ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

21

December

2019

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਹੋਏ ਦਿਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿਚ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਜਥੇਦਾਰ ਮੱਕੜ ਨੂੰ ਸਿੱਖ ਪੰਥ ਲਈ ਆਪਣੀ ਸਮੁੱਚੀ ਜ਼ਿੰਦਗੀ ਨੂੰ ਸਮਰਪਿਤ ਕਰਨ ਵਾਲੇ ਇਨਸਾਨ ਕਰਾਰ ਦਿੱਤਾ। ਉਹਨਾਂ ਕਿਹਾ ਕਿ ਮਾਡਲ ਟਾਊਨ ਲੁਧਿਆਣਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਦਾ ਕੰਮ ਸ਼ੁਰੂ ਕਰਕੇ 11 ਸਾਲ ਤੱਕ ਐਸਜੀਪੀਸੀ ਦੇ ਪ੍ਰਧਾਨ ਰਹਿਣ ਵਾਲੇ ਜਥੇਦਾਰ ਮੱਕੜ ਨੂੰ ਹਮੇਸ਼ਾ ਇੱਕ ਪ੍ਰਭਾਵਸ਼ਾਲੀ ਪ੍ਰਚਾਰਕ ਅਤੇ ਕੁਸ਼ਲ ਪ੍ਰਬੰਧਕ ਵਜੋਂ ਯਾਦ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ।ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਮੱਕੜ ਨੂੰ ਹਮੇਸ਼ਾ ਉਹਨਾਂ ਦੀ ਨਿਮਰਤਾ ਅਤੇ ਸਾਦਗੀ ਲਈ ਯਾਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਹਮੇਸ਼ਾ ਹਰ ਕੰਮ ਇੰਨੀ ਸ਼ਿੱਦਤ ਅਤੇ ਲਗਨ ਨਾਲ ਕਰਦੇ ਸਨ ਕਿ ਉਹ ਦੂਜਿਆਂ ਲਈ ਪ੍ਰੇਰਨਾ ਦਾ ਸੋਮਾ ਬਣ ਜਾਂਦੇ ਸਨ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕੀਤੀ ਅਤੇ ਪਰਮਾਤਮਾ ਅੱਗੇ ਦੁਖੀ ਪਰਿਵਾਰ ਨੂੰ ਇਸ ਨਾ ਪੂਰੇ ਹੋਣ ਘਾਟੇ ਨੂੰ ਸਹਿਣ ਵਾਸਤੇ ਤਾਕਤ ਦੇਣ ਲਈ ਅਰਦਾਸ ਕੀਤੀ।