ਮਾਘੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀ ਹੈ ਤੇਜ਼ ਬਾਰਿਸ਼, ਮੌਸਮ ਹੋਇਆ ਖਰਾਬ

13

January

2020

ਸ੍ਰੀ ਮੁਕਤਸਰ ਸਾਹਿਬ: ਤਿੰਨ ਦਿਨਾਂ ਤੋਂ ਧੁੱਪ ਨਿਕਲਣ ਤੋਂ ਬਾਅਦ ਅੱਜ ਇੱਕ ਵਾਰ ਫਿਰ ਤੋਂ ਮੌਸਮ ਨੇ ਕਰਵਟ ਲੈ ਰਹੀ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਗੁਰੂਹਰਸਹਾਏ ‘ਚ ਬਾਰਿਸ਼ ਹੋ ਰਹੀ ਹੈ ਅਤੇ ਕਈ ਇਲਾਕਿਆਂ ‘ਚ ਅੱਜ ਸਵੇਰ ਤੋਂ ਆਸਮਾਨ ‘ਚ ਬੱਦਲ ਛਾਏ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ‘ਚ ਕੱਲ ਤੋਂ ਮਾਘੀ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ ਤੇ ਅੱਜ ਤੇਜ਼ ਬਾਰਿਸ਼ ਅਤੇ ਹਵਾਵਾਂ ਨਾਲ ਮੌਸਮ ਖਰਾਬ ਹੋ ਗਿਆ ਹੈ। ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਬੱਦਲ ਛਾਏ ਰਹਿਣਗੇ, ਵਿਚ-ਵਿਚ ‘ਚ ਧੁੱਪ ਵੀ ਨਿਕਲ ਸਕਦੀ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16 ਅਤੇ ਹੇਠਲਾ ਤਾਪਮਾਨ 8 ਡਿਗਰੀ ਰਹਿ ਸਕਦਾ ਹੈ। ਐਤਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 18.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਤੋਂ ਦੋ ਡਿਗਰੀ ਘੱਟ ਰਿਹਾ। ਉਥੇ ਹੀ ਹੇਠਲਾ ਤਾਪਮਾਨ 9.7 ਡਿਗਰੀ ਦਰਜ ਕੀਤਾ ਗਿਆ।