Arash Info Corporation

News

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਖ਼ਿਲਾਫ਼ ਪੋਸਟਰ ਚਿਪਕਾਏ

Tuesday, March 12 2019 05:36 AM
ਪਟਿਆਲਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ’ਚ ਅੱਜ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ‘ਚਾਹੁੰਦਾ ਹੈ ਪੰਜਾਬ, ਕੈਪਟਨ ਪੰਜਾਬ ਤੋਂ ਬਾਹਰ’ ਦੇ ਪੋਸਟਰ ਲਗਾਏ ਗਏ। ਦੱਸਣਯੋਗ ਹੈ ਕਿ ਬੇਰੁਜ਼ਗਾਰ ਅਧਿਆਪਕਾਂ ਦੀ ਜਥੇਬੰਦੀ ਵੱਲੋਂ ਬਹਾਦਰਗੜ੍ਹ ਵਿਚ ਪਿਛਲੇ ਕਈ ਦਿਨਾਂ ਤੋਂ ਨੌਕਰੀ ਦੀ ਮੰਗ ’ਤੇ ‘ਟੈਂਕੀ ਅੰਦੋਲਨ’ ਵਿੱਢਿਆ ਹੋਇਆ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਗੌਰ ਨਾ ਕੀਤੇ ਜਾਣ ਕਾਰਨ ਉਨ੍ਹਾਂ ਦਾ ਰੋਸ ਵਧਦਾ ਜਾ ਰਿਹਾ ਹੈ। ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਚਿਪਕਾਏ ਗਏ ਪੋਸਟਰਾਂ ’ਤੇ ਕੈਪਟਨ ਅਮਰਿੰਦਰ ਸਿੰਘ ’ਤੇ ਬੇਰੁਜ਼ਗਾਰਾਂ ਨਾਲ ਵਾਅਦਾਖ਼ਿਲਾਫ਼ੀ ਦੇ ਦੋਸ਼ ਮੜਦਿਆਂ ਮਿਹਣੇ ਵੀ ਦਿੱ...

ਧਰਮਸ਼ਾਲਾ ’ਚ ਪਏ ਰਹੇ ਕੂੜਾਦਾਨ; ਸਵੱਛ ਭਾਰਤ ’ਚ ਕਿਵੇਂ ਬਣਾਉਂਦਾ ਮੁਹਾਲੀ ਸਥਾਨ

Tuesday, March 12 2019 05:35 AM
ਐਸਏਐਸ ਨਗਰ (ਮੁਹਾਲੀ), ਸਵੱਛ ਭਾਰਤ ਅਭਿਆਨ ਤਹਿਤ ਕਰਵਾਏ ਗਏ ‘ਸਵੱਛ ਸਰਵੇਖਣ-2019’ ’ਚ ਪੰਜਾਬ ਦੇ ਅਤਿ ਆਧੁਨਿਕ ਸ਼ਹਿਰਾਂ ਦੇ ਮੁਕਾਬਲੇ ’ਚ ਮੁਹਾਲੀ ਦਾ ਪਛੜਨਾ ਪਹਿਲਾਂ ਹੀ ਤੈਅ ਸੀ। ਸਫ਼ਾਈ ਮਾਮਲੇ ’ਚ ਸ਼ਹਿਰ ਪਿੱਛੇ ਰਹਿਣ ਲਈ ਸੂਬਾ ਸਰਕਾਰ ਤੇ ਮੁਹਾਲੀ ਨਿਗਮ ਦੇ ਅਧਿਕਾਰੀ ਬਰਾਬਰ ਦੇ ਜ਼ਿੰਮੇਵਾਰ ਹਨ। ਇਸ ਸਬੰਧੀ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਕੈਪਟਨ ਸਰਕਾਰ ਨੇ ਸਮੇਂ ਸਿਰ ਪਬਲਿਕ ਪਖਾਨਿਆਂ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਨਹੀਂ ਦਿੱਤੀ, ਉੱਥੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਲਾਪ੍ਰਵਾਹੀ ਦਿਖਾਉਂਦਿਆਂ ਕੂੜੇਦਾਨਾਂ ਨੂੰ ਢੁਕਵੀਆਂ ਥਾਵਾਂ ’ਤੇ ਨਹੀਂ ਰੱਖਿਆ ਤੇ...

ਪਾਣੀ ਦੇ ਬਿਲਾਂ ਦੀ ਅਦਾਇਗੀ ਨਾ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ

Tuesday, March 12 2019 05:35 AM
ਕੁਰਾਲੀ, ਪਿੰਡ ਖਿਜ਼ਰਾਬਾਦ ਦੇ ਵਸਨੀਕਾਂ ਨੇ ਪਾਣੀ ਦੇ ਬਿਲਾਂ ਦੀ ਅਦਾਇਗੀ ਨਾ ਕਰਨ ਵਾਲੇ ਪਿੰਡ ਵਾਸੀਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਭ ਨੂੰ ਪਾਣੀ ਦੇ ਬਿਲਾਂ ਦੀ ਅਦਾਇਗੀ ਕਰਨ ਲਈ ਕਿਹਾ ਹੈ। ਨਿਸ਼ਕਾਮ ਸੇਵਾ ਦਲ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਪਿੰਡ ਵਾਸੀਆਂ ਨੇ ਪਿੰਡ ਦੀ ਵਾਟਰ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਨੂੰ ਬਿਲਾਂ ਦੀ ਵਸੂਲੀ ਲਈ ਕਾਰਵਾਈ ਕਰਨ ਲਈ 31 ਮਾਰਚ ਤੱਕ ਦਾ ਅਲਟੀਮੇਟਮ ਵੀ ਦਿੱਤਾ ਹੈ। ਪਿੰਡ ਵਾਸੀਆਂ ਦੀ ਮੀਟਿੰਗ ’ਚ ਗੁਰਮੀਤ ਸਿੰਘ, ਤਜਿੰਦਰ ਸਿੰਘ, ਮੁਮਤਾਜ ਅਲੀ, ਦਰਸ਼ਨ ਸਿੰਘ, ਸ਼ੇਰ ਖਾਂ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ’ਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਸਰਕਾਰ ਵੱਲੋਂ ਜਲਘਰ ਸਥਾਪਿਤ ਕੀਤਾ ਗਿਆ ਹੈ ਜ...

ਸੀਐੱਲਟੀਏ ਨੂੰ ਦਸ ਸਾਲਾਂ ਲਈ ਟੈਨਿਸ ਸਟੇਡੀਅਮ ਦੇਣ ਦੀ ਤਿਆਰੀ

Tuesday, March 12 2019 05:34 AM
ਚੰਡੀਗੜ੍ਹ, ਯੂਟੀ ਪ੍ਰਸ਼ਾਸਨ ਦੀ ਕਮੇਟੀ ਨੇ ਚੰਡੀਗੜ੍ਹ ਲਾਅਨ ਟੈਨਿਸ ਅਕਾਦਮੀ (ਸੀਐੱਲਟੀ) ਨੂੰ ਹੀ ਸਟੇਡੀਅਮ ਚਲਾਉਣ ਦੇ ਫੈ਼ਸਲੇ ’ਤੇ ਮੋਹਰ ਲਾ ਦਿੱਤੀ ਹੈ, ਜਿਸ ਨੂੰ ਮਨਜ਼ੂਰੀ ਲਈ ਪ੍ਰਸ਼ਾਸਕ ਕੋਲ ਭੇਜਿਆ ਗਿਆ ਹੈ। ਸੀਐੱਲਟੀਏ ਨੂੰ ਅਗਲੇ ਦਸ ਸਾਲਾਂ ਲਈ ਅਕਾਦਮੀ ਚਲਾਉਣ ਲਈ ਲੀਜ਼ ਐਗਰੀਮੈਂਟ ਤਹਿਤ ਸਿਰਫ ਮਾਮੂਲੀ ਜ਼ਮੀਨ ਦਾ ਕਿਰਾਇਆ ਦੇਣਾ ਹੋਵੇਗਾ ਤੇ ਇਸ ਨੂੰ ਲੀਜ਼ ਮਨੀ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਗਈ ਹੈ। ਸੀਐੱਲਟੀਏ ਨੂੰ ਹੁਣ ਤਕ ਅਕਾਦਮੀ ਦੇਣ ਨਾਲ ਪ੍ਰਸ਼ਾਸਨ ਨੂੰ ਕਰੋੜਾਂ ਦਾ ਰਗੜਾ ਲੱਗ ਚੁੱਕਾ ਹੈ। ਸੈਕਟਰ-10 ਵਿਚ ਚਲਦੀ ਇਸ ਅਕਾਦਮੀ ਵਿਚ ਵੱਡੀ ਗਿਣਤੀ ਨੌਜਵਾਨ ਸਿਖਲਾਈ ਲੈਂਦੇ ਹਨ। ਪ੍ਰਸ਼ਾਸਨ ਨੇ ਸਭ ਤੋਂ ਪਹਿਲਾਂ ਸਾ...

ਬਾਂਸਲ ਅਤੇ ਕਿਰਨ ਤੋਂ ਕਾਰਗੁਜ਼ਾਰੀ ਦਾ ਹਿਸਾਬ ਮੰਗਾਂਗੇ: ਧਵਨ

Tuesday, March 12 2019 05:34 AM
ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਨੇ ਕਿਹਾ ਕਿ ਉਹ ਚੋਣਾਂ ਦੌਰਾਨ ਕਾਂਗਰਸ ਦੇ 20 ਸਾਲਾਂ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 5 ਸਾਲਾਂ ਦੇ ਰਾਜ ਦਾ ਹਿਸਾਬ-ਕਿਤਾਬ ਮੰਗਣਗੇ। ਇਸ ਦੇ ਨਾਲ ਹੀ ਉਹ ਆਪਣੇ 19 ਮਹੀਨਿਆਂ ਦੇ ਰਾਜ ਦੌਰਾਨ ਕੀਤੇ ਕੰਮਾਂ ਦਾ ਲੇਖਾ-ਜੋਖਾ ਵੀ ਲੋਕ ਕਚਹਿਰੀ ’ਚ ਰੱਖ ਕੇ ਵੋਟਰਾਂ ਨੂੰ ਇਸ ਵਾਰ ਯੋਗ ਉਮੀਦਵਾਰ ਨੂੰ ਪਾਰਲੀਮੈਂਟ ’ਚ ਭੇਜਣ ਦੀ ਅਪੀਲ ਕਰਨਗੇ। ਸ੍ਰੀ ਧਵਨ ਨੇ ਕਿਹਾ ਕਿ ਕਾਂਗਰਸ ਦੇ ਪਵਨ ਕੁਮਾਰ ਬਾਂਸਲ 20 ਸਾਲ ਸੰਸਦ ਮੈਂਬਰ ਰਹੇ ਹਨ ਤੇ ਉਹ ਕੇਂਦਰ ’ਚ ਵਜ਼ੀਰ ਵੀ ਰਹਿ ਚੁੱਕੇ ਹਨ ਪਰ ਸ਼ਹਿਰ ਦੇ ਕਈ ਮਸਲੇ ਦਹਾਕਿਆਂ ਤੋਂ ਖੂਹ ਖਾਤੇ ਪਏ ...

ਮੁਲਾਜ਼ਮਾਂ ਨੇ ਦੂਜੇ ਦਿਨ ਵੀ ਠੱਪ ਰੱਖਿਆ ਕੰਮ-ਕਾਰ

Saturday, March 9 2019 06:39 AM
ਚੰਡੀਗੜ੍ਹ, ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਅੱਜ ਦੂਸਰੇ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰੱਖ ਕੇ ਪੰਜਾਬ ਸਕੱਤਰੇਤ, ਵਿਭਾਗਾਂ ਦੇ ਮੁੱਖ ਦਫਤਰਾਂ ਅਤੇ ਸੂਬੇ ਭਰ ਦੇ ਜ਼ਿਲ੍ਹਾ ਅਤੇ ਤਹਿਸੀਲ ਦਫਤਰਾਂ ਦੇ ਕੰਮ ਠੱਪ ਰਖੇ। ਸੂਤਰਾਂ ਅਨੁਸਾਰ ਸਰਕਾਰ ਨੇ ਹੰਗਾਮੀ ਮੀਟਿੰਗਾਂ ਕਰਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਅਤੇ ਸਕੱਤਰੇਤ ਦੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਨਾਲ ਪਿਛਲੇ ਦਿਨੀਂ ਗੱਲਬਾਤ ਕਰਕੇ ਮੰਨੀਆਂ ਮੰਗਾਂ ਦੀਆਂ ਫਾਈਲਾਂ ਨੂੰ ਅੰਤਿਮ ਰੂਪ ਦੇਣ ਦੀ ਕਾਰਵਾਈ ਵਿੱਢ ਦਿੱਤੀ ਹੈ ਪਰ ਅੱਜ ਯੂਨੀਅਨ ਦੇ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਨਹੀਂ ਗਿਆ। ਆਗੂਆਂ ਨੇ ਮੰਗਾਂ ਬਾਰੇ ਨੋ...

ਗਹਿਣਿਆਂ ਦੀ ਦੁਕਾਨ ’ਚ ਲੁੱਟ ਦੀ ਕੋਸ਼ਿਸ਼

Saturday, March 9 2019 06:39 AM
ਮਨੀਮਾਜਰਾ ਮਨੀਮਾਜਰਾ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਇਕ ਲੁਟੇਰੇ ਨੇ ਸੁਨਿਆਰੇ ਦੀ ਦੁਕਾਨ ’ਚ ਮਾਲਕਣ ਨੂੰ ਚਾਕੂ ਮਾਰ ਕੇ ਗਹਿਣੇ ਲੁੱਟ ਲਏ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਜਦੋਂ ਉਹ ਭੱਜਣ ਲੱਗਾ ਤਾਂ ਬਾਹਰ ਖੜ੍ਹੇ ਲੋਕਾਂ ਨੇ ਹਿੰਮਤ ਕਰਕੇ ਉਸ ਨੂੰ ਫੜ ਲਿਆ ਅਤੇ ਪੁਲੀਸ ਦੇ ਹਵਾਲੇ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਨੈਂਸੀ ਵਰਮਾ ਦੀ ਮਨੀਮਾਜਰਾ ਵਿੱਚ ਦੁਰਗਾ ਜਵੈਲਰਜ਼ ਦੇ ਨਾਂ ਹੇਠ ਦੁਕਾਨ ਹੈ। ਸ਼ੁੱਕਰਵਾਰ ਨੂੰ ਉਹ ਆਪਣੀ ਦੁਕਾਨ ’ਚ ਬੈਠੀ ਸੀ ਤਾਂ ਉਸ ਵੇਲੇ ਹੁੱਡ ਪਹਿਨੇ ਹੋਏ ਇਕ ਨੌਜਵਾਨ ਦੁਕਾਨ ’ਚ ਆਇਆ ਅਤੇ ਨੈਂਸੀ ਨੂੰ ਗਹਿਣੇ ਦਿਖਾਉਣ ਲਈ ਕਹਿਣ ਲੱਗਾ। ਥੋੜ੍ਹੀ ਦੇਰ ਬਾਅਦ ਉਸ ਨੇ ਨੈਂਸੀ ’ਤੇ ਚਾਕੂ ਨ...

ਔਰਤ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀ ਪਤੀ ਨੂੰ ਪੰਜ ਸਾਲ ਕੈਦ

Saturday, March 9 2019 06:38 AM
ਐਸ.ਏ.ਐਸ. ਨਗਰ (ਮੁਹਾਲੀ) ਮੁਹਾਲੀ ਅਦਾਲਤ ਨੇ ਇੱਕ ਔਰਤ ਨੂੰ ਬੱਚਿਆਂ ਸਮੇਤ ਮਰਨ ਲਈ ਮਜਬੂਰ ਕਰਨ ਦੇ ਦੋ ਸਾਲ ਪੁਰਾਣੇ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਪਤੀ ਮੁਖ਼ਤਿਆਰ ਸਿੰਘ ਵਾਸੀ ਮੁਬਾਰਕਪੁਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮ੍ਰਿਤਕ ਔਰਤ ਸੁਖਵਿੰਦਰ ਕੌਰ ਦੀ ਮੌਤ ਤੋਂ ਬਾਅਦ ਮਈ 2017 ਵਿੱਚ ਰੇਲਵੇ ਪੁਲੀਸ ਵੱਲੋਂ ਮ੍ਰਿਤਕਾ ਦੇ ਪਤੀ ਮੁਖ਼ਤਿਆਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾਕਟਰ ਹਰਪ੍ਰੀਤ ਕੌਰ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾ...

ਵਿਸ਼ਾਲ ਨੂੰ ਗੋਲੀਆਂ ਮਾਰਨ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ

Saturday, March 9 2019 06:38 AM
ਚੰਡੀਗੜ੍ਹ, ਚੰਡੀਗੜ੍ਹ ਪੁਲੀਸ ਨੇ 6 ਮਾਰਚ ਨੂੰ ਸਵੇਰੇ ਸੈਕਟਰ 49 ਦੇ ਇਕ ਫਲੈਟ ਵਿਚ ਡੀਏਵੀ ਕਾਲਜ ਦੇ ਪੁਰਾਣੇ ਵਿਦਿਆਰਥੀ ਵਿਸ਼ਾਲ ਚਿਲਰ ਨੂੰ ਗੋਲੀਆਂ ਨਾਲ ਉਡਾਉਣ ਦੇ ਦੋਸ਼ ਹੇਠ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਮੁੱਢਲੀ ਪੁੱਛ-ਪੜਤਾਲ ਤੋਂ ਸਾਹਮਣੇ ਆਇਆ ਹੈ ਕਿ ਡੀਏਵੀ ਕਾਲਜ ਵਿਚ ਵਿਦਿਆਰਥੀ ਯੂਨੀਅਨਾਂ ਦੀ ਲੜਾਈ ਦੀ ਪੁਰਾਣੀ ਰੰਜਿਸ਼ ਕਾਰਨ ਇਹ ਕਤਲ ਕੀਤਾ ਗਿਆ ਹੈ। ਪੁਲੀਸ ਨੇ ਇਸ ਮਾਮਲੇ ਵਿਚ ਡੀਏਵੀ ਕਾਲਜ ਦੇ ਵਿਦਿਆਰਥੀ ਰਾਹੁਲ ਮਾਂਡਾ, ਸੁਮੀਤ ਕੁਮਾਰ, ਸੁਸ਼ੀਲ ਕੁਮਾਰ, ਅਮਨਦੀਪ ਨੇਹਰਾ ਅਤੇ ਰਮਦੀਪ ਸ਼ਿਓਕੰਦ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਾਰੇ ਹਿਸਾਰ ਨਾਲ ਸਬੰਧਤ ਹਨ ਤੇ 20 ਤੋਂ 23 ਸਾਲ ਦੀ ਉਮਰ ਦ...

ਸ਼ਰਾਬ ਦਾ ਕੋਟਾ ਵਧਾਉਣਾ ਘਾਤਕ ਸਿੱਧ ਹੋਵੇਗਾ: ਚੀਮਾ

Monday, March 4 2019 06:41 AM
ਚੰਡੀਗੜ੍ਹ, ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਵਿੱਤੀ ਸਾਲ 2019-20 ਲਈ ਐਲਾਨੀ ਨਵੀਂ ਆਬਕਾਰੀ ਨੀਤੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵੀਂ ਨੀਤੀ ’ਚ ਪੁਰਾਣੀ ਪਹੁੰਚ ਹੀ ਅਪਣਾਈ ਗਈ ਹੈ। ਸੂਬੇ ’ਚ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਅਤੇ ਸ਼ਰਾਬ ਦੇ ਰੁਝਾਨ ਨੂੰ ਰੋਕਣ ਲਈ ਸਰਕਾਰ ਸੁਹਿਰਦ ਨਹੀਂ। ਸ੍ਰੀ ਚੀਮਾ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਲਈ ਚਾਲੂ ਵਰ੍ਹੇ ’ਚ 5462 ਕਰੋੜ ਰੁਪਏ ਦੀ ਸੰਭਾਵੀ ਉਗਰਾਹੀ ਦੇ ਮੁਕਾਬਲੇ 6201 ਕਰੋੜ ਰੁਪਏ ਦਾ ਟੀਚਾ ਮਿਥਿਆ ਗਿਆ ਹੈ। ਇਸ 739 ਕਰੋੜ ਰੁਪਏ ਦੇ ਵਾਧੂ ਟੀਚੇ ਦੀ ਪੂਰਤੀ ਲਈ ਸਰਕਾਰ...

ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਤੇ ਮੀਡੀਆ ਕਰਮੀਆਂ ਵਿਚਾਲੇ ਤਕਰਾਰ

Monday, March 4 2019 06:40 AM
ਅੰਮ੍ਰਿਤਸਰ, ਇਥੇ ਭਗਤਾਂਵਾਲਾ ਡੰਪ ’ਤੇ ਅੱਜ ਉਸ ਵੇਲੇ ਤਣਾਅ ਵਾਲਾ ਮਾਹੌਲ ਬਣ ਗਿਆ ਜਦੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਗੱਲ ਕਰਨ ਦੇ ਇਛੁੱਕ ਇਲੈਕਟ੍ਰਾਨਿਕ ਮੀਡੀਆ ਕਰਮੀਆਂ ਅਤੇ ਸ੍ਰੀ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਤਕਰਾਰ ਹੋ ਗਈ। ਸ੍ਰੀ ਸਿੱਧੂ ਇਥੇ ਡੰਪ ਵਾਲੀ ਥਾਂ ’ਤੇ ਪਾਰਕ ਉਸਾਰਨ ਦਾ ਕੰਮ ਸ਼ੁਰੂ ਕਰਨ ਲਈ ਪੁੱਜੇ ਸਨ। ਜਦੋਂ ਸ੍ਰੀ ਸਿੱਧੂ ਵਾਪਸ ਪਰਤ ਰਹੇ ਸਨ ਤਾਂ ਮੀਡੀਆ ਕਰਮੀਆਂ ਨੇ ਭਾਰਤ-ਪਾਕਿ ਵਿਚ ਬਣੇ ਤਣਾਅ ਬਾਰੇ ਗੱਲ ਕਰਨ ਦੀ ਇੱਛਾ ਪ੍ਰਗਟਾਈ। ਇਸ ਦੌਰਾਨ ਮੀਡੀਆ ਕਰਮੀਆਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਰੋਕ ਦਿੱਤਾ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਕੁਝ ਪੱਤਰਕਾਰਾਂ ਨਾ...

ਗਰਾਊਂਡ ’ਚ ਖੇਡ ਰਹੀ ਬੱਚੀ ਨੂੰ ਕੁੱਤਿਆਂ ਨੇ ਨੋਚਿਆ

Monday, March 4 2019 06:40 AM
ਬਨੂੜ ਨਜ਼ਦੀਕੀ ਪਿੰਡ ਮਨੌਲੀ ਸੂਰਤ ਵਿਚ ਅੱਜ ਦੁਪਿਹਰ ਵੇਲੇ ਲਾਵਾਰਿਸ ਕੁੱਤਿਆਂ ਨੇ ਸਾਢੇ ਤਿੰਨ ਸਾਲਾਂ ਦੀ ਬੱਚੀ ਨੂੰ ਬੁਰੀ ਤਰ੍ਹਾਂ ਨੋਚ ਲਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਬਾਲੜੀ ਪੀਜੀਆਈ ਚੰਡੀਗੜ੍ਹ ਵਿਚ ਜ਼ੇਰੇ ਇਲਾਜ ਹੈ। ਪਿੰਡ ਦੇ ਸਰਪੰਚ ਨੈਬ ਸਿੰਘ ਅਤੇ ਬੱਚੀ ਦੇ ਗੁਆਂਢੀ ਪੰਚਾਇਤ ਮੈਂਬਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਦੀ ਸਾਢੇ ਤਿੰਨ ਵਰ੍ਹਿਆਂ ਦੀ ਧੀ ਮਾਹੀ ਆਪਣੇ ਘਰ ਦੇ ਨੇੜੇ ਗੁੱਗਾਮਾੜੀ ਗਰਾਊਂਡ ਵਿੱਚ ਹੋਰਨਾਂ ਬੱਚਿਆਂ ਨਾਲ ਖੇਡ ਰਹੀ ਸੀ। ਇਨ੍ਹਾਂ ਬੱਚਿਆਂ ਉੱਤੇ ਲਾਵਾਰਿਸ ਕੁੱਤਿਆਂ ਨੇ ਧਾਵਾ ਬੋਲ ਦਿੱਤਾ। ਇਸ ਦੌਰਾਨ ਵੱਡੇ ਜੁਆਕ ਤਾਂ ਭੱਜ ਗਏ ਪਰ ਮਾਹੀ ਨੂੰ ਕੁੱਤਿਆਂ ਨੇ ਆਪਣੇ ਮੂੰਹਾਂ ਵਿੱਚ ਜਕੜ ਲ...

ਚੋਣਾਂ ਨੇੜੇ ਆਉਣ ’ਤੇ ਭਾਜਪਾ ਉਦਘਾਟਨਾਂ ’ਚ ਰੁੱਝੀ: ਬਾਂਸਲ

Monday, March 4 2019 06:39 AM
ਚੰਡੀਗੜ੍ਹ, ਚੰਡੀਗੜ੍ਹ ਯੂਥ ਕਾਂਗਰਸ ਵਲੋਂ ਇਥੇ ਸੈਕਟਰ 38 (ਵੈਸਟ) ਵਿੱਚ ਅੱਜ ਰੈਲੀ ਕੀਤੀ ਗਈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਭਾਜਪਾ ਨੇ ਪਿਛਲੇ ਪੰਜ ਸਾਲਾਂ ਵਿੱਚ ਚੰਡੀਗੜ੍ਹ ਲਈ ਕੁੱਝ ਨਹੀਂ ਕੀਤਾ ਅਤੇ ਹੁਣ ਜਦੋਂ ਚੋਣਾਂ ਸਿਰ ’ਤੇ ਆ ਗਈਆਂ ਹਨ ਤਾਂ ਸਿਰਫ ਉਦਘਾਟਨ ਅਤੇ ਨੀਂਹ ਪੱਥਰ ਹੀ ਰੱਖੇ ਜਾ ਰਹੇ ਹਨ। ਉਨਾਂ ਦੋਸ਼ ਲਗਾਇਆ ਕਿ ਜਿਨ੍ਹਾਂ ਪ੍ਰਾਜੈਕਟਾਂ ਬਾਰੇ ਟੈਂਡਰ ਸਫਲ ਨਹੀਂ ਹੋਏ, ਉਨ੍ਹਾਂ ਪ੍ਰਾਜੈਕਟਾਂ ਦਾ ਵੀ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਜਪਾ ਦੀ ਨਾਕਾਮੀ ਜੱਗ ਜ਼ਾਹਿਰ ਹੋ ਗਈ ਹੈ। ਸ੍ਰੀ ਬਾਂਸਲ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਨੇ ਆਪਣੇ ...

ਟ੍ਰਿਬਿਊਨ ਚੌਕ ’ਤੇ ਫਲਾਈਓਵਰ ਤੇ ਅੰਡਰਪਾਸ ਉਸਾਰਨ ਲਈ ਨੀਂਹ-ਪੱਥਰ ਰੱਖਿਆ

Monday, March 4 2019 06:39 AM
ਚੰਡੀਗੜ੍ਹ, ਲੋਕ ਸਭਾ ਚੋਣਾਂ ਸਬੰਧੀ ਜ਼ਾਬਤਾ ਲੱਗਣ ਦੇ ਅਸਾਰ ਬਣਦਿਆਂ ਹੀ ਚੰਡੀਗੜ੍ਹ ਵਿਚ ਕਈ ਸਾਲਾਂ ਤੋਂ ਰੁਕੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ-ਪੱਥਰ ਰੱਖਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਇਸੇ ਦੌਰਾਨ ਅੱਜ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਤੇ ਸੰਸਦ ਮੈਂਬਰ ਕਿਰਨ ਖੇਰ ਨੇ ਅੱਜ ਟ੍ਰਿਬਿਊਨ ਚੌਕ ’ਤੇ ਫਲਾਈਓਵਰ ਅਤੇ ਅੰਡਰਪਾਸ ਦਾ ਨੀਂਹ ਪੱਥਰ ਰੱਖਿਆ ਅਤੇ ਮਲੋਆ ਵਿਚ ਪਰਵਾਸੀ ਮਜ਼ਦੂਰਾਂ ਲਈ ਮੁੜ ਵਸੇਬਾ ਸਕੀਮ ਤਹਿਤ ਉਸਾਰੇ 4960 ਫਲੈਟਾਂ ਦੀਆਂ ਚਾਬੀਆਂ ਅਲਾਟੀਆਂ ਨੂੰ ਸੌਂਪੀਆਂ। ਸ੍ਰੀ ਬਦਨੌਰ ਨੇ ਸੈਕਟਰ-31 ਵਾਲੀ ਸਾਈਡ ਟ੍ਰਿਬਿਊਨ ਚੌਕ ’ਤੇ ਫਲਾਈਓਵਰ ਤੇ ਅੰਡਰਪਾਸ ਦਾ ਨੀਂਹ ਪੱਥਰ ਰੱਖਿਆ। ਸ੍ਰੀ ਬਦਨੌਰ ਨੀਂਹ ਪੱਥਰ ਰਖ ...

ਆਈ.ਸੀ.ਆਈ.ਸੀ.-ਵੀਡੀਓਕੌਨ ਮਾਮਲਾ: ਈ.ਡੀ. ਦਫ਼ਤਰ ਪਹੁੰਚੀ ਚੰਦਾ ਕੋਚਰ

Monday, March 4 2019 06:38 AM
ਨਵੀਂ ਦਿੱਲੀ, 4 ਮਾਰਚ- ਆਈ.ਸੀ.ਆਈ.ਸੀ.ਆਈ- ਵੀਡੀਓਕੋਨ ਲੋਨ ਮਾਮਲੇ 'ਚ ਦੋਸ਼ੀ ਆਈ.ਸੀ.ਆਈ.ਸੀ.ਆਈ ਬੈਂਕ ਦੀ ਸਾਬਕਾ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਚੰਦਾ ਕੋਚਰ ਈ.ਡੀ ਦਫ਼ਤਰ ਪਹੁੰਚੀ ਹੈ ਜਿੱਥੇ ਉਨ੍ਹਾਂ ਕੋਲੋਂ ਈ.ਡੀ. ਵੱਲੋਂ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇਗੀ।

‘ਆਪ’ ਨੇ ਦਿੱਲੀ ਦੀਆਂ 6 ਲੋਕਾਂ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ

Sunday, March 3 2019 07:13 AM
ਨਵੀਂ ਦਿੱਲੀ, ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ-2019 ਲਈ ਦਿੱਲੀ ਲਈ ਅੱਜ ਇਕ ਸੀਟ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦਾ ਐਲਾਨ ਕਰ ਦਿੱੱਤਾ ਹੈ। ਪਾਰਟੀ ਨੇ ਸਾਫ਼ ਕਰ ਦਿੱਤਾ ਕਿ ਉਹ ਕਾਂਗਰਸ ਨਾਲ ਹੁਣ ਕੋਈ ਚੋਣ ਸਮਝੌਤਾ ਨਹੀਂ ਕਰੇਗੀ। ਇਸ ਵਾਰ ਵੀ ‘ਆਪ’ ਹੋਰ ਸਿਆਸੀ ਪਾਰਟੀਆਂ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ਬਾਜ਼ੀ ਮਾਰ ਗਈ ਹੈ। ਆਪ ਨੇ ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਬ੍ਰਿਜੇਸ਼ ਗੋਇਲ ਨੂੰ ਉਮੀਦਵਾਰ ਬਣਾਇਆ ਹੈ ਜਿੱਥੋਂ ਪਿਛਲੇ ਸਾਲ ਭਾਜਪਾ ਦੀ ਮੀਨਾਕਸ਼ੀ ਲੇਖੀ ਚੋਣ ਜਿੱਤੀ ਸੀ। ਦਿੱਲੀ ਸਰਕਾਰ ਵਿੱਚ ਸਿੱਖਿਆ ਖੇਤਰ ਵਿੱਚ ਅਹਿਮ ਕੰਮ ਕਰਕੇ ਚਰਚਿਤ ਹੋਈ ਆਤਿਸ਼ੀ ਨੂੰ ਪੂਰਬੀ ਦਿੱਲੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ...

ਸਿੱਖਿਆ ਸਕੱਤਰ ਵੱਲੋਂ ਪ੍ਰੀਖਿਆ ਪ੍ਰਬੰਧਾਂ ਦੀ ਨਜ਼ਰਸਾਨੀ

Sunday, March 3 2019 07:12 AM
ਐਸ.ਏ.ਐਸ. ਨਗਰ (ਮੁਹਾਲੀ), ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੂਬੇ ਵਿੱਚ ਸ਼ੁਰੂ ਹੋਈਆਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸਬੰਧੀ ਸਮੀਖਿਆ ਕੀਤੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਕਲ ਰੋਕਣ ਲਈ ਕੀਤੇ ਪੁਖ਼ਤਾ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਇਹ ਵੀ ਪਤਾ ਲੱਗਾ ਹੈ ਕਿ ਬੀਤੇ ਦਿਨੀਂ ਸਿੱਖਿਆ ਸਕੱਤਰ ਨੇ ਤਰਨ ਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ-2 ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਸਕੱਤਰ ਸਕੂਲ ਦੀ ਅਸੁਰੱਖਿਅਤ ਇਮਾਰਤ ਦੇਖ ਕੇ ਦੰਗ ਰਹਿ ਗਏ, ਜੋ ਮਾਮੂਲੀ ਬਾਰਿਸ਼ ਕਾਰਨ ਵੀ ਚੋਅ ਰਹੀ ਸੀ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖਿਆ ਸਕੱਤਰ ਨੇ ...

ਬਰਗਾੜੀ ਕਾਂਡ: ਐੱਸਪੀ, ਡੀਐੱਸਪੀ ਤੇ ਚਾਰ ਹੋਰਾਂ ਤੋਂ ਪੁੱਛਗਿੱਛ

Sunday, March 3 2019 07:11 AM
ਫਗਵਾੜਾ, ਬਰਗਾੜੀ ਕਾਂਡ ਦੇ ਮਾਮਲੇ ’ਚ ਚੱਲ ਰਹੀ ਜਾਂਚ ਦੇ ਸਬੰਧ ’ਚ ਵਿਸ਼ੇਸ਼ ਜਾਂਚ ਕਮੇਟੀ ਨੇ ਅੱਜ ਇੱਥੇ ਇਸ ਕੇਸ ਨਾਲ ਸਬੰਧਿਤ ਪੁਲੀਸ ਤੇ ਸਿਵਲ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਬਿਆਨ ਦਰਜ ਕੀਤੇ। ਅੱਜ ਸਵੇਰ ਤੋਂ ਹੀ ਏ.ਡੀ.ਜੀ.ਪੀ. ਪ੍ਰਮੋਦ ਕੁਮਾਰ, ਆਈ.ਜੀ. ਅਰੁਨਪਾਲ ਸਿੰਘ, ਐੱਸ.ਐੱਸ.ਪੀ. ਕਪੂਰਥਲਾ ਸਤਿੰਦਰ ਸਿੰਘ, ਡੀ.ਸੀ.ਪੀ. ਭੁਪਿੰਦਰ ਸਿੰਘ ’ਤੇ ਆਧਾਰਿਤ ਟੀਮ ਨੇ ਇਕ ਐੱਸ.ਪੀ., ਇਕ ਡੀ.ਐੱਸ.ਪੀ. ਅਤੇ ਚਾਰ ਸਿਵਲੀਅਨ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ। ਬਿਆਨਾਂ ਸਬੰਧੀ ਹੋਰ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਵਰਨਣਯੋਗ ਹੈ ਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ...

ਬਹਿਬਲ ਗੋਲੀ ਕਾਂਡ: ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ

Sunday, March 3 2019 07:10 AM
ਫ਼ਰੀਦਕੋਟ, ਬਹਿਬਲ ਕਲਾਂ ਗੋਲੀ ਕਾਂਡ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਅੱਜ ਰੱਦ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜੇਕਰ ਸਾਬਕਾ ਪੁਲੀਸ ਮੁਖੀ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਮੁੱਚੀ ਪੜਤਾਲ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਬਹਿਬਲ ਕਲਾਂ ਗੋਲੀ ਕਾਂਡ ਨੂੰ ਘਿਣਾਉਣਾ ਅਪਰਾਧ ਦੱਸਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀ ਨੇ ਮੰਗ ਕੀਤੀ ਕਿ ਅਜਿਹੇ ਮਾਮਲੇ ਵਿਚ ਮੁਲਜ਼ਮ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਦੂਜੇ ਪਾਸੇ, ਸਾਬਕਾ ਪੁਲੀਸ ਮੁਖੀ ਦੇ ਵਕੀਲਾਂ ਨੇ ...

ਸਿਹਤ ਮੰਤਰੀ ਦੇ ਭਰੋਸੇ ਮਗਰੋਂ ਨਰਸਾਂ ਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਖਤਮ

Sunday, March 3 2019 07:10 AM
ਪਟਿਆਲਾ, ਨਰਸਿਜ਼, ਐਨਸਿਲਰੀ ਅਤੇ ਚੌਥਾ ਦਰਜਾ ਮੁਲਾਜ਼ਮਾਂ ਦੀ ਹੜਤਾਲ ਤੇ ਧਰਨਾ ਅੱਜ ਸਮਾਪਤ ਹੋ ਗਏ। ਛੱਬੀ ਦਿਨ ਪੁਰਾਣੀ ਇਹ ਹੜਤਾਲ਼ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਿੱਤੇ ਗਏ ਲਿਖਤੀ ਭਰੋਸੇ ਮਗਰੋਂ ਸਮਾਪਤ ਕੀਤੀ ਗਈ। ਮੰਤਰੀ ਨੇ ਇਨ੍ਹਾਂ 956 ਮੁਲਾਜ਼ਮਾਂ ਦੀਆਂ ਸੇਵਾਵਾਂ 7 ਮਾਰਚ ਤੱਕ ਰੈਗੂਲਰ ਕਰਨ ਸਬੰਧੀ ਲਿਖਤੀ ਜਾਣਕਾਰੀ ਦਿੱਤੀ ਜਿਸ ਮਗਰੋਂ ਕਈ ਦਿਨ ਦੇ ਚਲ ਰਹੇ ਰੇੜਕੇ ਦਾ ਹੱਲ ਹੋਇਆ। ਜ਼ਿਕਰਯੋਗ ਹੈ ਕਿ ਰਾਜਿੰਦਰਾ ਤੇ ਟੀ.ਬੀ ਹਸਪਤਾਲ, ਮੈਡੀਕਲ ਕਾਲਜ ਪਟਿਆਲਾ, ਗੁਰੂ ਨਾਨਕ ਦੇਵ ਹਸਪਤਾਲ਼ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਨਾਲ ਸਬੰਧਿਤ ਨਰਸਿਜ਼ ਅਤੇ ਐਨਸਿਲਰੀ ਸਟਾਫ਼ 2009 ਤੋਂ ਜਦਕਿ ਚੌਥਾ ਦਰਜਾ ਮੁਲਾਜ਼ਮ 2006 ਤੋਂ ...