ਐਡਵੋਕੇਟ ਅਨਿਲ ਮਹਿਤਾ ਨੂੰ ਮਿਲਿਆ ਵੱਡਾ ਅਹੁਦਾ
Wednesday, November 24 2021 06:07 AM

ਚੰਡੀਗੜ੍ਹ, 24 ਨਵੰਬਰ- ਐਡਵੋਕੇਟ ਅਨਿਲ ਮਹਿਤਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੀਨੀਅਰ ਸਟੈਂਡਿੰਗ ਕੌਂਸਲ, ਯੂ.ਟੀ. ਨਿਯੁਕਤ ਕੀਤਾ ਗਿਆ ਹੈ। ਤਤਕਾਲੀ ਸੀਨੀਅਰ ਸਥਾਈ ਵਕੀਲ ਪੰਕਜ ਜੈਨ ਨੂੰ ਹਾਈ ਕੋਰਟ ਦਾ ਜੱਜ ਬਣਾਏ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਸੀ।

Read More

ਡਾ. ਦਲਜੀਤ ਸਿੰਘ ਚੀਮਾ ਵਲੋਂ ਪਰਗਟ ਸਿੰਘ ਨੂੰ ਅਪੀਲ
Wednesday, November 24 2021 06:06 AM

ਚੰਡੀਗੜ੍ਹ, 24 ਨਵੰਬਰ - ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਬਠਿੰਡਾ ਦਾ ਇਕ ਵਿਦਿਆਰਥੀ ਗੁਰਪ੍ਰੀਤ ਉਨ੍ਹਾਂ ਨੂੰ ਵਾਰ-ਵਾਰ ਮੈਸੇਜ ਭੇਜ ਰਿਹਾ ਹੈ। ਜਿਸ ਵਿਚ ਉਸ ਵਲੋਂ ਦੱਸਿਆ ਗਿਆ ਹੈ ਕਿ ਉਸ ਨੇ 3 ਅਕਤੂਬਰ ਨੂੰ ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਲਈ ਪ੍ਰੀਖਿਆ ਦਿੱਤੀ ਸੀ ਪਰ ਪ੍ਰਬੰਧਕੀ ਕਾਰਨਾਂ ਕਰ ਕੇ ਦਾਖ਼ਲਾ ਪ੍ਰਕਿਰਿਆ ਅਜੇ ਵੀ ਲੰਬਿਤ ਹੈ | ਉਨ੍ਹਾਂ ਨੇ ਹੁਸ਼ਿਆਰ ਵਿਦਿਆਰਥੀਆਂ ਦੀ ਮਦਦ ਲਈ ਪਰਗਟ ਸਿੰਘ ਨੂੰ ਆਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ |...

Read More

ਖੇਤੀ ਕਾਨੂੰਨਾਂ ਸਬੰਧੀ ਭਾਜਪਾ ਨੇਤਾਵਾਂ ਦੀ ਭੜਕਾਊ ਬਿਆਨਬਾਜ਼ੀ ’ਤੇ ਰੋਕ ਲੱਗੇ: ਮਾਇਆਵਤੀ
Monday, November 22 2021 07:46 AM

ਲਖਨਊ, 22 ਨਵੰਬਰ- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇ ਹੱਲ ’ਤੇ ਜ਼ੋਰ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਕਥਿਤ ਭੜਕਾਊ ਬਿਆਨਾਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਬਸਪਾ ਮੁਖੀ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੱਗਪਗ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਪ੍ਰਵਾਨ ਕਰਨ ਦੇ ਨਾਲ-ਨਾਲ ਉਨ੍ਹਾ ਦੀਆਂ ਕੁਝ ਜਾਇਜ਼ ਮੰਗਾਂ ਦ...

Read More

ਚੰਨੀ - ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਮੁਆਵਜ਼ਾ
Monday, November 22 2021 07:45 AM

ਲੁਧਿਆਣਾ, 22 ਨਵੰਬਰ - ਅੱਜ ਲੁਧਿਆਣਾ ਵਿਚ ਕਾਂਗਰਸ ਦੀ ਵੱਡੀ ਵਰਕਰ ਰੈਲੀ ਹੋ ਰਹੀ ਹੈ | ਇਸ ਵਿਚ ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸ਼ਾਮਿਲ ਹਨ | ਲੁਧਿਆਣਾ ਪਹੁੰਚੇ ਚੰਨੀ - ਸਿੱਧੂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਇਸ ਮੌਕੇ ਮੁਆਵਜ਼ਾ ਦਿੱਤਾ ਹੈ | ਉੱਥੇ ਹੀ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੀ ਵੰਡੇ |...

Read More

ਪਠਾਨਕੋਟ ’ਚ ਫ਼ੌਜ ਦੀ ਛਾਉਣੀ ਅੱਗੇ ਹੱਥਗੋਲੇ ਦੇ ਧਮਾਕੇ ਮਗਰੋਂ ਅਲਰਟ ਜਾਰੀ
Monday, November 22 2021 07:44 AM

ਪਠਾਨਕੋਟ, 22 ਨਵੰਬਰ- ਪੰਜਾਬ ਦੇ ਪਠਾਨਕੋਟ ਵਿੱਚ ਫੌਜ ਦੀ ਛਾਉਣੀ ਦੇ ਗੇਟ ਅੱਗੇ ਕੁਝ ਅਣਪਛਾਤੇ ਵਿਅਕਤੀਆਂ ਦੁਆਰਾ ਸੁੱਟੇ ਗਏ ਹੱਥਗੋਲੇ (ਗ੍ਰਨੇਡ) ਦੇ ਧਮਾਕੇ ਤੋਂ ਬਾਅਦ ਅਧਿਕਾਰੀਆਂ ਨੇ ਅਲਰਟ ਜਾਰੀ ਕੀਤਾ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਮਾਕਾ ਐਤਵਾਰ ਦੇਰ ਰਾਤ ਛਾਉਣੀ ਦੇ ਤ੍ਰਿਵੇਣੀ ਗੇਟ ਦੇ ਬਾਹਰ ਹੋਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੁਲੀਸ ਮੁਤਾਬਕ ਮੋਟਰਸਾਈਕਲ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਛਾਉਣੀ ਦੇ ਗੇਟ ਦੇ ਸਾਹਮਣੇ ਹੱਥਗੋਲਾ ਸੁੱਟਿਆ। ਸੀਸੀਟੀਵੀ ਫੁਟੇਜ ਰਾਹੀਂ ਮੁਲਜ਼ਮਾ ਦੀ ਪਛਾਣ ਕੀਤੀ ਜ...

Read More

ਅਜੈ ਮਿਸ਼ਰਾ ਟੋਨੀ ਨੂੰ ਬਰਖ਼ਾਸਤ ਕੀਤਾ ਜਾਵੇ-ਰਾਕੇਸ਼ ਟਿਕੈਤ
Monday, November 22 2021 07:44 AM

ਲਖਨਊ, 22 ਨਵੰਬਰ- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੋਨੀ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਐੱਮ.ਐੱਸ.ਪੀ. 'ਤੇ ਕਾਨੂੰਨ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ 750 ਕਿਸਾਨਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੂੰ ਵੀ ਧਿਆਨ 'ਚ ਰੱਖਿਆ ਜਾਵੇ। ਦੁੱਧ ਦੇ ਲਈ ਇਕ ਨੀਤੀ ਆ ਰਹੀ ਹੈ। ਉਸ ਦੇ ਵੀ ਅਸੀਂ ਖ਼ਿਲਾਫ਼ ਹਾਂ, ਬੀਜ ਕਾਨੂੰਨ ਵੀ ਹੈ ਇਨ੍ਹਾਂ ਸਾਰਿਆਂ 'ਤੇ ਅਸੀਂ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਹਾਂ।...

Read More

ਪਠਾਨਕੋਟ : ਆਰਮੀ ਕੈਂਪ ਨੇੜੇ ਹੋਏ ਗਰਨੇਡ ਧਮਾਕੇ ਦੀ ਜਾਂਚ ਹੋਈ ਸ਼ੁਰੂ, ਸਬੂਤ ਇਕੱਠੇ ਕਰਨ 'ਚ ਲੱਗੇ ਅਧਿਕਾਰੀ
Monday, November 22 2021 07:43 AM

ਪਠਾਨਕੋਟ, 22 ਨਵੰਬਰ - ਬੀਤੀ ਰਾਤ ਪਠਾਨਕੋਟ ਵਿਚ ਇਕ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਗਰਨੇਡ ਧਮਾਕਾ ਹੋਇਆ। ਜ਼ਿਕਰਯੋਗ ਹੈ ਕਿ ਸੂਬੇ ਦਾ ਕਾਊਂਟਰ ਇੰਟੈਲੀਜੈਂਸ ਵਿੰਗ ਇਸ ਦੀ ਜਾਂਚ ਕਰ ਰਿਹਾ ਹੈ। ਉੱਥੇ ਹੀ ਗੁਲਨੀਤ ਸਿੰਘ ਖੁਰਾਣਾ, ਏ.ਆਈ.ਜੀ.- ਕਾਊਂਟਰ ਇੰਟੈਲੀਜੈਂਸ ਦਾ ਕਹਿਣਾ ਹੈ ਕਿ ਸਥਾਨਕ ਪੁਲਿਸ, ਕਾਊਂਟਰ ਇੰਟੈਲੀਜੈਂਸ, ਸੀ.ਆਈ.ਡੀ. ਮਿਲ ਕੇ ਕੰਮ ਕਰ ਰਹੇ ਹਨ। ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਅਸੀਂ ਸਬੂਤ ਇਕੱਠੇ ਕਰ ਰਹੇ ਹਾਂ ਅਤੇ ਤੱਥਾਂ ਦੇ ਆਧਾਰ 'ਤੇ ਕਾਰਵਾਈ ਕਰਾਂਗੇ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਗਰਨੇਡ ਸੁੱਟਿਆ ਗਿਆ ਹੈ ਤਾਂ ਕ...

Read More

ਫਿਰਕਾਪ੍ਰਸਤੀ- ਵੱਧਦਾ ਸਮਾਜਿਕ ਪਾੜਾ
Wednesday, November 17 2021 08:30 AM

ਸਾਡਾ ਦੇਸ਼ ਪੂਰੀ ਦੁਨੀਆ ਚ ਅਪਵਾਦ ਏ, ਜਿੱਥੇ ਆਧੁਨਿਕਤਾ ਤੇ ਸੰਚਾਰ ਕ੍ਰਾਂਤੀ ਤੋਂ ਬਾਅਦ, ਧਾਰਮਿਕ ਕੱਟੜਵਾਦ ਤੇ ਫਿਰਕਾਪ੍ਰਸਤੀ ਕਾਰਨ ਆਪਸੀ ਸਮਾਜਿਕ ਪਾੜਾ ਘੱਟਣ ਦੀ ਥਾਂ, ਵੱਧਿਆ ਏ, ਸਾਡੇ ਦੇਸ਼ ਚ ਚੋਣਾਂ ਦੇ ਸਮੇਂ ਇਕਦਮ ਈ, ਫਿਰਕੂ ਹਾਲਾਤ ਬਦਲ ਜਾਂਦੇ ਨੇਂ। ਦੇਸ਼ ਚ ਹਰੇਕ ਧਰਮ, ਖੇਤਰ ਤੇ ਜਾਤੀ ਚ ਫਿਰਕਾਪ੍ਰਸਤੀ ਚ ਵਾਧਾ ਹੋਇਆ ਹੈ, ਸਾਡਾ ਸੂਬਾ ਪੰਜਾਬ ਵੀ ਧਾਰਮਿਕ ਕੱਟੜਵਾਦ ਤੇ ਫਿਰਕਾਪ੍ਰਸਤੀ ਵੱਲ ਲਗਾਤਾਰ ਵੱਧਦਾ ਜਾਂਦਾ ਪ੍ਰਤੀਤ ਹੋ ਰਿਹਾ ਏ। ਪਿਛਲੇ ਕੁਝ ਕੁ ਸਾਲਾਂ ਚ, ਵੱਡੀਆਂ ਤੇ ਖੇਤਰੀ ਰਾਜਨੀਤਕ ਪਾਰਟੀਆਂ ਦੇ ਨਿੱਜੀ ਹਿੱਤ, ਦੇਸ਼ਵਿਰੋਧੀ ਤਾਕਤਾਂ ਦੇ ਗੁਪਤ ...

Read More

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੱਢਿਆ ਗਿਆ ਅਲੌਕਿਕ ਨਗਰ ਕੀਰਤਨ
Wednesday, November 17 2021 08:21 AM

ਲੁਧਿਆਣਾ, 17 ਨਵੰਬਰ ( ) ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆ ਹੋਇਆ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਤੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਲੋਕਿਕ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਕੱਢਿਆ ਗਿਆ। ਜੁਗੋ ਜੁਗ ਅਟੱਲ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋ ਆਰੰਭ ਹੋਏ ਨਗਰ ਕੀਰਤਨ ਵਿ...

Read More

ਲੋਕ ਕਲਾ ਵਿੱਚ ਕਰੀਅਰ ਦੇ ਮੌਕੇ ਅਤੇ ਨੌਕਰੀ ਦੀਆਂ ਸੰਭਾਵਨਾਵਾਂ
Tuesday, November 16 2021 06:36 AM

ਚਿੱਤਰਕਾਰ: ਭਾਰਤ ਵਿੱਚ ਸੈਂਕੜੇ ਲੋਕ ਜਾਂ ਸਥਾਨਕ ਚਿੱਤਰਕਾਰ ਹਨ। ਮਸ਼ਹੂਰ ਲੋਕਾਂ ਤੋਂ ਇਲਾਵਾ, ਅਜੇ ਵੀ ਸੈਂਕੜੇ ਖੋਜੇ ਜਾਣ ਦੀ ਉਡੀਕ ਕਰ ਰਹੇ ਹਨ. ਜੇਕਰ ਤੁਹਾਡੇ ਕੋਲ ਪੇਂਟਿੰਗ ਦੇ ਕਿਸੇ ਰੂਪ ਵਿੱਚ ਪਹਿਲਾਂ ਸਿਖਲਾਈ ਹੈ, ਤਾਂ ਤੁਹਾਡੇ ਲਈ ਨਵੇਂ ਚਿੱਤਰਾਂ ਦਾ ਬਿਹਤਰ ਤਰੀਕੇ ਨਾਲ ਅਧਿਐਨ ਕਰਨਾ ਆਸਾਨ ਹੋਵੇਗਾ। BHU, ਰਬਿੰਦਰ ਭਾਰਤੀ ਆਦਿ ਵਰਗੀਆਂ ਕਈ ਯੂਨੀਵਰਸਿਟੀਆਂ ਆਪਣੇ ਫਾਈਨ ਆਰਟਸ ਵਿਭਾਗ ਲਈ ਮਸ਼ਹੂਰ ਹਨ। ਤੁਸੀਂ ਪੇਂਟਿੰਗ ਦੀਆਂ ਨਵੀਆਂ ਸ਼ੈਲੀਆਂ ਸਿੱਖਣ ਲਈ ਇਕੱਲੇ ਕੰਮ ਵੀ ਕਰ ਸਕਦੇ ਹੋ। ਇੱਕ ਚਿੱਤਰਕਾਰ ਕੋਲ ਵਪਾਰਕ ਹੁਨਰ ਦੇ ਨਾਲ-ਨਾਲ ਚੰਗੇ ਸੰਚਾਰ...

Read More

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਸਬੰਧੀ ਖੇਤੀਬਾੜੀ ਵਿਭਾਗ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ
Tuesday, November 16 2021 06:33 AM

ਫਿਰੋਜ਼ਪੁਰ, 16 ਨਵੰਬਰ: ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਸਪਲਾਈ ਸੁਚਾਰੂ ਢੰਗ ਨਾਲ ਕਰਨ ਹਿਤ ਖੇਤੀਬਾੜੀ ਵਿਭਾਗ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਫਿਰੋਜ਼ਪੁਰ ਓਮ ਪ੍ਰਕਾਸ਼, ਐਸ.ਡੀ.ਐਮ. ਜ਼ੀਰਾ ਸੂਬਾ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਸਹਿਕਾਰੀ ਸਭਾਵਾਂ ਤੇ ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ ਡੀ.ਏ.ਪੀ. ਦੀ ਸਪਲਾਈ ਸਰਕਾਰੀ ਮਾਪਦੰਡਾਂ ਮੁਤਾਬਿਕ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਡੀ....

Read More

5 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 20 ਸਾਲਾ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
Tuesday, November 16 2021 06:24 AM

ਮੁੰਬਈ, 16 ਨਵੰਬਰ - ਮਹਾਰਾਸ਼ਟਰ ਦੇ ਠਾਣੇ ਦੇ ਰਾਮਨਗਰ ਇਲਾਕੇ 'ਚ 14 ਨਵੰਬਰ ਨੂੰ 5 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ 20 ਸਾਲਾ ਨੌਜਵਾਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫਰਾਰ ਮੁਲਜ਼ਮ ਦੀ ਭਾਲ ਜਾਰੀ ਹੈ।

Read More

ਜੋ ਬਾਈਡਨ ਅਤੇ ਸ਼ੀ ਜਿਨਪਿੰਗ ਦਾ ਵਰਚੁਅਲ ਸੰਮੇਲਨ, ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ
Tuesday, November 16 2021 06:24 AM

ਬੀਜਿੰਗ, 16 ਨਵੰਬਰ - ਯੂ.ਐਸ. ਦੇ ਰਾਸ਼ਟਰਪਤੀ ਜੋ ਬਾਈਡਨ ਨੇ ਵ੍ਹਾਈਟ ਹਾਊਸ ਤੋਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਰਚੁਅਲ ਸੰਮੇਲਨ ਦੀ ਸ਼ੁਰੂਆਤ ਕੀਤੀ | ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਚੀਨ ਅਤੇ ਸੰਯੁਕਤ ਰਾਜ ਨੂੰ ਇਕ ਦੂਜੇ ਦਾ ਸਤਿਕਾਰ ਕਰਨਾ ਚਾਹੀਦਾ ਹੈ, ਸਹਿਯੋਗ ਕਰਨਾ ਚਾਹੀਦਾ ਹੈ, ਨਾ ਸਿਰਫ ਆਪਣੇ ਅੰਦਰੂਨੀ ਮਾਮਲਿਆਂ ਨੂੰ ਸੁਲਝਾਉਣਾ ਚਾਹੀਦਾ ਹੈ, ਬਲਕਿ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨੂੰ ਵੀ ਪੂਰਾ ਕਰਨਾ ਚਾਹੀਦਾ ਹੈ।...

Read More

ਕਸਟਮ ਵਿਭਾਗ ਦੀ ਕਾਰਵਾਈ 'ਤੇ ਕ੍ਰਿਕਟਰ ਹਾਰਦਿਕ ਪੰਡਯਾ ਦਾ ਬਿਆਨ ਆਇਆ ਸਾਹਮਣੇ
Tuesday, November 16 2021 06:23 AM

ਮੁੰਬਈ,16 ਨਵੰਬਰ - ਕਸਟਮ ਵਿਭਾਗ ਨੇ ਕ੍ਰਿਕਟਰ ਹਾਰਦਿਕ ਪੰਡਯਾ ਦੀਆਂ 5 ਕਰੋੜ ਰੁਪਏ ਦੀਆਂ ਦੋ ਗੁੱਟ ਘੜੀਆਂ ਜ਼ਬਤ ਕੀਤੀਆਂ ਸਨ ਜਦੋਂ ਉਹ ਦੁਬਈ ਤੋਂ ਵਾਪਸ ਆ ਰਹੇ ਸਨ। ਕ੍ਰਿਕਟਰ ਕੋਲ ਕਥਿਤ ਤੌਰ 'ਤੇ ਘੜੀਆਂ ਦੇ ਬਿੱਲ ਦੀ ਰਸੀਦ ਨਹੀਂ ਸੀ | ਹੁਣ ਕ੍ਰਿਕਟਰ ਹਾਰਦਿਕ ਪੰਡਯਾ ਦਾ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਗਲਤ ਧਾਰਨਾਵਾਂ ਘੁੰਮ ਰਹੀਆਂ ਹਨ। ਮੈਂ ਆਪਣੀ ਮਰਜ਼ੀ ਨਾਲ ਮੁੰਬਈ ਹਵਾਈ ਅੱਡੇ ਦੇ ਕਸਟਮ ਵਿਭਾਗ ਕੋਲ ਗਿਆ ਸੀ ਤਾਂ ਕਿ ਮੇਰੇ ਦੁਆਰਾ ਲਿਆਂਦੀਆਂ ਗਈਆਂ ਵਸਤੂਆਂ ਬਾਰੇ ਉਨ੍ਹਾਂ ਨੂੰ ਦੱਸਿਆ ਜਾ ਸਕੇ ਅਤੇ ਲੋ...

Read More

ਸਵੀਪ ਮੁਹਿੰਮ ਤਹਿਤ ਵੋਟ ਦੇ ਅਧਿਕਾਰ ਪ੍ਰਤੀ ਕੱਢੀ ਜਾਗਰੂਕਤਾ ਰੈਲੀ
Monday, November 15 2021 07:37 AM

ਰਾਏਕੋਟ, 15 ਨਵੰਬਰ (ਤੇਜਿੰਦਰ ਰਾਜੋਆਣਾ) ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸੀਨੀਅਰ ਅਧਿਆਪਕਾਂ ਦੀ ਰਹਿਨੁਮਾਈ ਹੇਠ ਟੈਗੋਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ, ਅਜੀਤ ਸਰ ਸਕੂਲ ਰਾਏਕੋਟ ਅਤੇ ਦਵਾਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਟੈਗੋਰ ਮਾਡਰਨ ਸਕੂਲ ਤੋਂ ਸੀਨੀਅਰ ਅਧਿਆਪਕਾਂ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਇਸ ਰੈਲੀ ਦੌਰਾਨ ਲਡ਼ਕਿਆਂ ਵੱਲੋਂ ਪੈਦਲ ਮਾਰਚ ਕ...

Read More

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ
Monday, November 15 2021 07:35 AM

ਰਾਏਕੋਟ, 15 ਨਵੰਬਰ ( ਤੇਜਿੰਦਰ ਰਾਜੋਆਣਾ) ਥਾਣਾ ਸੁਧਾਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਰਮਨਪ੍ਰੀਤ ਸਿੰਘ ਅਨੁਸਾਰ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਘੁਮਾਣ ਚੌਂਕ 'ਚ ਸਮੇਤ ਪੁਲਿਸ ਪਾਰਟੀਤਾਇਨਾਤ ਏ.ਐਸ.ਆਈ. ਰਾਜਦੀਪ ਸਿੰਘ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪਿੰਦਰ ਸਿੰਘ ਹਨੀ ਪੁੱਤਰ ਗੁਰਿੰਦਰ ਸਿੰਘ ਵਾਸੀ ਨਵੀਂ ਆਬਾਦੀ ਅਕਾਲਗੜ੍ਹ ਤੇ ਕਾਰਤਿਕ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨੇੜੇ ਸਿਨੇਮਾ ਹਾਲ ਗਾਰਡ ਰੂਮ ਸੁਧਾਰ ਪਿਛਲੇ ਕਾਫ਼ੀ ਸਮੇਂ ਤੋਂ ਨਸ...

Read More

ਗਣਤੰਤਰ ਦਿਵਸ ਹਿੰਸਾ: ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ
Friday, November 12 2021 09:28 AM

ਦਿੱਲੀ, 12 ਨਵੰਬਰ- ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਦੇ ਤਤਕਾਲੀ ਪੁਲੀਸ ਕਮਿਸ਼ਨਰ ਐੱਸਐੱਨ ਸ੍ਰੀਵਾਸਤਵ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜੋ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਕਥਿਤ ਤੌਰ 'ਤੇ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਰਹੇ ਸਨ। ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜੋਤੀ ਸਿੰਘ ਦੀ ਬੈਂਚ ਨੇ ਪਟੀਸ਼ਨਰ ਧਨੰਜਈ ਜੈਨ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਕਿਉਂਕਿ ਪਟੀਸ਼ਨਕਰਤਾ ਦੇ ਪੱਖ ਤੋਂ ਕੋਈ ਵੀ ਇਸ ਮਾਮਲੇ ਵ...

Read More

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ
Friday, November 12 2021 09:27 AM

ਮਾਨਸਾ 12 ਨਵੰਬਰ- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਇਸ ਸੂਚੀ ਅਨੁਸਾਰ ਬੁਢਲਾਡਾ ਤੋਂ ਪ੍ਰਿੰਸੀਪਲ ਬੂੱਧ ਰਾਮ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸੁਨਾਮ ਤੋਂ ਅਮਨ ਅਰੋੜਾ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਦਿੜ੍ਹਬਾ ਤੋਂ ਹਰਪਾਲ ਸਿੰਘ ਚੀਮਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਰੋੜੀ, ਜਗਰਾਉਂ ਤੋਂ ਸਰਬਜੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ ਤੋਂ ‌ਮਨਜੀਤ ਬਿਲਾਸਪੁਰ, ਮਹਿਲ ਕਲਾਂ ਤੋਂ ਕੁਲਵੰਤ ਪੰਡੌਰੀ ਨੂੰ ਉਮੀਦਵਾਰ ਐਲਾਨ...

Read More

ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਜਲਦ ਖੋਲਿਆ ਜਾਵੇ - ਭੁੰਗਰਨੀ
Friday, November 12 2021 09:26 AM

ਫਗਵਾੜਾ 12 ਨਵੰਬਰ (ਅਸ਼ੋਕ ਸ਼ਰਮਾ) ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਅਵਤਾਰ ਸਿੰਘ ਭੁੰਗਰਨੀ ਸਾਬਕਾ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਲੋਂ ਬੰਦ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਜਲਦ ਖੋਲਿਆ ਜਾਵੇ। ਜਥੇਦਾਰ ਭੁੰਗਰਨੀ ਨੇ ਕੇਂਦਰ ਸਰਕਾਰ ਪਾਸੋਂ ਪੁਰਜੋਰ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦਿਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੀ ਗੁਰੂ ਨਾਨਕ ਨਾਮਲੇਵਾ ਸੰਗਤ ਦੀਆਂ ਧਾ...

Read More

'ਭਾਰਤ ਨੂੰ 2014 'ਚ ਮਿਲੀ ਆਜ਼ਾਦੀ' : ਕੰਗਨਾ 'ਤੇ ਭੜਕੇ ਨਵਾਬ ਮਲਿਕ, ਬੋਲੇ - ਅਦਾਕਾਰਾ ਨੂੰ ਕਰੋ ਗ੍ਰਿਫ਼ਤਾਰ, ਵਾਪਸ ਲਿਆ ਜਾਵੇ ਪਦਮ ਸ਼੍ਰੀ
Friday, November 12 2021 09:24 AM

ਮੁੰਬਈ, - : ਮਹਾਰਾਸ਼ਟਰ ਦੇ ਮੰਤਰੀ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਆਗੂ ਨਵਾਬ ਮਲਿਕ ਨੇ 1947 'ਚ ਭਾਰਤ ਦੀ ਆਜ਼ਾਦੀ ਨੂੰ 'ਭੀਖ' ਜਾਂ ਦਾਨ ਦੱਸਣ ਵਾਲੀ ਅਦਾਕਾਰਾ ਕੰਗਨਾ ਰਣੌਤ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਸ ਨੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਕੀਤਾ ਹੈ। ਮਲਿਕ ਨੇ ਕਿਹਾ ਕਿ ਕੇਂਦਰ ਨੂੰ ਉਸ ਦਾ ਪਦਮ ਸ਼੍ਰੀ ਪੁਰਸਕਾਰ ਵਾਪਸ ਲੈਣਾ ਚਾਹੀਦਾ ਹੈ ਤੇ ਉਸ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, 'ਅਜਿਹਾ ਲੱਗਦਾ ਹੈ ਕਿ ਕੰਗਨਾ ਰਣੌਤ ਨੇ ਬਿਆਨ ਦੇਣ ਤੋਂ ਪਹਿਲਾਂ ਮਲਾਨਾ ਕਰੀਮ ਦੀ ਭਾਰੀ ਖੁਰਾਕ ਲਈ ਸੀ।' ਕੰਗਨਾ ਰਣੌਤ ਦੇ ਦੇ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
10 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
16 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago