ਸੁਪਰੀਮ ਕੋਰਟ ਨੇ ਕੇਂਦਰ ਤੋਂ ਮਾਲਿਆ ਦੀ ਹਵਾਲਗੀ ਪ੍ਰਕਿਰਿਆ ਬਾਰੇ ਰਿਪੋਰਟ ਮੰਗੀ
Monday, November 2 2020 11:39 AM

ਨਵੀਂ ਦਿੱਲੀ, 2 ਨਵੰਬਰ- ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਬਰਤਾਨੀਆ ਤੋਂ ਭਾਰਤ ਲਿਆਉਣ ਬਾਰੇ ਚੱਲ ਰਹੀ ਕਾਰਵਾਈ ਦੀ ਸਥਿਤੀ ਰਿਪੋਰਟ ਛੇ ਹਫ਼ਤਿਆਂ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਯੂਯੂ ਲਲਿਤ ਤੇ ਜਸਟਿਸ ਅਸ਼ੋਕ ਭੂਸ਼ਨ ਦੇ ਬੈਂਚ ਨੇ ਵੀਡੀਓ ਕਾਨਫਰੰਸ ਰਾਹੀਂ ਮਾਮਲੇ ਦੀ ਸੁਣਵਾਈ ਕਰਦਿਆਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਇਸ ਮਾਮਲੇ ’ਚ ਛੇ ਹਫ਼ਤਿਆਂ ਅੰਦਰ ਸਥਿਤੀ ਰਿਪੋਰਟ ਦਾਖਲ ਕਰਨ।...

Read More

‘ਬਾਬਾ ਕਾ ਢਾਬਾ’ ਦੇ ਮਾਲਕ ਨੇ ਯੂਟਿਊਬਰ ’ਤੇ ਲਾਏ ਫੰਡਾਂ ਦੀ ਦੁਰਵਰਤੋਂ ਦੇ ਦੋਸ਼
Monday, November 2 2020 11:37 AM

ਨਵੀਂ ਦਿੱਲੀ, 2 ਨਵੰਬਰ- ਦੱਖਣੀ ਦਿੱਲੀ ਦੇ ਮਾਲਵੀਆ ਨਗਰ ’ਚ ‘ਬਾਬਾ ਕਾ ਢਾਬਾ’ ਨਾਂ ਨਾਲ ਮਸ਼ਹੂਰ ਹੋਏ ਕਾਂਤਾ ਪ੍ਰਸਾਦ ਨੇ ਉਨ੍ਹਾਂ ਨੂੰ ਮਸ਼ਹੂਰ ਕਰਨ ਵਾਲੇ ਯੂਟਿਊਬਰ ’ਤੇ ਉਸ ਦੇ ਨਾਂ ’ਤੇ ਜੁਟਾਏ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। 80 ਸਾਲਾ ਕਾਂਤਾ ਪ੍ਰਸਾਦ ਨੇ ਯੂਟਿਊਬਰ ਗੌਰਵ ਵਾਸਨ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਸੋਸ਼ਲ ਮੀਡੀਆ ’ਤੇ ਲੌਕਡਾਊਨ ਦੌਰਾਨ ਕਾਂਤਾ ਪ੍ਰਸਾਦ ਦੀ ਹਾਲਤ ਦਿਖਾਈ ਗਈ ਸੀ ਜਿਸ ਤੋਂ ਬਾਅਦ ਅਚਾਨਕ ਹੀ ਬਾਬਾ ਕਾ ਢਾਬਾ ਮਸ਼ਹੂਰ ਹੋ ਗਿਆ ਤੇ ਉੱਥੇ ਲੋਕਾਂ ਦੀ ਭੀੜ ਲੱਗ ਗਈ ਸੀ। ਪੁਲੀ...

Read More

ਮੁਨੱਵਰ ਰਾਣਾ ਖ਼ਿਲਾਫ਼ ਨਫ਼ਰਤ ਫੈਲਾਉਣ ਦੇ ਦੋਸ਼ ਹੇਠ ਕੇਸ ਦਰਜ
Monday, November 2 2020 11:36 AM

ਲਖਨਊ, 2 ਨਵੰਬਰ - ਸ਼ਾਇਰ ਮੁਨੱਵਰ ਰਾਣਾ ਖ਼ਿਲਾਫ਼ ਹਜ਼ਰਤਗੰਜ ਕੋਤਵਾਲੀ ’ਚ ਕਥਿਤ ਤੌਰ ’ਤੇ ਧਾਰਮਿਕ ਆਧਾਰ ’ਤੇ ਭਾਈਚਾਰਿਆਂ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹ ਦੇਣ ਦੇ ਦੋਸ਼ ਹੇਠ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਨੱਵਰ ਰਾਣਾ ਨੇ ਫਰਾਂਸ ’ਚ ਇੱਕ ਮੈਗਜ਼ੀਨ ’ਚ ਪ੍ਰਕਾਸ਼ਿਤ ਕਾਰਟੂਨ ਤੇ ਇੱਕ ਵਿਅਕਤੀ ਦੀ ਹੱਤਿਆ ਦੇ ਮਾਮਲੇ ’ਚ ਇੱਕ ਨਿਊਜ਼ ਚੈਨਲ ਨੂੰ ਇੰਟਰਵਿਊ ਦਿੱਤੀ ਸੀ ਜਿਸ ’ਚ ਉਨ੍ਹਾਂ ਦਾ ਬਿਆਨ ਕਥਿਤ ਤੌਰ ’ਤੇ ਵੱਖ ਵੱਖ ਭਾਈਚਾਰਿਆਂ ਵਿਚਾਲੇ ਨਫ਼ਰਤ ਫੈਲਾਉਣ ਵਾਲਾ ਤੇ ਸਮਾਜਿਕ ਸ਼ਾਂਤੀ ਭੰਗ ਕਰਨ ਵਾਲਾ ਹੈ। ਸੀਨੀਅਰ ਪੁਲੀਸ ਅਧਿਕਾ...

Read More

ਦੇਸ਼ ’ਚ ਕਰੋਨਾ ਪੀੜਤਾਂ ਦੇ ਠੀਕ ਹੋਣ ਦੀ ਦਰ 91.68 ਫੀਸਦ ਹੋਈ
Monday, November 2 2020 11:34 AM

ਨਵੀਂ ਦਿੱਲੀ, 2 ਨਵੰਬਰ - ਦੇਸ਼ ’ਚ ਕਰੋਨਾ ਦੇ ਮਾਮਲੇ ਸੋਮਵਾਰ ਨੂੰ 82 ਲੱਖ ਤੋਂ ਪਾਰ ਹੋ ਗੲੇ ਹਨ। ਉੱਥੇ ਹੀ 75.44 ਲੱਖ ਤੋਂ ਵੱਧ ਲੋਕਾਂ ਦੇ ਠੀਕ ਹੋਣ ਨਾਲ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 91.68 ਫੀਸਦ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗੲੇ ਅੰਕੜਿਆਂ ਅਨੁਸਾਰ ਦੇਸ਼ ’ਚ ਇੱਕ ਦਿਨ ਅੰਦਰ ਕਰੋਨਾ ਦੇ 45,231 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਦੇ ਕੁੱਲ ਮਾਮਲੇ 82,29,313 ਹੋ ਗਏ ਹਨ ਜਦਕਿ 496 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 122607 ਹੋ ਗਈ ਹੈ। ਦੇਸ਼ ’ਚ ਇਸ ਸਮੇਂ ਕਰੋਨਾ ਦੇ ਸਰਗਰਮ ਕੇਸ...

Read More

ਪੰਜਾਬ ਵਿੱਚ ਕੋਲੇ ਦੀ ਕਮੀਂ ਅਤੇ ਬਿਜਲੀ ਸੰਕਟ
Monday, November 2 2020 10:49 AM

ਜਦੋ ਦਾ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਰੋਸ ਮੁਜ਼ਾਹਰੇ ਤੇ ਅੰਦੋਲਨ ਕੀਤੇ ਜਾ ਰਹੇ ਹਨ,ਉਸੇ ਅੰਦੋਲਨ ਵਿਚ ਰੇਲ ਰੋਕੋ ਵੀ ਸ਼ਾਮਲ ਹੈ।ਪਹਿਲਾ ਤੋ ਹੀ ਕੋਰੋਨਾ ਕਰਕੇ ਕੁਝ ਸੀਮਤ ਰੇਲ ਗੱਡੀਆਂ ਹੀ ਚਲ ਰਹੀਆਂ ਸਨ। ਜੋ ਕਿ ਕੇਦਰ ਸਰਕਾਰ ਵੱਲੋਂ ਉਹ ਵੀ ਬੰਦ ਕਰ ਦਿੱਤੀਆਂ ਗਈਆਂ ‌ਪਰ ਕਿਸਾਨ ਜਥੇਬੰਦੀਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਕਿ ਮਾਲ ਗੱਡੀਆਂ ਨੂੰ ਆਣ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਜ਼ਰੂਰੀ ਚੀਜ਼ਾਂ ਦੀ ਆਪੂਰਤੀ ਨਾ ਰੁਕ ਸਕੇ।ਆਪਾ ਸਾਰੇ ਜਾਣਦੇ ਹਾਂ ਕਿ ਬਿੱਲ ਦਾ ਵਿਰੋਧ ਬਹੁਤ ਹੀ ਸ਼ਾਂਤਮਈ...

Read More

ਰਾਸ਼ਟਰਪਤੀ ਨੂੰ ਮਿਲਣ ਵਾਲੇ ਵਫ਼ਦ ਦਾ ਹਿੱਸਾ ਨਹੀਂ ਬਣੇਗੀ ਆਮ ਆਦਮੀ ਪਾਰਟੀ - ਚੀਮਾ
Saturday, October 31 2020 11:34 AM

ਚੰਡੀਗੜ੍ਹ, 31 ਅਕਤੂਬਰ ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਜੋ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਸ ਦਾ ਹਿੱਸਾ ਆਮ ਆਦਮੀ ਪਾਰਟੀ ਨਹੀਂ ਬਣੇਗੀ।

Read More

ਕਲੱਬ 'ਚ ਜੂਆ ਤੇ ਸੱਟੇਬਾਜ਼ੀ ਕਰਦੇ ਪੰਜ ਰਈਸਜ਼ਾਦੇ ਕਾਬੂ
Saturday, October 31 2020 11:31 AM

ਲੁਧਿਆਣਾ, 31 ਅਕਤੂਬਰ - ਪਿੰਡ ਲਲਤੋਂ ਕਲਾਂ ਵਿਚ ਸਥਿਤ ਕਸ਼ਿਸ਼ ਕਲੱਬ ਵਿਚ ਪੁਲਿਸ ਵੱਲੋਂ ਬੀਤੀ ਰਾਤ ਛਾਪੇਮਾਰੀ ਕਰਕੇ ਸੱਟੇਬਾਜ਼ੀ ਅਤੇ ਜੂਆ ਖੇਡ ਰਹੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਲੱਖ ਪੰਜ ਹਜ਼ਾਰ ਦੀ ਨਕਦੀ ਅਤੇ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ। ਜਦਕਿ ਕਲੱਬ ਦਾ ਪ੍ਰਬੰਧਕ ਭਾਜਪਾ ਆਗੂ ਭੁਪਿੰਦਰ ਸਿੰਘ ਹਨੀ ਅਤੇ ਮਾਲਕ ਰਾਜਨ ਅਜੇ ਫ਼ਰਾਰ ਦੱਸੇ ਜਾਂਦੇ ਹਨ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਨਵੀਨ ਕੁਮਾਰ, ਸਤਪਾਲ ਦਿਪਾਂਸ਼ੂ ਕਾਲੜਾ ਅਤੇ ਸੁਰਿੰਦਰ ਸਿੰਘ ਸ਼ਾਮਲ ਹਨ।...

Read More

ਤ੍ਰਿਪੁਰਾ ’ਚ 90 ਸਾਲ ਦੀ ਔਰਤ ਨਾਲ ਸਮੂਹਿਕ ਜਬਰ ਜਨਾਹ: ਇਕ ਮੁਲਜ਼ਮ ਪੀੜਤਾ ਨੂੰ ਕਹਿੰਦਾ ਸੀ ਦਾਦੀ
Saturday, October 31 2020 11:28 AM

ਅਗਰਤਲਾ, 31 ਅਕਤੂਬਰ ਤ੍ਰਿਪੁਰਾ ਵਿਚ 90 ਸਾਲਾ ਔਰਤ ਨਾਲ ਉਸ ਦੇ ਘਰ ਵਿੱਚ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉੱਤਰੀ ਤ੍ਰਿਪੁਰਾ ਜ਼ਿਲ੍ਹੇ ਦੇ ਕੰਚਨਪੁਰ ਉਪ ਮੰਡਲ ਦੇ ਬਰਹਲਦੀ ਪਿੰਡ ਵਿੱਚ 24 ਅਕਤੂਬਰ ਦੀ ਹੈ ਪਰ ਉਸ ਦੇ ਰਿਸ਼ਤੇਦਾਰਾਂ ਨੇ 29 ਅਕਤੂਬਰ ਨੂੰ ਕੇਸ ਦਰਜ ਕਰਵਾਇਆ ਹੈ। ਪੁਲੀਸ ਸੁਪਰਡੈਂਟ ਭਾਨੂਪਦਾ ਚੱਕਰਵਰਤੀ ਨੇ ਦੱਸਿਆ ਕਿ ਮੁਜ਼ਲਮ ਫ਼ਰਾਰ ਹਨ। ਅਧਿਕਾਰੀ ਨੇ ਦੱਸਿਆ, '' ਇਹ ਔਰਤ ਘਰ ਵਿੱਚ ਇਕੱਲੀ ਰਹਿੰਦੀ ਸੀ ਤੇ ਇਕ ਮੁਲਜ਼ਮ ਉਸ ਨੂੰ 'ਦਾਦੀ' ਕਹਿੰਦਾ ਸੀ। ਘਟਨਾ ਦੀ ਰਾਤ ਨੂੰ ਉ...

Read More

ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਯੂਥ ਜਨਰਲ ਸਕੱਤਰ ਨੇ ਅਸਤੀਫ਼ਾ ਦਿੱਤਾ
Saturday, October 31 2020 11:26 AM

ਬਠਿੰਡਾ, 31 ਅਕਤੂਬਰ ਭਾਜਪਾ ਪੰਜਾਬ ਦੇ ਯੂਥ ਜਨਰਲ ਸੱਕਤਰ ਬਰਿੰਦਰ ਸਿੰਘ ਸੰਧੂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਯੂਥ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਮੌਜੂਦਾ ਹਾਲਾਤ ਵਿੱਚ ਕਿਸਾਨ ਯੂਨੀਅਨਾਂ, ਆੜ੍ਹਤੀਆਂ, ਛੋਟੇ ਵਪਾਰੀ ਅਤੇ ਮਜ਼ਦੂਰ ਵਰਗ ਕੇਂਦਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਜੂਦਾ ਹਾਲਾਤ ਨੂੰ ਵੇਖਦਿਆਂ ਉਹ ਭਾਜਪਾ ਪੰਜਾਬ ਯੂਥ ਜਨਰਲ ਸੱਕਤਰ ਅਤੇ ਪ...

Read More

ਭੂਚਾਲ ਕਾਰਨ ਤੁਰਕੀ ਅਤੇ ਗ੍ਰੀਸ 'ਚ 26 ਮੌਤਾਂ, ਸੈਂਕੜੇ ਲੋਕ ਜ਼ਖ਼ਮੀ
Saturday, October 31 2020 09:56 AM

ਨਵੀਂ ਦਿੱਲੀ, 31 ਅਕਤੂਬਰ- ਤੁਰਕੀ ਅਤੇ ਗ੍ਰੀਸ 'ਚ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ ਘੱਟੋ-ਘੱਟ 26 ਲੋਕਾਂ ਦੀ ਮੌਤ ਗਈ, ਜਦਕਿ ਸੈਂਕੜੇ ਹੋਰ ਜ਼ਖ਼ਮੀ ਹੋਏ ਹਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਮੁਤਾਬਕ ਗ੍ਰੀਸ ਦੇ ਸ਼ਹਿਰ ਕਾਰਲੋਵਸੀ ਤੋਂ 14 ਕਿਲੋਮੀਟਰ ਦੂਰ 7.0 ਦੀ ਤੀਬਰਤਾ ਵਾਲਾ ਭੂਚਾਲ ਆਇਆ। ਤੁਰਕੀ ਅਤੇ ਗ੍ਰੀਸ ਦੋਹਾਂ ਦੇਸ਼ਾਂ ਦੇ ਕਈ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਤੁਰਕੀ ਦੇ ਇਜ਼ਮਿਰ ਸ਼ਹਿਰ 'ਚ ਵਧੇਰੇ ਨੁਕਸਾਨ ਹੋਇਆ ਹੈ, ਜਿੱਥੇ ਕਿ ਵੱਡੀ ਗਿਣਤੀ 'ਚ ਉੱਚੀਆਂ ਇਮਾਰਤਾਂ ਹਨ। ਤੁਰਕੀ ਦੇ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਦਿੱਤੀ ਜਾਣਕਾਰ...

Read More

ਪਾਕਿ ਵਾਲੇ ਪਾਸਿਓਂ ਭਾਰਤ ਅੰਦਰ ਦੋ ਵਾਰ ਦਾਖ਼ਲ ਹੋਇਆ ਡਰੋਨ
Saturday, October 31 2020 09:54 AM

ਦੋਰਾਂਗਲਾ, 31 ਅਕਤੂਬਰ - ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਲੱਗਦੀ ਹਿੰਦ-ਪਾਕਿ ਸਰਹੱਦ 'ਤੇ ਠਾਕੁਰਪੁਰ ਪੋਸਟ ਨੇੜੇ ਬੀਤੇ ਰਾਤ ਦੋ ਵਾਰ ਪਾਕਿਸਤਾਨ ਵਲੋਂ ਆਏ ਡਰੋਨ ਦੇਖੇ ਗਏ। ਸਰਹੱਦ 'ਤੇ ਤਾਇਨਾਤ ਵਲੋਂ ਬੀ. ਐਸ. ਐਫ. ਦੇ ਜਵਾਨਾਂ ਵਲੋਂ ਰਾਤ ਦੇ ਹਨੇਰੇ 'ਚ ਕੀਤੇ 64 ਰੋਂਦ ਫਾਇਰ ਦੇ ਕਾਰਨ ਇਹ ਡਰੋਨ ਦੋਹੀਂ ਵਾਰ ਪਾਕਿ ਵੱਲ ਮੁੜ ਗਿਆ। ਇਸ ਤੋਂ ਬਾਅਦ ਅੱਜ ਪੰਜਾਬ ਪੁਲਿਸ ਅਤੇ ਬੀ. ਐਸ. ਐਫ. ਵਲੋਂ ਇਲਾਕੇ ਅੰਦਰ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ ਪਰ ਕੋਈ ਸ਼ੱਕੀ ਚੀਜ਼ ਹਾਸਲ ਨਹੀਂ ਹੋਈ।...

Read More

ਗੁੱਜਰ ਰਾਖਵਾਂਕਰਨ ਅੰਦੋਲਨ ਦੇ ਚੱਲਦਿਆਂ ਰਾਜਸਥਾਨ ਦੇ ਕਰੌਲੀ 'ਚ ਧਾਰਾ 144 ਲਾਗੂ
Saturday, October 31 2020 09:50 AM

ਜੈਪੁਰ, 31 ਅਕਤੂਬਰ- ਇਕ ਨਵੰਬਰ ਨੂੰ ਹੋਣ ਵਾਲੇ ਗੁੱਜਰ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ਦੇ ਕਰੌਲੀ ਜ਼ਿਲ੍ਹੇ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉੱਥੇ ਹੀ ਭਰਤਪੁਰ, ਧੌਲਪੁਰ, ਸਵਾਈ ਮਾਧੋਪੁਰ, ਦੌਸਾ, ਟੋਂਕ, ਬੂੰਦੀ ਅਤੇ ਝਾਲਾਵਾੜ ਜ਼ਿਲ੍ਹਿਆਂ 'ਚ ਕੌਮੀ ਸੁਰੱਖਿਆ ਕਾਨੂੰਨ ਲਾਗੂ ਕੀਤਾ ਗਿਆ।

Read More

ਜੇਕਰ ਤੇਜਸਵੀ ਯਾਦਵ ਬਿਹਾਰ ਦੇ ਮੁੱਖ ਮੰਤਰੀ ਬਣਦੇ ਹਨ ਤਾਂ ਹੈਰਾਨੀ ਨਹੀਂ ਹੋਵੇਗੀ- ਸੰਜੇ ਰਾਓਤ
Saturday, October 31 2020 09:48 AM

ਮੁੰਬਈ, 31 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਚੁੱਕੀ ਹੈ। ਦੂਜੇ ਪੜਾਅ ਦੀ ਵੋਟਿੰਗ ਨੂੰ ਲੈ ਕੇ ਸੂਬੇ 'ਚ ਚੋਣ ਪ੍ਰਚਾਰ ਜ਼ੋਰਾਂ ਨਾਲ ਜਾਰੀ ਹੈ। ਇਸੇ ਵਿਚਾਲੇ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੇ ਕਿਹਾ ਕਿ ਉਨ੍ਹਾਂ ਨੂੰ ਬਿਲਕੁਲ ਵੀ ਹੈਰਾਨੀ ਨਹੀਂ ਹੋਵੇਗੀ, ਜੇਕਰ ਤੇਜਸਵੀ ਯਾਦਵ ਬਿਹਾਰ ਦੇ ਮੁੱਖ ਮੰਤਰੀ ਬਣਦੇ ਹਨ। ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਇਸ ਨੂੰ ਭਾਜਪਾ ਦੀ ਇਕ ਸ਼ਾਖਾ ਦੱਸਿਆ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਜੇ ਰਾਓਤ ਨੇ ਕਿਹਾ, ''ਬਿਨਾਂ ਕਿਸੇ ਸਹਾਰੇ ਦੇ ਇਕ ਨੌਜਵਾਨ, ਜਿਸ ਦੇ ਪਰਿਵਾਰ ...

Read More

ਫਰੈਂਚ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਪੰਘਾਲ ਤੇ ਸੰਜੀਤ ਨੂੰ ਸੋਨ ਤਗਮੇ
Saturday, October 31 2020 09:38 AM

ਨਵੀਂ ਦਿੱਲੀ, 31 ਅਕਤੂਬਰ- ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦੇ ਤਗਮਾ ਜੇਤੂ ਅਮਿਤ ਪੰਘਾਲ (52 ਕਿਲੋਗ੍ਰਾਮ) ਅਤੇ ਸੰਜੀਤ (91 ਕਿਲੋਗ੍ਰਾਮ) ਨੇ ਕਰੋਨਾ ਵਾਇਰਸ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਮੁਕਾਬਲੇ ਵਿੱਚ ਉਤਰਦਿਆਂ ਸੋਨੇ ਦਾ ਤਗਮਾ ਜਿੱਤਿਆ। ਇਨ੍ਹਾਂ ਨੇ ਨੇ ਫਰਾਂਸ ਦੇ ਨਾਂਤੇਸ ਵਿੱਚ ਐਲੇਕਸਿਸ ਵੈਸਟਾਈਨ ਕੌਮਾਂਤਰੀ ਟੂਰਨਾਮੈਂਟ ਵਿੱਚ ਇਹ ਮੱਲ ਮਰੀ। ਏਸ਼ੀਅਨ ਖੇਡਾਂ ਦੇ ਚੈਂਪੀਅਨ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜੇਤੂ ਅਮਿਤ ਨੇ ਸ਼ੁੱਕਰਵਾਰ ਰਾਤ ਨੂੰ ਹੋਏ ਮੈਚ ਵਿੱਚ ਅਮਰੀਕਾ ਦੇ ਰੇਨੇ ਅਬਰਾਹਿਮ ਨੂੰ 3-0 ਨਾਲ ਹਰਾਇਆ। ਇੰਡੀਆ ਓਪਨ ...

Read More

ਸੋਨੀਆ, ਰਾਹੁਲ ਤੇ ਪ੍ਰਿਅੰਕਾ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
Saturday, October 31 2020 09:31 AM

ਨਵੀਂ ਦਿੱਲੀ, 31 ਅਕਤੂਬਰ- ਕਾਂਗਰਸ ਨੇਤਾ ਸ੍ਰੀਮਤੀ ਸੋਨੀਆ ਗਾਂਧੀ, ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਤੇ ਧੀ ਪ੍ਰਿਅੰਕ ਗਾਂਧੀ ਵਾਡਰਾ ਸਣੇ ਹੋਰ ਕਈ ਨੇਤਾਵਾਂ ਨੇ ਅੱਜ ਸਾਬਕਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਰਾਹੁਲ ਨੇ ਟਵਿੱਟਰ ਰਾਹੀਂ ਆਪਣੀ ਦਾਦੀ ਨੂੰ ਯਾਦ ਕੀਤਾ...

Read More

ਪਰਾਲੀ ਸਾੜਨ ’ਤੇ ਸਜ਼ਾ ਕਿਸਾਨਾਂ ਲਈ ਵੱਡੀ ਚੁਣੌਤੀ: ਕੇਂਦਰੀ ਮੰਤਰੀਆਂ ਨੂੰ ਮਿਲਾਂਗਾ: ਦੁਸ਼ਿਅੰਤ
Saturday, October 31 2020 09:30 AM

ਜੀਂਦ, 31 ਅਕਤੂਬਰ- ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ’ਤੇ ਜੁਰਮਾਨਾ ਅਤੇ ਸਜ਼ਾ ਦੀ ਵਿਵਸਥਾ ਦੇ ਨੋਟੀਫਿਕੇਸ਼ਨ ਦੇ ਮੁੱਦੇ ’ਤੇ ਹਰਿਆਣੇ ਦੀ ਰਾਜਨੀਤੀ ਭਖ਼ ਗਈ ਹੈ। ਇਕ ਪਾਸੇ ਭਾਰਤੀ ਕਿਸਾਨ ਯੂਨੀਅਨ ਨੇ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਸਖ਼ਤ ਵਿਰੋਧ ਜਤਾਇਆ ਹੈ ਉਥੇ ਹਰਿਆਣਾ ਦੇ ਡਿਪਟੀ ਸੀਐੱਮ ਦੁਸ਼ਿਅੰਤ ਚੌਟਾਲਾ ਨੇ ਇਸ ਮੁੱਦੇ ’ਤੇ ਕਿਹਾ ਕਿ ਇਸ ਪ੍ਰਸੰਗ ਵਿੱਚ ਅਧਿਕਾਰਤ ਨੋਟੀਫਿਕੇਸ਼ਨ ਆਇਆ ਹੈ।ਉਸ ਵਿੱਚ ਨਿਯਮ ਕੀ ਹਨ ਅਤੇ ਕੇਂਦਰ ਸਰਕਾਰ ਨੇ ਕੀ ਲਾਗੂ ਕੀਤਾ ਹੈ। ਇਸ ਬਾਰੇ ਉਹ ਖੁਦ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਵਾਤਾਵਰਣ ਮੰਤਰੀ ਨਾਲ ਗੱਲ ਕਰਨਗੇ ਅਤੇ ਇਸ...

Read More

ਦੇਸ਼ ਵਿੱਚ ਕਰੋਨਾ ਦੇ 48648 ਨਵੇਂ ਮਾਮਲੇ: ਕੁੱਲ ਕੇਸ ਸਵਾ 81 ਲੱਖ ਨੂੰ ਟੱਪੇ
Saturday, October 31 2020 09:20 AM

ਨਵੀਂ ਦਿੱਲੀ, 31 ਅਕਤੂਬਰ ਭਾਰਤ ਵਿਚ ਕਰੋਨਾ ਵਾਇਰਸ ਦੀ ਲਾਗ ਦੇ 48648 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ-19 ਲੋਕਾਂ ਦੀ ਕੁਲ ਗਿਣਤੀ 8137119 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 551 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਦੇਸ਼ ਵਿੱਚ ਹੁਣ ਤੱਕ ਕਰੋਨਾ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ 121641 ਹੋ ਗਈ ਹੈ।...

Read More

ਪੁਲਵਾਮਾ ਹਮਲੇ ਦਾ ਸੱਚ ਪਾਕਿਸਤਾਨੀ ਸੰਸਦ ਵਿੱਚ ਕਬੂਲ ਕੀਤਾ ਗਿਆ: ਮੋਦੀ
Saturday, October 31 2020 09:19 AM

ਕੇਵਡੀਆ, 31 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ ਸਾਲ ਪੁਲਵਾਮਾ ਵਿੱਚ ਹੋਏ ਅਤਿਵਾਦੀ ਹਮਲੇ ਦੀ ਸੱਚਾਈ ਨੂੰ ਪਾਕਿਸਤਾਨ ਦੀ ਸੰਸਦ ਵਿੱਚ ਪ੍ਰਵਾਨ ਕਰ ਲਿਆ ਗਿਆ। ਇਸ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ 40 ਜਵਾਨ ਮਾਰੇ ਗਏ ਸਨ। ਪ੍ਰਧਾਨ ਮੰਤਰੀ ਨੇ ਇਹ ਗੱਲ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਬੱਲਭਭਾਈ ਪਟੇਲ ਦੀ 145ਵੀਂ ਜਯੰਤੀ ’ਤੇ' ਸਟੈਚੂ ਆਫ ਯੂਨਿਟੀ 'ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਥੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਪੁਲਵਾਮਾ ਹਮਲੇ ਤੋਂ ਬਾਅ...

Read More

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਰਾਜਸਥਾਨ ਵਿਧਾਨ ਸਭਾ ’ਚ ਤਿੰਨ ਬਿੱਲ ਪੇਸ਼
Saturday, October 31 2020 09:17 AM

ਜੈਪੁਰ, 31 ਅਕਤੂਬਰ- ਰਾਜਸਥਾਨ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਰਾਜ ਦੇ ਕਿਸਾਨਾਂ ’ਤੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਪ੍ਰਭਾਵ ਨੂੰ' ਬੇਅਸਰ ਕਰਨ 'ਲਈ ਰਾਜ ਵਿਧਾਨ ਸਭਾ ਵਿਚ ਅੱਜ ਤਿੰਨ ਬਿੱਲ ਪੇਸ਼ ਕੀਤੇ ਗਏ। ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼ਾਂਤੀ ਧਾਰੀਵਾਲ ਨੇ ਖੇਤੀਬਾੜੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) (ਰਾਜਸਥਾਨ ਸੋਧ) ਬਿੱਲ 2020, ਖੇਤੀਬਾੜੀ (ਸਸ਼ਕਤੀਕਰਨ ਅਤੇ ਸੁਰੱਖਿਆ) ਭਾਅ ਦਾ ਭਰੋਸਾ ਤੇ ਖੇਤੀ ਸੇਵਾ ਕਰਾਰ ਬਿੱਲ 2020 ਤੇ ਜ਼ਰੂਰੀ ਸੇਵਾ ਬਿੱਲ 2020 ਸਦਨ ਵਿੱਚ ਪੇਸ਼ ਕੀਤੇ ਹਨ। ਇਸ ਦੇ ...

Read More

ਭਾਜਪਾ ਦਾ ਮੁਫ਼ਤ ਕਰੋਨਾਵਾਇਰਸ ਰੋਕੂ ਟੀਕੇ ਦਾ ਵਾਅਦਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ: ਚੋਣ ਕਮਿਸ਼ਨ
Saturday, October 31 2020 09:14 AM

ਨਵੀਂ ਦਿੱਲੀ, 31 ਅਕਤੂਬਰ - ਚੋਣ ਕਮਿਸ਼ਨ ਨੇ ਕਿਹਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮਨੋਰਥ ਪੱਤਰ ਵਿਚ ਕਰੋਨਾਵਾਇਰਸ ਰੋਕੂ ਟੀਕਾ ਮੁਹੱਈਆ ਕਰਾਉਣ ਦਾ ਭਾਜਪਾ ਦਾ ਵਾਅਦਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੈ। ਆਰਟੀਆਈ ਕਾਰਕੁਨ ਸਾਕੇਤ ਗੋਖਲੇ ਦੀ ਸ਼ਿਕਾਇਤ ਦੇ ਜਵਾਬ ਵਿਚ ਕਮਿਸ਼ਨ ਨੇ ਕਿਹਾ ਕਿ ਇਸ ਮੁੱਦੇ ਵਿਚ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਹੋਈ ਹੈ। ਕਮਿਸ਼ਨ ਨੇ ਕਿਹਾ, " ਆਦਰਸ਼ ਚੋਣ ਜ਼ਾਬਤੇ ਦੇ ਕਿਸੇ ਵੀ ਧਾਰਾ ਦੀ ਕੋਈ ਉਲੰਘਣਾ ਨਹੀਂ ਹੋਈ।" ਸ੍ਰੀ ਗੋਖਲੇ ਨੇ ਦਾਅਵਾ ਕੀਤਾ ਸੀ ਕਿ ਬਿਹਾਰ ਚੋਣਾਂ ਦੌਰਾਨ ਕੇਂਦਰ ਸਰਕਾਰ ਦੁਆਰਾ ਕ...

Read More

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
1 month ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago

ਰਾਜਨੀਤੀ
ਸੰਗਮਾ ਨੇ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ: ਮੋਦੀ, ਸ਼ਾਹ ਤੇ ਨੱਢਾ ਸਮਾਗਮ ’ਚ ਹਾਜ਼ਰ
1 year ago

ਰਾਜਨੀਤੀ
ਗੁਜਰਾਤ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ ’ਚ ਪੇਪਰ ਲੀਕ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ: 10 ਸਾਲ ਦੀ ਕੈਦ ਤੇ ਇਕ ਕਰੋੜ ਰੁਪਏ ਜੁਰਮਾਨਾ ਕਰਨ ਵਾਲੇ ਬਿੱਲ ਨੂੰ ਰਾਜਪਾਲ ਦੀ ਮਨਜ਼ੂਰੀ
1 year ago