Arash Info Corporation

ਲਹਿਰਾਗਾਗਾ ‘ਚ ਦੁਕਾਨ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

02

December

2019

ਸੰਗਰੂਰ: ਸੰਗਰੂਰ ਦੇ ਲਹਿਰਾਗਾਗਾ ‘ਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਅਰਹਿੰਤ ਟਰੇਡਿੰਗ ਕੰਪਨੀ ਦੀ ਇੱਕ ਦੁਕਾਨ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੁਕਾਨ ‘ਚ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸਥਾਨਕ ਲੋਕਾਂ ਮੁਤਾਬਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ 2 ਘੰਟੇ ਦੀ ਦੇਰੀ ਨਾਲ ਪਹੁੰਚੀ, ਜਦੋਂ ਤੱਕ ਪੂਰੀ ਦੁਕਾਨ ਸੜ੍ਹ ਕੇ ਸੁਆਹ ਹੋ ਚੁੱਕੀ ਸੀ। ਇਸ ਦੌਰਾਨ ਗੁੱਸੇ ‘ਚ ਆਏ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਨਗਰ ਕੌਸਂਲ ਦਫਤਰ ਦਾ ਘਿਰਾਓ ਕੀਤਾ। ਇਸ ਮੌਕੇ ਸ਼ਹਿਰ ਵਾਸੀਆਂ ਨੇ ਦੁਕਾਨ ਮਾਲਕ ਦੇ ਨੁਕਸਾਨ ਦੀ ਭਰਪਾਈ ਕਰਨਾ ਅਤੇ ਸ਼ਹਿਰ ‘ਚ ਫਾਇਰ ਬ੍ਰਿਗੇਡ ਦੀ ਗੱਡੀ ਉਪਲਬਧ ਕਰਾਉਣ ਦੀ ਮੰਗ ਕੀਤੀ ਹੈ।