ਦੇਸ਼ ਵਿੱਚ ਕੋਵਿਡ-19 ਦੇ 54,366 ਨਵੇਂ ਕੇਸ, 690 ਹੋਰ ਮੌਤਾਂ
Friday, October 23 2020 11:23 AM

ਨਵੀਂ ਦਿੱਲੀ, 23 ਅਕਤੂਬਰ (ਜੀ.ਐਨ.ਐਸ.ਏਜੰਸੀ) ਪਿਛਲੇ 24 ਘੰਟਿਆਂ ਵਿੱਚ 54,366 ਨਵੇਂ ਕੇਸਾਂ ਨਾਲ ਦੇਸ਼ ਵਿੱਚ ਕਰੋਨਾਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 77,61,312 ਹੋ ਗਈ ਹੈ। ਊਂਜ ਅੱਜ ਲਗਾਤਾਰ ਪੰਜਵਾਂ ਦਿਨ ਹੈ ਜਦੋਂ ਰੋਜ਼ਾਨਾ ਰਿਪੋਰਟ ਹੋਣ ਵਾਲੇ ਕੇਸਾਂ ਦੀ ਗਿਣਤੀ 60 ਹਜ਼ਾਰ ਤੋਂ ਹੇਠਾਂ ਰਹੀ ਹੈ। ਇਸ ਦੌਰਾਨ ਅੱਜ ਸਵੇਰੇ ਅੱਠ ਵਜੇ ਤਕ 690 ਹੋਰ ਮੌਤਾਂ ਨਾਲ ਕਰੋਨਾਵਾਇਰਸ ਕਰਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1,17,306 ਦੇ ਅੰਕੜੇ ਨੂੰ ਪੁੱਜ ਗਈ ਹੈ। 89.53 ਫੀਸਦ ਦੀ ਕੌਮੀ ਰਿਕਵਰੀ ਦਰ ਨਾਲ ਹੁਣ ਤਕ 69,48,497 ਲੋਕ ਸਿਹਤਯਾਬ ਹੋ ਚੁੱਕੇ ਹਨ। ਸ...

Read More

ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀ ਵਿਦਿਆਰਥੀ ਗ੍ਰਿਫ਼ਤਾਰ
Friday, October 23 2020 11:22 AM

ਵਾਸ਼ਿੰਗਟਨ, 23 ਅਕਤੂਬਰ (ਜੀ.ਐਨ.ਐਸ.ਏਜੰਸੀ) ਅਮਰੀਕਾ ਦੀਆਂ ਫੈਡਰਲ ਲਾਅ ਐਨਫੋਰਸਮੈਂਟ ਏਜੰਸੀਆਂ ਨੇ ਮੁਲਕ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀਆਂ ਸਮੇਤ ਕੁੱਲ 15 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਕਾ ਦੇ ਪਰਵਾਸ ਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਸਟਨ, ਵਾਸ਼ਿੰਗਟਨ, ਹਿਊਸਟਨ, ਨੇਵਾਰਕ, ਨੈਸ਼ਵਿਲੇ, ਐੱਫ.ਲੋਡਰਡੇਲ, ਪਿਟਸਬਰਗ ਤੇ ਹੈਰਿਸਬਰਗ ਤੋਂ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਦੋ ਲਿਬੀਅਨ, ਇਕ-ਇਕ ਸੇਨੇਗਲੀ ਤੇ ਬੰਗਲਾਦੇਸ਼ੀ ਵਿਦਿਆਰਥੀ ਵੀ ਸ਼ਾਮਲ ਹਨ। ਅਧਿਕਾਰੀਆਂ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੂੰ ਆਪਟੀਕਲ...

Read More

ਅਹਿਮਦਗੜ੍ਹ ਦੇ ਪਿੰਡ ਜੰਡਾਲੀ ਕਲਾਂ 'ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
Friday, October 23 2020 11:16 AM

ਅਹਿਮਦਗੜ੍ਹ (ਸੰਗਰੂਰ), 23 ਅਕਤੂਬਰ (ਪ.ਪ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਜੰਡਾਲੀ ਕਲਾਂ ਵਿਖੇ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 6 ਵਜੇ ਸੈਰ ਤੋਂ ਵਾਪਸ ਆ ਰਹੇ ਪਿੰਡ ਦੇ ਵਾਸੀ ਜਸਪ੍ਰੀਤ ਸਿੰਘ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਪਏ ਸਨ। ਜਸਪ੍ਰੀਤ ਸਿੰਘ ਨੇ ਤੁਰੰਤ ਖਿੱਲਰੇ ਅੰਗਾਂ ਨੂੰ ਇਕੱਤਰ ਕਰਕੇ ਇਸ ਦੀ ਇਤਲਾਹ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੀ ਪੱਧਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।...

Read More

ਪੰਜਾਬ ਸਰਕਾਰ ਅਤੇ ਕਿਸਾਨ ਸੂਬੇ ਵਿਚਲੇ ਕੇਂਦਰੀ ਦਫ਼ਤਰਾਂ ਦਾ ਕਰਨ ਬਾਈਕਾਟ-ਬੈਂਸ
Friday, October 23 2020 11:15 AM

ਲੁਧਿਆਣਾ, 23 ਅਕਤੂਬਰ (ਜੱਗੀ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰਾਹੀਂ ਸਿਆਸੀ ਪਾਰਟੀਆਂ 2022 ਦੀ ਵਿਧਾਨ ਸਭਾ ਚੋਣਾਂ ਜਿੱਤਣ ਦੀ ਤਾਲ 'ਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਕਾਂਗਰਸ ਸਰਕਾਰ ਦੀ ਦੋਗਲੀ ਨੀਤੀ ਬਾਰੇ ਆਵਾਜ਼ ਬੁਲੰਦ ਕੀਤੀ ਹੈ। ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਨੂੰ ਤਾਲੇ ਲਗਾਓ ਅਤੇ ਕੇਂਦਰੀ ਵਿਭਾਗਾਂ ਦਾ ਬਾਈਕਾਟ ਕਰੋ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਵਿਧਾਨ ਸਭਾ ਦੇ ਅੰਦਰਲੀ ਕਾਰਵਾ...

Read More

ਛਾਤੀ ਵਿੱਚ ਦਰਦ ਮਗਰੋਂ ਕਪਿਲ ਦੇਵ ਦੀ ਐਂਜੀਓਪਲਾਸਟੀ
Friday, October 23 2020 11:14 AM

ਨਵੀਂ ਦਿੱਲੀ, 23 ਅਕਤੂਬਰ (ਜੀ.ਐਨ.ਐਸ.ਏਜੰਸੀ) ਭਾਰਤ ਨੂੰ ਕ੍ਰਿਕਟ ਵਿੱਚ ਪਲੇਠਾ ਵਿਸ਼ਵ ਕੱਪ ਜਿਤਾਉਣ ਵਾਲੀ ਟੀਮ ਦੇ ਕਪਤਾਨ ਕਪਿਲ ਦੇਵ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਮਗਰੋਂ ਸਥਾਨਕ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਸਾਬਕਾ ਕਪਤਾਨ ਦੀ ਐਂਜੀਓਪਲਾਸਟੀ ਕੀਤੀ ਗਈ ਹੈ। ਹਸਪਤਾਲ ਦੇ ਸੂਤਰਾਂ ਮੁਤਾਬਕ ਕਪਿਲ ਦੇਵ ਨੂੰ ਅਗਲੇ ਇਕ ਦੋ ਦਿਨਾਂ ਵਿੱਚ ਛੁੱਟੀ ਦੇ ਦਿੱਤੀ ਜਾਵੇਗੀ। ਸਾਬਕਾ ਕਪਤਾਨ ਨੇ ਵੀਰਵਾਰ ਨੂੰ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਮੌਜੂਦਾ ਸਮੇਂ ਉਹ ਡਾ.ਮਾਥੁਰ ਤੇ ਉਨ੍ਹਾਂ ...

Read More

ਡੇਰਾ ਬਾਬਾ ਨਾਨਕ : ਮੇਤਲਾ ਪੋਸਟ ਨੇੜੇ ਮੁੜ ਵੇਖਿਆ ਗਿਆ ਪਾਕਿਸਤਾਨੀ ਡਰੋਨ
Friday, October 23 2020 11:13 AM

ਡੇਰਾ ਬਾਬਾ ਨਾਨਕ, 23 ਅਕਤੂਬਰ (ਪ.ਪ)- ਸੈਕਟਰ ਡੇਰਾ ਬਾਬਾ ਨਾਨਕ 'ਚ ਮੇਤਲਾ ਪੋਸਟ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਅੱਜ ਤੜਕਸਾਰ ਇਕ ਵਾਰੀ ਮੁੜ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਦੀ ਯਤਨ ਕੀਤਾ ਗਿਆ, ਜਿਸ ਨੂੰ ਬੀ. ਐਸ. ਐਫ. ਦੇ ਜਵਾਨਾਂ ਵਲੋਂ ਨਾਕਾਮ ਕਰ ਦਿੱਤਾ ਗਿਆ।

Read More

ਜ਼ਮੀਨੀ ਵਿਵਾਦ ਕਾਰਨ ਤਰਨ ਤਾਰਨ ਦੇ ਪਿੰਡ ਸ਼ੇਰੋਂ 'ਚ ਚੱਲੀਆਂ ਗੋਲੀਆਂ, ਇਕ ਦੀ ਮੌਤ ਅਤੇ ਕਈ ਜ਼ਖ਼ਮੀ
Friday, October 23 2020 11:12 AM

ਤਰਨ ਤਾਰਨ, 23 ਅਕਤੂਬਰ (ਪ.ਪ)- ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸ਼ੇਰੋਂ 'ਚ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਅੰਗਰੇਜ਼ ਸਿੰਘ ਨਾਮੀ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਰਨ ਸਿੰਘ ਨਾਂਅ ਦੇ ਵਿਅਕਤੀ ਸਮੇਤ ਕਈ ਹੋਰ ਜ਼ਖਮੀ ਵੀ ਹੋਏ ਹਨ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...

Read More

ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਡੀਜੀਪੀ ਨੂੰ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੇ ਕਤਲ ਮਾਮਲੇ ਦੀ ਜਾਂਚ ਦੇ ਹੁਕਮ
Friday, October 23 2020 10:13 AM

ਚੰਡੀਗੜ੍ਹ, 23 ਅਕਤੂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਕ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੇ ਮਗਰੋਂ ਹੱਤਿਆ ਮਾਮਲੇ ਦੀ ਮੁਕੰੰਮਲ ਤੇ ਢੁੱਕਵੀਂ ਜਾਂਚ ਕਰਨ ਦੀ ਤਾਕੀਦ ਕੀਤੀ ਹੈ। ਮੁੱਖ ਮੰਤਰੀ ਨੇ ਡੀਜੀਪੀ ਨੂੰ ਕੋਰਟ ਵਿੱਚ ਚਾਲਾਨ ਪੇਸ਼ ਕਰਨ ਲਈ ਵੀ ਕਿਹਾ ਹੈ। ਚੇਤੇ ਰਹੇ ਕਿ ਬੁੱਧਵਾਰ ਨੂੰ ਟਾਂਡਾ ਵਿੱਚ ਇਕ ਘਰ ’ਚੋਂ ਛੇ ਸਾਲਾ ਬੱਚੀ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਸੀ। ਇਸ ਬੱਚੀ ਨਾਲ ਕਥਿਤ ਬਲਾਤਕਾਰ ਕਰਨ ਮਗਰੋਂ ਪਹਿਲਾਂ ਉਸ ਦੀ ਹੱਤਿਆ ਕੀਤੀ ਗਈ ਤੇ ਮਗਰੋਂ ਉਸ ਨੂੰ ਅੱਗ ਲਾ ਦਿੱਤੀ। ਮੁੱ...

Read More

ਧਾਰਾ 370 ਤੇ ਖੇਤੀ ਕਾਨੂੰਨਾਂ ਦੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਾਂਗੇ: ਮੋਦੀ
Friday, October 23 2020 10:11 AM

ਬਿਹਾਰ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ਼ ਕਰ ਦਿੱਤਾ ਕਿ ਦੇਸ਼ ਸੰਵਿਧਾਨ ਦੀ ਧਾਰਾ 370 ਤੇ ਖੇਤੀ ਸਬੰਧੀ ਤਿੰਨ ਨਵੇਂ ਕਾਨੂੰਨਾਂ ਬਾਰੇ ਫੈਸਲਿਆਂ ਤੋਂ ਪਿੱਛੇ ਨਹੀਂ ਹਟੇਗਾ। ਜੇਡੀਯੂ ਪ੍ਰਧਾਨ ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ਵਿੱਚ ਰੋਹਤਾਸ ਵਿੱਚ ਚੋਣ ਰੈਲੀ ਦੌਰਾਨ ਸ੍ਰੀ ਮੋਦੀ ਨੇ ਇਨ੍ਹਾਂ ਦੋਵਾਂ ਮੁੱਦਿਆਂ ਤੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਰੁਖ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਨੇ ਕਿਸਾਨਾਂ ਨੂੰ ਵਿਚੋਲਿਆਂ ਤੇ ਦਲਾਲਾਂ ਤੋਂ ਮੁਕਤ ਕਰਨ ਦਾ ਫੈਸਲਾ ਕੀਤਾ ...

Read More

ਸੈਸ਼ਨ ਮਾਰਚ 2020 ਦੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 26 ਅਕਤੂਬਰ ਤੋਂ ਸ਼ੁਰੂ
Friday, October 23 2020 07:31 AM

ਫਾਜ਼ਿਲਕਾ, 23 ਅਕਤੂਬਰ (ਪ.ਪ) ਕੋਵਿਡ 19 ਦੇ ਚਲਦਿਆਂ ਮਾਰਚ 2020 ਦੀ ਸਾਲਾਨਾ ਪ੍ਰੀਖਿਆ ਦੇ ਦਸਵੀਂ ਦੇ ਓਪਨ ਤੇ ਬਾਰਵੀਂ ਦੇ ਸਪਲੀਮੈਂਟਰੀ ਅਤੇ ਸਪੈਸ਼ਲ ਚਾਂਸ ਪ੍ਰੀਖਿਆ ਸਬੰਧੀ ਬੋਰਡ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ/ ਸਕੈਂਡਰੀ ਸਿੱਖਿਆ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ਼ ਅਵਾਰਡੀ ਨੇ ਦੱਸਿਆ ਕਿ ਇਹ ਪ੍ਰੀਖਿਆਵਾਂ 26 ਅਕਤੂਬਰ ਨੂੰ ਸ਼ੁਰੂ ਹੋ ਰਹੀਆਂ ਹਨ।ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਸਬੰਧੀ ਬਣਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਪ੍ਰੀਖਿਆ ਕੇਂਦਰ...

Read More

ਹਲਕਾ 002 ਭੋਆ (ਅ.ਜ) ਵਿੱਚ 10 ਅੰਕਾਂ ਵਾਲੇ ਸਟੈਂਡਰਡ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡੇ ਜਾਣਗੇ - ਬੀ.ਡੀ.ਪੀ.ਓ
Thursday, October 22 2020 09:29 AM

ਪਠਾਨਕੋਟ, 22 ਅਕਤੂਬਰ (ਪ.ਪ) ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਰੋਟ ਜੈਮਲ ਸਿੰਘ-ਕਮ- ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-1, ਹਲਕਾ 002 ਭੋਆ (ਅ.ਜ) ਸ੍ਰੀ ਸੁਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਾਨ-ਸਟੈਂਡਰਡ ਵੋਟਰ ਫੋਟੋ ਸ਼ਨਾਖਤੀ ਕਾਰਡ (ਜਿਸ ਦੇ ਨੰਬਰ ਦੀ ਸ਼ੁਰੂਆਤ ਪੀ.ਬੀ. ਤੋਂ ਹੁੰਦੀ ਹੈ) ਨੂੰ 10 ਅੰਕਾਂ ਵਾਲੇ ਸਟੈਂਡਰਡ ਵੋਟਰ ਫੋਟੋ ਸ਼ਨਾਖਤੀ ਕਾਰਡ ਵਿੱਚ ਤਬਦੀਲ ਕਰਨ ਦੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ 10 ਅੰਕਾਂ ਵਾਲੇ ਸਟੈਂਡਰਡ ਵੋਟਰ ਫੋਟੋ ਸ਼ਨਾਖਤੀ ਕਾਰਡ ਪ੍ਰ...

Read More

ਪੰਜਾਬ ਵਿੱਚ ਦੁੱਧ ਦਾ ਕਾਲਾ ਧੰਦਾ: ਨੈਸਲੇ ਨੇ ਵੱਡੇ ਦੁੱਧ ਉਤਪਾਦਕ ਕਾਲੀ ਸੂਚੀ ਵਿੱਚ ਪਾਏ
Thursday, October 22 2020 06:51 AM

ਮੋਗਾ, 22 ਅਕਤੂਬਰ ਪਿੰਡਾਂ ’ਚ ਦੁਧਾਰੂ ਪਸ਼ੂਆਂ ਦੀ ਗਿਣਤੀ ਬਹੁਤ ਘੱਟ ਚੁੱਕੀ ਹੈ ਪਰ ਰੋਜ਼ ਸ਼ਹਿਰਾਂ ਵਿੱਚ ਸਪਲਾਈ ਹੋ ਰਹੇ ਕਈ ਕੁਇੰਟਲ ਦੁੱਧ ’ਤੇ ਸਿਹਤ ਵਿਭਾਗ ਦੀ ਚੁੱਪ ਵੀ ਸਵਾਲਾਂ ਦੇ ਘੇਰੇ ਵਿਚ ਹੈ। ਸਹਾਇਕ ਫੂਡ ਸੇਫਟੀ ਅਫ਼ਸਰ ਡਾ. ਜਤਿੰਦਰ ਸਿੰਘ ਵਿਰਕ ਨੇ ਕਿਹਾ ਕਿ ਇਥੇ ਦੁੱਧ ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਤੋਂ ਉਤਪਾਦਾਂ ਦੀ ਗੁਣਵੱਤਾ ਪਰਖਣ ਲਈ ਤਿਉਹਾਰਾਂ ਦੇ ਮੱਦੇਨਜ਼ਰ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਸਥਾਨਕ ਬਹੁਮੰਤਵੀ ਨੈਸਲੇ ਫੈਕਟਰੀ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਨਕਲੀ ਦੁੱਧ ਵੀ ਗੰਭੀਰ ਸਮੱਸਿਆ ਹੈ।। ਫ਼ੈਕਟਰੀ ਦੀ ਉਤਪਾਦਕ...

Read More

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲੱਗੀਆਂ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ
Thursday, October 22 2020 06:43 AM

ਅੰਮ੍ਰਿਤਸਰ, 22 ਅਕਤੂਬਰ - ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ। ਇਸ ਮੌਕੇ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਕੀਤੇ ਜਾਣ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਦਾ ਕੀਤੀ। ਇਸ ਮੌਕੇ ਅਲਵਿੰਦਰਪਾਲ ਸਿੰਘ ਪੱਖੋਕੇ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜ...

Read More

ਬਿਹਾਰ ਚੋਣਾਂ ਲਈ ਭਾਜਪਾ ਵਲੋਂ 'ਸੰਕਲਪ ਪੱਤਰ' ਜਾਰੀ
Thursday, October 22 2020 06:42 AM

ਪਟਨਾ, 22 ਅਕਤੂਬਰ- ਆਗਾਮੀ ਬਿਹਾਰ ਵਿਧਾਨ ਸਭਾ ਚੋਣਾਂ ਲਈ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਪਟਨਾ 'ਚ ਭਾਜਪਾ ਦਾ 'ਸੰਕਲਪ ਪੱਤਰ' (ਚੋਣ ਮਨੋਰਥ ਪੱਤਰ) ਜਾਰੀ ਕੀਤਾ। ਭਾਜਪਾ ਨੇ ਆਪਣੇ ਸੰਕਲਪ ਪੱਤਰ 'ਚ 11 ਸੰਕਲਪ ਕੀਤੇ ਹਨ। ਇਨ੍ਹਾਂ 'ਚ ਸਭ ਤੋਂ ਪਹਿਲਾਂ ਸੰਕਲਪ ਇਹ ਹੈ ਕਿ ਜੇਕਰ ਭਾਜਪਾ ਸੱਤਾ 'ਚ ਆਉਂਦੀ ਹੈ ਤਾਂ ਬਿਹਾਰ 'ਚ ਕੋਰੋਨਾ ਵੈਕਸੀਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਭਾਜਪਾ ਨੇ ਆਪਣੇ ਸੰਕਲਪ ਪੱਤਰ 'ਚ 19 ਲੱਖ ਨੌਕਰੀਆਂ ਦੇਣ ਦਾ ਵੀ ਵਾਅਦਾ ਕੀਤਾ ਹੈ।...

Read More

ਸੀ. ਬੀ. ਆਈ. ਛੋਟੇ-ਛੋਟੇ ਮਾਮਲਿਆਂ 'ਚ ਵੀ ਵੜਨ ਲੱਗੀ, ਕੇਸ ਕਿਸੇ ਹੁੰਦਾ ਹੈ ਅਤੇ ਜਾਂਚ ਕਿਤੇ ਕਰਨ ਆ ਜਾਂਦੀ ਹੈ- ਰਾਓਤ
Thursday, October 22 2020 06:40 AM

ਮੁੰਬਈ, 22 ਅਕਤੂਬਰ- ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਨੇ ਸੂਬਾ ਮਾਮਲਿਆਂ ਦੀ ਜਾਂਚ ਲਈ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੂੰ ਦਿੱਤੀ ਗਈ ਆਮ ਸਹਿਮਤੀ ਨੂੰ ਵਾਪਸ ਲੈ ਲਿਆ ਹੈ। ਭਾਵ ਕਿ ਹੁਣ ਮਹਾਰਾਸ਼ਟਰ 'ਚ ਕਿਸੇ ਵੀ ਕੇਸ ਦੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਉੱਥੋਂ ਦੀ ਸਰਕਾਰ ਕੋਲੋਂ ਇਜਾਜ਼ਤ ਲੈਣੀ ਹੋਵੇਗੀ। ਇਸ ਫ਼ੈਸਲੇ ਨੂੰ ਸ਼ਿਵ ਸੈਨਾ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੰਜੇ ਰਾਓਤ ਨੇ ਸਹੀ ਠਹਿਰਾਇਆ ਹੈ। ਉਨ੍ਹਾਂ ਕਿਹਾ, ''ਸੀ. ਬੀ. ਆਈ. ਛੋਟੇ-ਛੋਟੇ ਮਾਮਲਿਆਂ 'ਚ ਵੀ ਵੜਨ ਲੱਗੀ ਹੈ। ਸੀ. ਬੀ. ਆਈ. ਦਾ ਆਪਣਾ ਵੀ ਵਜੂਦ ਹੈ। ਮਹਾਰਾਸ਼ਟਰ ਵਰਗੇ ਸੂਬੇ '...

Read More

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਜਨਮਦਿਨ, ਪੀਐੱਮ ਮੋਦੀ ਸਮੇਤ ਕਈ ਆਗੂਆਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ
Thursday, October 22 2020 06:38 AM

ਨਵੀਂ ਦਿੱਲੀ : ਭਾਜਪਾ ਪ੍ਰਧਾਨ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅੱਜ ਜਨਮਦਿਨ ਹੈ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਆਗੂਆਂ ਨੇ ਉਨ੍ਹਾਂ ਨੇ ਵਧਾਈ ਸੰਦੇਸ਼ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਸ੍ਰੀ ਅਮਿਤ ਸ਼ਾਹ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਸਾਡਾ ਰਾਸ਼ਟਰ ਸਮਰਪਣ ਦੇਖ ਰਿਹਾ ਹੈ ਜਿਸ ਨਾਲ ਉਹ ਭਾਰਤ ਦੀ ਪ੍ਰਗਤੀ 'ਚ ਯੋਗਦਾਨ ਦੇ ਰਿਹੇ ਹਨ। ਭਾਜਪਾ ਨੂੰ ਮਜਬੂਤ ਬਣਾਉਣ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਵੀ ਜ਼ਿਕਰਯੋਗ ਹਨ। ਪਰਮਾਤਮਾ ਉਨ੍ਹਾਂ ਨੂੰ ਭਾਰਤ ਦੀ ਸੇਵਾ 'ਚ ਲੰਬੇ ਤੇ ਸਿਹਤਮੰਦ ਜੀ...

Read More

ਪਹਿਲਾਂ ਪਾਣੀਆਂ ਤੇ ਹੁਣ 'ਕਿਸਾਨੀ ਦਾ ਰਾਖਾ' ਬਣੇ ਕੈਪਟਨ ਅਮਰਿੰਦਰ ਸਿੰਘ : ਧੀਮਾਨ
Wednesday, October 21 2020 11:38 AM

ਅਮਰਗੜ੍ਹ,21 ਅਕਤੂਬਰ (ਹਰੀਸ਼ ਅਬਰੋਲ) ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਵਿਰੋਧੀ ਬਿਲਾਂ ਦੇ ਖ਼ਿਲਾਫ਼ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਸੂਬੇ ਦੇ ਕਿਸਾਨ ਤੇ ਕਿਸਾਨੀ ਨਾਲ ਜੁੜੇ ਤਾਮਾਮ ਲੋਕਾਂ ਦੇ ਹਿੱਤਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਬਿੱਲ ਪੇਸ਼ ਕਰਕੇ ਜਿੱਥੇ ਭਾਜਪਾ ਦੀ ਕੇਂਦਰ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਪੰਜਾਬੀ ਉਨ੍ਹਾਂ ਦੇ ਜ਼ੁਲਮਾਂ ਨਾਲ ਝੁਕਣ ਵਾਲੇ ਨਹੀਂ ਹਨ ਉਥੇ ਹੀ ਉਹ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਲਈ ਇੱਕ ਢਾਲ ਬਣ ਕੇ ਖੜ੍ਹੇ 'ਤੇ ਇੱਕ ਯੋਧਾ ਬਣਕੇ ਲਡ਼ੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ...

Read More

ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾਂ ਚਾਹੀਦਾ ਹੈ - ਪੁਲਿਸ ਕਮਿਸ਼ਨਰ
Wednesday, October 21 2020 11:35 AM

ਲੁਧਿਆਣਾ, 21 ਅਕਤੂਬਰ (ਬਿਕਰਮਪ੍ਰੀਤ)- ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਹੋਏ ਸ਼ਹੀਦਾਂ ਨੂੰ ਪੁਲਿਸ ਸ਼ਹੀਦੀ ਦਿਵਸ ਦੌਰਾਨ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੋਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਦੇ ਖਿਲਾਫ ਸਾਂਝੇ ਤੌਰ 'ਤੇ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤਮਈ ਵਾਤਾਵਰਨ ਅਤੇ ਫਿਰਕੂ ਸਦਭਾਵਨਾ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਆਪਣੇ ...

Read More

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ
Wednesday, October 21 2020 11:34 AM

ਲੌਂਗੋਵਾਲ , 21 ਅਕਤੂਬਰ- (ਜਗਸੀਰ ਲੌਂਗੋਵਾਲ ) - ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਮੁਖਤਾਰ ਸਿੰਘ ਨੇ ਆਪ ਪਹੁੰਚ ਕਰਕੇ ਪ੍ਰਕਾਸ਼ ਗੁਰਪੁਰਬ ਮਨ...

Read More

ਕਿਸਾਨ ਸੰਘਰਸ਼ ਰੱਖਣ ਕੇਂਦਰ ਸਰਕਾਰ ਹਾਰ ਜ਼ਰੂਰ ਮੰਨੇਗੀ : ਬੈਂਸ
Wednesday, October 21 2020 10:42 AM

ਮਾਜਰੀ, ਕੁਰਾਲੀ, 21 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਕੁਰਾਲੀ- ਸਿਸਵਾਂ ਮਾਰਗ ਤੇ ਪਿੰਡ ਬੜੋਦੀ ਟੋਲ ਪਲਾਜ਼ਾ ਤੇ ਕਿਸਾਨੀ ਸੰਘਰਸ਼ ਦੇ ਹੱਕ 'ਚ ਰੱਖੇ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਘਰਸ਼ ਜਾਰੀ ਰੱਖਣ ਅਤੇ ਕੇਂਦਰ ਦੇ ਸਬੰਧਤ ਅਦਾਰਿਆਂ ਦੇ ਦਫ਼ਤਰਾਂ ਨੂੰ ਤਾਲੇ ਜੜ•ਨ ਦੀ ਅਪੀਲ ਕੀਤੀ।ਇਸ ਸਬੰਧੀ ਰੱਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਕੇਂਦਰ ਦੇ ਬਿੱਲ ਖਿਲਾਫ਼ ਮਤਾ ਪਾਸ ਕਰ ਦਿੱਤਾ ਹੈ ਪਰ ਇਸ ਨਾਲ ਅਜ...

Read More

ਰਾਜਨੀਤੀ
ਤਰਨਤਾਰਨ : ਰਮਨਦੀਪ ਸਿੰਘ ਭਰੋਵਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
4 days ago

ਰਾਜਨੀਤੀ
ਰਾਜਨੀਤਿਕ ਪਾਰਟੀਆਂ ਵਲੋਂ ਚੋਣ ਜ਼ਾਬਤੇ ਦੀ ਪਾਲਣਾ ’ਤੇ ਚੋਣ ਕਮਿਸ਼ਨ ਨੇ ਜਤਾਈ ਸੰਤੁਸ਼ਟੀ
10 days ago

ਰਾਜਨੀਤੀ
ਹਰਿਆਣਾ ਸਰਕਾਰ ਨੇ ਪਾਕਿਸਤਾਨ ਤੋਂ ਵੀ ਜ਼ਿਆਦਾ ਬਦਤਰ ਹਾਲਾਤ ਪੈਦਾ ਕਰ ਦਿੱਤੇ ਹਨ: ਸੁਖਜਿੰਦਰ ਸਿੰਘ ਰੰਧਾਵਾ
2 months ago

ਰਾਜਨੀਤੀ
ਭਾਜਪਾ ਨੂੰ ਇਹ ਸੁਣਨਾ ਤੇ ਮੰਨਣਾ ਚੰਗਾ ਲੱਗਦਾ ਹੈ ਕਿ ਉਹ ਹਮੇਸ਼ਾਂ ਸੱਤਾ ’ਚ ਰਹੇਗੀ: ਰਾਹੁਲ
1 year ago