ਮੁੱਖ ਮੰਤਰੀ ਚੰਨੀ ਰਾਹੁਲ ਤੇ ਰਾਵਤ ਨਾਲ ਮੀਟੰਗ ਤੋਂ ਬਾਅਦ ਚੰਡੀਗੜ੍ਹ ਪਹੁੰਚੇ, ਨਵੀਂ ਕੈਬਨਿਟ ਤੈਅ, ਜਾਣੋ ਕਿਨ੍ਹਾਂ ਚਿਹਰਿਆਂ ਨੂੰ ਮਿਲ ਰਿਹੈ ਮੌਕਾ
Friday, September 24 2021 06:42 AM

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਤੜਕਸਾਰ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋ ਕੇ ਚੰਡੀਗੜ੍ਹ ਪਹੁੰਚ ਗਏ ਹਨ। ਉਹ ਸੜਕੀ ਮਾਰਗ ਰਾਹੀਂ ਪੰਜਾਬ ਆਏ। ਰਾਹੁਲ ਗਾਂਧੀ ਤੇ ਉਨ੍ਹਾਂ ਵਿਚਕਾਰ ਦੇਰ ਰਾਤ 1.30 ਵਜੇ ਪਾਰਟੀ ਲੀਡਰਸ਼ਿਪ ਨਾਲ ਮੀਟਿੰਗ ਚਲਦੀ ਰਹੀ ਤੇ ਕਰੀਬ 2 ਵਜੇ ਪੰਜਾਬ ਭਵਨ ਪਹੁੰਚੇ ਤੇ 4.00 ਵਜੇ ਸਵੇਰੇ ਉਹ ਪੰਜਾਬ ਲਈ ਰਵਾਨਾ ਹੋ ਗਏ। ਰਾਹੁਲ ਗਾਂਧੀ ਦੀ ਮੁੱਖ ਮੰਤਰੀ ਚਰਨਜੀਤ ਸਿੰਘੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਹੋਈ ਮੀਟਿੰਗ ਵਿੱਚ ਰਾਜ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਕੀਤਾ ਗਿਆ ਹੈ।...

Read More

ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
Friday, September 24 2021 06:41 AM

ਫਗਵਾੜਾ, 24 ਸਤੰਬਰ - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ ਧਿਰ ਦੇ 13 ਮੈਂਬਰਾਂ ਖ਼ਿਲਾਫ਼ ਕਤਲ ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ।...

Read More

ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
Friday, September 24 2021 06:41 AM

ਖਾਲੜਾ, 24 ਸਤੰਬਰ- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਨਾਕਾਮ ਕਰਦਿਆਂ ਕਰੀਬ ਬਾਰਾਂ ਗੋਲੀਆਂ ਚਲਾਈਆਂ ਗਈਆਂ ਪ੍ਰੰਤੂ ਉਹ ਵਾਪਸ ਜਾਣ ਵਿਚ ਕਾਮਯਾਬ ਹੋ ਗਿਆ। ਬੀ.ਐਸ.ਐਫ ਵਲੋਂ ਘਟਨਾ ਸਥਾਨ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ।...

Read More

ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
Friday, September 24 2021 06:40 AM

ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ।

Read More

ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
Friday, September 24 2021 06:40 AM

ਮਹਿਲ ਕਲਾਂ, 24 ਸਤੰਬਰ - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਈਕਲ ਸਵਾਰ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਪਿੰਡ ਵਜੀਦਕੇ ਖ਼ੁਰਦ ਤੋਂ ਪਾਵਰ ਕਾਮ ਗਰਿੱਡ ਮਹਿਲ ਕਲਾਂ 'ਚ ਡਿਊਟੀ 'ਤੇ ਆ ਰਿਹਾ ਸੀ, ਕਿ 8 ਵਜੇ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਪਹੁੰਚਣ 'ਤੇ ਉਸ ਨੂੰ ਪਿਛਲੇ ਪਾਸਿਉਂ ਆ ਰਹੇ ਕਿਸੇ ਤੇਜ਼ ਰਫ਼ਤਾਰ ਵਹੀਕਲ ਨੇ ਆਪਣੀ ਲਪੇਟ 'ਚ ਲੈ ਲਿਆ। ਇਸ ਘਟਨਾ ਸਬੰ...

Read More

ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
Friday, September 24 2021 06:39 AM

ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318 ਮੌਤਾਂ ਹੋਈਆਂ ਹਨ |

Read More

ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
Friday, September 24 2021 06:39 AM

ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਲੋਂ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਸ਼ਹਿਰ ਤੋਂ ਬਾਹਰ ਨਹੀਂ ਜਾ ਸਕਦੇ ।...

Read More

ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
Friday, September 24 2021 06:38 AM

ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ ਧਿਰਾਂ ਦੀਆਂ ਧਾਰਨਾਵਾਂ ਨੂੰ ਸੱਟ ਪਹੁੰਚੀ ਹੈ। ਉਨ੍ਹਾਂ ਨੇ ਲਿਖਿਆ ਕਿ ਰਾਜ ਧਰਮ ਦਾ ਹਮੇਸ਼ਾ ਪਾਲਣ ਹੋਣਾ ਚਾਹੀਦਾ ਹੈ ਤੇ ਪੰਜਾਬ ਨੂੰ ਵੰਡ ਪਾਊ ਤਾਕਤਾਂ ਤੋਂ ਬਚਣਾ ਚਾਹੀਦਾ ਹੈ।...

Read More

ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
Friday, September 24 2021 06:38 AM

ਚੰਡੀਗੜ੍ਹ, 24 ਸਤੰਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ।

Read More

ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
Friday, September 24 2021 06:37 AM

ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ।

Read More

ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
Thursday, September 23 2021 08:53 AM

ਐੱਸ. ਏ. ਐੱਸ. ਨਗਰ, 23 ਸਤੰਬਰ - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ ਜਲੰਧਰ ਤੋਂ ਚੁੱਕ ਕੇ ਲੈ ਜਾਣ ਅਤੇ ਗੁਰਵਿੰਦਰ ਸਿੰਘ ਦਾ ਝੂਠਾ ਪੁਲਿਸ ਮੁਕਾਬਲਾ ਬਣਾਉਣ ਦੇ ਮਾਮਲੇ ਵਿਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਥਾਣੇਦਾਰ ਅਮਰੀਕ ਸਿੰਘ ਨੂੰ ਦਸ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸੰਬੰਧੀ ਮ੍ਰਿਤਕ ਗੁਰਵਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੇ ਦੱਸਿਆ ਕਿ 29 ਸਾਲ ਬਾਅਦ ਉਸ ਦੇ ਭਰਾ ਅਤੇ ਪਰਿਵਾਰ ਨੂੰ...

Read More

ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
Thursday, September 23 2021 08:52 AM

ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਵੀਰਵਾਰ ਨੂੰ 9 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।

Read More

ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
Thursday, September 23 2021 08:52 AM

ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ਹੈ ਕਿਉਂਕਿ ਉਹ ਰਾਸ਼ਟਰਵਾਦੀ ਸਨ ਅਤੇ ਕਾਂਗਰਸ ਦੇ ਰਾਹ ਵਿਚ ਰੁਕਾਵਟ ਸਨ | ਅਨਿਲ ਵਿਜ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੇ ਗਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਿੱਧੂ ਦੇ ਪਾਕਿਸਤਾਨ ਨਾਲ ਸੰਬੰਧਾਂ ਨੂੰ ਲੈ ਕੇ ਕਿਹਾ ਕਿ ਕਾਂਗਰਸ ਦੀ ਇਕ ਡੂੰਘੀ ਰਾਸ਼ਟਰ ਵਿ...

Read More

ਪੈਗਾਸਸ ਜਾਸੂਸੀ ਕਾਂਡ: ਜਾਂਚ ਲਈ ਮਹਿਰਾਂ ਦੀ ਕਮੇਟੀ ਕਾਇਮ ਕਰੇਗੀ ਸੁਪਰੀਮ ਕੋਰਟ
Thursday, September 23 2021 08:51 AM

ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਤਕਨੀਕੀ ਮਾਹਰ ਕਮੇਟੀ ਕਾਇਮ ਕਰੇਗੀ। ਇਸ ਦੇ ਨਾਲ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਅਗਲੇ ਹਫ਼ਤੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਅੰਤ੍ਰਿਮ ਆਦੇਸ਼ ਦੇਵੇਗੀ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕਮੇਟੀ ਬਾਰੇ ਹੁਕਮ ਅਗਲੇ ਹਫਤੇ ਪਾਸ ਕਰ ਦਿੱਤਾ ਜਾਵੇਗਾ। ਚੀਫ ਜਸਟਿਸ ਨੇ ਕਿਹਾ ਕਿ ਉਹ ਕਮੇਟੀ ਇਸੇ ਹਫ਼ਤੇ ਕਾਇਮ ਕਰਨਾ ਚਾਹੁੰਦੇ ਸਨ ਪਰ ਕੁੱਝ ਮਾਹਿਰਾਂ ਨੇ ਨਿੱਜੀ ਕਾਰਨਾਂ ਕਰਕੇ ਜਾਂਚ ਵਿ...

Read More

ਮੋਦੀ ਦਾ ਅਮਰੀਕਾ ਪੁੱਜਣ ’ਤੇ ਨਿੱਘਾ ਸਵਾਗਤ: ਪ੍ਰਧਾਨ ਮੰਤਰੀ ਨੇ ਕਿਹਾ,‘ਪਰਵਾਸੀ ਸਾਡੀ ਤਾਕਤ’
Thursday, September 23 2021 08:50 AM

ਵਾਸ਼ਿੰਗਟਨ, 23 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਉਣ ਲਈ ਭਾਰਤੀ ਪਰਵਾਸੀਆਂ ਦੀ ਪ੍ਰਸ਼ੰਸਾ ਕੀਤੀ ਹੈ। ਸ੍ਰੀ ਮੋਦੀ ਦੇ ਇਥੇ ਪਹੁੰਚਣ 'ਤੇ ਭਾਰਤੀ-ਅਮਰੀਕੀ ਭਾਈਚਾਰੇ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਹਵਾਈ ਅੱਡੇ 'ਤੇ ਉਤਰਨ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਦਾ ਭਾਰਤੀ-ਅਮਰੀਕੀਆਂ ਦੇ ਸਮੂਹ ਵੱਲੋਂ ਜੋਸ਼ ਨਾਲ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਫਿਰ ਹੋਟਲ ਵਿੱਚ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤੀ-ਅਮਰੀਕੀ ਸੀਈਓਜ਼ ਨਾਲ ਆਪਣੀ ਗੱਲਬਾਤ ਦੀਆਂ ਤਸਵੀਰਾਂ ਟਵੀਟ ਕੀਤੀਆਂ ਅਤੇ...

Read More

ਭਿੱਖੀਵਿੰਡ ਪੁਲੀਸ ਨੇ ਕਾਰ ਸਵਾਰ 3 ਵਿਅਕਤੀ ਧਮਾਕਾਖੇਜ਼ ਸਮੱਗਰੀ ਤੇ ਅਸਲੇ ਸਣੇ ਕਾਬੂ ਕੀਤੇ
Thursday, September 23 2021 08:49 AM

ਭਿੱਖੀਵਿੰਡ, 23 ਸਤੰਬਰ- ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਥਾਣਾ ਭਿੱਖੀਵਿੰਡ ਨੇ ਧਮਾਕੇਖਜ਼ ਸਮੱਗਰੀ ਸਣੇ ਤਿੰਨ ਵਿਅਕਤੀਆਂ ਨੂੰ ਸਵਿਫਟ ਕਾਰ ਸਣੇ ਕੀਤਾ ਕਾਬੂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਥਾਣਾ ਭਿੱਖੀਵਿੰਡ ਦੇ ਐੱਸਐੱਚਓ ਨਵਦੀਪ ਸਿੰਘ ਨੇ ਪੁਲੀਸ ਕਰਮਚਾਰੀਆਂ ਨਾਲ ਪਿੰਡ ਭਗਵਾਨਪੁਰਾ ਮੋੜ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਗੱਡੀ ਭਜਾ ਲਈ। ਇਸ ਤੋਂ ਬਾਅਦ ਪੁਲੀਸ ਨੇ ਬੈਰੀਕੇਡ ਕਰਕੇ ਗੱਡੀ ਨੂੰ ਕਾਬੂ ਕਰ ਲਿਆ ਪਰ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਪੁ...

Read More

ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਲਾਉਣ ਦੀ ਸੰਭਾਵਨਾ
Thursday, September 23 2021 08:48 AM

ਚੰਡੀਗੜ੍ਹ, 23 ਸਤੰਬਰ- ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਮੁਖੀ ਲਾਉਣ ਦੀ ਸੰਭਾਲਣ ਹੈ। ਸ੍ਰੀ ਸਿੱਧੂ ਇਸ ਸਮੇਂ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਨ। ਉਹ ਡੀਜੀਪੀ ਵਿਜੀਲੈਂਸ ਬੀਕੇ ਉੱਪਲ ਦੀ ਥਾਂ ਲੈਣਗੇ। ਪੰਜਾਬ ਦੇ ਨਵੇਂ ਡੀਜੀਪੀ ਦੇ ਨਾਂ ਦਾ ਅੱਜ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਡੀਜੀਪੀ ਦੇ ਅਹੁਦੇ ਲਈ ਸਿਧਾਰਥ ਚਟੋਪਾਧਿਆਏ ਸਭ ਤੋਂ ਅੱਗੇ ਹਨ ਪਰ ਰਾਜ ਸਰਕਾਰ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਕਾਨੂੰਨੀ ਮਨਜ਼ੂਰੀ ਦੀ ਲੋੜ ਪਵੇਗੀ।...

Read More

ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ
Thursday, September 23 2021 08:48 AM

ਚੰਡੀਗੜ੍ਹ, 23 ਸਤੰਬਰ ਪੰਜਾਬ ਸਰਕਾਰ ਨੇ 1990 ਬੈਚ ਦੇ ਆਈਏਐੱਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਸਭ ਤੋਂ ਵੱਡੀ ਨਿਯੁਕਤੀ ਹੈ। ਸ੍ਰੀ ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ। ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।...

Read More

ਸੀਨੀਅਰ ਵਕੀਲ ਡੀਐੱਸ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
Thursday, September 23 2021 08:47 AM

ਚੰਡੀਗੜ੍ਹ, 23 ਸਤੰਬਰ- ਸੀਨੀਅਰ ਵਕੀਲ ਡੀਐੱਸ ਪਟਵਾਲੀਆ ਨੂੰ ਅੱਜ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ।

Read More

ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
Thursday, September 23 2021 08:46 AM

ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ ਵਕਤ ਅਮਲ ਵਿਚ ਲਿਆਂਦੀ ਗਈ, ਜਦੋਂ ਅੱਤਵਾਦੀ ਵਲੋਂ ਆਮ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

Read More

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
2 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago