੰ ਉੱਪ-ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਵਿਰੁੱਧ ਸ਼ਿਵ ਸੈਨਾ, ਐੱਨਸੀਪੀ ਤੇ ਕਾਂਗਰਸ ਦੇ ਗੱਠਜੋੜ ਵੱਲੋਂ ਸੁਪਰੀਮ ਕੋਰਟ ‘ਚਪਟੀਸ਼ਨ ਦਾਇਰ ਕੀਤੀ ਗਈ ਸੀ ,ਜਿਸ ‘ਤੇ ਅੱਜ ਸੁਪਰੀਮ ਕੋਰਟ ਵੱਲੋਂ ਆਪਣਾ ਫ਼ੈਸਲਾ ਸੁਣਾਇਆ ਜਾਵੇਗਾ। ਇਸ ਤੋਂ ਪਹਿਲਾਂ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਦੌਰਾਨ ਮੁੱਦਈ ਪਾਰਟੀਆਂ ਦੇ ਗੱਠਜੋੜ ਨੇ ਕਿਹਾ ਸੀ ਕਿ ਜੇ ਭਾਜਪਾ ਕੋਲ ਬਹੁਮੱਤ ਹੈ ਤਾਂ ਉਹ ਅੱਜ ਹੀ ਵਿਧਾਨ ਸਭਾ ਦੇ ਸਦਨ ‘ਚ ਆਪਣਾ ਬਹੁਮੱਤ ਸਿੱਧ ਕਰ ਕੇ ਵਿਖਾਏ। ਗੱਠਜੋੜ ਵੱਲੋਂ ਪੇਸ਼ ਹੋਏ ਵਕੀਲ ਕਪਿਲ ਸਿੱਬਲ ਨੇ ਕੱਲ੍ਹ ਕਿਹਾ ਕਿ ਅਦਾਲਤ ਨੂੰ ਅੱਜ ਹੀ ਭਾਜਪਾ ਨੂੰ ਸਦਨ ‘ਚ ਆਪਣਾ ਬਹੁਮੱਤ ਸਿੱਧ ਕਰਨ ਦਾ ਹੁਕਮ ਦੇਣਾ ਚਾਹੀਦਾ ਹੈ। ਜੇ ਭਾਜਪਾ ਕੋਲ ਬਹੁਮੱਤ ਹੈ ਤਾਂ ਉਸ ਨੂੰ ਵਿਧਾਨ ਸਭਾ ‘ਚ ਉਸ ਨੂੰ ਸਿੱਧ ਕਰਨਾ ਚਾਹੀਦਾ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਦੇ ਬੈਂਚ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਵਿਧਾਇਕਾਂ ਦਾ ਸਮਰਥਨ ਪੱਤਰ ਸੋਮਵਾਰ ਨੂੰ ਅਦਾਲਤ ‘ਚ ਹੀ ਪੇਸ਼ ਕੀਤੇ ਜਾਣ ਸਬੰਧੀ ਨੋਟਿਸ ਜਾਰੀ ਕੀਤਾ ਸੀ। ਸ਼ਿਵ ਸੈਨਾ, ਐੱਨਸੀਪੀ ਅਤੇ ਕਾਂਗਰਸ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਰਾਜਪਾਲ ਦੇ ਫ਼ੈਸਲੇ ’ਤੇ ਸੁਆਲ ਉਠਾਇਆ ਹੈ। ਉਨ੍ਹਾਂ ਕਿਹਾ ਕਿ ਤੁਰਤ ਫੁਰਤ ਸ਼ਾਸਨ ਹਟਾ ਕੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਉਣ ਦਾ ਫ਼ੈਸਲਾ ਸਹੀ ਨਹੀਂ ਹੈ। ਰਾਸ਼ਟਰਪਤੀ ਰਾਜ ਹਟਾਉਣ ਲਈ ਕੈਬਿਨੇਟ ਦੀ ਮਨਜ਼ੂਰੀ ਨਾ ਲੈਣਾ ਵੀ ਆਪਣੇ ਆਪ ’ਚ ਹੀ ਅਜੀਬ ਲੱਗਦਾ ਹੈ।