ਅਮਰੀਕੀ ਏਅਰਬੇਸ ‘ਤੇ ਇਰਾਨੀ ਹਮਲੇ ਮਗਰੋਂ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਇਹ ਸਲਾਹ

08

January

2020

ਨਵੀਂ ਦਿੱਲੀ: ਇਰਾਕ ‘ਚ ਅਮਰੀਕੀ ਏਅਰਬੇਸ ‘ਤੇ ਇਰਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਗਲੇ ਸੂਚਨਾ ਤੱਕ ਇਰਾਕ ਦੀਆਂ ਸਾਰੀਆਂ ਗੈਰ-ਜ਼ਰੂਰੀ ਯਾਤਰਾ ਤੋਂ ਬਚਣ। ਵਿਦੇਸ਼ ਮੰਤਰਾਲੇ ਨੇ ਇਰਾਕ ਯਾਤਰਾ ਟਾਲਣ ਦੀ ਸਲਾਹ ਦਿੱਤੀ ਹੈ।ਇਰਾਕ ’ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਅਮਰੀਕਾ ਅਤੇ ਈਰਾਨ ਦਰਮਿਆਨ ਜਾਰੀ ਖਿਚੋਂਤਾਣ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਜਹਾਜ਼ ਕੰਪਨੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ।