ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਜ਼ਬਰਦਸਤ ਲਾਠੀਚਾਰਜ, ਕਈ ਜ਼ਖਮੀ

25

November

2019

ਸੰਗਰੂਰ: ਸੰਗਰੂਰ ‘ਚ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਤਾਂ ਪੁਲਿਸ ਵਲੋਂ ਉਹਨਾਂ ‘ਤੇ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ। ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਦਰਜ਼ਨ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਇਸ ਦੌਰਾਨ ਦੋ ਮਹਿਲਾ ਅਧਿਆਪਕਾਵਾਂ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਉਥੇ ਹੀ ਪੁਲਿਸ ਵਲੋਂ ਪੂਰੀ ਤਾਕਤ ਵਰਤੇ ਜਾਣ ਦੇ ਬਾਵਜੂਦ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਡਟੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਅਧਿਆਪਕ ਸੰਗਰੂਰ ਵਿਖੇ ਢਾਈ ਮਹੀਨਿਆਂ ਤੋਂ ਪੱਕੇ-ਮੋਰਚੇ ਚਲਾ ਰਹੇ ਹਨ ਅਤੇ ਵਾਰ ਵਾਰ ਡਾਂਗਾਂ ਦਾ ਸੇਕ ਝੱਲ ਰਹੇ ਟੈੱਟ ਪਾਸ ਬੀਐੱਡ ਅਤੇ ਈ ਟੀ ਟੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਵੀ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ-ਮੁਜ਼ਾਹਰਾ ਕੀਤਾ ਜਾ ਰਿਹਾ ਹੈ।