ਚਾਰਧਾਮ ਯਾਤਰਾ 'ਤੇ ਲੱਗੀ ਪਾਬੰਦੀ ਹਟਾਈ ਗਈ, ਸ਼ਰਧਾਲੂ ਕੁਝ ਸ਼ਰਤਾਂ ਨਾਲ ਦਰਸ਼ਨ ਕਰ ਸਕਣਗੇ
Thursday, September 16 2021 09:53 AM

ਨਵੀਂ ਦਿੱਲੀ, 16 ਸਤੰਬਰ- ਚਾਰਧਾਮ ਯਾਤਰਾ 'ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਨੈਨੀਤਾਲ ਹਾਈ ਕੋਰਟ ਨੇ ਕੁਝ ਪਾਬੰਦੀਆਂ ਦੇ ਨਾਲ ਪਾਬੰਦੀ ਹਟਾ ਦਿੱਤੀ ਹੈ। ਸਰਕਾਰ ਨੇ ਅਦਾਲਤ ਨੂੰ ਸਟੇਅ ਹਟਾਉਣ ਲਈ ਕਿਹਾ ਸੀ। ਕੋਰੋਨਾ ਦੇ ਕਾਰਨ, ਹਾਈ ਕੋਰਟ ਨੇ 28 ਜੂਨ ਨੂੰ ਇਸ 'ਤੇ ਪਾਬੰਦੀ ਲਗਾ ਦਿੱਤੀ ਸੀ। ਚਾਰਧਾਮ ਯਾਤਰਾ 'ਤੇ ਆਉਣ ਵਾਲੇ ਯਾਤਰੀਆਂ ਨੂੰ 72 ਘੰਟੇ ਪਹਿਲਾਂ ਕੋਵਿਡ-ਨੈਗੇਟਿਵ ਰਿਪੋਰਟ ਲਿਆਉਣੀ ਹੋਵੇਗੀ। ਸ਼ਰਧਾਲੂਆਂ ਨੂੰ ਦੇਹਰਾਦੂਨ ਸਮਾਰਟ ਸਿਟੀ ਪੋਰਟਲ ਅਤੇ ਦੇਵਸਥਾਨਮ ਮੈਨੇਜਮੈਂਟ ਬੋਰਡ ਦੇ ਪੋਰਟਲ 'ਤੇ ਰਜਿਸਟਰ ਹੋਣਾ ਪਏਗਾ. ਹਾਈਕੋਰਟ ਨੇ ਆਪਣੇ ਆਦੇਸ਼ ਵਿ...

Read More

ਤਿਲੰਗਾਨਾ: 6 ਸਾਲਾ ਬੱਚੀ ਨਾਲ ਬਲਾਤਕਾਰ ਤੇ ਹੱਤਿਆ ਦੇ ਮੁਲਜ਼ਮ ਦੀ ਰੇਲ ਪਟੜੀ ਤੋਂ ਲਾਸ਼ ਮਿਲੀ
Thursday, September 16 2021 09:50 AM

ਹੈਦਰਾਬਾਦ, 16 ਸਤੰਬਰ ਤਿਲੰਗਾਨਾ ਵਿੱਚ 6 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਬਾਅਦ ਉਸ ਦੀ ਹੱਤਿਆ ਕਰਨ ਦਾ ਮੁਲਜ਼ਮ ਦੀ ਰੇਲ ਦੀਆਂ ਪਟੜੀਆਂ ’ਤੇ ਲਾਸ਼ ਮਿਲੀ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮ ਦੇ ਸਰੀਰ ’ਤੇ ਨਿਸ਼ਾਨਾਂ ਤੋਂ ਉਸ ਦੀ ਪਛਾਣ ਕੀਤੀ ਗਈ। ਪੁਲੀਸ ਨੂੰ ਸ਼ੱਕ ਹੈ ਕਿ ਮੁਲਜ਼ਮ 30 ਸਾਲਾ ਪੀ. ਰਾਜੂ ਨੇ ਚਲਦੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਰਾਜ ਸਰਕਾਰ ਵੱਲੋਂ ਮੰਤਰੀ ਮੁਹੰਮਦ ਮਹਿਮੂਦ ਅਲੀ ਤੇ ਸਤਿਆਵਤੀ ਰਾਠੌੜ ਨੇ 6 ਸਾਲ ਦੀ ਬੱਚੀ ਦੇ ਮਾਪਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਹਾਇਤਾ ਵਜੋਂ 20 ਲੱਖ ਰੁਪੲੇ ਦਾ ਚੈੱਕ ਸੌ...

Read More

ਗੁਜਰਾਤ: ਭੁਪਿੰਦਰ ਪਟੇਲ ਦੇ 24 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ
Thursday, September 16 2021 09:48 AM

ਅਹਿਮਦਾਬਾਦ, 16 ਸਤੰਬਰ- ਗੁਜਰਾਤ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਜਿੰਦਰ ਤ੍ਰਿਵੇਦੀ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਸਾਬਕਾ ਪ੍ਰਧਾਨ ਜੀਤੂ ਵਘਾਨੀ ਸਮੇਤ 24 ਮੰਤਰੀਆਂ ਨੇ ਅੱਜ ਇੱਥੇ ਗੁਜਰਾਤ ਸਰਕਾਰ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ। ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦੀ ਅਗਵਾਈ ਵਾਲੇ ਸਾਬਕਾ ਮੰਤਰੀ ਮੰਡਲ ਦੇ ਕਿਸੇ ਵੀ ਮੰਤਰੀ ਨੂੰ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਰਾਜਪਾਲ ਆਚਾਰੀਆ ਦੇਵਵ੍ਰਤ ਨੇ 10 ਕੈਬਨਿਟ ਮੰਤਰੀਆਂ ਅਤੇ 14 ਰਾਜ ਮੰਤਰੀਆਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਸੁਤੰਤਰ ਚਾਰਜ ਵਾਲੇ ਪੰਜ ਰਾਜ ਮੰਤਰੀ ਸ਼ਾਮਲ ਹਨ। ...

Read More

ਰਾਸ਼ਟਰਪਤੀ ਚਾਰ ਦਿਨਾਂ ਦੌਰੇ ’ਤੇ ਹਿਮਾਚਲ ਪੁੱਜੇ
Thursday, September 16 2021 09:47 AM

ਸ਼ਿਮਲਾ, 16 ਸਤੰਬਰ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਅੱਜ ਸ਼ਿਮਲਾ ਪਹੁੰਚੇ। ਰਾਜਪਾਲ ਰਾਜਿੰਦਰ ਵਿਸ਼ਵਨਾਥ ਆਰਲੇਕਰ, ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਹੋਰ ਪਤਵੰਤਿਆਂ ਨੇ ਇਥੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਕੋਵਿੰਦ ਸ਼ੁੱਕਰਵਾਰ ਨੂੰ ਰਾਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨਗੇ। ਉਹ ਸ਼ਿਮਲਾ ਦੇ ਬਾਹਰੀ ਇਲਾਕੇ ਸਥਿਤ ਰਾਸ਼ਟਰਪਤੀ ਰਿਹਾਇਸ਼ ਦਿ ਰੀਟ੍ਰੀਟ ਦੀ ਥਾਂ ਚੌੜਾ ਬਾਜ਼ਾਰ ਮੈਦਾਨ ਦੇ ਸੇਸਿਲ ਹੋਟਲ ਵਿੱਚ ਠਹਿਰਣਗੇ।...

Read More

2 ਵਿਦਿਆਰਥੀਆਂ ਦੇ ਖਾਤੇ ਵਿਚ ਅਚਾਨਕ ਆਏ 960 ਕਰੋੜ ਰੁਪਏ, ਬੈਂਕਾਂ ਦੇ ਬਾਹਰ ਲੱਗੀਆਂ ਲਾਈਨਾਂ
Thursday, September 16 2021 06:46 AM

ਪਟਨਾ: ਬਿਹਾਰ ਦੇ ਕਟਿਹਾਰ ਵਿਚ ਦੋ ਸਕੂਲੀ ਬੱਚਿਆਂ ਦੇ ਬੈਂਕ ਖਾਤਿਆਂ ਵਿਚ ਅਚਾਨਕ 960 ਕਰੋੜ ਰੁਪਏ ਆ ਗਏ। ਇੰਨੀ ਵੱਡੀ ਰਕਮ ਖਾਤਿਆਂ ਵਿਚ ਆਉਣ ਤੋਂ ਬਾਅਦ ਵਿਦਿਆਰਥੀਆਂ ਦੇ ਨਾਲ-ਨਾਲ ਬੈਂਕ ਅਧਿਕਾਰੀ ਵੀ ਹੈਰਾਨ ਰਹਿ ਗਏ। ਜਦੋਂ ਇਸ ਬਾਰੇ ਹੋਰ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਵੀ ਅਪਣੇ ਖਾਤੇ ਚੈੱਕ ਕਰਨੇ ਸ਼ੁਰੂ ਕਰ ਦਿੱਤੇ। ਇਸ ਦੇ ਚਲਦਿਆਂ ਬੈਕਾਂ ਵਿਚ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਮੀਡੀਆ ਰਿਪੋਰਟਾਂ ਮੁਤਾਬਕ ਬਿਹਾਰ ਸਰਕਾਰ ਵੱਲੋਂ ਸਕੂਲ ਦੀਆਂ ਵਰਦੀਆਂ ਲਈ ਭੇਜੇ ਜਾਣ ਵਾਲੇ ਪੈਸਿਆਂ ਦੀ ਜਾਣਕਾਰੀ ਲਈ ਆਜਮਨਗਰ ਥਾਣਾ ਖੇਤਰ ਦੇ ਪਸਤੀਆ ਪਿੰਡ ਦ...

Read More

ਗੁਜਰਾਤ: ਭੁਪਿੰਦਰ ਪਟੇਲ ਸਰਕਾਰ ਦੇ ਨਵੇਂ ਮੰਤਰੀ ਅੱਜ ਚੁੱਕਣਗੇ ਸਹੁੰ
Thursday, September 16 2021 06:35 AM

ਅਹਿਮਦਾਬਾਦ, 16 ਸਤੰਬਰ- ਗੁਜਰਾਤ 'ਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ਦੇ ਨਵੇਂ ਮੰਤਰੀ ਅੱਜ ਬਾਅਦ ਦੁਪਹਿਰ ਡੇਢ ਵਜੇ ਗਾਂਧੀਨਗਰ ਸਥਿਤ ਰਾਜ ਭਵਨ ’ਚ ਸਹੁੰ ਚੁੱਕਣਗੇ। ਅਜਿਹੇ ਕਿਆਸ ਹਨ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਰਾਜ ਦੇ ਮੰਤਰੀ ਮੰਡਲ ਵਿੱਚ ਨਵੇਂ ਚਿਹਰਿਆਂ ਨੂੰ ਸ਼ਾਮਲ ਕਰ ਸਕਦੀ ਹੈ। ਸਹੁੰ ਚੁੱਕ ਸਮਾਗਮ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਰਾਜ ਵਿੱਚ ਵਿਧਾਨ ਸਭਾ ਚੋਣਾਂ ਨੂੰ ਸਾਲ ਬਾਕੀ ਹੈ। ਪਹਿਲਾਂ ਇਹ ਸਮਾਗਮ ਬੁੱਧਵਾਰ ਨੂੰ ਹੋਣਾ ਸੀ ਪਰ ਐਨ ਮੌਕੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਸਮਾਗਮ ਵੀਰਵਾਰ ਨੂੰ ਰੱਖ ਦਿੱਤਾ। ਸਮਾਗਮ ਨੂੰ ਅੱਗੇ ਪ...

Read More

ਪੁਲਾੜ ਸੈਰ ਸਪਾਟਾ 'ਚ ਰਚਿਆ ਗਿਆ ਇਤਿਹਾਸ : ਸਪੇਸ ਐਕਸ ਨੇ 4 ਆਮ ਲੋਕਾਂ ਨੂੰ 3 ਦਿਨ ਲਈ ਪੁਲਾੜ ਵਿਚ ਭੇਜਿਆ
Thursday, September 16 2021 06:35 AM

ਵਾਸ਼ਿੰਗਟਨ, 16 ਸਤੰਬਰ - ਬਿਜ਼ਨਸਮੈਨ ਐਲਨ ਮਸਕ ਦੀ ਕੰਪਨੀ ਸਪੇਸ-ਐਕਸ ਨੇ ਪਹਿਲੀ ਵਾਰ 4 ਆਮ ਲੋਕਾਂ ਨੂੰ ਪੁਲਾੜ ਵਿਚ ਭੇਜਿਆ। ਇਸ ਮਿਸ਼ਨ ਨੂੰ ਇੰਸਪੀਰੇਸ਼ਨ 4 ਦਾ ਨਾਂਅ ਦਿੱਤਾ ਗਿਆ ਹੈ। ਪੁਲਾੜ ਵਿਚ ਜਾਣ ਵਾਲੇ ਚਾਰੇ ਯਾਤਰੀ ਡ੍ਰੈਗਨ ਕੈਪਸੂਲ ਤੋਂ ਪੁਲਾੜ ਲਈ ਰਵਾਨਾ ਹੋਏ ਹਨ।

Read More

ਅਫ਼ਗਾਨ ਉਪ ਪ੍ਰਧਾਨ ਮੰਤਰੀ ਮੁੱਲਾ ਬਰਾਦਰ ਨੇ ਅਫ਼ਵਾਹਬਾਜ਼ਾਂ ਨੂੰ ਦੱਸਿਆ ਅਫ਼ਗਾਨਿਸਤਾਨ ਦਾ ਦੁਸ਼ਮਣ
Thursday, September 16 2021 06:32 AM

ਨਵੀਂ ਦਿੱਲੀ, 16 ਸਤੰਬਰ - ਅਫ਼ਗਾਨਿਸਤਾਨ ਦੇ ਉਪ ਪ੍ਰਧਾਨ ਮੰਤਰੀ ਮੁੱਲਾ ਅਬਦੁਲ ਗਨੀ ਬਰਾਦਰ ਦੀ ਟਵੀਟਰ 'ਤੇ ਇਕ ਵੀਡੀਓ ਜਾਰੀ ਕੀਤੀ ਗਈ ਹੈ। ਜਿਸ ਵਿਚ ਉਹ ਕਹਿ ਰਹੇ ਹਨ ਕਿ ਅਫ਼ਵਾਹ ਫੈਲਾਉਣ ਵਾਲੇ ਅਫ਼ਗਾਨਿਸਤਾਨ ਤੇ ਸ਼ਾਂਤੀ ਦੇ ਦੁਸ਼ਮਣ ਹਨ। ਉਨ੍ਹਾਂ ਬਾਰੇ ਆਈਆਂ ਖ਼ਬਰਾਂ ਨੂੰ ਬਰਾਦਰ ਨੇ ਖ਼ਾਰਜ ਕਰ ਦਿੱਤਾ।

Read More

ਮਸ਼ਹੂਰ ਯੂਟਿਊਬਰ ਦੇਵਗਨ ਪਰਿਵਾਰ 'ਤੇ ਹਮਲਾ ਚਾਰ ਜ਼ਖ਼ਮੀ
Thursday, September 16 2021 06:28 AM

ਲੁਧਿਆਣਾ, 16 ਸਤੰਬਰ - ਮਸ਼ਹੂਰ ਯੂਟਿਊਬਰ ਦੇਵਗਨ ਪਰਿਵਾਰ 'ਤੇ ਕੁਝ ਰਿਸ਼ਤੇਦਾਰ ਹਮਲਾਵਰਾਂ ਵਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ 'ਚ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ ਹੋ ਗਏ ਹਨ। ਦੇਵਗਨ ਪਰਿਵਾਰ ਦਾ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਜਾਇਦਾਦ ਸਬੰਧੀ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਇਨ੍ਹਾਂ ਰਿਸ਼ਤੇਦਾਰਾਂ ਵਲੋਂ ਪਰਿਵਾਰ 'ਤੇ ਹਮਲਾ ਕੀਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਾਰੇ ਮਾਮਲੇ ਦਾ ਖ਼ੁਲਾਸਾ ਦੇਵਗਨ ਪਰਿਵਾਰ ਪ੍ਰੈਸ ਕਾਨਫ਼ਰੰਸ 'ਚ ਕਰੇਗਾ।...

Read More

ਐੱਸ.ਸੀ.ਓ. ਸੰਮੇਲਨ ਵਿਚ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਵੀ ਹੋਵੇਗੀ ਚਰਚਾ
Thursday, September 16 2021 06:24 AM

ਨਵੀਂ ਦਿੱਲੀ, 16 ਸਤੰਬਰ - ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸ.ਸੀ.ਓ.) ਦੀ ਉੱਚ ਪੱਧਰੀ ਮੀਟਿੰਗ 17 ਸਤੰਬਰ ਨੂੰ ਤਾਜਿਕਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਹੋਵੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਅਲ ਤਰੀਕੇ ਨਾਲ ਐੱਸ.ਸੀ.ਓ. ਸੰਮੇਲਨ ਵਿਚ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ, ਜਦੋਂ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸ.ਸੀ.ਓ. ਸੰਮੇਲਨ ਵਿਚ ਵਿਅਕਤੀਗਤ ਤੌਰ 'ਤੇ ਹਿੱਸਾ ਲੈਣਗੇ। ਇੱਥੇ ਭਾਰਤ ਅੱਤਵਾਦ ਵਿਰੋਧੀ ਚਰਚਾ, ਆਰਥਿਕ ਸਹਿਯੋਗ, ਖੇਤਰੀ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਹੋਰ ਪ੍ਰਮੁੱਖ ਮੁੱਦਿਆਂ ਤੋਂ ਇਲਾਵਾ ਅਫ਼ਗਾਨਿਸਤਾਨ ਦੀ ਮੌਜੂਦਾ ਰਾਜਨੀਤਿਕ-ਸੁਰੱਖਿਆ...

Read More

ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
Wednesday, September 15 2021 11:00 AM

ਚੰਡੀਗੜ੍ਹ,15ਸਤੰਬਰ - ਪੰਜਾਬੀ ਮਸ਼ਹੂਰ ਗਾਇਕ ਗੁਰਦਾਸ ਮਾਨ ਜੋ ਕਿ ਪਿਛਲੇ ਕੁਝ ਸਮੇਂ ਤੋਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਫਸੇ ਹੋਏ ਸਨ, ਨੂੰ ਅੱਜ ਹਾਈ ਕੋਰਟ ਨੂੰ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਸੰਬੰਧੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਅਗਾਊਂ ਜ਼ਮਾਨਤ ਦਿੰਦਿਆਂ ਇੱਕ ਹਫ਼ਤੇ ਵਿੱਚ ਜਾਂਚ ਵਿੱਚ ਸ਼ਾਮਿਲ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੱਈਏ ਕਿ 26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ। ਨਕੋਦ...

Read More

ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਮੀਟ ਦਾ ਸੋਲ ਐਂਡ ਅਟੇਨ ਹੈਪੀਨੈੱਸ ਵਿਸ਼ੇ ਸੰਬੰਧੀ ਲੈਕਚਰ ਦਾ ਆਯੋਜਨ
Wednesday, September 15 2021 10:57 AM

ਲੁਧਿਆਣਾ, 15 ਸਤੰਬਰ (ਇੰਦਰਜੀਤ ਸਿੰਘ) - ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਮੋਟੀਵੇਸ਼ਨਲ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੁਪਰੀਮ ਕੋਰਟ ਦੇ ਮੰਨੇ ਪ੍ਰਮੰਨੇ ਵਕੀਲ ਤੇ ਉੱਘੇ ਸਮਾਜ ਸੇਵੀ ਸ਼੍ਰੀ ਅਸ਼ੋਕ ਅਰੋੜਾ ਨੇ ਮੁਖ ਵਕਤਾ ਵਜੋਂ " ਮੀਟ ਦਾ ਸੋਲ ਐਂਡ ਅਟੇਨ ਹੈਪੀਨੈੱਸ " ਵਿਸ਼ੇ ਸੰਬੰਧੀ ਅਪਣੇ ਵਿਚਾਰ ਸਾਂਝੇ ਕੀਤੇ। ਅੱਜ ਦੇ ਇਸ ਸਮਾਗਮ ਵਿੱਚ ਪੰਜਾਬੀ ਸਿਨੇਮਾ ਜਗਤ ਦੇ ਥੰਮ ਉੱਘੇ ਪੰਜਾਬੀ ਕਲਾਕਾਰ ਯੋਗਰਾਜ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਮੈਬਰਜ਼ ਅਤੇ ਡਾ.ਸ਼ਾਹ ਵੀ ਕਾਲਜ ਪਹੁੰਚੇ ਇਹਨਾਂ ਸਾਰੇ ਮ...

Read More

ਆਪ ਦੇ ਸਾਬਕਾ ਹਲਕਾ ਇੰਚਾਰਜ ਤੇ ਪਿਛਲੀ ਵਾਰ ਦੇ ਵਿਧਾਨ ਸਭਾ ਉਮੀਦਵਾਰ ਫੱਲੀ ਨੇ ਦਿੱਤਾ ਅਸਤੀਫ਼ਾ
Wednesday, September 15 2021 10:44 AM

ਖੰਨਾ, 15 ਸਤੰਬਰ - ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਤੇ ਪਿਛਲੀ ਵਾਰ ਵਿਧਾਨ ਸਭਾ ਖੰਨਾ ਤੋਂ ਆਪ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਅਨਿਲ ਦੱਤ ਫੱਲੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਸਾਬਕਾ ਮੰਤਰੀ ਅਤੇ ਹੁਣ ਅਕਾਲੀ ਦਲ ਵਿਚ ਸ਼ਾਮਿਲ ਸਾਬਕਾ ਭਾਜਪਾ ਨੇਤਾ ਅਨਿਲ ਜੋਸ਼ੀ ਦੇ ਰਿਸ਼ਤੇ ਵਿਚੋਂ ਭਰਾ ਹਨ। ਫੱਲੀ ਵੀ ਆਪ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਜਪਾ ਦੇ ਨੇਤਾ ਸਨ। ਫੱਲੀ ਨੇ ਇਹ ਅਸਤੀਫ਼ਾ ਆਪ ਆਗੂ ਤਰੁਨ ਪ੍ਰੀਤ ਸਿੰਘ ਸੌਂਧ ਨੂੰ ਖੰਨਾ ਆਪ ਦਾ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਦਿੱਤਾ ਹੈ।...

Read More

GST ਦੇ ਦਾਇਰੇ ’ਚ ਆ ਸਕਦੇ ਹਨ ਪੈਟਰੋਲ-ਡੀਜ਼ਲ, 17 ਸਤੰਬਰ ਨੂੰ ਹੋਵੇਗੀ GST ਕੌਂਸਲ ਦੀ ਬੈਠਕ
Wednesday, September 15 2021 07:39 AM

ਲਖਨਊ: ਅਗਲੇ ਸਾਲ ਦੇਸ਼ ਦੇ 5 ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਇਕ ਵੱਡਾ ਫੈਸਲਾ ਲੈ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਸਰਕਾਰ 'ਇਕ ਦੇਸ਼-ਇਕ ਕੀਮਤ' ਯੋਜਨਾ ਦੇ ਤਹਿਤ ਪੈਟਰੋਲ-ਡੀਜ਼ਲ, ਕੁਦਰਤੀ ਗੈਸ ਅਤੇ ਹਵਾਬਾਜ਼ੀ ਟਰਬਾਈਨ ਫਿਊਲ ਨੂੰ GST ਦੇ ਦਾਇਰੇ ਵਿਚ ਲਿਆਉਣ 'ਤੇ ਵਿਚਾਰ ਕਰਨਾ ਸ਼ੁਰੂ ਕਰ ਸਕਦੀ ਹੈ। 17 ਸਤੰਬਰ ਨੂੰ ਲਖਨਊ ਵਿਚ GST ਕੌਂਸਲ ਦੀ ਬੈਠਕ ਵਿਚ ਇਸ ਉੱਤੇ ਚਰਚਾ ਹੋਣ ਦੀ ਸੰਭਾਵਨਾ ਹੈ। GST ਕੌਂਸਲ ਦੀ ਇਸ 45 ਵੀਂ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਰਨਗੇ। ਇਸ ਦੌਰਾਨ ਮੰਤਰੀ ਸਮੂ...

Read More

ਚੋਣ ਲੜੇਗੀ ਪ੍ਰਿਯੰਕਾ ਗਾਂਧੀ! ਬਣੇਗੀ ਵਿਧਾਨ ਸਭਾ ਚੋਣਾਂ ਲੜਨ ਵਾਲੀ ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ
Wednesday, September 15 2021 07:37 AM

ਲਖਨਊ: ਅਗਲੇ ਸਾਲ ਹੋਣ ਜਾ ਰਹੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਜਨਰਲ ਸਕੱਤਰ ਅਤੇ ਯੂਪੀ ਤੋਂ ਇੰਚਾਰਜ ਪ੍ਰਿਯੰਕਾ ਗਾਂਧੀ ਵਾਡਰਾ ਰਾਏਬਰੇਲੀ ਜਾਂ ਅਮੇਠੀ ਦੀ ਕਿਸੇ ਸੀਟ ਤੋਂ ਚੋਣ ਮੈਦਾਨ ਵਿਚ ਉਤਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪ੍ਰਿਯੰਕਾ, ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ ਹੋਵੇਗੀ ਜੋ ਵਿਧਾਨ ਸਭਾ ਚੋਣਾਂ ਲੜੇਗੀ। ਇਸ ਤੋਂ ਪਹਿਲਾਂ ਗਾਂਧੀ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਸਿਰਫ ਲੋਕ ਸਭਾ ਚੋਣਾਂ ਹੀ ਲੜੀਆਂ ਹਨ। ਸੂਤਰਾਂ ਅਨੁਸਾਰ ਪ੍ਰਿਯੰਕਾ ਦੀ ਪਹਿਲੀ ਪਸੰਦ ਅਮੇਠੀ ਹੈ ਕਿਉਂਕਿ ਉੱਥੋਂ ਪ੍ਰਿਯੰਕਾ ਗਾਂਧੀ ਲੋਕ ਸਭਾ ਚੋਣਾਂ ਲਈ ਤਿਆਰ...

Read More

ਕਰੋਨਾ ਬਾਰੇ ਸੋਸ਼ਲ ਮੀਡੀਆ ਨੇ ਭਾਰਤ ’ਚ ਸਭ ਤੋਂ ਵੱਧ ਗਲਤ ਜਾਣਕਾਰੀ ਦਿੱਤੀ ਗਈ
Wednesday, September 15 2021 07:34 AM

ਨਵੀਂ ਦਿੱਲੀ, 15 ਸਤੰਬਰ ਭਾਰਤ ਵਿੱਚ ਲੋਕਾਂ ਦੀ ਇੰਟਰਨੈੱਟ ਤੱਕ ਵੱਡੀ ਪੱਧਰ ’ਤੇ ਪਹੁੰਚ, ਸੋਸ਼ਲ ਮੀਡੀਆ ਦੀ ਵੱਧ ਰਹੀ ਵਰਤੋਂ ਅਤੇ ਉਪਭੋਗਤਾਵਾਂ ਵਿੱਚ ਇੰਟਰਨੈੱਟ ਸਾਖਰਤਾ ਦੀ ਘਾਟ ਕਾਰਨ ਕੋਵਿਡ-19 ਸਬੰਧੀ ਸੋਸ਼ਲ ਮੀਡੀਆ ’ਤੇ ਸਭ ਤੋਂ ਵੱਧ ਗਲਤ ਜਾਣਕਾਰੀ ਦਿੱਤੀ ਗਈ। ਅਧਿਐਨ ਵਿੱਚ 138 ਦੇਸ਼ਾਂ ਵਿੱਚ ਪ੍ਰਕਾਸ਼ਿਤ 9,657 ਗਲਤ ਜਾਣਕਾਰੀ ਸ਼ਾਮਲ ਕੀਤੀ ਗਈ ਸੀ। ਵੱਖ-ਵੱਖ ਦੇਸ਼ਾਂ ਵਿੱਚ ਗਲਤ ਜਾਣਕਾਰੀ ਦੇ ਫੈਲਣ ਅਤੇ ਸਰੋਤਾਂ ਨੂੰ ਸਮਝਣ ਲਈ 94 ਸੰਸਥਾਵਾਂ ਨੇ ਇਨ੍ਹਾਂ ਦੀ ਤੱਥ-ਜਾਂਚ ਕੀਤੀ। ਅਧਿਐਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਦੇਸ਼ਾਂ ਵਿੱਚੋਂ ਭਾਰਤ ਵਿੱਚ ਸੋਸ...

Read More

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗੁਰਦਾਸ ਮਾਨ ਨੂੰ ਅਗਾਊਂ ਜ਼ਮਾਨਤ ਦਿੱਤੀ
Wednesday, September 15 2021 07:33 AM

ਚੰਡੀਗੜ੍ਹ, 15 ਸਤੰਬਰ- ਐਡੀਸ਼ਨਲ ਸੈਸ਼ਨ ਜੱਜ ਵੱਲੋਂ 26 ਅਗਸਤ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗੁਰਦਾਸ ਮਾਨ ਦੀ ਪਟੀਸ਼ਨ ਨੂੰ ਖਾਰਜ ਕਰਨ ਦੇ ਹਫਤੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬੀ ਗਾਇਕ ਨੂੰ ਅੰਤ੍ਰਿਮ ਅਗਾਊਂ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਜਸਟਿਸ ਅਵਨੀਸ਼ ਝਿੰਗਨ ਨੇ ਸਪੱਸ਼ਟ ਕੀਤਾ ਕਿ ਗਾਇਕ ਨੂੰ ਹਿਰਾਸਤ ਵਿੱਚ ਲੈਣ ਦੀ ਲੋੜ ਨਹੀਂ ਕਿਉਂਕਿ ਉਸ ਤੋਂ ਕੁਝ ਵੀ ਬਰਾਮਦ ਨਹੀਂ ਕੀਤਾ ਜਾਣਾ।...

Read More

ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ
Wednesday, September 15 2021 07:32 AM

ਦੇਹਰਾਦੂਨ, 15 ਸਤੰਬਰ - ਰਾਜ ਭਵਨ ਵਿਖੇ ਉੱਤਰਾਖੰਡ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਆਰ.ਐੱਸ. ਚੌਹਾਨ ਨੇ ਲੈਫ਼ਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ।

Read More

ਸੁਪਰੀਮ ਕੋਰਟ ਨੇ ਕੇਂਦਰ ਨੂੰ ਟ੍ਰਿਬਿਊਨਲਾਂ ਵਿਚ ਨਿਯੁਕਤੀਆਂ ਕਰਨ ਲਈ ਦਿੱਤਾ ਦੋ ਹੋਰ ਹਫ਼ਤਿਆਂ ਦਾ ਸਮਾਂ
Wednesday, September 15 2021 07:32 AM

ਨਵੀਂ ਦਿੱਲੀ, 15 ਸਤੰਬਰ - ਟ੍ਰਿਬਿਊਨਲ ਰਿਫੌਰਮਜ਼ ਐਕਟ 2021 ਦੀ ਸੰਵਿਧਾਨਕ ਵੈਧਤਾ ਅਤੇ ਟ੍ਰਿਬਿਊਨਲਾਂ ਵਿਚ ਖਾਲੀ ਅਸਾਮੀਆਂ ਨਾਲ ਸੰਬੰਧਿਤ ਕੇਸ ਨੂੰ ਚੁਨੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਟ੍ਰਿਬਿਊਨਲਾਂ ਵਿਚ ਨਿਯੁਕਤੀਆਂ ਕਰਨ ਲਈ ਦੋ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ |...

Read More

ਅਸਦੁਦੀਨ ਓਵੈਸੀ ਭਾਜਪਾ ਦੇ 'ਚਾਚਾ ਜਾਨ' - ਰਾਕੇਸ਼ ਟਿਕੈਤ
Wednesday, September 15 2021 07:15 AM

ਬਾਗਪਤ (ਯੂ.ਪੀ.), 15 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਜਪਾ ਦੇ ਚਾਚਾ ਜਾਨ ਅਸਦੁਦੀਨ ਓਵੈਸੀ ਉੱਤਰ ਪ੍ਰਦੇਸ਼ ਵਿਚ ਦਾਖ਼ਲ ਹੋ ਚੁੱਕੇ ਹਨ | ਜ਼ਿਕਰਯੋਗ ਹੈ ਕਿ ਯੂ.ਪੀ. 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਇਕ ਦੂਜੇ 'ਤੇ ਕੀਤੀ ਜਾ ਰਹੀ ਹੈ | ਟਿਕੈਤ ਦਾ ਕਹਿਣਾ ਹੈ ਕਿ ਓਵੈਸੀ ਜੇਕਰ ਭਾਜਪਾ ਨਾਲ ਦੁਰਵਿਵਹਾਰ ਕਰਨਗੇ ਤਾਂ ਭਾਜਪਾ ਉਸ ਵਿਰੁੱਧ ਕੋਈ ਕੇਸ ਦਰਜ ਨਹੀਂ ਕਰੇਗੀ ਕਿਉਂਕਿ ਉਹ ਇਕ ਟੀਮ ਹਨ |...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
1 day ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
7 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago