News: ਰਾਜਨੀਤੀ

ਸ਼ਰਾਬ ਤਸਕਰੀ ਦੇ ਦੋਸ਼ ਤਹਿਤ ਮੁਲਜ਼ਮ ਗ੍ਰਿਫ਼ਤਾਰ; ਸਾਥੀ ਫ਼ਰਾਰ

Sunday, February 3 2019 07:33 AM
ਬਨੂੜ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਉੱਤੇ ਪਿੰਡ ਅਜੀਜ਼ਪੁਰ ਦੇ ਟੌਲ ਪਲਾਜ਼ਾ ਨੇੜੇ ਬਨੂੜ ਪੁਲੀਸ ਵੱਲੋਂ ਅੱਜ ਸਵੇਰੇ ਲਗਾਏ ਗਏ ਨਾਕੇ ਦੌਰਾਨ ਟਾਟਾ-207 ਗੱਡੀ ਵਿੱਚੋਂ ਅੰਗਰੇਜ਼ੀ ਸ਼ਰਾਬ ਦੀਆਂ 100 ਪੇਟੀਆਂ ਬਰਾਮਦ ਹੋਈਆਂ। ਪੁਲੀਸ ਅਨੁਸਾਰ ਰਾਜਧਾਨੀ ਮਾਰਕਾ ਵਾਲੀ ਇਸ ਅੰਗਰੇਜੀ ਸ਼ਰਾਬ ਦੀ ਚੰਡੀਗੜ੍ਹ ਤੋਂ ਰਾਜਪੁਰਾ ਦੇ ਖੇਤਰ ਵੱਲ ਸਮਗਲਿੰਗ ਕੀਤੀ ਜਾ ਰਹੀ ਸੀ। ਮੁਲਜ਼ਮਾਂ ਨੇ ਸ਼ਰਾਬ ਨੂੰ ਛੋਲਿਆਂ ਦੇ ਛਿਲਕਿਆਂ ਦੇ ਥੈਲਿਆਂ ਦੇ ਥੱਲੇ ਛੁਪਾਇਆ ਹੋਇਆ ਸੀ। ਪੁਲੀਸ ਕਾਰਵਾਈ ਦੌਰਾਨ ਇੱਕ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫਲ ਹੋ ਗਿਆ, ਜਦੋਂ ਕਿ ਦੂਜੇ ਮੁਲ...

ਨਾਜਾਇਜ਼ ਕਬਜ਼ੇ ਤੇ ਲਾਵਾਰਿਸ ਪਸ਼ੂਆਂ ਦੇ ਮੁੱਦਿਆਂ ’ਤੇ ਬਹਿਸ

Sunday, February 3 2019 07:32 AM
ਐਸਏਐਸ ਨਗਰ (ਮੁਹਾਲੀ), ਮੁਹਾਲੀ ਨਗਰ ਨਿਗਮ ਦੀ ਅੱਜ ਬਾਅਦ ਦੁਪਹਿਰ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਨਾਜਾਇਜ਼ ਕਬਜ਼ੇ, ਲਾਵਾਰਿਸ ਤੇ ਪਾਲਤੂ ਪਸ਼ੂਆਂ ਅਤੇ ਸ਼ਹਿਰ ਵਿੱਚ ਘੁੰਮਦੇ ਆਵਾਰਾ ਕੁੱਤਿਆਂ ਦੇ ਮੁੱਦੇ ’ਤੇ ਤਿੱਖੀ ਬਹਿਸ ਹੋਈ। ਅਕਾਲੀ ਦਲ ਦੀ ਕੌਂਸਲਰ ਉਪਿੰਦਰਪ੍ਰੀਤ ਕੌਰ ਗਿੱਲ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਉਨ੍ਹਾਂ ਦੇ ਵਾਰਡ ਵਿੱਚ ਗਲਤ ਦਖ਼ਲਅੰਦਾਜ਼ੀ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਟ੍ਰੀ-ਪਰੂਨਿੰਗ ਮਸ਼ੀਨਾਂ ਦੇ ਮੁੱਦੇ ’ਤੇ ਕਾਂਗਰਸੀ ਅਤੇ ਅਕਾਲੀ-ਭਾਜਪਾ ਕੌਂਸਲਰ ਆਹਮੋ-ਸਾਹਮਣੇ ਆ ਗਏ। ਕ...

ਆਂਧਰਾ ਵਿਧਾਨਸਭਾ ਚੋਣਾਂ 'ਚ ਕਾਂਗਰਸ ਇਕੱਲਿਆਂ ਲੜੇਗੀ ਸਾਰੀਆਂ ਸੀਟਾਂ 'ਤੇ ਚੋਣ- ਰਘੁਵੀਰ ਰੈਡੀ

Thursday, January 24 2019 06:39 AM
ਹੈਦਰਾਬਾਦ, 24 ਜਨਵਰੀ- ਕਾਂਗਰਸ ਦੀ ਆਂਧਰਾ ਪ੍ਰਦੇਸ਼ ਇਕਾਈ ਦੇ ਪ੍ਰਧਾਨ ਰਘੁਵੀਰ ਰੈਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ 'ਚ ਆਉਣ ਵਾਲੀਆਂ ਚੋਣਾਂ ਦੇ ਲਈ ਕਿਸੀ ਵੀ ਪਾਰਟੀ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਧਾਨਸਭਾ ਦੀਆਂ 175 ਅਤੇ ਲੋਕ ਸਭਾ ਦੀਆਂ 25 ਸੀਟਾਂ 'ਤੇ ਇਕੱਲੇ ਚੋਣ ਲੜੇਗੀ।...

ਅੱਗ ਲੱਗਣ ਕਾਰਨ 100 ਝੁੱਗੀਆਂ ਸੜ ਕੇ ਹੋਈਆਂ ਸੁਆਹ, 7 ਮਹੀਨਿਆਂ ਦੇ ਮਾਸੂਮ ਬੱਚੇ ਦੀ ਮੌਤ

Thursday, January 24 2019 06:38 AM
ਚੰਡੀਗੜ੍ਹ, 24 ਜਨਵਰੀ- ਹਰਿਆਣਾ ਦੇ ਗੁਰੂਗ੍ਰਾਮ 'ਚ ਅੱਗ ਲੱਗਣ ਕਾਰਨ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ 'ਚ ਇਕ ਸੱਤ ਮਹੀਨਿਆਂ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ

Wednesday, January 23 2019 06:35 AM
ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ ਸੁਭਾਸ਼ ਚੰਦਰ ਬੋਸ ਅਤੇ ਆਜ਼ਾਦ ਹਿੰਦ ਫੌਜ ਨਾਲ ਜੁੜੀਆਂ ਚੀਜ਼ਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।...

ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ

Wednesday, January 23 2019 06:33 AM
ਨਵੀਂ ਦਿੱਲੀ, 23 ਜਨਵਰੀ - ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ ਹੀ ਹੋਣੀਆਂ ਚਾਹੀਦੀਆਂ ਹਨ। ਦੱਸਣਯੋਗ ਹੈ ਕਿ ਕਾਰਜਕਾਰਣੀ ਚੋਣਾਂ ਤੈਅ ਸਮੇਂ ਤੋਂ 2 ਮਹੀਨੇ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਫ਼ੈਸਲੇ 'ਤੇ ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸ਼ੰਟੀ ਦੀ ਪਟੀਸ਼ਨ ਤੋਂ ਬਾਅਦ ਅਦਾਲਤ ਨੇ ਰੋਕ ਲਗਾ ਦਿੱਤੀ ਸੀ।...

ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ

Wednesday, January 23 2019 06:29 AM
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕੀਤਾ।...

ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ

Friday, January 18 2019 06:30 AM
ਨਵੀਂ ਦਿੱਲੀ, - ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਅੱਜ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਦੋਹਾਂ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 28 ਹੋ ਗਈ ਹੈ, ਜਦਕਿ ਕੁੱਲ ਜੱਜਾਂ ਦੀ 31 ਹੋਣੀ ਚਾਹੀਦੀ ਹੈ।

ਸਿਆਸਤਦਾਨ ਹੋਰ ਖੇਤਰਾਂ ’ਚ ਦਖ਼ਲ ਨਾ ਦੇਣ: ਗਡਕਰੀ

Monday, January 14 2019 07:12 AM
ਮੁੰਬਈ, ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਐਤਵਾਰ ਨੂੰ ਸਾਥੀ ਸਿਆਸਤਦਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਹੋਰ ਖੇਤਰਾਂ ’ਚ ਦਖ਼ਲ ਦੇਣਾ ਬੰਦ ਕਰ ਦੇਣ। ਯਵਤਮਾਲ ’ਚ ਸਾਲਾਨਾ ਮਰਾਠੀ ਸਾਹਿਤ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਗਡਕਰੀ ਨੇ ਇਹ ਸਲਾਹ ਦਿੱਤੀ। ‘ਜਿਹੜੇ ਲੋਕ ਯੂਨੀਵਰਸਿਟੀਆਂ, ਵਿਦਿਅਕ ਅਦਾਰਿਆਂ, ਸਾਹਿਤ ਆਦਿ ਦੇ ਖੇਤਰ ’ਚ ਹਨ, ਉਨ੍ਹਾਂ ਨੂੰ ਹੀ ਆਪਣੇ ਖੇਤਰਾਂ ’ਚ ਵਿਚਰਨਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਜਦੋਂ ਉਹ ਕਿਸੇ ’ਚ ਦਖ਼ਲਅੰਦਾਜ਼ੀ ਨਾ ਦੇਣ ਦੀ ਗੱਲ ਕਰਦੇ ਹਨ ਤਾਂ ਇਸ ਤੋਂ ਇਹ ਭਾਵ ਨਹੀਂ ਕਿ ਸਾਹਿਤ ਅਤੇ ਸਿਆਸਤ ਦੇ ਖੇਤਰ ਦੇ ਲੋਕਾਂ ਵਿਚਕਾਰ...

ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਨਿਤੀਸ਼ ਕੁਮਾਰ ਨੂੰ ਕੀਤਾ ਗਿਆ ਸਨਮਾਨਿਤ

Monday, January 14 2019 07:06 AM
ਪਟਨਾ, 14 ਜਨਵਰੀ ਸਿੱਖ ਕੌਮ ਤੇ ਖ਼ਾਲਸਾ ਪੰਥ ਦੇ ਮਹਾਨ ਸਥਾਨ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਮੁੱਖ ਮੰਤਰੀ ਬਿਹਾਰ ਨਿਤੀਸ਼ ਕੁਮਾਰ ਨੂੰ 'ਵਿਕਾਸ ਪੁਰਸ਼' ਦੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।

18 ਜਨਵਰੀ ਤੱਕ ਮੁਲਤਵੀ ਮਰਾਠਾ ਰਾਖਵਾਂਕਰਨ ਮਾਮਲੇ ਦੀ ਸੁਣਵਾਈ

Monday, January 14 2019 07:05 AM
ਮੁੰਬਈ, 14 ਜਨਵਰੀ- ਬੰਬਈ ਹਾਈਕੋਰਟ ਨੇ ਮਰਾਠਾ ਰਾਖਵਾਂਕਰਨ ਮਾਮਲੇ ਦੀ ਸੁਣਵਾਈ ਨੂੰ 18 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ।

ਯਾਦਵ ਨੂੰ ਓਬੀਸੀ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ

Monday, January 7 2019 06:33 AM
ਚੰਡੀਗੜ੍ਹ, ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਨੀਰਜਾ ਪ੍ਰਜਾਪਤੀ ਨੇ ਅੱਜ ਇਥੇ ਸੈਕਟਰ-35 ਵਿਚ ਪਾਰਟੀ ਦੇ ਓਬੀਸੀ ਵਿੰਗ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਜਤਿੰਦਰ ਯਾਦਵ ਨੂੰ ਚੰਡੀਗੜ੍ਹ ਇਕਾਈ ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਸ੍ਰੀਮਤੀ ਪ੍ਰਜਾਪਤੀ ਨੇ ਇਸ ਮੌਕੇ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਓਬੀਸੀ ਵਿੰਗ ਨੂੰ ਮਜਬੂਤ ਕਰਨ ਦਾ ਅਹਿਮ ਫੈਸਲਾ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਓਬੀਸੀ ਵਰਗ ਦੀ ਮੌਜੂਦਾ ਮੋਦੀ ਸਰਕਾਰ ਨਿਰੰਤਰ ਅਣਦੇਖੀ ਕਰਦੀ ਆ ਰਹੀ ਹੈ। ਮੋਦੀ ਦੀ ਸਰਕਾਰ ਹਰੇਕ ਵਰਗ ਅਤੇ ਸਮਾਜ ਵਿਚ ਆਪਸੀ ਮਤਭੇਦ ਪੈਦਾ ਕਰਕੇ ਵ...

ਮਾਈਨਿੰਗ ਮਾਫੀਆ ਨੇ ਘੱਗਰ ’ਤੇ ਉਸਾਰਿਆ ਨਾਜਾਇਜ਼ ਪੁਲ

Monday, January 7 2019 06:32 AM
ਡੇਰਾਬੱਸੀ, ਹਲਕਾ ਡੇਰਾਬੱਸੀ ਵਿੱਚ ਪੰਚਾਇਤੀ ਚੋਣਾਂ ਮਗਰੋਂ ਮਾਈਨਿੰਗ ਮਾਫੀਆ ਮੁੜ ਸਰਗਰਮ ਹੋ ਗਿਆ ਹੈ। ਮਾਫੀਆ ਦੇ ਹੌਸਲੇ ਐਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਘੱਗਰ ਨਦੀ ਤੋਂ ਮਾਈਨਿੰਗ ਦੀ ਗੱਡੀਆਂ ਲੰਘਾਉਣ ਲਈ ਨਾਜਾਇਜ਼ ਪੁਲ ਉਸਾਰ ਲਿਆ ਹੈ। ਇਸ ਨਾਲ ਘੱਗਰ ਨਦੀ ਦੇ ਪਾਣੀ ਦੇ ਵਹਾਅ ਵਿੱਚ ਅੜਿੱਕਾ ਪੈਦਾ ਹੋ ਰਿਹਾ ਹੈ ਜੋ ਕਿ ਮੀਂਹ ਦੇ ਦਿਨਾਂ ਵਿੱਚ ਨੇੜਲੇ ਪਿੰਡਾਂ ਲਈ ਇਹ ਵੱਡਾ ਖਤਰਾ ਬਣ ਸਕਦਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਥੋਂ ਲੰਘਣ ਵਾਲੀ ਘੱਗਰ ਨਦੀ ਅਤੇ ਨੇੜਲੀ ਜ਼ਮੀਨਾਂ ਵਿੱਚ ਮਾਈਨਿੰਗ ਮਾਫੀਆ ਵੱਲੋਂ ਗੈਰਕਾਨੂੰਨੀ ਢੰਗ ਨਾਲ ਰੇਤ, ਗਰੈਵਲ ਅਤੇ...

ਘਰ ਵਿੱਚ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਮੁਲਜ਼ਮ ਕਾਬੂ

Monday, January 7 2019 06:31 AM
ਕੁਰਾਲੀ ਸ਼ਹਿਰ ਦੇ ਵਾਰਡ ਨੰਬਰ 7 ਵਿੱਚ ਪਰਵਾਸੀ ਭਾਰਤੀ ਪਰਿਵਾਰ ਦੇ ਘਰ ਵਿੱਚ ਚੋਰੀ ਦੀ ਨੀਅਤ ਨਾਲ ਦਾਖ਼ਲ ਹੋਏ ਮੁਲਜ਼ਮਾਂ ਨੂੰ ਵਿਦੇਸ਼ ਬੈਠੇ ਪਰਿਵਾਰ ਨੇ ਸੀਸੀਟੀਵੀ ਕੈਮਰਿਆਂ ਵਿੱਚ ਦੇਖ ਲਿਆ। ਇਨ੍ਹਾਂ ਮੁਲਜ਼ਮਾਂ ਨੂੰ ਲੋਕਾਂ ਤੇ ਪੁਲੀਸ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਵਾਰਡ ਨੰਬਰ 7 ਦੀ ਮਾਸਟਰ ਕਲੋਨੀ ਵਿੱਚ ਸਾਈਂ ਮੰਦਰ ਨੇੜੇ ਸਥਿਤ ਪਰਵਾਸੀ ਭਾਰਤੀ ਪਰਿਵਾਰ ਦੇ ਘਰ ਵਿੱਚੋਂ ਲੋਕਾਂ ਨੂੰ ਲੰਘੀ ਰਾਤ ਕੁਝ ਆਵਾਜ਼ਾਂ ਸੁਣਾਈ ਦਿੱਤੀਆਂ। ਸ਼ੱਕ ਪੈਣ ’ਤੇ ਲੋਕਾਂ ਨੇ ਇਟਲੀ ਵਿੱਚ ਵਸਦੇ ਐਨਆਰਆਈ ਪਰਿਵਾਰ ਨੂੰ ਫੋਨ ਰਾਹੀਂ ਸੂਚਿਤ ਕੀਤਾ। ...

ਨਿਗਮ ਦੀ ਗੱਡੀ ’ਚੋਂ ਜਬਰੀ ਪਸ਼ੂ ਲਾਹੁਣ ਵਾਲੇ ਨਾਮਜ਼ਦ

Monday, January 7 2019 06:29 AM
ਐਸਏਐਸ ਨਗਰ (ਮੁਹਾਲੀ), ਮੁਹਾਲੀ ਨਗਰ ਨਿਗਮ ਦੀ ਟੀਮ ਵੱਲੋਂ ਬੀਤੇ ਦਿਨੀਂ ਸ਼ਹਿਰ ’ਚ ਘੁੰਮਦੇ ਲਾਵਾਰਿਸ ਅਤੇ ਪਾਲਤੂ ਪਸ਼ੂਆਂ ਨੂੰ ਕਾਬੂ ਕੀਤਾ ਗਿਆ ਸੀ। ਇਸ ਦੌਰਾਨ ਪਿੰਡ ਕੁੰਭੜਾ ਦੇ ਕੁਝ ਵਸਨੀਕਾਂ ਨੇ ਨਗਰ ਨਿਗਮ ਦੀ ਕੈਟਲ ਕੈਚਰ ਗੱਡੀ ’ਚੋਂ ਜਬਰਦਸਤੀ ਪਸ਼ੂਆਂ ਨੂੰ ਥੱਲੇ ਉਤਾਰ ਲਿਆ। ਨਿਗਮ ਅਧਿਕਾਰੀ ਦੀ ਸ਼ਿਕਾਇਤ ’ਤੇ ਸੈਂਟਰਲ ਥਾਣਾ ਫੇਜ਼-8 ਵਿੱਚ ਪਿੰਡ ਕੁੰਭੜਾ ਦੇ ਵਸਨੀਕਾਂ ਬਲਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਰਘਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਨਗਰ ਨਿਗਮ ਦੇ ਜੇਈ ਧਰਮਿੰਦਰ ਸਿੰਘ ਨੇ ਥਾਣਾ ਫੇਜ਼-8 ਵਿੱਚ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਐਸਡੀਓ...

E-Paper

Calendar

Videos